1 Timothy 6 - WEB (Punjabi)
1 Let as many as are bondservants under the yoke count their own masters worthy of all honor, that the name of God and the doctrine not be blasphemed.ਗੁਲਾਮਾਂ ਨੂੰ ਖਾਸ ਨਿਰਦੇਸ਼ ਉਹ ਜਿਹੜੇ ਗੁਲਾਮ ਹਨ ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ।
2 Those who have believing masters, let them not despise them, because they are brothers, but rather let them serve them, because those who partake of the benefit are believing and beloved. Teach and exhort these things.ਕਈਆਂ ਗੁਲਾਮਾਂ ਦੇ ਮਾਲਕ ਨਿਹਚਾਵਾਨ ਹੁੰਦੇ ਹਨ। ਇਸ ਲਈ ਗੁਲਾਮ ਅਤੇ ਮਾਲਕ ਭਰਾ-ਭਰਾ ਹਨ। ਪਰ ਗੁਲਾਮਾਂ ਨੂੰ ਇਸ ਗੱਲੋਂ ਉਨ੍ਹਾਂ ਦੀ ਘੱਟ ਇੱਜ਼ਤ ਨਹੀਂ ਕਰਨੀ ਚਾਹੀਦੀ। ਨਹੀਂ। ਉਨ੍ਹਾਂ ਗੁਲਾਮਾਂ ਨੂੰ ਤਾਂ ਸਗੋਂ ਉਨ੍ਹਾਂ ਨਿਹਚਾਵਾਨ ਮਾਲਕਾਂ ਦੀ ਹੋਰ ਵੱਧੇਰੇ ਚੰਗੀ ਸੇਵਾ ਕਰਨੀ ਚਾਹੀਦੀ ਹੈ। ਕਿਉਂ? ਕਿਉਂ ਕਿ ਜਿਹੜੇ ਵਿਅਕਤੀ ਅਪਣੀ ਚੰਗੀ ਸੇਵਾ ਦੇ ਲਾਭ ਦੇ ਆਨੰਦ ਮਾਣਦੇ ਹਨ ਉਹ ਸ਼ਰਧਾਲੂ ਹਨ ਜਿਨ੍ਹਾਂ ਨੂੰ ਉਹ ਪਿਆਰ ਕਰਦੇ ਹਨ। ਇਹੀ ਸੱਚ ਹਨ ਜਿਨ੍ਹਾਂ ਦੇ ਤੁਹਾਨੂੰ ਉਪਦੇਸ਼ ਦੇਣੇ ਚਾਹੀਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਨੂੰ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ।
3 If anyone teaches a different doctrine, and doesn't consent to sound words, the words of our Lord Jesus Christ, and to the doctrine which is according to godliness,ਝੂਠੇ ਉਪਦੇਸ਼ ਅਤੇ ਸੱਚੀ ਦੌਲਤ ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹੜੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ।
4 he is conceited, knowing nothing, but obsessed with arguments, disputes, and word battles, from which come envy, strife, reviling, evil suspicions,ਜਿਹੜਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲ ਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲੜਨ ਦੀ ਜੋ ਈਰਖਾ, ਮਤਭੇਦ, ਬੇਇੱਜ਼ਤੀ ਦੇ ਸ਼ਬਦ, ਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ।
5 constant friction of people of corrupt minds and destitute of the truth, who suppose that godliness is a means of gain. Withdraw yourself from such.ਅਤੇ ਇਸ ਨਾਲ ਉਨ੍ਹਾਂ ਲੋਕਾਂ ਦੀ ਦਲੀਲ ਬਾਜ਼ੀ ਵੀ ਸਾਹਮਣੇ ਆਉਂਦੀ ਹੈ ਜਿਨ੍ਹਾਂ ਦੇ ਦਿਮਾਗ ਬਦੀ ਨਾਲ ਭਰੇ ਹੋਏ ਹਨ। ਉਨ੍ਹਾਂ ਲੋਕਾਂ ਨੇ ਸੱਚ ਨੂੰ ਗੁਆ ਲਿਆ ਹੈ। ਉਹ ਸੋਚਦੇ ਹਨ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਅਮੀਰ ਬਣਨ ਦਾ ਸਾਧਣ ਹੈ।
6 But godliness with contentment is great gain.ਹਾਂ, ਇਹ ਸੱਚ ਹੈ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਉਸ ਨੂੰ ਅਮੀਰ ਬਣਾ ਦਿੰਦੀ ਹੈ ਜੋ ਸੇਵਾ ਕਰਦਾ ਹੈ ਜੇਕਰ ਉਹ ਉਸ ਨਾਲ ਸੰਤੁਸ਼ਟ ਹੈ ਜੋ ਉਸ ਕੋਲ ਹੈ।
