2 Samuel 7:15 in Punjabi

Punjabi Punjabi Bible 2 Samuel 2 Samuel 7 2 Samuel 7:15

2 Samuel 7:15
ਪਰ ਮੈਂ ਉਸ ਨੂੰ ਕਦੇ ਵੀ ਪਿਆਰ ਕਰਨੋ ਨਹੀਂ ਹਟਾਂਗਾ। ਮੈਂ ਹਮੇਸ਼ਾ ਉਸ ਉੱਪਰ ਦਯਾਲੂ ਅਤੇ ਵਫ਼ਾਦਾਰ ਰਹਾਂਗਾ। ਮੈਂ ਉਸ ਵੱਲੋਂ ਆਪਣਾ ਪਿਆਰ ਨਹੀਂ ਲਵਾਂਗਾ ਜਿਵੇਂ ਕਿ ਮੈਂ ਸ਼ਾਊਲ ਤੋਂ ਕੀਤਾ। ਮੈਂ ਸ਼ਾਊਲ ਨੂੰ (ਤਖਤ ਤੋਂ) ਹਟਾ ਦਿੱਤਾ ਜਦੋਂ ਮੈਂ ਤੈਨੂੰ ਚੁਣਿਆ ਸੀ। ਪਰ ਇੰਝ ਮੈਂ ਤੇਰੇ ਪੁੱਤਰ ਨਾਲ ਨਹੀਂ ਕਰਾਂਗਾ।

2 Samuel 7:142 Samuel 72 Samuel 7:16

2 Samuel 7:15 in Other Translations

King James Version (KJV)
But my mercy shall not depart away from him, as I took it from Saul, whom I put away before thee.

American Standard Version (ASV)
but my lovingkindness shall not depart from him, as I took it from Saul, whom I put away before thee.

Bible in Basic English (BBE)
But my mercy will not be taken away from him, as I took it from him who was before you.

Darby English Bible (DBY)
but my mercy shall not depart away from him, as I took it from Saul, whom I put away from before thee.

Webster's Bible (WBT)
But my mercy shall not depart from him, as I took it from Saul, whom I put away before thee.

World English Bible (WEB)
but my loving kindness shall not depart from him, as I took it from Saul, whom I put away before you.

Young's Literal Translation (YLT)
and My kindness doth not turn aside from him, as I turned it aside from Saul, whom I turned aside from before thee,

But
my
mercy
וְחַסְדִּ֖יwĕḥasdîveh-hahs-DEE
shall
not
לֹֽאlōʾloh
away
depart
יָס֣וּרyāsûrya-SOOR
from
מִמֶּ֑נּוּmimmennûmee-MEH-noo
him,
as
כַּֽאֲשֶׁ֤רkaʾăšerka-uh-SHER
took
I
הֲסִרֹ֙תִי֙hăsirōtiyhuh-see-ROH-TEE
it
from
מֵעִ֣םmēʿimmay-EEM
Saul,
שָׁא֔וּלšāʾûlsha-OOL
whom
אֲשֶׁ֥רʾăšeruh-SHER
away
put
I
הֲסִרֹ֖תִיhăsirōtîhuh-see-ROH-tee
before
מִלְּפָנֶֽיךָ׃millĕpānêkāmee-leh-fa-NAY-ha

Cross Reference

1 Samuel 15:23
ਹੁਕਮ ਨਾ ਮੰਨਣਾ ਮਾਂਦਰੀ ਦੇ ਪਾਪ ਜਿੰਨਾ ਹੀ ਬੁਰਾ ਹੈ। ਢੀਠ ਹੋਣਾ ਅਤੇ ਮਨ-ਮਰਜ਼ੀ ਕਰਨਾ ਬੁੱਤ ਉਪਾਸਨਾ ਕਰਨ ਜਿੰਨਾ ਹੀ ਬੁਰਾ ਹੈ। ਤੂੰ ਯਹੋਵਾਹ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਯਹੋਵਾਹ ਨੇ ਤੈਨੂੰ ਪਾਤਸ਼ਾਹ ਮੰਨਣ ਤੋਂ ਇਨਕਾਰ ਕੀਤਾ ਹੈ।”

1 Samuel 15:28
ਸਮੂਏਲ ਨੇ ਸ਼ਾਊਲ ਨੂੰ ਕਿਹਾ, “ਤੂੰ ਮੇਰਾ ਚੋਲਾ ਪਾੜ ਦਿੱਤਾ, ਤਾਂ ਇੰਝ ਹੀ, ਅੱਜ ਯਹੋਵਾਹ ਨੇ ਇਸਰਾਏਲ ਦਾ ਰਾਜ ਤੈਥੋਂ ਪਾੜ ਦਿੱਤਾ ਹੈ। ਉਸ ਨੇ ਇਹ ਰਾਜ ਤੇਰੇ ਦੋਸਤਾਂ ਵਿੱਚੋਂ ਇੱਕ ਨੂੰ ਸੌਂਪ ਦਿੱਤਾ ਹੈ ਜਿਹੜਾ ਤੈਥੋਂ ਜ਼ਿਆਦੇ ਬਿਹਤਰ ਹੈ।

