2 Samuel 22 - WEB (Punjabi)
1 David spoke to Yahweh the words of this song in the day that Yahweh delivered him out of the hand of all his enemies, and out of the hand of Saul:ਦਾਊਦ ਵੱਲੋਂ ਯਹੋਵਾਹ ਦੀ ਉਸਤਤ ਵਿੱਚ ਗੀਤ ਜਿਸ ਦਿਨ ਯਹੋਵਾਹ ਨੇ ਦਾਊਦ ਨੂੰ ਸ਼ਾਊਲ ਅਤੇ ਉਸ ਦੇ ਹੋਰ ਦੁਸ਼ਮਣਾਂ ਤੋਂ ਬਚਾਇਆ ਉਸ ਨੇ ਇਹ ਗੀਤ ਲਿਖਿਆ:
2 and he said, Yahweh is my rock, and my fortress, and my deliverer, even mine;ਯਹੋਵਾਹ ਮੇਰੀ ਚੱਟਾਨ, ਮੇਰਾ ਕਿਲ੍ਹਾ, ਮੇਰੀ ਸੁਰੱਖਿਆ ਦਾ ਸਥਾਨ ਹੈ।
3 God, my rock, in him will I take refuge; My shield, and the horn of my salvation, my high tower, and my refuge; My savior, you save me from violence.ਉਹ ਮੇਰਾ ਪਰਮੇਸ਼ੁਰ ਹੈ, ਉਹ ਮੇਰਾ ਟਿੱਲਾ ਹੈ, ਜਿਸ ਦੀ ਸ਼ਰਨੀਁ ਮੈਂ ਆਇਆ ਹਾਂ। ਪਰਮੇਸ਼ੁਰ ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗੜ੍ਹ, ਮੇਰੀ ਓਟ ਹੈ। ਜੋ ਮੈਨੂੰ ਵੈਰੀਆਂ ਤੋਂ ਬਚਾਉਂਦਾ ਹੈ।
4 I will call on Yahweh, who is worthy to be praised: So shall I be saved from my enemies.ਉਹ ਮੇਰਾ ਮਖੌਲ ਉਡਾਉਂਦੇ ਪਰ ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਦਾ ਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਦਾ।
5 For the waves of death compassed me; The floods of ungodliness made me afraid:ਮੇਰੇ ਵੈਰੀਆਂ, ਮੈਨੂੰ ਵੱਢਣ ਦੀ ਕੋਸ਼ਿਸ਼ ਕੀਤੀ ਮੌਤ ਦੀਆਂ ਲਹਿਰਾਂ ਨੇ ਮੈਨੂੰ ਘੇਰ ਲਿਆ ਬੇਧਰਮੀ ਹੜਾਂ ’ਚ ਮੈਂ ਘਿਰਿਆ ਜਿਨ੍ਹਾਂ ਮੈਨੂੰ ਮੌਤ ਦੇ ਘਾਟ ਉਤਾਰਨਾ ਚਾਹਿਆ।
6 The cords of Sheol were round about me; The snares of death came on me.ਪਾਤਾਲ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫ਼ੰਧੇ ਮੇਰੇ ਸਾਹਮਣੇ ਸੀ,
