1 Timothy 6:13 ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਖੜ੍ਹਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਹਰ ਇੱਕ ਨੂੰ ਜੀਵਨ ਦਿੰਦਾ ਹੈ।
1 Timothy 6:13 in Other Translations
King James Version (KJV) I give thee charge in the sight of God, who quickeneth all things, and before Christ Jesus, who before Pontius Pilate witnessed a good confession;
American Standard Version (ASV) I charge thee in the sight of God, who giveth life to all things, and of Christ Jesus, who before Pontius Pilate witnessed the good confession;
Bible in Basic English (BBE) I give you orders before God, the giver of life, and Christ Jesus, who before Pontius Pilate gave witness to the faith,
Darby English Bible (DBY) I enjoin thee before God who preserves all things in life, and Christ Jesus who witnessed before Pontius Pilate the good confession,
World English Bible (WEB) I charge you before God, who gives life to all things, and before Christ Jesus, who before Pontius Pilate testified the good confession,
Young's Literal Translation (YLT) I charge thee, before God, who is making all things alive, and of Christ Jesus, who did testify before Pontius Pilate the right profession,
I give charge
παραγγέλλω
parangellō
pa-rahng-GALE-loh
thee
σοι
soi
soo
in the sight of
ἐνώπιον
enōpion
ane-OH-pee-one
τοῦ
ho
oh
God,
θεοῦ
theos
thay-OSE
τοῦ
ho
oh
who quickeneth
ζωοποιοῦντος
zōopoieō
zoh-oh-poo-A-oh
τὰ
ho
oh
all things,
πάντα
pas
pahs
and
καὶ
kai
kay
Christ
Χριστοῦ
christos
hree-STOSE
Jesus,
Ἰησοῦ
iēsous
ee-ay-SOOS
τοῦ
ho
oh
who witnessed
μαρτυρήσαντος
martyreō
mahr-tyoo-RAY-oh
before
ἐπὶ
epi
ay-PEE
Pontius
Ποντίου
pontios
PONE-tee-ose
Pilate
Πιλάτου
pilatos
pee-LA-tose
a
τὴν
ho
oh
good
καλὴν
kalos
ka-LOSE
confession;
ὁμολογίαν
homologia
oh-moh-loh-GEE-ah
Read Full Chapter :
1 Timothy 6
Cross Reference
ਮੱਤੀ 27:11
ਰਾਜਪਾਲ ਪਿਲਾਤੁਸ ਦੇ ਯਿਸੂ ਨਾਲ ਪ੍ਰਸ਼ਨ ਯਿਸੂ ਰਾਜਪਾਲ ਦੇ ਸਾਹਮਣੇ ਖੜ੍ਹਾ ਸੀ, ਅਤੇ ਰਾਜਪਾਲ ਨੇ ਉਸ ਨੂੰ ਇਹ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਕਿਹਾ, “ਹਾਂ, ਮੈਂ ਹਾਂ।”
੧ ਤਿਮੋਥਿਉਸ 5:21
ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁੱਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਨਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ।
ਯੂਹੰਨਾ 18:36
ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”
ਪਰਕਾਸ਼ ਦੀ ਪੋਥੀ 1:5
ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਜਿਵਾਲਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ। ਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸ ਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ।
ਯੂਹੰਨਾ 5:21
ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਇਉਂ ਹੀ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ, ਜੀਵਨ ਦਿੰਦਾ ਹੈ।
ਪਰਕਾਸ਼ ਦੀ ਪੋਥੀ 3:14
ਯਿਸੂ ਦਾ ਲਾਉਦਿਕੀਏ ਦੀ ਕਲੀਸਿਯਾ ਨੂੰ ਪੱਤਰ “ਲਾਉਦਿਕੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਹੜਾ “ਆਮੀਨ” ਹੈ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹੈ। ਉਹ ਵਫ਼ਾਦਾਰ ਅਤੇ ਸੱਚਾ ਗਵਾਹ ਹੈ। ਉਹ ਉਨ੍ਹਾਂ ਸਭ ਦੇਸ਼ਾਂ ਦਾ ਹਾਕਮ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ ਹੈ। ਉਹ ਇਹ ਗੱਲਾਂ ਆਖਦਾ ਹੈ।
ਰਸੂਲਾਂ ਦੇ ਕਰਤੱਬ 17:25
ਇਹ ਉਹ ਪਰਮੇਸ਼ੁਰ ਹੈ ਜੋ ਆਪਣੇ ਲੋਕਾਂ ਨੂੰ ਜੀਵਨ, ਪ੍ਰਾਣ ਤੇ ਹੋਰ ਸਭ ਕੁਝ ਦਿੰਦਾ ਹੈ। ਅਤੇ ਉਸ ਨੂੰ ਕਿਸੇ ਮਨੁੱਖੀ ਮਦਦ ਦੀ ਵੀ ਕੋਈ ਲੋੜ ਨਹੀਂ। ਪ੍ਰਭੂ ਪਰਮੇਸ਼ੁਰ ਕੋਲ ਸਭ ਕੁਝ ਹੈ ਜਿਸਦੀ ਉਸ ਨੂੰ ਜ਼ਰੂਰਤ ਹੈ।
੧ ਤਿਮੋਥਿਉਸ 2:5
ਪਰਮੇਸ਼ੁਰ ਕੇਵਲ ਇੱਕ ਹੈ। ਅਤੇ ਪਰਮੇਸ਼ੁਰ ਤੱਕ ਪਹੁੰਚਣ ਦਾ ਕੇਵਲ ਇੱਕ ਹੀ ਰਾਹ ਹੈ। ਇਹ ਰਾਹ ਮਸੀਹ ਯਿਸੂ ਰਾਹੀਂ ਹੈ, ਜੋ ਕਿ ਇੱਕ ਇਨਸਾਨ ਹੈ।
ਅਸਤਸਨਾ 32:39
“‘ਹੁਣ, ਦੇਖੋ ਕਿ ਮੈਂ ਖੁਦ ਉਹ ਹਾਂ! ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ। ਮੈਂ ਹੀ ਲੋਕਾਂ ਨੂੰ ਮੌਤ ਦਿੰਦਾ ਹਾਂ ਅਤੇ ਲੋਕਾਂ ਨੂੰ ਜਿਉਣ ਦਿੰਦਾ ਹਾਂ। ਮੈਂ ਲੋਕਾਂ ਨੂੰ ਜ਼ਖਮੀ ਕਰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਰਾਜ਼ੀ ਕਰਦਾ ਹਾਂ। ਕੋਈ ਵੀ, ਕਿਸੇ ਹੋਰ ਬੰਦੇ ਨੂੰ ਮੇਰੇ ਹੱਥੋਂ, ਨਹੀਂ ਛੁਡਾ ਸੱਕਦਾ!
