1 Kings 10:1 in Punjabi

Punjabi Punjabi Bible 1 Kings 1 Kings 10 1 Kings 10:1

1 Kings 10:1
ਸ਼ਬਾ ਦੀ ਰਾਣੀ ਦਾ ਸੁਲੇਮਾਨ ਕੋਲ ਫੇਰਾ ਜਦੋਂ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ, ਉਹ ਉਸ ਨੂੰ ਔਖੇ ਸਵਾਲਾਂ ਨਾਲ ਪਰਖਣ ਲਈ ਆਈ।

1 Kings 101 Kings 10:2

1 Kings 10:1 in Other Translations

King James Version (KJV)
And when the queen of Sheba heard of the fame of Solomon concerning the name of the LORD, she came to prove him with hard questions.

American Standard Version (ASV)
And when the queen of Sheba heard of the fame of Solomon concerning the name of Jehovah, she came to prove him with hard questions.

Bible in Basic English (BBE)
Now the queen of Sheba, hearing great things of Solomon, came to put his wisdom to the test with hard questions.

Darby English Bible (DBY)
And the queen of Sheba heard of the fame of Solomon in connection with the name of Jehovah, and came to prove him with enigmas.

Webster's Bible (WBT)
And when the queen of Sheba heard of the fame of Solomon concerning the name of the LORD, she came to prove him with hard questions.

World English Bible (WEB)
When the queen of Sheba heard of the fame of Solomon concerning the name of Yahweh, she came to prove him with hard questions.

Young's Literal Translation (YLT)
And the queen of Sheba is hearing of the fame of Solomon concerning the name of Jehovah, and cometh to try him with enigmas,

And
when
the
queen
וּמַֽלְכַּתûmalkatoo-MAHL-kaht
of
Sheba
שְׁבָ֗אšĕbāʾsheh-VA
heard
שֹׁמַ֛עַתšōmaʿatshoh-MA-at

of
אֶתʾetet
the
fame
שֵׁ֥מַעšēmaʿSHAY-ma
of
Solomon
שְׁלֹמֹ֖הšĕlōmōsheh-loh-MOH
name
the
concerning
לְשֵׁ֣םlĕšēmleh-SHAME
of
the
Lord,
יְהוָ֑הyĕhwâyeh-VA
she
came
וַתָּבֹ֥אwattābōʾva-ta-VOH
prove
to
לְנַסֹּת֖וֹlĕnassōtôleh-na-soh-TOH
him
with
hard
questions.
בְּחִידֽוֹת׃bĕḥîdôtbeh-hee-DOTE

Cross Reference

Matthew 12:42
“ਦੱਖਣ ਦੀ ਰਾਣੀ ਵੀ ਇਸ ਪੀੜ੍ਹੀ ਦੇ ਲੋਕਾਂ ਨਾਲ ਨਿਆਂ ਦੇ ਦਿਨ ਉੱਠ ਖੜ੍ਹੀ ਹੋਵੇਗੀ ਅਤੇ ਉਹ ਦਿਖਾਵੇਗੀ ਕੋ ਤੁਸੀਂ ਗਲਤ ਹੋ। ਕਿਉਂਕਿ ਉਹ ਦੂਰ-ਦੁਰਾਡਿਉਂ ਸੁਲੇਮਾਨ ਦਾ ਉਪਦੇਸ਼ ਸੁਨਣ ਆਈ ਸੀ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਸੁਲੇਮਾਨ ਤੋਂ ਵੀ ਵੱਡਾ ਇੱਥੇ ਹੈ।

Luke 11:31
ਨਿਆਂ ਦੇ ਦਿਨ ਦੱਖਣ ਦੀ ਰਾਣੀ ਖੜ੍ਹੀ ਹੋਵੇਗੀ ਅਤੇ ਇਸ ਪੀੜ੍ਹੀ ਦੇ ਲੋਕਾਂ ਦੇ ਖਿਲਾਫ਼ ਬੋਲੇਗੀ। ਕਿਉਂ? ਕਿਉਂਕਿ ਉਹ ਧਰਤੀ ਦੇ ਦੂਸਰੇ ਸਿਰੇ ਤੋਂ ਸੁਲੇਮਾਨ ਦਾ ਗਿਆਨ ਸੁਨਣ ਲਈ ਆਈ ਸੀ। ਅਤੇ ਵੇਖੋ ਇੱਥੇ ਕੋਈ ਸੁਲੇਮਾਨ ਨਾਲੋਂ ਵੀ ਵੱਡਾ ਹੈ।

Psalm 72:15
ਰਾਜਾ ਅਮਰ ਰਹੇ। ਅਤੇ ਉਸ ਨੂੰ ਸ਼ੀਬਾ ਪਾਸੋਂ ਸੋਨਾ ਪ੍ਰਾਪਤ ਹੋਵੇ, ਰਾਜੇ ਲਈ ਪ੍ਰਾਰਥਨਾ ਕਰੋ, ਉਸ ਨੂੰ ਹਰ ਰੋਜ਼ ਅਸੀਸ ਦਿਉ।

Psalm 72:10
ਤਾਰਸ਼ਿਸ਼ ਦੇ ਰਾਜੇ ਅਤੇ ਦੂਰ ਦੁਰਾਡੇ ਦੇ ਸਾਰੇ ਦੇਸ਼ ਉਸ ਲਈ ਸੁਗਾਤਾਂ ਲਿਆਉਣ। ਸ਼ੇਬਾ ਅਤੇ ਸ਼ੇਬਾ ਦੇ ਰਾਜੇ ਉਸ ਨੂੰ ਆਪਣੀ ਸ਼ਰਧਾਂਜਲੀ ਲਿਆਉਣ।

Genesis 10:28
ਓਬਾਲ, ਅਬੀਮਾਏਲ, ਸ਼ਬਾ,

Genesis 10:7
ਕੂਸ਼ ਦੇ ਪੁੱਤਰ ਸਨ: ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ। ਰਾਮਾਹ ਦੇ ਪੁੱਤਰ ਸਨ: ਸਬਾ ਅਤੇ ਦਦਾਨ।

Psalm 49:4
ਮੈਂ ਵੀ ਇਹ ਕਹਾਣੀਆਂ ਸੁਣੀਆਂ ਸਨ। ਅਤੇ ਹੁਣ ਮੈਂ ਆਪਣੇ ਰਬਾਬ ਨਾਲ ਗਾਵਾਂਗਾ ਅਤੇ ਉਹ ਸੰਦੇਸ਼ ਤੁਹਾਡੇ ਲਈ ਉਜਾਗਰ ਕਰਾਂਗਾ।

Isaiah 60:6
ਮਿਦਯਾਨ ਅਤੇ ਏਫਾਹ ਤੋਂ ਊਠਾਂ ਦੇ ਝੁਂਡ ਤੁਹਾਡੇ ਦੇਸ ਵਿੱਚੋਂ ਲੰਘਣਗੇ। ਸ਼ਬਾ ਤੋਂ ਊਠਾਂ ਦੀਆਂ ਲੰਮੀਆਂ ਕਤਾਰਾਂ ਆਉਣਗੀਆਂ। ਉਹ ਸੋਨਾ ਅਤੇ ਸੁਗੰਧੀਆਂ ਲਿਆਉਣਗੇ। ਲੋਕ, ਯਹੋਵਾਹ ਦੀ ਉਸਤਤ ਦੇ ਗੀਤ ਗਾਉਣਗੇ।

Jeremiah 6:20
ਯਹੋਵਾਹ ਆਖਦਾ ਹੈ, “ਤੁਸੀਂ ਸ਼ਬਾ ਦੇ ਦੇਸ਼ ਤੋਂ ਮੇਰੇ ਲਈ ਧੂਫ਼ ਕਿਉਂ ਲੈ ਕੇ ਆਉਂਦੇ ਹੋ? ਤੁਸੀਂ ਦੂਰ-ਦੁਰਾਡੇ ਦੇਸ਼ਾਂ ਤੋਂ ਮੇਰੇ ਲਈ ਗੰਨੇ ਕਿਉਂ ਲੈ ਕੇ ਆਉਂਦੇ ਹੋ? ਤੁਹਾਡੀਆਂ ਹੋਮ ਦੀਆਂ ਭੇਟਾਂ ਮੈਨੂੰ ਖੁਸ਼ੀ ਨਹੀਂ ਦਿੰਦੀਆਂ। ਤੁਹਾਡੀਆਂ ਬਲੀਆਂ ਮੈਨੂੰ ਪ੍ਰਸੰਨ ਨਹੀਂ ਕਰਦੀਆਂ।”

Ezekiel 27:22
ਸ਼ਬਾ ਅਤੇ ਰਅਮਾਹ ਦੇ ਵਪਾਰੀਆਂ ਨੇ ਤੁਹਾਡੇ ਨਾਲ ਵਪਾਰ ਕੀਤਾ। ਉਨ੍ਹਾਂ ਨੇ ਸਭ ਤੋਂ ਚੰਗੇ ਮਸਾਲਿਆਂ ਅਤੇ ਹਰ ਤਰ੍ਹਾਂ ਦੇ ਬਹੁਮੁੱਲੇ ਪੱਥਰ ਅਤੇ ਸੋਨੇ ਨਾਲ ਤੁਹਾਡੀਆਂ ਚੀਜ਼ਾਂ ਦਾ ਵਪਾਰ ਕੀਤਾ।

Ezekiel 38:13
“ਸ਼ਬਾ, ਦਦਾਨ ਅਤੇ ਤਰਸ਼ੀਸ਼ ਦੇ ਵਪਾਰੀ ਅਤੇ ਉਹ ਸਾਰੇ ਸ਼ਹਿਰ ਜਿਹੜੇ ਤੇਰੇ ਨਾਲ ਵਪਾਰ ਕਰਦੇ ਹਨ, ਤੈਨੂੰ ਪੁੱਛਣਗੇ, ‘ਕੀ ਤੂੰ ਮੁੱਲਵਾਨ ਚੀਜ਼ਾਂ ਲੁੱਟਣ ਆਇਆ ਹੈਂ? ਕੀ ਤੂੰ ਆਪਣੇ ਸਿਪਾਹੀਆਂ ਦੇ ਜਿੱਥੇ ਇਸੇ ਕਰਕੇ ਲਿਆਇਆ ਸੀ ਤਾਂ ਜੋ ਤੂੰ ਉਨ੍ਹਾਂ ਚੰਗੀਆਂ ਚੀਜ਼ਾਂ ਨੂੰ ਹੜਪ ਸੱਕੇਁ ਅਤੇ ਚਾਂਦੀ, ਸੋਨੇ, ਪਸ਼ੂ ਅਤੇ ਦੌਲਤ ਨੂੰ ਲਿਜਾ ਸੱਕੇਁ। ਕੀ ਤੂੰ ਇਨ੍ਹਾਂ ਸਾਰੀਆਂ ਕੀਮਤੀ ਚੀਜ਼ਾਂ ਨੂੰ ਲੁੱਟਣ ਆਇਆ ਸੀ?’”

2 Chronicles 9:1
ਸ਼ਬਾ ਦੀ ਰਾਣੀ ਦਾ ਸੁਲੇਮਾਨ ਨੂੰ ਮਿਲਣਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ ਤਾਂ ਉਹ ਯਰੂਸ਼ਲਮ ਵਿੱਚ ਉਸ ਨੂੰ ਬੁਝਾਰਤਾਂ ਨਾਲ ਪਰੱਖਣ ਲਈ ਆਈ। ਸ਼ਬਾ ਦੀ ਰਾਣੀ ਦੇ ਨਾਲ ਲੋਕਾਂ ਦਾ ਇੱਕ ਵੱਡਾ ਸਮੂਹ ਵੀ ਸੀ। ਉਹ ਊਠਾਂ ਉੱਪਰ ਢੇਰ ਸਾਰੇ ਮਸਾਲੇ, ਬੜੀ ਤਾਦਾਤ ਵਿੱਚ ਸੋਨਾ ਅਤੇ ਹੋਰ ਕੀਮਤੀ ਪੱਥਰ ਆਪਣੇ ਨਾਲ ਲੈ ਕੇ ਆਈ ਸੀ ਉਸ ਨੇ ਆਕੇ ਸੁਲੇਮਾਨ ਨਾਲ ਉਸ ਸਭ ਕਾਸੇ ਬਾਰੇ ਗੱਲ ਕੀਤੀ ਜੋ ਉਸ ਦੇ ਮਨ ਤੇ ਸਨ।

Judges 14:12
ਸਮਸੂਨ ਨੇ 30 ਆਦਮੀਆਂ ਨੂੰ ਆਖਿਆ, “ਮੈਂ ਤੁਹਾਨੂੰ ਇੱਕ ਕਹਾਣੀ ਸੁਨਾਉਣਾ ਚਾਹੁੰਦਾ ਹਾਂ। ਇਹ ਦਾਵਤ ਸੱਤ ਦਿਨ ਚੱਲੇਗੀ। ਉਸ ਸਮੇਂ ਦੌਰਾਨ ਜਵਾਬ ਲੱਭਣ ਦੀ ਕੋਸ਼ਿਸ਼ ਕਰਨਾ। ਜੇ ਤੁਸੀਂ ਉਸ ਸਮੇਂ ਦੇ ਅੰਦਰ ਬੁਝਾਰਤ ਬੁੱਝ ਲਈ ਤਾਂ ਮੈਂ ਤੁਹਾਨੂੰ 30 ਮਹੀਨ ਕੱਪੜੇ ਦੀਆਂ ਕਮੀਜ਼ਾਂ ਅਤੇ 30 ਬਦਲਵੇਂ ਕੱਪੜੇ ਦੇਵਾਂਗਾ।

1 Corinthians 1:20
ਕਿੱਥੇ ਹਨ ਅਕਲਮੰਦ ਲੋਕ? ਕਿੱਥੇ ਹਨ ਵਿਦਵਾਨ? ਕਿੱਥੇ ਹਨ ਇਸ ਦੁਨੀਆਂ ਦੇ ਫ਼ਲਸਫ਼ੀ? ਪਰਮੇਸ਼ੁਰ ਨੇ ਇਸ ਸੰਸਾਰ ਦੀ ਸਿਆਣਪ ਨੂੰ ਮੂਰੱਖਤਾ ਬਣਾ ਦਿੱਤਾ ਹੈ।

1 Kings 4:31
ਉਹ ਧਰਤੀ ਦੇ ਕਿਸੇ ਵੀ ਮਨੁੱਖ ਤੋਂ ਕਿਤੇ ਵੱਧ ਸਿਆਣਾ ਸੀ, ਉਹ ਏਥਾਨ ਅਜ਼ਰਾਹੀ ਅਤੇ ਹੇਮਾਨ ਅਤੇ ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਵੀ ਕਿਤੇ ਵੱਧ ਬੁੱਧੀਮਾਨ ਸੀ ਅਤੇ ਉਸਦਾ ਨਾਉਂ ਆਲੇ-ਦੁਆਲੇ ਇਸਰਾਏਲ ਦੇ ਅਤੇ ਯਹੂਦਾਹ ਵਿੱਚ ਸਾਰਿਆਂ ਵਿੱਚੋਂ ਮਹਾਨ ਸੀ ਅਤੇ ਪ੍ਰਸਿੱਧ ਸੀ।

1 Kings 4:34
ਦੂਰ-ਦੂਰ ਦੇ ਰਾਜਾਂ ਤੋਂ ਲੋਕ ਸੁਲੇਮਾਨ ਦੀ ਸਿਆਣਪ ਦੀਆਂ ਗੱਲਾਂ ਸੁਣਨ ਅਤੇ ਉਸਤੋਂ ਗਿਆਨ ਲੈਣ ਆਉਂਦੇ। ਸਭ ਰਾਜਾਂ ਦੇ ਰਾਜੇ ਆਪਣੇ ਸਿਆਣੇ ਲੋਕਾਂ ਨੂੰ ਸੁਲੇਮਾਨ ਪਾਤਸ਼ਾਹ ਦੀ ਸਿਆਣਪ ਤੇ ਗਿਆਨ ਭਰਪੂਰ ਪ੍ਰਵਚਨਾਂ ਨੂੰ ਸੁਣਨ ਲਈ ਭੇਜਦੇ।

