Bible

2 Samuel 20 - WEB (Punjabi)

1 There happened to be there a base fellow, whose name was Sheba, the son of Bichri, a Benjamite: and he blew the trumpet, and said, We have no portion in David, neither have we inheritance in the son of Jesse: every man to his tents, Israel.ਸ਼ਬਾ ਇਸਰਾਏਲ ਨੂੰ ਦਾਊਦ ਤੋਂ ਦੂਰ ਕਰ ਦਿੰਦੀ ਹੈ ਉਸੇ ਜਗ੍ਹਾ ਬਿਕਰੀ ਨਾਂ ਦੇ ਮਨੁੱਖ ਦਾ ਪੁੱਤਰ ਸ਼ਬਾ ਸੀ। ਉਹ ਬਿਨਯਾਮੀਨ ਘਰਾਣੇ ਵਿੱਚੋਂ ਇੱਕ ਵਾਹਿਯਾਤ ਕਿਸਮ ਦਾ ਮਨੁੱਖ ਸੀ। ਉਸ ਨੇ ਤੁਰ੍ਹੀ ਵਜਾਕੇ ਲੋਕਾਂ ਨੂੰ ਇਕੱਠੇ ਕੀਤਾ ਅਤੇ ਆਖਿਆ, “ਦਾਊਦ ਨਾਲ ਸਾਡਾ ਕੋਈ ਹਿੱਸਾ ਨਹੀਂ ਲੱਗਦਾ ਨਾ ਹੀ ਸਾਡੀ ਵੰਡ ਯੱਸੀ ਦੇ ਪੁੱਤਰ ਨਾਲ ਲੱਗਦੀ ਹੈ ਇਸਰਾਏਲ! ਚਲੋ ਸਭ ਆਪੋ-ਆਪਣੇ ਤੰਬੂਆਂ ਨੂੰ ਚੱਲੀਏ!”

2 So all the men of Israel went up from following David, and followed Sheba the son of Bichri; but the men of Judah joined with their king, from the Jordan even to Jerusalem.ਸੋ ਸਾਰੇ ਇਸਰਾਏਲੀ ਦਾਊਦ ਨੂੰ ਛੱਡ ਕੇ ਬਿਕਰੀ ਦੇ ਪੁੱਤਰ ਸ਼ਬਾ ਨਾਲ ਤੁਰ ਪਏ। ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੀਕ ਪਾਤਸ਼ਾਹ ਦੇ ਨਾਲ ਹੀ ਰਹੇ।

3 David came to his house at Jerusalem; and the king took the ten women his concubines, whom he had left to keep the house, and put them in custody, and provided them with sustenance, but didn't go in to them. So they were shut up to the day of their death, living in widowhood.ਦਾਊਦ ਯਰੂਸ਼ਲਮ ਵਿੱਚ ਆਪਣੇ ਘਰ ਨੂੰ ਪਰਤਿਆ। ਉਹ ਆਪਣੇ ਪਿੱਛੇ ਘਰ ਦੀ ਰੱਖਵਾਲੀ ਲਈ ਦਸ ਪਤਨੀਆਂ ਛੱਡ ਕੇ ਗਿਆ ਸੀ। ਉਨ੍ਹਾਂ ਦਸ ਸੁਰੀਤਾਂ ਨੂੰ ਜਿਨ੍ਹਾਂ ਨੂੰ ਉਹ ਆਪਣੇ ਘਰ ਦੀ ਰਾਖੀ ਲਈ ਛੱਡ ਕੇ ਗਿਆ ਸੀ, ਫ਼ੜਕੇ ਕੈਦ ਕਰ ਦਿੱਤਾ ਅਤੇ ਉਨ੍ਹਾਂ ਲਈ ਰਸਤ ਠਹਿਰਾ ਦਿੱਤੀ ਪਰ ਫ਼ਿਰ ਕਦੇ ਉਨ੍ਹਾਂ ਨਾਲ ਸੰਭੋਗ ਨਾ ਕੀਤਾ, ਸੋ ਉਹ ਆਪਣੇ ਮਰਨ ਸਮੇਂ ਤੀਕ ਕੈਦ ਵਿੱਚ ਰੰਡੇਪੇ ਜਿਹੀ ਹਾਲਤ ਵਿੱਚ ਹੀ ਰਹੀਆਂ।

4 Then said the king to Amasa, Call me the men of Judah together within three days, and be here present.ਪਾਤਸ਼ਾਹ ਨੇ ਅਮਾਸਾ ਨੂੰ ਆਖਿਆ, “ਯਹੂਦਾਹ ਦੇ ਲੋਕਾਂ ਨੂੰ ਆਖਦੇ ਕਿ ਤਿੰਨ ਦਿਨਾਂ ਵਿੱਚ ਮੈਨੂੰ ਮਿਲਣ, ਅਤੇ ਤੈਨੂੰ ਵੀ ਉਨ੍ਹਾਂ ਦੇ ਨਾਲ ਹੋਣਾ ਚਾਹੀਦਾ ਹੈਂ।”

5 So Amasa went to call [the men of] Judah together; but he stayed longer than the set time which he had appointed him.ਤਦ ਅਮਾਸਾ ਯਹੂਦਾਹ ਦੇ ਲੋਕਾਂ ਨੂੰ ਇਕੱਠਾ ਕਰਨ ਗਿਆ ਪਰ ਪਾਤਸ਼ਾਹ ਦੇ ਠਹਿਰਾਏ ਸਮੇਂ ਤੋਂ ਉਸ ਨੂੰ ਲੋਕਾਂ ਨੂੰ ਇਕੱਠਾ ਕਰਨ ਵਿੱਚ ਵੱਧ ਸਮਾਂ ਲੱਗ ਗਿਆ।

6 David said to Abishai, Now will Sheba the son of Bichri do us more harm than did Absalom: take your lord's servants, and pursue after him, lest he get him fortified cities, and escape out of our sight.ਦਾਊਦ ਨੇ ਅਬੀਸ਼ਈ ਨੂੰ ਸ਼ਬਾ ਨੂੰ ਵੱਢਣ ਲਈ ਆਖਿਆ ਦਾਊਦ ਨੇ ਅਬੀਸ਼ਈ ਨੂੰ ਆਖਿਆ, “ਬਿਕਰੀ ਦਾ ਪੁੱਤਰ ਸ਼ਬਾ ਸਾਡੇ ਲਈ ਅਬਸ਼ਾਲੋਮ ਤੋਂ ਵੀ ਵੱਧ ਖਤਰਨਾਕ ਹੈ। ਇਸ ਲਈ ਮੇਰੇ ਅਫ਼ਸਰਾਂ ਨਾਲ ਜਾਕੇ ਇਸ ਦਾ ਪਿੱਛਾ ਕਰੋ। ਜਲਦੀ ਕਰੋ, ਕਿਤੇ ਐਸਾ ਨਾ ਹੋਵੇ ਕਿ ਉਹ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜਕੇ ਸਾਡੇ ਵੇਖਣ ਤੋਂ ਬਚ ਜਾਵੇ।”

7 There went out after him Joab's men, and the Cherethites and the Pelethites, and all the mighty men; and they went out of Jerusalem, to pursue after Sheba the son of Bichri.ਇਸ ਲਈ ਉਸ ਦੇ ਪਿੱਛੇ ਯੋਆਬ ਦੇ ਲੋਕ ਅਤੇ ਕਰੇਤੀ, ਫ਼ਲੇਤੀ ਅਤੇ ਸਾਰੇ ਸੂਰਮੇ ਨਿਕਲੇ ਅਤੇ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਯਰੂਸ਼ਲਮ ਤੋਂ ਬਾਹਰ ਆਏ।

8 When they were at the great stone which is in Gibeon, Amasa came to meet them. Joab was girded with his apparel of war that he had put on, and thereon was a sash with a sword fastened on his loins in the sheath of it; and as he went forth it fell out.ਯੋਆਬ ਦਾ ਅਮਾਸਾ ਨੂੰ ਮਾਰਨਾ ਜਦੋਂ ਯੋਆਬ ਅਤੇ ਉਸਦੀ ਫ਼ੌਜ ਗਿਬਓਨ ਦੇ ਵੱਡੇ ਪੱਥਰ ਕੋਲ ਪਹੁੰਚੇ ਤਾਂ ਅਮਾਸਾ ਉਨ੍ਹਾਂ ਨੂੰ ਮਿਲਣ ਲਈ ਬਾਹਰ ਨਿਕਲਿਆ। ਯੋਆਬ ਨੇ ਆਪਣੀ ਵਰਦੀ ਪਾਈ ਹੋਈ ਸੀ। ਉਸ ਨੇ ਪੇਟੀ ਬੰਨ੍ਹੀ ਹੋਈ ਸੀ ਜਿਸ ਦੀ ਮਿਆਨ ਵਿੱਚ ਤਲਵਾਰ ਵੀ ਕਸੀ ਹੋਈ ਸੀ। ਜਿਸ ਵਕਤ ਯੋਆਬ ਅਮਾਸਾ ਨੂੰ ਮਿਲਣ ਲਈ ਅੱਗੇ ਵੱਧ ਰਿਹਾ ਸੀ ਤਾਂ ਉਸਦੀ ਤਲਵਾਰ ਮਿਆਨ ਵਿੱਚੋਂ ਡਿੱਗ ਪਈ। ਯੋਆਬ ਨੇ ਉਸ ਨੂੰ ਭੁੰਜਿਓਁ ਚੁੱਕਿਆ ਅਤੇ ਆਪਣੇ ਹੱਥ ਵਿੱਚ ਲੈ ਲਿਤੀ।

9 Joab said to Amasa, Is it well with you, my brother? Joab took Amasa by the beard with his right hand to kiss him.ਯੋਆਬ ਨੇ ਅਮਾਸਾ ਨੂੰ ਕਿਹਾ, “ਹੇ ਮੇਰੇ ਭਾਈ! ਤੂੰ ਸੁੱਖ-ਸਾਂਦ ਨਾਲ ਹੈਂ?” ਤਾਂ ਯੋਆਬ ਨੇ ਅਮਾਸਾ ਦੀ ਦਾਹੜੀ ਆਪਣੇ ਸੱਜੇ ਹੱਥ ਨਾਲ ਫ਼ੜ ਲਈ ਤਾਂ ਜੋ ਉਸ ਨੂੰ ਚੁੰਮ ਕੇ ਵੇਖੋ ਆਖ ਸੱਕੇ।

10 But Amasa took no heed to the sword that was in Joab's hand: so he struck him therewith in the body, and shed out his bowels to the ground, and didn't strike him again; and he died. Joab and Abishai his brother pursued after Sheba the son of Bichri.ਪਰ ਅਮਾਸਾ ਨੇ ਉਸ ਤਲਵਾਰ ਵੱਲ ਜੋ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਯੋਆਬ ਨੇ ਉਸ ਨੂੰ ਤਲਵਾਰ ਨਾਲ ਉਸਦੀ ਪੰਜਵੀਂ ਪੱਸਲੀ ਵਿੱਚ ਅਜਿਹਾ ਮਾਰਿਆ ਜੋ ਉਸ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆਂ। ਫ਼ਿਰ ਯੋਆਬ ਨੂੰ ਦੂਜੀ ਵਾਰ ਉਸਤੇ ਵਾਰ ਨਾ ਕਰਨਾ ਪਿਆ ਕਿਉਂ ਕਿ ਉਹ ਪਹਿਲਾਂ ਹੀ ਖਤਮ ਹੋ ਗਿਆ ਸੀ। ਦਾਊਦ ਦੇ ਆਦਮੀ ਸ਼ਬਾ ਦੀ ਭਾਲ ਜਾਰੀ ਰੱਖਦੇ ਹਨ ਤਦ ਯੋਆਬ ਅਤੇ ਉਸਦਾ ਭਰਾ ਅਬੀਸ਼ਈ ਫ਼ੇਰ ਸ਼ਬਾ ਦਾ ਪਿੱਛਾ ਕਰਨ ਲੱਗ ਪਏ।

11 There stood by him one of Joab's young men, and said, He who favors Joab, and he who is for David, let him follow Joab.ਤਦ ਯੋਆਬ ਦੇ ਜੁਆਨਾਂ ਵਿੱਚੋਂ ਇੱਕ ਬੰਦਾ ਅਮਾਸਾ ਦੇ ਕੋਲ ਖਲੋਤਾ ਰਿਹਾ। ਉਸ ਜੁਆਨ ਨੇ ਕਿਹਾ, “ਜੋ ਕੋਈ ਯੋਆਬ ਦੇ ਨਾਲ ਰਾਜ਼ੀ ਹੈ ਅਤੇ ਦਾਊਦ ਦੇ ਵੱਲ ਹੈ, ਉਹ ਯੋਆਬ ਨਾਲ ਤੁਰੇ।”

12 Amasa lay wallowing in his blood in the midst of the highway. When the man saw that all the people stood still, he carried Amasa out of the highway into the field, and cast a garment over him, when he saw that everyone who came by him stood still.ਅਮਾਸਾ ਸੜਕ ਦੇ ਵਿੱਚਕਾਰ ਖੂਨ ਨਾਲ ਲੱਥਪੱਥ ਪਿਆ ਸੀ। ਉਸ ਜੁਆਨ ਨੇ ਵੇਖਿਆ ਕਿ ਸਾਰੇ ਰਾਹਗੀਰ ਉਸ ਲੋਥ ਵੇਖਕੇ ਖਲੋਂਦੇ ਜਾਂਦੇ ਹਨ ਤਾਂ ਉਸ ਨੇ ਉਸ ਲੋਥ ਨੂੰ ਸੜਕ ਤੋਂ ਰੇੜ ਕੇ ਪੈਲੀ ਵਿੱਚ ਸੁੱਟ ਦਿੱਤਾ ਅਤੇ ਉਸ ਲੋਥ ਨੂੰ ਇੱਕ ਕੱਪੜੇ ਨਾਲ ਢੱਕ ਦਿੱਤਾ।

13 When he was removed out of the highway, all the people went on after Joab, to pursue after Sheba the son of Bichri.ਜਦੋਂ ਅਮਾਸਾ ਦੀ ਲੋਥ ਉੱਥੋਂ ਚੁੱਕੀ ਗਈ ਤਾਂ ਸਾਰੇ ਲੋਕ ਯੋਆਬ ਦੇ ਨਾਲ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਤੁਰ ਪਏ।

14 He went through all the tribes of Israel to Abel, and to Beth Maacah, and all the Berites: and they were gathered together, and went also after him.ਸ਼ਬਾ ਦਾ ਆਬੇਲ ਬੈਤ-ਮਅਕਾਹ ਵੱਲ ਬਚ ਨਿਕਲਣਾ ਬਿਕਰੀ ਦਾ ਪੁੱਤਰ ਸ਼ਬਾ ਸਾਰੇ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਕੇ ਆਬੇਲ ਅਤੇ ਬੈਤ-ਮਅਕਾਹ ਤੀਕ ਗਿਆ ਅਤੇ ਸਾਰੇ ਬੇਰੀ ਇਕੱਠੇ ਹੋਕੇ ਉਸ ਦੇ ਪਿੱਛੇ ਤੁਰ ਪਏ।

15 They came and besieged him in Abel of Beth Maacah, and they cast up a mound against the city, and it stood against the rampart; and all the people who were with Joab battered the wall, to throw it down.ਯੋਆਬ ਅਤੇ ਉਸ ਦੇ ਆਦਮੀ ਅਬੇਲ, ਬੈਤ-ਮਅਕਾਹ ਤੀਕ ਪਹੁੰਚੇ। ਯੋਆਬ ਦੀ ਸੈਨਾ ਨੇ ਨਗਰ ਨੂੰ ਘੇਰ ਲਿਆ ਅਤੇ ਸ਼ਹਿਰ ਦੇ ਸਾਹਮਣੇ ਦੀਵਾਰ ਨਾਲ ਇੱਕ ਢੇਰ ਬਣਾਇਆ। ਅਤੇ ਸਭ ਲੋਕ ਜੋ ਯੋਆਬ ਦੇ ਨਾਲ ਸਨ ਉਹ ਕੰਧ ਨੂੰ ਢਾਹੁਣ ਦੀ ਕੋਸ਼ਿਸ਼ ਕਰਨ ਲੱਗੇ।

16 Then cried a wise woman out of the city, "Hear, hear! Please say to Joab, 'Come near here, that I may speak with you.'"ਪਰ ਉਸ ਸ਼ਹਿਰ ਵਿੱਚ ਇੱਕ ਬੜੀ ਸਿਆਣੀ ਔਰਤ ਸੀ। ਉਸ ਨੇ ਸ਼ਹਿਰ ਵਿੱਚੋਂ ਉੱਚੀ-ਉੱਚੀ ਕਹਿਣ ਲਗੀ, “ਮੇਰੀ ਗੱਲ ਸੁਣੋ! ਯੋਆਬ ਨੂੰ ਆਖੋ ਕਿ ਇੱਥੇ ਆਵੇ ਮੈਂ ਉਸ ਨਾਲ ਗੱਲ ਕਰਨਾ ਚਾਹੁੰਦੀ ਹਾਂ।”

17 He came near to her; and the woman said, Are you Joab? He answered, I am. Then she said to him, Hear the words of your handmaid. He answered, I do hear.ਯੋਆਬ ਉਸ ਔਰਤ ਨਾਲ ਗੱਲ ਕਰਨ ਲਈ ਗਿਆ। ਉਸ ਔਰਤ ਨੇ ਉਸ ਨੂੰ ਪੁੱਛਿਆ, “ਕੀ ਤੂੰ ਯੋਆਬ ਹੈਂ?” ਯੋਆਬ ਨੇ ਕਿਹਾ, “ਹਾਂ, ਮੈਂ ਯੋਆਬ ਹਾਂ।” ਤਾਂ ਉਸ ਔਰਤ ਨੇ ਆਖਿਆ, “ਮੇਰੀ ਗੱਲ ਸੁਣ।” ਯੋਆਬ ਨੇ ਕਿਹਾ, “ਮੈਂ ਸੁਣ ਰਿਹਾ ਹਾਂ।”

18 Then she spoke, saying, They were wont to speak in old time, saying, They shall surely ask [counsel] at Abel: and so they ended [the matter].ਤਾਂ ਉਸ ਔਰਤ ਨੇ ਕਿਹਾ, “ਪਿੱਛਲੇ ਸਮੇਂ ਵਿੱਚ ਲੋਕ ਇਹ ਕਹਾਵਤ ਆਖਦੇ ਸਨ, ‘ਅਬੇਲ ਵਿੱਚ ਮਦਦ ਲਈ ਪੁੱਛੋ ਤਾਂ ਤੁਸੀਂ ਜੋ ਮੰਗੋ ਤੁਹਾਨੂੰ ਮਿਲਦਾ ਹੈ।’

19 I am of those who are peaceable and faithful in Israel: you seek to destroy a city and a mother in Israel: why will you swallow up the inheritance of Yahweh?ਮੈਂ ਇਸਰਾਏਲ ਵਿੱਚ ਸ਼ਾਂਤ ਅਤੇ ਭਲੇ ਮਾਣਸ ਲੋਕਾਂ ਵਿੱਚੋਂ ਹਾਂ। ਤੁਸੀਂ ਇਸਰਾਏਲ ਦਾ ਇੱਕ ਮਹੱਤਵਪੂਰਣ ਸ਼ਹਿਰ ਉਜਾੜਨ ਲਈ ਆਏ ਹੋ। ਭਲਾ ਤੁਸੀਂ ਉਸ ਚੀਜ਼ ਨੂੰ ਨਸ਼ਟ ਕਰਕੇ ਕੀ ਕਰੋਂਗੇ ਜੋ ਯਹੋਵਾਹ ਦੀ ਹੈ?”

20 Joab answered, Far be it, far be it from me, that I should swallow up or destroy.ਯੋਆਬ ਨੇ ਜਵਾਬ ’ਚ ਕਿਹਾ, “ਸੁਣ! ਮੈਂ ਕੁਝ ਨਸ਼ਟ ਨਹੀਂ ਕਰਨਾ ਚਾਹੁੰਦਾ ਅਤੇ ਨਾ ਹੀ ਤੁਹਾਡੇ ਸ਼ਹਿਰ ਨੂੰ ਬਰਬਾਦ ਕਰਨਾ ਚਾਹੁੰਦਾ ਹਾਂ।