ਪਰਕਾਸ਼ ਦੀ ਪੋਥੀ 21:6
ਜਿਹੜਾ ਤਖਤ ਉੱਤੇ ਬੈਠਾ ਸੀ ਉਸ ਨੇ ਮੈਨੂੰ ਆਖਿਆ, “ਇਹ ਖਤਮ ਹੋ ਚੁੱਕਿਆ ਹੈ। ਮੈਂ ਹੀ ਅਲਫ਼ਾ ਅਤੇ ਓਮੇਗਾ ਹਾਂ। ਮੈਂ ਹੀ ਆਦ ਅਤੇ ਅੰਤ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਮੁਫ਼ਤ ਹੀ ਜੀਵਨ ਦੇ ਪਾਣੀ ਦੇ ਝਰਨੇ ਤੋਂ ਪਾਣੀ ਦਿਆਂਗਾ, ਜਿਹੜੇ ਪਿਆਸੇ ਹਨ।
ਪਰਕਾਸ਼ ਦੀ ਪੋਥੀ 22:1
ਫ਼ੇਰ ਮੈਨੂੰ ਦੂਤ ਨੇ ਜੀਵਨ ਦੇ ਜਲ ਦਾ ਦਰਿਆ ਵਿਖਾਇਆ। ਨਦੀ ਬਲੌਰ ਵਾਂਗ ਚਮਕ ਰਹੀ ਸੀ। ਇਹ ਨਦੀ ਪਰਮੇਸ਼ੁਰ ਦੇ ਅਤੇ ਲੇਲੇ ਦੇ ਤਖਤ ਤੋਂ ਵੱਗਦੀ ਸੀ।
੧ ਤਿਮੋਥਿਉਸ 6:12
ਆਪਣੇ ਵਿਸ਼ਵਾਸ ਨੂੰ ਬਣਾਈ ਰੱਖਨਾ ਦੌੜ ਦੌੜਨ ਵਾਂਗ ਹੈ। ਉਸ ਦੌੜ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹੜਾ ਸਦੀਪਕ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ।
੧ ਸਮੋਈਲ 2:6
ਯਹੋਵਾਹ ਲੋਕਾਂ ਲਈ ਮੌਤ ਲਿਆਉਂਦਾ ਅਤੇ ਉਹ ਉਨ੍ਹਾਂ ਨੂੰ ਜਿਉਣ ਦਿੰਦਾ। ਯਹੋਵਾਹ ਹੀ ਲੋਕਾਂ ਨੂੰ ਕਬਰ ਵਿੱਚ ਭੇਜਦਾ ਅਤੇ ਫ਼ੇਰ ਤੋਂ ਜੀਵਨ ਵੱਲ ਉਭਾਰਦਾ ਹੈ।
ਯੂਹੰਨਾ 5:26
ਜਿਸ ਤਰਾਂ ਪਿਤਾ ਜੀਵਨ ਦੇਣ ਦਾ ਅਧਿਕਾਰ ਰੱਖਦਾ ਹੈ ਉਸੀ ਤਰਾਂ ਉਸ ਨੇ ਪੁੱਤਰ ਨੂੰ ਵੀ ਜੀਵਨ ਦੇਣ ਦਾ ਅਧਿਕਾਰ ਦਿੱਤਾ ਹੈ।
ਯੂਹੰਨਾ 14:6
ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਆ ਸੱਕਦਾ।
ਯੂਹੰਨਾ 14:25
“ਇਹ ਸੱਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾਂ ਹਾਂ ਜਦੋਂ ਮੈਂ ਹਾਲੇ ਤੁਹਾਡੇ ਨਾਲ ਸੀ।
ਯੂਹੰਨਾ 19:11
ਯਿਸੂ ਨੇ ਆਖਿਆ, “ਇਹ ਸ਼ਕਤੀ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤੀ ਹੋਈ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।”