1 Kings 11:23
ਫ਼ੇਰ ਪਰਮੇਸ਼ੁਰ ਨੇ ਸੁਲੇਮਾਨ ਦੇ ਵਿਰੁੱਧ ਇੱਕ ਹੋਰ ਦੁਸ਼ਮਣ ਨੂੰ ਖੜ੍ਹਾ ਕੀਤਾ। ਇਹ ਵਿਅਕਤੀ ਰਜ਼ੋਨ, ਅਲਯਾਦਾ ਦਾ ਪੁੱਤਰ ਸੀ ਜੋ ਆਪਣੇ ਸੁਆਮੀ ਸੋਬਾਹ ਦੇ ਰਾਜਾ ਹਦਦ ਅਜ਼ਰ ਤੋਂ ਫ਼ਰਾਰ ਹੋ ਗਿਆ ਸੀ।
1 Kings 11:23 in Other Translations
King James Version (KJV)
And God stirred him up another adversary, Rezon the son of Eliadah, which fled from his lord Hadadezer king of Zobah:
American Standard Version (ASV)
And God raised up `another' adversary unto him, Rezon the son of Eliada, who had fled from his lord Hadadezer king of Zobah.
Bible in Basic English (BBE)
And God sent another trouble-maker, Rezon, the son of Eliada, who had gone in flight from his lord, Hadadezer, king of Zobah:
Darby English Bible (DBY)
God stirred him up yet an adversary, Rezon the son of Eliada, who had fled from Hadadezer king of Zobah, his lord.
Webster's Bible (WBT)
And God stirred him up another adversary, Rezon the son of Eliadah, who fled from his lord Hadadezer king of Zobah:
World English Bible (WEB)
God raised up [another] adversary to him, Rezon the son of Eliada, who had fled from his lord Hadadezer king of Zobah.
Young's Literal Translation (YLT)
And God raiseth to him an adversary, Rezon son of Eliadah, who hath fled from Hadadezer king of Zobah, his lord,
| And God | וַיָּ֨קֶם | wayyāqem | va-YA-kem |
| stirred him up | אֱלֹהִ֥ים | ʾĕlōhîm | ay-loh-HEEM |