7 For we brought nothing into the world, and we certainly can't carry anything out.ਜਦੋਂ ਅਸੀਂ ਇਸ ਦੁਨੀਆਂ ਵਿੱਚ ਆਏ, ਅਸੀਂ ਕੁਝ ਨਹੀਂ ਲਿਆਏ। ਜਦੋਂ ਅਸੀਂ ਮਰਾਂਗੇ, ਉਦੋਂ ਵੀ ਅਸੀਂ ਆਪਣੇ ਨਾਲ ਕੁਝ ਵੀ ਲੈ ਕੇ ਨਹੀਂ ਜਾਵਾਂਗੇ।
8 But having food and clothing, we will be content with that.ਇਸ ਲਈ ਜੇ ਸਾਡੇ ਕੋਲ ਖਾਣ ਪਹਿਨਣ ਨੂੰ ਹੈ ਤਾਂ ਅਸੀਂ ਉਸ ਨਾਲ ਸੰਤੁਸ਼ਟ ਹੋਵਾਂਗੇ।
9 But those who are determined to be rich fall into a temptation and a snare and many foolish and harmful lusts, such as drown men in ruin and destruction.ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ।
10 For the love of money is a root of all kinds of evil. Some have been led astray from the faith in their greed, and have pierced themselves through with many sorrows.ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚੱਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ।
11 But you, man of God, flee these things, and follow after righteousness, godliness, faith, love, patience, and gentleness.ਕੁਝ ਗੱਲਾਂ ਜਿਹੜੀਆਂ ਤੁਹਾਨੂੰ ਯਾਦ ਰੱਖਣੀਆਂ ਚਾਹੀਦੀਆਂ ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸੱਜਨਤਾ ਰੱਖੋ।
12 Fight the good fight of faith. Lay hold of the eternal life to which you were called, and you confessed the good confession in the sight of many witnesses.ਆਪਣੇ ਵਿਸ਼ਵਾਸ ਨੂੰ ਬਣਾਈ ਰੱਖਨਾ ਦੌੜ ਦੌੜਨ ਵਾਂਗ ਹੈ। ਉਸ ਦੌੜ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹੜਾ ਸਦੀਪਕ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ।
13 I charge you before God, who gives life to all things, and before Christ Jesus, who before Pontius Pilate testified the good confession,ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਖੜ੍ਹਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਹਰ ਇੱਕ ਨੂੰ ਜੀਵਨ ਦਿੰਦਾ ਹੈ।
14 that you keep the commandment without spot, blameless, until the appearing of our Lord Jesus Christ;ਹੁਣ ਮੈਂ ਤੁਹਾਨੂੰ ਦੱਸਦਾ ਹਾਂ; ਉਹੀ ਗੱਲਾਂ ਕਰੋ ਜੋ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ। ਉਹ ਗੱਲਾਂ ਸਾਰੀ ਸ਼ੁੱਧਤਾ ਨਾਲ ਕਰੋ ਅਤੇ ਇਸ ਢੰਗ ਨਾਲ ਕਰੋ ਕਿ ਕੋਈ ਵੀ ਉਦੋਂ ਤੱਕ ਤੁਹਾਡੇ ਉੱਤੇ ਇਲਜ਼ਾਮ ਨਾ ਲਾ ਸੱਕੇ ਜਦੋਂ ਤੱਕ ਕਿ ਸਾਡਾ ਪ੍ਰਭੂ ਯਿਸੂ ਮਸੀਹ ਵਾਪਸ ਨਹੀਂ ਆ ਜਾਂਦਾ।