7 In my distress I called on Yahweh; Yes, I called to my God: He heard my voice out of his temple, My cry [came] into his ears.ਉਨ੍ਹਾਂ ’ਚ ਘਿਰਿਆ, ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਿਆ, ਹਾਂ, ਮੈਂ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਪਰਮੇਸ਼ੁਰ, ਆਪਣੇ ਮੰਦਰ ’ਚ ਵਿਰਾਜਮਾਨ, ਨੇ ਮੇਰੀ ਪੁਕਾਰ ਸੁਣੀ ਉਸ ਨੇ ਮੇਰੇ ਕੁਰਲਾਉਂਦੇ ਦੀ ਚੀਖ ਸੁਣੀ।
8 Then the earth shook and trembled, The foundations of heaven quaked Were shaken, because he was angry.ਤਦ ਧਰਤੀ ਕੰਬੀ ਤੇ ਥਰਥਰਾਈ ਅਕਾਸ਼ ਦੀਆਂ ਨੀਹਾਂ ਹਿੱਲੀਆਂ। ਕਿਉਂ ਕਿ ਯਹੋਵਾਹ ਨੂੰ ਕਰੋਧ ਚੜ੍ਹਿਆ।
9 There went up a smoke out of his nostrils, Fire out of his mouth devoured: Coals were kindled by it.ਪਰਮੇਸ਼ੁਰ ਦੀਆਂ ਨਾਸਾਂ ਚੋ ਧੂੰਆਂ ਨਿਕਲਿਆ ਮੂੰਹ ਚੋ ਅੱਗ ਦੀਆਂ ਲਾਟਾਂ ਚੱਲੀਆਂ ਉਸਦੀ ਦੇਹ ਚੋ ਅੱਗ ਦੇ ਚਿੰਗਾੜੇ ਉੱਡੇ।
10 He bowed the heavens also, and came down; Thick darkness was under his feet.ਯਹੋਵਾਹ ਨੇ ਅਸਮਾਨਾਂ ਨੂੰ ਨਿਵਾਇਆ ਅਤੇ ਹੇਠਾਂ ਉਤਰਿਆ ਯਹੋਵਾਹ ਭਾਰੇ ਘਣੇ ਕਾਲੇ ਬੱਦਲ ’ਚ ਖੜੋਤਾ।
11 He rode on a cherub, and did fly; Yes, he was seen on the wings of the wind.ਉਹ ਉੱਡ ਰਿਹਾ ਸੀ ਯਹੋਵਾਹ ਕਰੂਬੀ ਫ਼ਰਿਸ਼ਤਿਆਂ ਉੱਪਰ ਚੜ੍ਹ ਕੇ ਉਡਿਆ ਉਸਨੂੰ ਪੌਣ ਦੇ ਖੰਭਾਂ ਤੇ ਸਵਾਰ ਵੇਖਿਆ ਗਿਆ।
12 He made darkness pavilions round about him, Gathering of waters, thick clouds of the skies.ਯਹੋਵਾਹ ਨੇ ਕਾਲੇ ਬੱਦਲਾਂ ਨੂੰ ਤੰਬੂ ਵਾਂਗ ਆਪਣੇ ਦੁਆਲੇ ਲਪੇਟ ਲਿਆ। ਉਸ ਨੇ ਪਾਣੀ ਨੂੰ, ਭਾਰੇ ਘਟੇ ਬੱਦਲ ਦਾ ਰੂਪ ਦੇਣ ਲਈ ਇਕੱਠਾ ਕੀਤਾ।
13 At the brightness before him Coals of fire were kindled.ਉਸ ਦੇ ਅੱਗੇ ਦੀ ਦਮਕ ਤੋਂ ਅੰਗਿਆਰ ਦਗ-ਦਗ ਕਰਨ ਲੱਗੇ।
14 Yahweh thundered from heaven, The Most High uttered his voice.ਯਹੋਵਾਹ ਅਕਾਸ਼ ਤੋਂ ਗਰਜਿਆ ਅੱਤ ਉੱਚ ਪਰਮੇਸ਼ੁਰ ਨੇ ਆਪਣੀ ਵਾਣੀ ਸੁਣਾਈ।
15 He sent out arrows, and scattered them; Lightning, and confused them.ਫ਼ਿਰ ਯਹੋਵਾਹ ਨੇ ਆਪਣੇ ਤੀਰ ਚਲਾਏ ਅਤੇ ਆਪਣੇ ਵੈਰੀਆਂ ਨੂੰ ਵਿੰਨ੍ਹ ਦਿੱਤਾ ਬਿਜਲੀਆਂ ਦੀ ਚਮਕ ਨਾਲ ਲੋਕਾਂ ਨੂੰ ਡਰਾ ਦਿੱਤਾ।
