1 Kings 3:14
ਜੇਕਰ ਤੂੰ ਮੇਰੇ ਰਾਹਾਂ ਤੇ ਚੱਲੇਂਗਾ ਅਤੇ, ਮੇਰੀਆਂ ਬਿਧੀਆਂ ਅਤੇ ਹੁਕਮਾਂ ਦਾ ਪਾਲਣ ਕਰੇਂਗਾ, ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਤਾਂ ਮੈਂ ਤੈਨੂੰ ਇੱਕ ਲੰਬਾ ਜੀਵਨ ਦੇਵਾਂਗਾ।”
1 Kings 3:14 in Other Translations
King James Version (KJV)
And if thou wilt walk in my ways, to keep my statutes and my commandments, as thy father David did walk, then I will lengthen thy days.
American Standard Version (ASV)
And if thou wilt walk in my ways, to keep my statutes and my commandments, as thy father David did walk, then I will lengthen thy days.
Bible in Basic English (BBE)
And if you go on in my ways, keeping my laws and my orders as your father David did, I will give you a long life.
Darby English Bible (DBY)
And if thou wilt walk in my ways, to keep my statutes and my commandments, as thy father David did walk, then I will prolong thy days.
Webster's Bible (WBT)
And if thou wilt walk in my ways, to keep my statutes and my commandments, as thy father David did walk, then I will lengthen thy days.
World English Bible (WEB)
If you will walk in my ways, to keep my statutes and my commandments, as your father David did walk, then I will lengthen your days.
Young's Literal Translation (YLT)
and if thou dost walk in My ways to keep My statutes, and My commands, as David thy father walked, then I have prolonged thy days.'
| And if | וְאִ֣ם׀ | wĕʾim | veh-EEM |
| thou wilt walk | תֵּלֵ֣ךְ | tēlēk | tay-LAKE |
| ways, my in | בִּדְרָכַ֗י | bidrākay | beed-ra-HAI |
| to keep | לִשְׁמֹ֤ר | lišmōr | leesh-MORE |
| my statutes | חֻקַּי֙ | ḥuqqay | hoo-KA |