| adversary, another | לוֹ֙ | lô | loh |
| שָׂטָ֔ן | śāṭān | sa-TAHN | |
| Rezon | אֶת | ʾet | et |
| the son | רְז֖וֹן | rĕzôn | reh-ZONE |
| Eliadah, of | בֶּן | ben | ben |
| which | אֶלְיָדָ֑ע | ʾelyādāʿ | el-ya-DA |
| fled | אֲשֶׁ֣ר | ʾăšer | uh-SHER |
| from | בָּרַ֗ח | bāraḥ | ba-RAHK |
| lord his | מֵאֵ֛ת | mēʾēt | may-ATE |
| Hadadezer | הֲדַדְעֶ֥זֶר | hădadʿezer | huh-dahd-EH-zer |
| king | מֶֽלֶךְ | melek | MEH-lek |
| of Zobah: | צוֹבָ֖ה | ṣôbâ | tsoh-VA |
| אֲדֹנָֽיו׃ | ʾădōnāyw | uh-doh-NAIV |
Cross Reference
1 Kings 11:14
ਸੁਲੇਮਾਨ ਦੇ ਵੈਰੀ ਤਾਂ ਯਹੋਵਾਹ ਨੇ ਸੁਲੇਮਾਨ ਦੇ ਵਿਰੁੱਧ ਇੱਕ ਦੁਸ਼ਮਣ ਨੂੰ ਖੜ੍ਹਾ ਕਰ ਦਿੱਤਾ। ਜਿਸ ਦਾ ਨਾਉਂ ਹਦਦ ਸੀ ਜੋ ਕਿ ਅਦੋਮ ਦੇ ਰਾਜੇ ਦੇ ਘਰਾਣੇ ਵਿੱਚੋਂ ਸੀ।
2 Samuel 8:3
ਹਦਦਅਜ਼ਰ ਜੋ ਕਿ ਸੋਬਾਹ ਦੇ ਰਾਜਾ ਰਹੋਬ ਦਾ ਪੁੱਤਰ ਸੀ। ਜਦੋਂ ਹਦਦਅਜ਼ਰ ਉਹ ਦਰਿਆ ਫ਼ਰਾਤ ਦੇ ਪਾਸੇ ਦੇ ਖੇਤਰ ਤੇ ਕਬਜ਼ਾ ਕਰਕੇ ਆਪਣੇ ਦੇਸ਼ ਨੂੰ ਛੁਡਾਉਣ ਨਿਕਲਿਆ ਤਾਂ ਉਸ ਨੇ ਹਦਦਅਜ਼ਰ ਨੂੰ ਵੀ ਹਰਾਇਆ।
Ezekiel 38:16
ਤੂੰ ਇਸਰਾਏਲ ਦੇ ਮੇਰੇ ਬੰਦਿਆਂ ਦੇ ਵਿਰੁੱਧ ਲੜਨ ਲਈ ਆਵੇਂਗਾ। ਤੂੰ ਜ਼ਮੀਨ ਨੂੰ ਕੱਜਣ ਵਾਲੇ ਤੂਫ਼ਾਨੀ ਬੱਦਲ ਵਾਂਗ ਹੋਵੇਂਗਾ। ਜਦੋਂ ਉਹ ਸਮਾਂ ਆਵੇਗਾ, ਮੈਂ ਤੈਨੂੰ ਆਪਣੀ ਧਰਤੀ ਦੇ ਖਿਲਾਫ਼ ਲੜਨ ਲਈ ਲਿਆਵਾਂਗਾ। ਫੇਰ, ਗੋਗ ਕੌਮਾਂ ਇਹ ਜਾਣ ਲੈਣਗੀਆਂ ਕਿ ਮੈਂ ਕਿੰਨਾ ਸ਼ਕਤੀਸ਼ਾਲੀ ਹਾਂ! ਉਹ ਮੇਰਾ ਆਦਰ ਕਰਨਾ ਸਿੱਖ ਲੈਣਗੇ ਅਤੇ ਜਾਣ ਲੈਣਗੇ ਕਿ ਮੈਂ ਪਵਿੱਤਰ ਹਾਂ। ਉਹ ਜਾਣ ਲੈਣਗੇ ਕਿ ਮੈਂ ਤੇਰੇ ਨਾਲ ਕੀ ਕਰਾਂਗਾ।’”
Isaiah 45:5
ਮੈਂ ਯਹੋਵਾਹ ਹਾਂ! ਮੈਂ ਹੀ ਇੱਕ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਮੈਂ ਤੈਨੂੰ ਤਾਕਤਵਰ ਬਣਾਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।
Isaiah 37:26
‘ਇਹੀ ਸੀ ਜੋ ਤੂੰ ਆਖਿਆ ਸੀ ਪਰ ਕੀ ਤੂੰ ਨਹੀਂ ਸੁਣਿਆ ਜੋ ਮੈਂ ਆਖਿਆ ਸੀ? ਮੈਂ ਇਹ ਯੋਜਨਾ ਬਹੁਤ ਪਹਿਲਾਂ ਬਣਾਈ ਸੀ, ਪੁਰਾਤਨ ਸਮਿਆਂ ਤੋਂ ਹੀ ਮੇਰੀ ਇਹ ਯੋਜਨਾ ਸੀ। ਤੇ ਹੁਣ ਮੈਂ ਇਸ ਨੂੰ ਵਾਪਰਨ ਦਾ ਹੁਕਮ ਦਿੱਤਾ ਹੈ। ਮੈਂ ਤੈਨੂੰ ਮਜ਼ਬੂਤ ਸ਼ਹਿਰਾਂ ਨੂੰ ਤਹਿਸ ਨਹਿਸ ਕਰਨ ਦਿੱਤਾ ਅਤੇ ਉਨ੍ਹਾਂ ਨੂੰ ਮਲਬੇ ਦੇ ਢੇਰਾਂ ਵਿੱਚ ਤਬਦੀਲ ਕਰਨ ਦਿੱਤਾ।
Isaiah 13:17
ਪਰਮੇਸ਼ੁਰ ਆਖਦਾ ਹੈ, “ਦੇਖੋ, ਮੈਂ ਮਿਦੀਆਂ ਦੀਆਂ ਫ਼ੌਜਾਂ ਤੋਂ ਬਾਬਲ ਉੱਤੇ ਹਮਲਾ ਕਰਾਵਾਂਗਾ। ਮਿਦੀਆਂ ਦੀਆਂ ਫ਼ੌਜਾਂ ਹਮਲੇ ਕਰਨ ਤੋਂ ਨਹੀਂ ਹਟਣਗੀਆਂ। ਭਾਵੇਂ ਉਨ੍ਹਾਂ ਨੂੰ ਚਾਂਦੀ ਅਤੇ ਸੋਨਾ ਹੀ ਕਿਉਂ ਨਾ ਅਦਾ ਕਰ ਦਿੱਤਾ ਜਾਵੇ।
Psalm 60:1
ਨਿਰਦੇਸ਼ਕ ਲਈ: “ਕਰਾਰ ਦੇ ਚਮੇਲੀ ਦਾ ਫ਼ੁੱਲ” ਦੀ ਧੁਨੀ। ਦਾਊਦ ਦਾ ਮਿਕਤਾਮ ਸਿੱਖਿਆ ਲਈ। ਇਹ ਉਸ ਵੇਲੇ ਦੀ ਗੱਲ ਹੈ ਜਦੋਂ ਦਾਊਦ ਅਰਮ ਨਹਰੈਮ ਅਤੇ ਅਰਮ ਸੋਬਾਹ ਨਾਲ ਲੜਿਆ, ਅਤੇ ਜਦੋਂ ਯੋਆਬ ਵਾਪਸ ਪਰਤਿਆ ਅਤੇ ਉਸ ਨੇ 12,000 ਅਦੋਮ ਸਿਪਾਹੀਆਂ ਨੂੰ ਨਮਕ ਦੀ ਵਾਦੀ ਵਿੱਚ ਹਰਾਇਆ। ਪਰਮੇਸ਼ੁਰ, ਤੁਸੀਂ ਸਾਡੇ ਉੱਤੇ ਬਹੁਤ ਗੁੱਸੇ ਸੀ। ਇਸ ਲਈ ਤੁਸੀਂ ਸਾਨੂੰ ਨਾਮੰਜ਼ੂਰ ਕੀਤਾ ਅਤੇ ਸਾਨੂੰ ਤਬਾਹ ਕਰ ਦਿੱਤਾ। ਇਸ ਲਈ ਕਿਰਪਾ ਕਰਕੇ ਫ਼ੇਰ ਤੋਂ ਸਾਡਾ ਪੁਨਰ ਨਿਰਮਾਣ ਕਰੋ।
Ezra 1:1
ਕੋਰਸ਼ ਦੀ ਕੈਦੀਆਂ ਨੂੰ ਵਾਪਸ ਘੱਲਣ ’ਚ ਮਦਦ ਪਹਿਲੇ ਵਰ੍ਹੇ ਵਿੱਚ ਜਦੋਂ ਕੋਰਸ਼ ਫਾਰਸ ਦਾ ਪਾਤਸ਼ਾਹ ਬਣਿਆ ਤਾਂ ਯਹੋਵਾਹ ਨੇ ਕੋਰਸ਼ ਨੂੰ ਇੱਕ ਐਲਾਨ ਕਰਨ ਲਈ ਉਤਸਾਹਿਤ ਕੀਤਾ। ਕੋਰਸ਼ ਨੇ ਇਸ ਐਲਾਨ ਨੂੰ ਲਿਖਤ ਰੂਪ ਦਿੱਤਾ ਅਤੇ ਆਪਣੇ ਰਾਜ ਦੀਆਂ ਸਭ ਥਾਵਾਂ ਤੇ ਇਸ ਨੂੰ ਪੜ੍ਹਵਾਇਆ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਯਿਰਮਿਯਾਹ ਦੇ ਮੂੰਹੋ ਉਚ੍ਚਰਿਆ ਯਹੋਵਾਹ ਦਾ ਬਚਨ ਸੱਚ ਹੋਵੇ। ਇਹ ਐਲਾਨ ਇਉਂ ਸੀ:
1 Chronicles 19:16