16 Then the channels of the sea appeared, The foundations of the world were laid bare, By the rebuke of Yahweh, At the blast of the breath of his nostrils.ਯਹੋਵਾਹ ਦੇ ਘੁਰਕਣੇ ਕਾਰਣ ਉਸ ਦੀਆਂ ਨਾਸਾਂ ਦੇ ਸਾਹ ਦੇ ਝੋਕੇ ਕਾਰਣ ਸਮੁੰਦਰ ਦੀਆਂ ਨਿਚਲੀਆਂ ਦਿਸ ਪਈਆਂ ਅਤੇ ਜਗਤ ਦੀਆਂ ਨੀਹਾਂ ਖੁਲ੍ਹ ਗਈਆਂ।
17 He sent from on high, he took me; He drew me out of many waters;ਯਹੋਵਾਹ ਨੇ ਉਵੇਂ ਹੀ ਮੇਰੀ ਰੱਖਿਆ ਕੀਤੀ। ਯਹੋਵਾਹ ਅਰਸੋਁ ਫ਼ਰਸ਼ੇ ਉੱਤਰਿਆ ਯਹੋਵਾਹ ਨੇ ਮੈਨੂੰ ਜਕੜਿਆ ਤੇ ਮੁਸੀਬਤਾਂ ਦੇ ਸਮੁੰਦਰਾਂ ਚੋ ਮੈਨੂੰ ਆਪਣੇ ਵੱਲ ਖਿਚਿਆ।
18 He delivered me from my strong enemy, From those who hated me; for they were too mighty for me.ਮੇਰੇ ਵੈਰੀ ਮੈਥੋਂ ਵੱਧ ਬਲਵਾਨ ਸਨ ਉਨ੍ਹਾਂ ਮੇਰੇ ਨਾਲ ਬੜੀ ਨਫ਼ਰਤ ਕੀਤੀ ਮੇਰੇ ਵੈਰੀ ਮੇਰੇ ਲਈ ਬਹੁਤ ਤਾਕਤਵਰ ਹਨ ਪਰ ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਤੋਂ ਬਚਾਇਆ।
19 They came on me in the day of my calamity; But Yahweh was my stay.ਮੇਰੀ ਬਿਪਤਾ ਵਿੱਚ ਮੇਰੇ ਵੈਰੀਆਂ ਨੇ ਮੇਰੇ ਤੇ ਹਮਲਾ ਕੀਤਾ ਪਰ ਯਹੋਵਾਹ ਮੇਰੀ ਟੇਕ ਸੀ।
20 He brought me forth also into a large place; He delivered me, because he delighted in me.ਮੈਂ ਯਹੋਵਾਹ ਦਾ ਪਿਆਰਾ ਸੀ ਸੋ ਉਸ ਮੈਨੂੰ ਬਚਾਇਆ ਤੇ ਮੈਨੂੰ ਖੁਲ੍ਹੇ ਅਸਮਾਨੀ ਕੱਢ ਲਿਆਇਆ।
21 Yahweh rewarded me according to my righteousness; According to the cleanness of my hands has he recompensed me.ਯਹੋਵਾਹ ਨੇ ਮੇਰੇ ਧਰਮ ਅਨੁਸਾਰ ਮੈਨੂੰ ਇਨਾਮ ਦਿੱਤਾ ਮੇਰੇ ਹੱਥਾਂ ਦੀ ਸੁੱਚਮਤਾ ਅਨੁਸਾਰ ਮੈਨੂੰ ਮਿਲਾਅ ਦਿੱਤਾ।
22 For I have kept the ways of Yahweh, And have not wickedly departed from my God.ਕਿਉਂ ਕਿ ਮੈਂ ਯਹੋਵਾਹ ਨੂੰ ਮੰਨਿਆ! ਮੈਂ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਨਹੀਂ ਕੀਤਾ।