| commandments, my and | וּמִצְוֹתַ֔י | ûmiṣwōtay | oo-mee-ts-oh-TAI |
| as | כַּֽאֲשֶׁ֥ר | kaʾăšer | ka-uh-SHER |
| thy father | הָלַ֖ךְ | hālak | ha-LAHK |
| David | דָּוִ֣יד | dāwîd | da-VEED |
| did walk, | אָבִ֑יךָ | ʾābîkā | ah-VEE-ha |
| lengthen will I then | וְהַֽאֲרַכְתִּ֖י | wĕhaʾăraktî | veh-ha-uh-rahk-TEE |
| אֶת | ʾet | et | |
| thy days. | יָמֶֽיךָ׃ | yāmêkā | ya-MAY-ha |
Cross Reference
Proverbs 3:2
ਜਿਨ੍ਹਾਂ ਗੱਲਾਂ ਦੀ ਮੈਂ ਤੈਨੂੰ ਸਿੱਖਿਆ ਦਿੰਦਾ ਹਾਂ ਉਹ ਤੇਰੇ ਜੀਵਨ ਨੂੰ ਲੰਮਾ ਕਰਨਗੀਆਂ ਅਤੇ ਤੈਨੂੰ ਸ਼ਾਂਤੀ ਦੇਣਗੀਆਂ।
Psalm 91:16
ਮੈਂ ਆਪਣੇ ਪੈਰੋਕਾਰਾਂ ਨੂੰ ਲੰਮੀ ਜ਼ਿੰਦਗੀ ਦੇਵਾਂਗਾ। ਅਤੇ ਮੈਂ ਉਨ੍ਹਾਂ ਨੂੰ ਬਚਾਵਾਂਗਾ।”
Proverbs 3:16
ਸਿਆਣਪ ਨੇ ਸੱਜੇ ਹੱਥ ਵਿੱਚ ਲੰਮੀ ਉਮਰ, ਅਤੇ ਉਸ ਨੇ ਅਪਣੇ ਖੱਬੇ ਹੱਥ ਵਿੱਚ ਦੌਲਤ ਅਤੇ ਇੱਜ਼ਤ ਫ਼ੜੀ ਹੋਈ ਹੈ।
1 Kings 15:5
ਦਾਊਦ ਨੇ ਹਮੇਸ਼ਾ ਉਹੀ ਕੁਝ ਕੀਤਾ ਜੋ ਯਹੋਵਾਹ ਨੇ ਚਾਹਿਆ। ਉਸ ਨੇ ਹਮੇਸ਼ਾ ਯਹੋਵਾਹ ਦਾ ਹੁਕਮ ਮੰਨਿਆ ਸਿਰਫ਼ ਇੱਕ ਹੀ ਵਾਰ ਸੀ ਜਦੋਂ ਦਾਊਦ ਨੇ ਯਹੋਵਾਹ ਦੀ ਮਰਜ਼ੀ ਤੋਂ ਬਿਨਾ ਊਰੀਯਾਹ ਹਿੱਤੀ ਦੇ ਵਿਰੁੱਧ ਪਾਪ ਕੀਤਾ ਸੀ।
1 Kings 3:6
ਸੁਲੇਮਾਨ ਨੇ ਜਵਾਬ ਦਿੱਤਾ, “ਤੂੰ, ਮੇਰੇ ਪਿਤਾ ਦਾਊਦ ਤੇ ਬਹੁਤ ਦਯਾਲੂ ਸੀ, ਜੋ ਕਿ ਤੇਰਾ ਸੇਵਕ ਸੀ, ਕਿਉਂ ਕਿ ਉਸ ਨੇ ਵਫ਼ਾਦਾਰੀ ਨਿਆਂ ਅਤੇ ਸਾਫ਼ ਦਿਲ ਨਾਲ ਤੇਰਾ ਅਨੁਸਰਣ ਕੀਤਾ। ਤੂੰ ਉਸ ਦੇ ਪੁੱਤਰ ਨੂੰ ਉਸ ਦੇ ਸਿੰਘਾਸਣ ਉੱਤੇ ਬੈਠਣ ਅਤੇ ਉਸਦੀ ਮੌਤ ਤੋਂ ਬਾਅਦ ਹਕੂਮਤ ਕਰਨ ਦਿੱਤੀ।
Psalm 132:12
ਯਹੋਵਾਹ ਨੇ ਆਖਿਆ, “ਦਾਊਦ, ਜੇ ਤੇਰੇ ਬੱਚੇ ਮੇਰੇ ਕਰਾਰ ਨੂੰ ਅਤੇ ਉਨ੍ਹਾਂ ਨੇਮਾ ਨੂੰ ਮੰਨਣਗੇ ਜਿਨ੍ਹਾਂ ਦੀ ਮੈਂ ਸਿੱਖਿਆ ਦਿੰਦਾ ਹਾਂ। ਫ਼ੇਰ ਤੇਰੇ ਪਰਿਵਾਰ ਵਿੱਚੋਂ ਹੀ ਸਦਾ ਕੋਈ ਨਾ ਕੋਈ ਰਾਜਾ ਹੋਵੇਗਾ।”
Zechariah 3:7
ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ: “ਜਿਵੇਂ ਮੈਂ ਤੈਨੂੰ ਕਹਾਂ ਉਸੇ ਤਰ੍ਹਾਂ ਹੀ ਰਹਿ ਅਤੇ ਤੈਨੂੰ ਦਿੱਤੇ ਹੋਏ ਮੇਰੇ ਫ਼ਰਜਾਂ ਨੂੰ ਕਰ, ਫ਼ੇਰ ਤੂੰ ਮੇਰੇ ਮੰਦਰ ਦਾ ਮੁਖੀਆ ਹੋਵੇਂਗਾ ਤੂੰ ਇਸਦੇ ਵਿਹੜੇ ਦੀ ਰਾਖੀ ਕਰੇਂਗਾ ਅਤੇ ਤੈਨੂੰ ਮੰਦਰ ਵਿੱਚ ਕਿਸੇ ਵੀ ਥਾਂ ਤੇ ਜਾਣ ਦਾ ਹੱਕ ਹੋਵੇਗਾ। ਬਿਲਕੁਲ ਜਿਵੇਂ ਇਨ੍ਹਾਂ ਦੂਤਾਂ ਕੋਲ ਯਹੋਵਾਹ ਦੇ ਅੱਗੇ ਆਉਣ ਦਾ ਹੱਕ ਹੈ।