1 Kings 11:13
ਫ਼ਿਰ ਵੀ, ਮੈਂ ਤੇਰੇ ਪੁੱਤਰ ਕੋਲੋਂ ਸਾਰਾ ਰਾਜ ਨਹੀਂ ਲਵਾਂਗਾ, ਮੈਂ ਉਸ ਨੂੰ ਇੱਕ ਪਰਿਵਾਰ-ਸਮੂਹ ਉੱਤੇ ਹਕੂਮਤ ਕਰਨ ਦੇਵਾਂਗਾ। ਅਜਿਹਾ ਮੈਂ ਸਿਰਫ ਦਾਊਦ ਸਦਕਾ ਕਰਾਂਗਾ-ਕਿਉਂ ਕਿ ਉਹ ਮੇਰਾ ਚੰਗਾ ਸੇਵਕ ਸੀ ਅਤੇ ਇਹ ਸਭ ਕੁਝ ਮੈਂ ਯਰੂਸ਼ਲਮ ਲਈ ਕਰਾਂਗਾ ਕਿਉਂ ਕਿ ਇਹ ਸ਼ਹਿਰ ਮੈਂ ਚੁਣਿਆ ਸੀ।”

2 Samuel 7:14
ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਸੋ ਜੇ ਕਦੇ ਉਹ ਪਾਪ ਕਰੇਗਾ ਤਾਂ ਮੈਂ ਦੂਜੇ ਲੋਕਾਂ ਕੋਲੋਂ ਉਸ ਨੂੰ ਸਜ਼ਾ ਦਵਾਵਾਂਗਾ। ਉਹ ਮੇਰੇ ਬੈਂਤ ਹੋਣਗੇ।

1 Samuel 16:14
ਇੱਕ ਬੁਰਾ ਆਤਮਾ ਸ਼ਾਊਲ ਨੂੰ ਸਤਾਉਂਦਾ ਰਿਹਾ ਯਹੋਵਾਹ ਦੇ ਆਤਮੇ ਨੇ ਸ਼ਾਊਲ ਨੂੰ ਤਿਆਗ ਦਿੱਤਾ ਅਤੇ ਫ਼ਿਰ ਉਸ ਨੇ ਇੱਕ ਬੁਰਾ ਆਤਮਾ ਸ਼ਾਊਲ ਅੰਦਰ ਦਾਖਲ ਕਰ ਦਿੱਤਾ। ਇਸਨੇ ਸ਼ਾਊਲ ਨੂੰ ਬਹੁਤ ਕਸ਼ਟ ਦਿੱਤੇ।

Acts 13:34
ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਸੜ੍ਹਨ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪਰਮੇਸ਼ੁਰ ਨੇ ਕਿਹਾ, ‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ, ਉਹ ਤੁਹਾਨੂੰ ਦੇਵਾਂਗਾ।’

Isaiah 55:3
ਉਨ੍ਹਾਂ ਗੱਲਾਂ ਨੂੰ ਗੌਰ ਨਾਲ ਸੁਣੋ ਜੋ ਮੈਂ ਆਖਦਾ ਹਾਂ। ਮੇਰੀ ਗੱਲ ਸੁਣੋ ਤਾਂ ਜੋ ਤੁਹਾਡੀਆਂ ਰੂਹਾਂ ਜਿਉਂ ਸੱਕਣ। ਮੇਰੇ ਕੋਲ ਆਓ ਤੇ ਮੈਂ ਤੁਹਾਡੇ ਨਾਲ ਇੱਕ ਇਕਰਾਰਨਾਮਾ ਕਰਾਂਗਾ, ਜਿਹੜਾ ਸਦਾ-ਸਦਾ ਰਹੇਗਾ। ਇਹ ਉਹੋ ਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਮੈਂ ਦਾਊਦ ਨਾਲ ਕੀਤਾ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਸਦਾ ਲਈ ਉਸਦਾ ਵਫ਼ਾਦਾਰ ਹੋਵਾਂਗਾ। ਤੇ ਤੁਸੀਂ ਉਸ ਇਕਰਾਰ ਉੱਤੇ ਯਕੀਨ ਕਰ ਸੱਕਦੇ ਹੋ।

Isaiah 37:35
ਮੈਂ ਇਸ ਸ਼ਹਿਰ ਨੂੰ ਬਚਾਵਾਂਗਾ ਤੇ ਇਸ ਦੀ ਰਾਖੀ ਕਰਾਂਗਾ। ਇਹ ਗੱਲ ਮੈਂ ਆਪਣੇ ਲਈ ਅਤੇ ਆਪਣੇ ਸੇਵਕ ਦਾਊਦ ਲਈ ਕਰਾਂਗਾ।”

Isaiah 9:7
ਉਸ ਦੇ ਰਾਜ ਵਿੱਚ ਸ਼ਾਂਤੀ ਅਤੇ ਸ਼ਕਤੀ ਹੋਵੇਗੀ। ਦਾਊਦ ਦੇ ਪਰਿਵਾਰ ਦੇ ਰਾਜੇ ਲਈ ਇਹ ਵੱਧਦੀ ਜਾਵੇਗੀ। ਇਹ ਰਾਜਾ ਨੇਕੀ ਅਤੇ ਨਿਰਪੱਖ ਨਿਆਂ ਨਾਲ ਸਦਾ-ਸਦਾ ਲਈ ਰਾਜ ਕਰੇਗਾ। ਸਰਬ ਸ਼ਕਤੀਮਾਨ ਯਹੋਵਾਹ ਆਪਣੇ ਲੋਕਾਂ ਲਈ ਬਹੁਤ ਤੀਬਰ ਪਿਆਰ ਰੱਖਦਾ ਹੈ ਅਤੇ ਇਹ ਤੀਬਰ ਪਿਆਰ ਹੀ ਇਸ ਨੂੰ ਸਫ਼ਲਤਾ ਪੂਰਵਕ ਸੰਪੰਨ ਕਰੇਗਾ।

Psalm 89:34
ਮੈਂ ਦਾਊਦ ਨਾਲ ਆਪਣਾ ਕਰਾਰ ਨਹੀਂ ਤੋੜਾਂਗਾ ਮੈਂ ਆਪਣੇ ਕਰਾਰ ਨੂੰ ਨਹੀਂ ਤੋੜਾਂਗਾ।

Psalm 89:28
ਮੇਰਾ ਪਿਆਰ ਸਦਾ ਲਈ ਚੁਣੇ ਹੋਏ ਰਾਜੇ ਦੀ ਰੱਖਿਆ ਕਰੇਗਾ। ਮੇਰਾ ਇਕਰਾਰ ਉਸ ਨਾਲ ਕਦੇ ਵੀ ਖਤਮ ਨਹੀਂ ਹੋਵੇਗਾ।

1 Kings 11:34
ਇਸ ਲਈ ਮੈਂ ਇਹ ਸਾਰਾ ਰਾਜ ਸੁਲੇਮਾਨ ਦੇ ਪਰਿਵਾਰ ਤੋਂ ਲਵਾਂਗਾ ਪਰ ਸੁਲੇਮਾਨ ਨੂੰ ਉਸਦੀ ਬਾਕੀ ਜ਼ਿੰਦਗੀ ਲਈ ਉਨ੍ਹਾਂ ਦਾ ਸ਼ਾਸਕ ਰਹਿਣ ਦੇਵਾਂਗਾ। ਇਹ ਸਭ ਮੈਂ ਆਪਣੇ ਦਾਸ ਦਾਊਦ ਕਾਰਣ ਕਰਾਂਗਾ। ਮੈਂ ਦਾਊਦ ਨੂੰ ਇਸ ਲਈ ਚੁਣਿਆ ਕਿਉਂ ਕਿ ਉਸ ਨੇ ਮੇਰੇ ਸਾਰੇ ਨੇਮਾਂ ਤੇ ਹੁਕਮਾਂ ਨੂੰ ਮੰਨਿਆ।

2 Samuel 7:16
ਤੇਰਾ ਪਰਿਵਾਰ ਹਮੇਸ਼ਾ ਸ਼ਾਹੀ ਖਾਨਦਾਨ ਵਾਂਗ ਸਥਾਪਿਤ ਰਹੇਗਾ। ਤੇਰੇ ਪਰਿਵਾਰ ਦਾ ਰਾਜ ਕਦੇ ਵੀ ਖਤਮ ਹੋਣ ਤੇ ਨਹੀਂ ਆਵੇਗਾ। ਤੇਰਾ ਸਿੰਘਾਸਣ ਸਦੀਵ ਉੱਥੇ ਹੀ ਰਹੇਗਾ।’”

1 Samuel 19:24
ਇੱਥੋਂ ਤੱਕ ਕਿ ਉਹ ਸਮੂਏਲ ਦੇ ਅੱਗੇ ਵੀ ਅਗੰਮੀ ਵਾਕ ਆਖਦਾ ਸਾਰਾ ਦਿਨ ਅਤੇ ਰਾਤ ਉੱਥੇ ਨੰਗਾ ਪਿਆ ਰਿਹਾ। ਤਾਂ ਹੀ ਲੋਕ ਆਖਦੇ ਹਨ ਕਿ, “ਕਿ ਸ਼ਾਊਲ ਵੀ ਨਬੀਆਂ ਵਿੱਚੋਂ ਇੱਕ ਸੀ?”