21 The matter is not so: but a man of the hill-country of Ephraim, Sheba the son of Bichri by name, has lifted up his hand against the king, even against David; deliver him only, and I will depart from the city. The woman said to Joab, Behold, his head shall be thrown to you over the wall.ਪਰ ਤੁਹਾਡੇ ਇਸ ਸ਼ਹਿਰ ਵਿੱਚ ਇਫ਼ਰਾਈਮ ਦੇ ਪਹਾੜ ਦਾ ਇੱਕ ਮਨੁੱਖ ਜੋ ਕਿ ਬਿਕਰੀ ਦਾ ਪੁੱਤਰ ਸ਼ਬਾ ਹੈ, ਇੱਥੇ ਆਣ ਲੁਕਿਆ ਹੈ। ਉਸ ਨੇ ਪਾਤਸ਼ਾਹ ਦਾਊਦ ਦੇ ਵਿਰੁੱਧ ਵਿਦਰੋਹ ਕੀਤਾ ਹੈ, ਜੇਕਰ ਉਸ ਨੂੰ ਮੇਰੇ ਹਵਾਲੇ ਕਰ ਦੇਵੋਁ ਤਾਂ ਮੈਂ ਤੁਹਾਡਾ ਸ਼ਹਿਰ ਇੰਝ ਹੀ ਛੱਡ ਜਾਵਾਂਗਾ।” ਉਸ ਔਰਤ ਨੇ ਯੋਆਬ ਨੂੰ ਕਿਹਾ, “ਠੀਕ ਹੈ। ਉਸਦਾ ਸਿਰ ਕੰਧ ਉੱਪਰੋਂ ਤੇਰੇ ਕੋਲ ਸੁੱਟਿਆ ਜਾਵੇਗਾ।”

22 Then the woman went to all the people in her wisdom. They cut off the head of Sheba the son of Bichri, and threw it out to Joab. He blew the trumpet, and they were dispersed from the city, every man to his tent. Joab returned to Jerusalem to the king.ਤਦ ਉਹ ਔਰਤ ਆਪਣੀ ਸਿਆਣਪ ਨਾਲ ਸਭਨਾਂ ਲੋਕਾਂ ਨੂੰ ਸਮਝਾਉਣ ਲਗੀ ਤਾਂ ਉਨ੍ਹਾਂ ਨੇ ਬਿਕਰੀ ਦੇ ਪੁੱਤਰ ਸ਼ਬਾ ਦਾ ਸਿਰ ਵੱਢਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ। ਤਦ ਯੋਆਬ ਨੇ ਤੁਰ੍ਹੀ ਵਜਾਈ ਅਤੇ ਫ਼ੌਜ ਉਸ ਸ਼ਹਿਰ ਤੋਂ ਮੁੜ ਪਈ। ਸੂਰਮੇ ਆਪਣੇ ਘਰਾਂ ਵੱਲ ਪਰਤ ਗਏ ਅਤੇ ਯੋਆਬ ਵਾਪਸ ਯਰੂਸ਼ਲਮ ਵਿੱਚ ਪਾਤਸ਼ਾਹ ਕੋਲ ਪਰਤ ਗਿਆ।

23 Now Joab was over all the host of Israel; and Benaiah the son of Jehoiada was over the Cherethites and over the Pelethites;ਦਾਊਦ ਦੀ ਫ਼ੌਜ ਵਿੱਚ ਨਿਯੁਕਤੀ ਯੋਆਬ ਇਸਰਾਏਲ ਦੀ ਸੈਨਾ ਦਾ ਕਪਤਾਨ ਬਣਿਆ। ਯੋਨਾਦਾਬ ਦਾ ਪੁੱਤਰ ਬਨਾਯਾਹ ਕਰੇਤੀਆਂ ਦਾ ਅਤੇ ਫ਼ਲੇਤੀਆਂ ਦਾ ਆਗੂ ਬਣਿਆ।

24 and Adoram was over the men subject to forced labor; and Jehoshaphat the son of Ahilud was the recorder;ਅਦੋਰਾਮ ਬੇਗਾਰੀਆਂ ਉੱਪਰ ਸੀ ਅਤੇ ਅਹੀਲਦ ਦਾ ਪੁੱਤਰ ਯਹੋਸਫ਼ਾਟ ਇਤਹਾਸੱਕਾਰ ਸੀ।

25 and Sheva was scribe; and Zadok and Abiathar were priests;ਸ਼ਿਵਾ ਸਕੱਤਰ ਸੀ। ਸਾਦੋਕ ਅਤੇ ਅਬਿਯਾਥਰ ਜਾਜਕ ਠਹਿਰਾਏ ਗਏ।

26 and also Ira the Jairite was chief minister to David.ਅਤੇ ਈਰਾ ਵੀ ਦਾਊਦ ਦਾ ਇੱਕ ਮੁੱਖ ਸੇਵਕ ਸੀ।

Punjabi Bible