Acts 13:22
ਪਰਮੇਸ਼ੁਰ ਨੇ ਸ਼ਾਊਲ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪਰਮੇਸ਼ੁਰ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ਦਾਊਦ ਮੈਂ ਉਸ ਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’
1 Timothy 4:8
ਤੁਹਾਡੀ ਸਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿੱਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ।
Psalm 21:4
ਹੇ ਪਰਮੇਸ਼ੁਰ, ਰਾਜੇ ਨੇ ਤੁਸਾਂ ਤੋਂ ਜੀਵਨ ਮੰਗਿਆ ਸੀ, ਅਤੇ ਤੁਸੀਂ ਇਹ ਉਸ ਨੂੰ ਪ੍ਰਦਾਨ ਕੀਤਾ। ਤੁਸੀਂ ਉਸ ਨੂੰ ਲੰਮਾ ਜੀਵਨ ਦਿੱਤਾ ਜਿਹੜਾ ਸਦਾ-ਸਦਾ ਲਈ ਕਾਇਮ ਰਹਿੰਦਾ ਹੈ।
2 Chronicles 34:2
ਯੋਸੀਯਾਹ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ। ਉਸ ਦਾ ਵਿਹਾਰ ਉਸ ਦੇ ਪੁਰਖੇ ਦਾਊਦ ਵਰਗਾ ਹੀ ਸੀ, ਅਤੇ ਉਸ ਨੇ ਚੰਗੇ ਕੰਮਾਂ ਕਰਨ ਤੋਂ ਮੂੰਹ ਨਾ ਮੋੜਿਆ।
2 Chronicles 29:2
ਹਿਜ਼ਕੀਯਾਹ ਨੇ ਦਾਊਦ ਆਪਣੇ ਪੁਰਖੇ ਵਾਂਗ, ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ।
Deuteronomy 25:15
ਤੁਹਾਨੂੰ ਉਹੀ ਨਾਪ-ਤੋਂਲ ਇਸਤੇਮਾਲ ਕਰਨੇ ਚਾਹੀਦੇ ਹਨ ਜਿਹੜੇ ਸੱਚੇ ਅਤੇ ਸਹੀ ਹਨ। ਫ਼ੇਰ ਤੁਸੀਂ ਉਸ ਧਰਤੀ ਉੱਤੇ ਲੰਮਾ ਸਮਾ ਜੀਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ।
1 Kings 2:3
ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਮੰਨ ਅਤੇ ਉਸ ਦੇ ਕਹੇ ਅਨੁਸਾਰ ਕਰ। ਉਸ ਦੀਆਂ ਸਭ ਬਿਧੀਆਂ, ਹੁਕਮਾਂ, ਨਿਆਵਾਂ ਅਤੇ ਸਾਖੀਆਂ ਨੂੰ ਮੰਨ ਜਿਵੇਂ ਕਿ ਉਹ ਮੂਸਾ ਦੀ ਬਿਵਸਥਾ ਵਿੱਚ ਲਿਖੇ ਹੋਏ ਹਨ। ਜੇਕਰ ਤੂੰ ਇਉਂ ਕਰੇਂਗਾ, ਜੋ ਕੁਝ ਵੀ ਤੂੰ ਕਰੇਂਗਾ ਜਾਂ ਜਿੱਥੇ ਵੀ ਤੂੰ ਜਾਵੇਂਗਾ, ਤੂੰ ਸਫ਼ਲ ਹੋਵੇਂਗਾ।
1 Kings 3:3
ਸੁਲੇਮਾਨ ਨੇ ਇਹ ਦਰਸਾਇਆ ਕਿ ਉਹ ਯਹੋਵਾਹ ਨੂੰ ਬਹੁਤ ਪਿਆਰ ਕਰਦਾ ਹੈ। ਇਹ ਸਭ ਜਿਵੇਂ ਉਸ ਦੇ ਪਿਤਾ ਦਾਊਦ ਨੇ ਉਸ ਨੂੰ ਦੱਸਿਆ ਹੋਇਆ ਸੀ, ਉਸ ਅਨੁਸਾਰ ਉਸਦੀ ਆਗਿਆ ਦਾ ਪਾਲਨ ਕਰਕੇ ਦਰਸਾਇਆ। ਪਰ ਸੁਲੇਮਾਨ ਨੇ ਕੁਝ ਉਹ ਵੀ ਕੀਤਾ ਜੋ ਉਸ ਦੇ ਪਿਤਾ ਦਾਊਦ ਨੇ ਉਸ ਨੂੰ ਕਰਨ ਨੂੰ ਨਹੀਂ ਸੀ ਕਿਹਾ। ਸੁਲੇਮਾਨ ਅਜੇ ਵੀ ਉੱਚੀਆਂ ਥਾਵਾਂ ਉੱਪਰ ਬਲੀਆਂ ਚੜ੍ਹਾਉਂਦਾ ਸੀ ਅਤੇ ਧੂਪ ਧੁਖਾਉਂਦਾ ਸੀ।