15 which in its own times he will show, who is the blessed and only Ruler, the King of kings, and Lord of lords;ਉਹ ਉਦੋਂ ਆਵੇਗਾ ਜਦੋਂ ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਇਹੀ ਸਹੀ ਸਮਾਂ ਹੈ। ਪਰਮੇਸ਼ੁਰ ਧੰਨ ਹੈ ਅਤੇ ਸਿਰਫ਼ ਇੱਕ ਸ਼ਾਸਕ ਹੈ। ਪਰਮੇਸ਼ੁਰ ਬਾਦਸ਼ਾਹਾਂ ਦਾ ਬਾਦਸ਼ਾਹ ਅਤੇ ਪ੍ਰਭੂਆਂ ਦਾ ਪ੍ਰਭੂ ਹੈ।
16 who alone has immortality, dwelling in unapproachable light; whom no man has seen, nor can see: to whom be honor and eternal power. Amen.ਪਰਮੇਸ਼ੁਰ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸ ਦੇ ਨੇੜੇ ਨਹੀਂ ਜਾ ਸੱਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸੱਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ।
17 Charge those who are rich in this present world that they not be haughty, nor have their hope set on the uncertainty of riches, but on the living God, who richly provides us with everything to enjoy;ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹੜੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸੱਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰੱਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ।
18 that they do good, that they be rich in good works, that they be ready to distribute, willing to communicate;ਅਮੀਰਾਂ ਨੂੰ ਚੰਗੇ ਕੰਮ ਕਰਨ ਲਈ ਆਖੋ। ਉਨ੍ਹਾਂ ਨੂੰ ਚੰਗੇ ਕੰਮਾਂ ਵਿੱਚ ਅਮੀਰ ਹੋਣ ਲਈ ਆਖੋ। ਅਤੇ ਉਨ੍ਹਾਂ ਨੂੰ ਖੁਸ਼ੀ ਨਾਲ ਦਾਨ ਕਰਨ ਅਤੇ ਦੌਲਤ ਸਾਂਝੀ ਕਰਨ ਲਈ ਆਖੋ।
19 laying up in store for themselves a good foundation against the time to come, that they may lay hold of eternal life.ਅਜਿਹਾ ਕਰਦਿਆਂ ਉਹ ਆਪਣੇ ਲਈ ਸਵਰਗ ਵਿੱਚ ਇੱਕ ਖਜ਼ਾਨਾ ਜੋੜ ਰਹੇ ਹੋਣਗੇ। ਉਹ ਖਜ਼ਾਨਾ ਉਨ੍ਹਾਂ ਦੇ ਭਵਿੱਖਮਈ ਜੀਵਨ ਲਈ ਇੱਕ ਪੱਕੀ ਬੁਨਿਆਦ ਹੋਵੇਗਾ। ਫ਼ੇਰ ਉਹ ਅਜਿਹਾ ਜੀਵਨ ਹਾਸਿਲ ਕਰਨ ਦੇ ਯੋਗ ਹੋ ਜਾਣਗੇ ਜਿਹੜਾ ਸੱਚਾ ਹੈ।
20 Timothy, guard that which is committed to you, turning away from the empty chatter and oppositions of the knowledge which is falsely so called;ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰੱਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਮਈ ਗੱਲਾਂ ਆਖਦੇ ਹਨ, ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹੜੇ ਦਲੀਲਬਾਜ਼ੀ ਕਰਦੇ ਹਨ ਜਿਸ ਨੂੰ ਉਹ “ਗਿਆਨ” ਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ।
21 which some professing have erred concerning the faith. Grace be with you. Amen.ਕੁਝ ਲੋਕ ਆਖਦੇ ਹਨ ਕਿ ਉਨ੍ਹਾਂ ਕੋਲ ਉਹ “ਗਿਆਨ” ਹੈ। ਉਨ੍ਹਾਂ ਲੋਕਾਂ ਨੇ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।
Punjabi Bible