Job 6:19
ਤੇਮਾ ਦੇ ਵਪਾਰੀ ਪਾਣੀ ਦੀ ਤਲਾਸ਼ ਕਰਦੇ ਨੇ ਸ਼ੇਬਾ ਦੇ ਮੁਸਾਫਰ ਆਸ ਨਾਲ ਤੱਕਦੇ ਨੇ।

Job 28:28
ਤੇ ਪਰਮੇਸ਼ੁਰ ਨੇ ਲੋਕਾਂ ਨੂੰ ਆਖਿਆ, “ਡਰੋ ਤੇ ਯਹੋਵਾਹ ਦਾ ਆਦਰ ਕਰੋ ਇਹੀ ਸਿਆਣਪ ਹੈ। ਬੁਰੀਆਂ ਗੱਲਾਂ ਨਾ ਕਰੋ ਇਹੀ ਸਮਝ ਹੈ।”

Proverbs 1:5
ਸਿਆਣੇ ਆਦਮੀਆਂ ਨੂੰ ਸੁਣਕੇ ਆਪਣਾ ਗਿਆਨ ਵੱਧਾਉਣ ਦਿਓ ਅਤੇ ਸਿੱਖੇ ਹੋਇਆਂ ਆਦਮੀਆਂ ਨੂੰ ਆਪਣੇ ਰਾਹ ਦਾ ਸਹੀ ਨਿਰਦੇਸ਼ਨ ਹਾਸਿਲ ਕਰਨ ਦਿਓ।

Proverbs 2:3
ਅਸਲ ਵਿੱਚ, ਜੇਕਰ ਤੁਸੀਂ ਅੰਤਰਦ੍ਰਿਸ਼ਟੀ ਲਈ ਪੁਕਾਰ ਕਰੋ ਅਤੇ ਸਮਝਦਾਰੀ ਲਈ ਪੁਕਾਰੋ।

Matthew 13:11
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।

Matthew 13:35
ਇਹ ਉਵੇਂ ਸੀ ਜਿਹੜਾ ਬਚਨ ਨਬੀ ਨੇ ਕੀਤਾ ਸੀ ਕਿ: “ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹੜੀਆਂ ਕਿ ਦੁਨੀਆਂ ਦੇ ਮੁੱਢ ਤੋਂ ਗੁਪਤ ਰਹੀਆਂ ਹਨ।”

Mark 4:34
ਯਿਸੂ ਹਮੇਸ਼ਾ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਕਹਾਣੀਆਂ ਦੀ ਵਰਤੋਂ ਕਰਦਾ। ਪਰ ਜਦੋਂ ਉਹ ਆਪਣੇ ਚੇਲਿਆਂ ਦੇ ਨਾਲ ਇੱਕਲਾ ਹੁੰਦਾ ਤਾਂ ਉਹ ਉਨ੍ਹਾਂ ਨੂੰ ਹਰ ਗੱਲ ਦਾ ਵਿਸਤਾਰ ਦਿੰਦਾ।

John 17:3
ਸਦੀਪਕ ਜੀਵਨ ਇਹ ਹੈ ਕਿ: ਸੱਚੇ ਪਰਮੇਸ਼ੁਰ ਅਤੇ ਯਿਸੂ ਮਸੀਹ, ਜਿਸ ਨੂੰ ਤੂੰ ਭੇਜਿਆ ਹੈ ਜਾਣਨ।

Genesis 25:3
ਯਾਕਸਾਨ ਸਬਾ ਅਤੇ ਦਦਾਨ ਦਾ ਪਿਤਾ ਸੀ। ਅੱਸੂਰਿਮ, ਲਟੂਸਿਮ ਅਤੇ ਲਉੱਮਿਮ ਦੇ ਲੋਕ ਦਦਾਨ ਦੇ ਉੱਤਰਾਧਿਕਾਰੀ ਸਨ।