1 Kings 9:4
ਤੈਨੂੰ ਮੇਰੀ ਸੇਵਾ ਓਸੇ ਤਰ੍ਹਾਂ ਕਰਨੀ ਚਾਹੀਦੀ ਹੈ ਜਿਵੇਂ ਤੇਰੇ ਪਿਤਾ ਦਾਊਦ ਨੇ ਮੇਰੀ ਸੇਵਾ ਕੀਤੀ। ਉਹ ਇੱਕ ਨਿਆਂਈ ਅਤੇ ਵਫ਼ਾਦਾਰ ਆਦਮੀ ਸੀ। ਤੈਨੂੰ, ਮੇਰੇ ਕਨੂੰਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਉਹੀ ਕਰਨਾ ਚਾਹੀਦਾ ਜਿਸਦਾ ਮੈਂ ਤੈਨੂੰ ਹੁਕਮ ਦੇਵਾਂ।
1 Chronicles 22:12
ਯਹੋਵਾਹ ਤੈਨੂੰ ਇਸਰਾਏਲ ਦੀ ਪਾਤਸ਼ਾਹੀ ਦੇਵੇ। ਪਰਮੇਸ਼ੁਰ ਤੈਨੂੰ ਸਮਝ ਅਤੇ ਸੋਝੀ ਦੇਵੇ ਤਾਂ ਜੋ ਤੂੰ ਬੁੱਧੀ ਨਾਲ ਇਸਰਾਏਲ ਦੇ ਲੋਕਾਂ ਨੂੰ ਆਪਣੇ ਪਰਮੇਸ਼ੁਰ ਦਾ ਹੁਕਮ ਅਤੇ ਨਿਆਂ ਮੰਨਦਾ ਹੋਇਆ ਰਾਹੇ ਪਾ ਸੱਕੇਂ।
1 Chronicles 28:9
“ਅਤੇ ਸੁਲੇਮਾਨ ਤੂੰ, ਮੇਰੇ ਪੁੱਤਰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ। ਤਹਿ ਦਿਲੋਂ ਅਤੇ ਇਛਿੱਤ ਮਨ ਨਾਲ ਉਸਦੀ ਸੇਵਾ ਕਰ, ਕਿਉਂ ਕਿ ਯਹੋਵਾਹ ਸਾਰਿਆਂ ਦੇ ਹਿਰਦਿਆਂ ਦੀ ਮਨਾਂ ਦੀ ਪਰੀਖਿਆ ਲੈਂਦਾ ਹੈ ਅਤੇ ਉਹ ਸਭ ਦੇ ਮਨਾਂ ਦਾ ਜਾਣੀ ਜਾਣ ਹੈ। ਜੇਕਰ ਤੁਸੀਂ ਯਹੋਵਾਹ ਕੋਲੋਂ ਮਦਦ ਮੰਗੋਂਗੇ ਤਾਂ ਤੁਸੀਂ ਜਵਾਬ ਪਾਵੋਗੇ ਪਰ ਜੇਕਰ ਤੁਸੀਂ ਉਸਤੋਂ ਬੇਮੁਖ ਹੋਵੋਂਗੇ ਉਹ ਸਦਾ ਲਈ ਤੁਹਾਨੂੰ ਤਿਲਾਂਜਲੀ ਦੇਵੇਗਾ।
2 Chronicles 7:17
ਇਸ ਲਈ ਹੁਣ, ਸੁਲੇਮਾਨ ਜੇਕਰ ਤੂੰ ਵੀ ਮੇਰੇ ਅੱਗੇ ਉਸ ਤਰਾੰ ਚਲੇਂਗਾ ਜਿਵੇਂ ਤੇਰੇ ਪਿਤਾ ਦਾਊਦ ਚਲਦਾ ਰਿਹਾ, ਅਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰੇਂ ਅਤੇ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਮੇਰੇ ਨਿਆਵਾਂ ਨੂੰ ਮੰਨੇ
2 Chronicles 17:3
ਯਹੋਵਾਹ ਯਹੋਸ਼ਾਫ਼ਾਟ ਦੇ ਨਾਲ ਸੀ ਕਿਉਂ ਕਿ ਉਸ ਨੇ ਆਪਣੀ ਜੁਆਨੀ ਵਿੱਚ ਆਪਣੇ ਪੁਰਖਿਆਂ ’ਚ ਜਿਵੇਂ ਦਾਊਦ ਨੇ ਚੰਗੇ ਕੰਮ ਕੀਤੇ ਸਨ ਇਸਨੇ ਵੀ ਕੀਤੇ। ਯਹੋਸ਼ਾਫ਼ਾਟ ਨੇ ਬਆਲਾਂ ਦੀ ਉਪਾਸਨਾ ਨਾ ਕੀਤੀ।
Deuteronomy 5:16
‘ਤੁਹਾਨੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨੋਗੇ, ਤੁਸੀਂ ਇੱਕ ਲੰਮਾ ਜੀਵਨ ਬਿਤਾਉਂਗੇ ਅਤੇ ਇਸ ਧਰਤੀ ਉਤੇ ਹਮੇਸ਼ਾ ਤੁਹਾਡੇ ਲਈ ਚੰਗੀਆਂ ਚੀਜ਼ਾਂ ਹੋਣਗੀਆਂ, ਜੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇਵੇਗਾ।