Bible

2 Peter 3 - YLT (Punjabi)

1 This, now, beloved, a second letter to you I write, in both which I stir up your pure mind in reminding `you',ਯਿਸੂ ਫ਼ੇਰ ਆਵੇਗਾ ਮੇਰੇ ਮਿੱਤਰੋ ਤੁਹਾਡੇ ਵੱਲ ਇਹ ਮੇਰੀ ਦੂਜੀ ਚਿੱਠੀ ਹੈ। ਮੈਂ ਤੁਹਾਨੂੰ ਇਹ ਦੋਵੇਂ ਚਿੱਠੀਆਂ ਇਮਾਨਦਾਰੀ ਨਾਲ ਸੋਚਣ ਲਈ, ਹੌਂਸਲਾ ਦੇਣ ਲਈ, ਅਤੇ ਇਹ ਗੱਲਾਂ ਚੇਤੇ ਰੱਖਣ ਲਈ ਲਿਖੀਆਂ ਹਨ।

2 to be mindful of the sayings said before by the holy prophets, and of the command of us the apostles of the Lord and Saviour,ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹੜੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ।

3 this first knowing, that there shall come in the latter end of the days scoffers, according to their own desires going on,ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ।

4 and saying, `Where is the promise of his presence? for since the fathers did fall asleep, all things so remain from the beginning of the creation;'ਉਹ ਲੋਕ ਆਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।”

5 for this is unobserved by them willingly, that the heavens were of old, and the earth out of water and through water standing together by the word of God,ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉੱਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸ ਦੇ ਬਚਨ ਨਾਲ ਸਾਜਿਆ ਗਿਆ ਹੈ।

6 through which the then world, by water having been deluged, was destroyed;ਉਸ ਦੁਨੀਆਂ ਵਿੱਚ ਹੜ੍ਹ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ।

7 and the present heavens and the earth, by the same word are treasured, for fire being kept to a day of judgment and destruction of the impious men.ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹੜਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰੱਖੇ ਜਾ ਰਹੇ ਹਨ। ਇਹ ਨਿਆਂ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਮੁੜਦੇ ਹਨ।

8 And this one thing let not be unobserved by you, beloved, that one day with the Lord `is' as a thousand years, and a thousand years as one day;ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁੱਲਿਓ। ਪ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।

9 the Lord is not slow in regard to the promise, as certain count slowness, but is long-suffering to us, not counselling any to be lost but all to pass on to reformation,ਪ੍ਰਭੂ ਉਹ ਗੱਲ ਕਰਨ ਵਿੱਚ ਢਿੱਲ ਨਹੀਂ ਲਾ ਰਿਹਾ ਜਿਸ ਬਾਰੇ ਉਸ ਨੇ ਵਾਅਦਾ ਕੀਤਾ ਹੈ, ਜਿਵੇਂ ਕੁਝ ਲੋਕ ਸਮਝਦੇ ਹਨ। ਪਰ ਪਰਮੇਸ਼ੁਰ ਤੁਹਾਡੇ ਨਾਲ ਸਬਰ ਤੋਂ ਕੰਮ ਲੈ ਰਿਹਾ ਹੈ। ਪਰਮੇਸ਼ੁਰ ਨਹੀਂ ਚਾਹੁੰਦਾ ਕਿ ਕੋਈ ਵੀ ਵਿਅਕਤੀ ਤਬਾਹ ਹੋ ਜਾਵੇ। ਉਹ ਚਾਹੁੰਦਾ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਬਦਲ ਦੇਵੇ ਅਤੇ ਪਾਪ ਕਰਨਾ ਛੱਡ ਦੇਵੇ।

10 and it will come -- the day of the Lord -- as a thief in the night, in which the heavens with a rushing noise will pass away, and the elements with burning heat be dissolved, and earth and the works in it shall be burnt up.ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿੱਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾੜ ਦਿੱਤੀ ਜਾਵੇਗੀ।

11 All these, then, being dissolved, what kind of persons doth it behove you to be in holy behaviours and pious acts?ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦੱਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਨੀਆਂ ਚਾਹੀਦੀਆਂ ਹਨ।

12 waiting for and hasting to the presence of the day of God, by which the heavens, being on fire, shall be dissolved, and the elements with burning heat shall melt;ਤੁਹਾਨੂੰ ਪਰਮੇਸ਼ੁਰ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿੱਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ।

13 and for new heavens and a new earth according to His promise we do wait, in which righteousness doth dwell;ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿੱਥੇ ਧਾਰਮਿਕਤਾ ਵੱਸੇਗੀ।

14 wherefore, beloved, these things waiting for, be diligent, spotless and unblameable, by Him to be found in peace,ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂ ਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁੱਧ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ।

15 and the long-suffering of our Lord count ye salvation, according as also our beloved brother Paul -- according to the wisdom given to him -- did write to you,ਯਾਦ ਰੱਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦੱਸੀ ਸੀ ਜਦੋਂ ਉਸ ਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਸੂਝ ਦਿੱਤੀ ਸੀ।

16 as also in all the epistles, speaking in them concerning these things, among which things are certain hard to be understood, which the untaught and unstable do wrest, as also the other Writings, unto their own destruction.ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹੜੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁੱਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਆਪ ਨੂੰ ਤਬਾਹ ਕਰ ਰਹੇ ਹਨ।

17 Ye, then, beloved, knowing before, take heed, lest, together with the error of the impious being led away, ye may fall from your own stedfastness,ਪਿਆਰੇ ਮਿੱਤਰੋ, ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੁਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅੜ੍ਹਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ।

18 and increase ye in grace, and in the knowledge of our Lord and Saviour Jesus Christ; to him `is' the glory both now, and to the day of the age! Amen.ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵੱਧੋ। ਹੁਣ ਅਤੇ ਸਦਾ ਲਈ ਮਹਿਮਾ ਉਸ ਨੂੰ ਹੋਵੇ। ਆਮੀਨ।

Punjabi Bible