23 For all his ordinances were before me; As for his statutes, I did not depart from them.ਮੈਂ ਹਮੇਸ਼ਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰੱਖਦਾ। ਮੈਂ ਉਸ ਦੇ ਕਨੂੰਨਾਂ ਦਾ ਪਾਲਣ ਕਰਦਾ ਹਾਂ।
24 I was also perfect toward him; I kept myself from my iniquity.ਉਸ ਦੇ ਸਾਹਮਣੇ ਮੈਂ ਖੁਦ ਨੂੰ ਪਾਕ ਤੇ ਮਾਸੂਮ ਰੱਖਿਆ।
25 Therefore has Yahweh recompensed me according to my righteousness, According to my cleanness in his eyesight.ਸੋ ਯਹੋਵਾਹ ਨੇ ਨਿਗਾਹ ਕਰਕੇ ਮੇਰੇ ਧਰਮ ਅਨੁਸਾਰ ਤੇ ਸੁੱਚਮਤਾ ਕਾਰਨ ਮੈਨੂੰ ਨਜ਼ਰਾਨਾ ਦਿੱਤਾ।
26 With the merciful you will show yourself merciful; With the perfect man you will show yourself perfect;ਪਿਆਰੇ ਲਈ ਤੂੰ ਆਪਣਾ ਪਿਆਰ ਦਰਸਾਉਂਦਾ ਹੈਂ ਸੱਚੇ ਮਨੁੱਖ ਲਈ ਆਪਣਾ ਸੱਚ ਪ੍ਰਗਟਾਉਂਦਾ ਹੈਂ।
27 With the pure you will show yourself pure; With the crooked you will show yourself shrewd.ਸ਼ੁੱਧ ਲਈ ਤੂੰ ਆਪੇ ਨੂੰ ਸ਼ੁੱਧ ਵਿਖਾਵੇਂਗਾ। ਹਾਠੇ ਲਈ ਆਪਾ ਹਾਠਾ ਬਣ ਜਾਵੇਂਗਾ।
28 The afflicted people you will save; But your eyes are on the haughty, that you may bring them down.ਤੂੰ ਦੁੱਖੀ ਲੋਕਾਂ ਲਈ ਮਿਹਰ ਹੈਂ ਹੰਕਾਰੀਆਂ ਲਈ ਕਹਿਰ ਹੈਂ।
29 For you are my lamp, Yahweh; Yahweh will lighten my darkness.ਤੂੰ ਮੇਰਾ ਦੀਵਾ ਹੈਂ ਯਹੋਵਾਹ! ਜਿਸ ਨੇ ਮੇਰੇ ਹਨੇਰਿਆਂ ਨੂੰ ਉਜਿਆਲਾ ਕੀਤਾ।
30 For by you I run on a troop; By my God do I leap over a wall.ਤੇਰੀ ਮਿਹਰ ਸਦਕਾ ਯਹੋਵਾਹ ਮੈਂ ਸੂਰਮਿਆਂ ਨਾਲ ਭੱਜਿਆ ਤੇ ਤੇਰੀ ਕਿਰਪਾ ਨਾਲ ਮੈਂ ਵੈਰੀਆਂ ਦੀਆਂ ਦੀਵਾਰਾਂ ਟੱਪੀਆਂ।
31 As for God, his way is perfect: The word of Yahweh is tried; He is a shield to all those who take refuge in him.ਪਰਮੇਸ਼ੁਰ ਦਾ ਰਾਹ ਪੂਰਾ ਹੈ ਯਹੋਵਾਹ ਦਾ ਬਚਨ ਪਰਤਾਇਆ ਹੋਇਆ ਹੈ ਉਹ ਆਪਣੇ ਸ਼ਰਧਾਲੂਆਂ ਦਾ ਰੱਖਵਾਲਾ ਹੈ।
32 For who is God, save Yahweh? Who is a rock, save our God?ਯਹੋਵਾਹ ਤੋਂ ਬਿਨਾ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?