ਜਦੋਂ ਅਰਾਮੀ ਆਗੂਆਂ ਨੂੰ ਪਤਾ ਲੱਗਾ ਕਿ ਇਸਰਾਏਲੀਆਂ ਨੇ ਉਨ੍ਹਾਂ ਨੂੰ ਹਰਾ ਦਿੱਤਾ, ਉਨ੍ਹਾਂ ਨੇ ਫ਼ਰਾਤ ਨਦੀ ਦੇ ਪੂਰਬੀ ਹਿੱਸੇ ਵਿੱਚ ਰਹਿੰਦੇ ਅਰਾਮੀ ਲੋਕਾਂ ਕੋਲ, ਉਨ੍ਹਾਂ ਦੀ ਮਦਦ ਲੈਣ ਲਈ ਹਲਕਾਰੇ ਘੱਲੇ। ਹਦਰਅਜ਼ਰ ਦੀ ਫੌਜ ਦਾ ਆਗੂ ਸੋਫਕ, ਬਾਕੀ ਅਰਾਮੀ ਫ਼ੌਜ ਦਾ ਵੀ ਆਗੂ ਸੀ।
1 Chronicles 19:6
ਅੰਮੋਨੀਆਂ ਨੇ ਵੇਖਿਆ ਕਿ ਉਨ੍ਹਾਂ ਨੇ ਦਾਊਦ ਦੀ ਨਜ਼ਰ ਵਿੱਚ ਆਪਣੇ-ਆਪ ਨੂੰ ਦੁਸ਼ਮਣ ਬਣਾ ਲਿਆ ਸੀ ਤੇ ਉਸ ਦੀ ਨਫ਼ਰਤ ਦੇ ਪਾਤਰ ਬਣ ਗਏ ਸਨ। ਤਾਂ ਹਾਨੂਨ ਅਤੇ ਅੰਮੋਨੀਆਂ ਨੇ 34,000 ਕਿਲੋ ਚਾਂਦੀ ਮਸੋਪੋਤਾਮੀਆਂ ਤੋਂ ਰਥਾਂ ਅਤੇ ਅਸਵਾਰਾਂ ਨੂੰ ਲਿਆਉਣ ਲਈ ਦਿੱਤੀ। ਉਹ ਆਰਾਮ ਵਿੱਚੋਂ ਮਾਕਾਹ ਅਤੇ ਸ਼ੋਬਾਹ ਦੇ ਨਗਰਾਂ ਤੋਂ ਵੀ ਰਥਾਂ ਅਤੇ ਅਸਵਾਰਾਂ ਨੂੰ ਲਿਆਏ।
1 Chronicles 18:3
ਦਾਊਦ ਸ਼ੋਬਾਹ ਦੇ ਰਾਜੇ ਹਦਰਅਜ਼ਰ ਅਤੇ ਉਸਦੀ ਫ਼ੌਜ ਦੇ ਖਿਲਾਫ ਲੜਿਆ। ਉਹ ਹਮਾਥ ਤੀਕ ਲੜਿਆ, ਕਿਉਂ ਕਿ ਹਦਰਅਜ਼ਰ ਨੇ ਆਪਣੇ ਰਾਜ ਨੂੰ ਫ਼ਰਾਤ ਦਰਿਆ ਤੀਕ ਫ਼ੈਲਾਉਣ ਦੀ ਕੋਸ਼ਿਸ਼ ਕੀਤੀ ਸੀ।
2 Samuel 16:11
ਦਾਊਦ ਨੇ ਵੀ ਅਬੀਸ਼ਈ ਅਤੇ ਆਪਣੇ ਸਾਰੇ ਸੇਵਕਾਂ ਨੂੰ ਆਖਿਆ, “ਵੇਖੋ! ਮੇਰਾ ਆਪਣਾ ਪੁੱਤਰ (ਅਬਸ਼ਾਲੋਮ) ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਤਾਂ ਫ਼ਿਰ ਬਿਨਯਾਮੀਨ ਦੇ ਪਰਿਵਾਰ-ਸਮੂਹ ਚੋ ਇਸ ਮਨੁੱਖ (ਸ਼ਿਮਈ) ਨੂੰ ਤਾਂ ਮੈਨੂੰ ਸਰਾਪ ਦੇਣ ਦਾ ਵੱਧੇਰੇ ਅਧਿਕਾਰ ਹੈ। ਉਸ ਨੂੰ ਜਾਣ ਦਿਓ ਅਤੇ ਸਰਾਪ ਦੇਣ ਦੇਵੋ ਕਿਉਂ ਕਿ ਯਹੋਵਾਹ ਨੇ ਉਸ ਨੂੰ ਅਜਿਹਾ ਹੁਕਮ ਦਿੱਤਾ ਹੈ।”
2 Samuel 10:15
ਅਰਾਮੀਆਂ ਨੇ ਮੁੜ ਲੜਨ ਦੀ ਵਿਉਂਤ ਬਣਾਈ ਜਦੋਂ ਅਰਾਮੀਆਂ ਨੇ ਵੇਖਿਆ ਕਿ ਉਹ ਇਸਰਾਏਲ ਦੇ ਅੱਗੇ ਹਾਰ ਗਏ ਹਨ, ਤਾਂ ਉਨ੍ਹਾਂ ਨੇ ਆਪਣੇ-ਆਪ ਨੂੰ ਇਕੱਠਾ ਕੀਤਾ ਤੇ ਇੱਕ ਵੱਡੀ ਫ਼ੌਜ ਤਿਆਰ ਕੀਤੀ।
2 Samuel 10:8
ਤਾਂ ਅੰਮੋਨੀ ਬਾਹਰ ਨਿਕਲੇ ਅਤੇ ਲੜਾਈ ਲਈ ਤਿਆਰ ਹੋ ਗਏ। ਉਹ ਸ਼ਹਿਰ ਦੇ ਪ੍ਰਵੇਸ਼ ਦੁਆਰ ਅੱਗੇ ਖੜੋ ਗਏ। ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਟੋਬ ਅਤੇ ਮਆਕਾਹ ਦੇ ਲੋਕ ਮੈਦਾਨ ਵਿੱਚ ਅੰਮੋਨੀਆਂ ਦੇ ਸੰਗ ਨਹੀਂ ਆਏ।