33 God is my strong fortress; He guides the perfect in his way.ਪਰਮੇਸ਼ੁਰ ਮੇਰਾ ਪੱਕਾ ਗੜ੍ਹ ਹੈ ਉਹ ਨਿਰਦੋਸ਼ ਲੋਕਾਂ ਨੂੰ ਆਪਣੇ ਰਾਹ ਤੇ ਲਾਉਂਦਾ ਹੈ।
34 He makes his feet like hinds' [feet], Sets me on my high places.ਪਰਮੇਸ਼ੁਰ ਸਦਕਾ ਮੈਂ ਹਿਰਨੀਆਂ ਵਾਂਗ ਚੁੰਗੀਆਂ ਭਰਦਾਂ ਤੇ ਮੈਨੂੰ ਮੇਰੇ ਉੱਚਿਆਂ ਥਾਵਾਂ ਤੇ ਉਹ ਖੜ੍ਹਾ ਕਰਦਾ ਹੈ।
35 He teaches my hands to war, So that my arms do bend a bow of brass.ਪਰਮੇਸ਼ੁਰ ਮੇਰੇ ਹੱਥਾਂ ਨੂੰ ਯੁੱਧ ਕਰਨਾ ਸਿੱਖਾਉਂਦਾ ਹੈ ਜਿਸ ਸਦਕਾ ਮੇਰੀਆਂ ਬਾਹਾਂ ਪਿੱਤਲ ਦਾ ਧਨੁੱਖ ਵੀ ਝੁਕਾਅ ਸੱਕਦੀਆਂ ਹਨ।
36 You have also given me the shield of your salvation; Your gentleness has made me great.ਪਰਮੇਸ਼ੁਰ, ਤੂੰ ਆਪਣੀ ਸੁਰੱਖਿਆ ਦੀ ਢਾਲ ਮੈਨੂੰ ਬਖਸ਼ੀ ਹੈਅਤੇ ਜਿੱਤਣ ਲਈ ਸਹਾਇਤਾ ਕੀਤੀ ਹੈ। ਹਾਂ ਤੂੰ ਮੇਰੀ ਸਹਾਇਤਾ ਕੀਤੀ ਹੈ ਦੁਸ਼ਮਣਾਂ ਤੋਂ ਜਿੱਤਣ ਵਿੱਚ।
37 You have enlarged my steps under me; My feet have not slipped.ਤੂੰ ਮੇਰੇ ਹੇਠਾਂ ਮੇਰੇ ਕਦਮਾਂ ਨੂੰ ਵੱਧਾਇਆ ਹੈ ਤੇ ਮੇਰੇ ਪੈਰ ਤਾਂ ਹੀ ਨਹੀਂ ਤਿਲਕੇ, ਨਾ ਹੀ ਥਿੜਕੇ।
38 I have pursued my enemies, and destroyed them; Neither did I turn again until they were consumed.ਮੈਂ ਆਪਣੇ ਵੈਰੀਆਂ ਦਾ ਪਿੱਛਾ ਕੀਤਾ ਪਿੱਛਾ ਕਰ ਉਨ੍ਹਾਂ ਦਾ ਨਾਸ ਕੀਤਾ ਤਦ ਤੀਕ ਨਾ ਵਾਪਸ ਮੁੜਿਆ ਜਦ ਤੀਕ ਉਹ ਬਰਬਾਦ ਨਾ ਹੋਏ।
39 I have consumed them, and struck them through, so that they can't arise: Yes, they are fallen under my feet.ਮੈਂ ਵੈਰੀਆਂ ਦਾ ਨਾਸ ਕੀਤਾ ਮੈਂ ਉਨ੍ਹਾਂ ਨੂੰ ਹਰਾਇਆਂ ਉਹ ਮੇਰੇ ਪੈਰੀ ਪਏ ਮੁੜੇ ਅਤੇ ਕਦੇ ਨਾ ਉੱਠ ਸੱਕੇ।
40 For you have girded me with strength to the battle; You have subdued under me those who rose up against me.ਪਰਮੇਸ਼ੁਰ, ਤੂੰ ਯੁੱਧ ਲਈ ਆਪਣੇ ਬਲ ਨਾਲ ਮੇਰੀ ਕਮਰ ਕੱਸੀ ਤੂੰ ਮੇਰੇ ਵੈਰੀਆਂ ਨੂੰ ਮੇਰੇ ਹੇਠ ਝੁਕਾਅ ਦਿੱਤਾ।
41 You have also made my enemies turn their backs to me, That I might cut off those who hate me.ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ ਤੇ ਮੈਂ ਆਪਣੇ ਨਫ਼ਰਤ ਕਰਨ ਵਾਲਿਆਂ ਦਾ ਸਰਬਨਾਸ਼ ਕੀਤਾ।
42 They looked, but there was none to save; Even to Yahweh, but he didn't answer them.ਉਨ੍ਹਾਂ ਨੇ ਵੇਖਿਆ ਕੋਈ ਬਚਾਉਣ ਵਾਲਾ ਨਾ ਵਿਖਾਈ ਦਿੱਤਾ ਵੇਖਿਆ ਉਨ੍ਹਾਂ ਵੱਲ ਯਹੋਵਾਹ ਦੇ ਵੀ ਪਰ ਉਸ ਨੇ ਵੀ ਕੋਈ ਨਾ ਜਵਾਬ ਦਿੱਤਾ।
43 Then did I beat them small as the dust of the earth, I did crush them as the mire of the streets, and did spread them abroad.ਫ਼ਿਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂਲ ਵਾਂਗ ਉਨ੍ਹਾਂ ਦਾ ਸੁਰਮਾ ਕੀਤਾ ਰਸਤੇ ਦੇ ਚਿਕੱੜ ਵਾਂਗ ਉਨ੍ਹਾਂ ਨੂੰ ਮਿੱਧਿਆ ਤ੍ਤੇ ਉਨ੍ਹਾਂ ਨੂੰ ਖਲਾਰ ਦਿੱਤਾ।
44 You also have delivered me from the strivings of my people; You have kept me to be the head of the nations: A people whom I have not known shall serve me.ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾ ਦਾ ਮੁਖੀਆ ਬਣਾਇਆ, ਜਿਨ੍ਹਾਂ ਲੋਕਾਂ ਨੂੰ ਮੈਂ ਜਾਣਦਾ ਵੀ ਨਹੀਂ ਉਨ੍ਹਾਂ ਵੀ ਆਨ ਮੇਰੀ ਸੇਵਾ ਕੀਤੀ।
45 The foreigners shall submit themselves to me: As soon as they hear of me, they shall obey me.ਪਰਦੇਸੀਆਂ ਮੇਰਾ ਹੁਕਮ ਮੰਨਿਆ, ਜਦ ਵੀ ਕਦੇ ਮੈਂ ਫ਼ੁਰਮਾਨ ਕੀਤਾ ਉਨ੍ਹਾਂ ਝਟ ਹੁਕਮ ਪਰਵਾਨ ਕੀਤਾ। ਪਰਦੇਸੀ ਹਮੇਸ਼ਾ ਮੈਥੋਂ ਘਬਰਾਏ।
46 The foreigners shall fade away, Shall come trembling out of their close places.ਪਰਦੇਸੀ ਡਰ ਨਾਲ ਕੁਮਲਾਅ ਗਏ ਉਹ ਆਪਣੀਆਂ ਖੁੱਡਾਂ ਵਿੱਚੋਂ ਡਰ ਨਾਲ ਕੰਬੰਦੇ ਨਿਕਲੇ।
47 Yahweh lives; Blessed be my rock; Exalted be God, the rock of my salvation,ਯਹੋਵਾਹ ਜਿਉਂਦਾ ਹੈ ਤੇ ਉਹ ਮੇਰੀ ਚੱਟਾਨ ਹੈ। ਮੈਂ ਪਰਮੇਸ਼ੁਰ ਦੀ ਉਸਤਤ ਕਰਦਾ ਹਾਂ। ਉਹ ਚੱਟਾਨ ਹੈ ਜੋ ਮੈਨੂੰ ਬਚਾਉਂਦੀ ਹੈ।
48 Even the God who executes vengeance for me, Who brings down peoples under me,ਉਸ ਮੇਰੇ ਵੈਰੀਆਂ ਨੂੰ ਮੇਰੀ ਖਾਤਿਰ ਸਜ਼ਾ ਦਿੱਤੀ ਤੇ ਲੋਕਾਂ ਨੂੰ ਮੇਰੇ ਹੁਕਮ ਹੇਠ ਰੱਖਿਆ।
49 Who brings me forth from my enemies: Yes, you lift me up above those who rise up against me; You deliver me from the violent man.ਪਰਮੇਸ਼ੁਰ ਨੇ ਮੈਨੂੰ ਵੈਰੀਆਂ ਤੋਂ ਬਚਾਇਆ, ਹਾਂ ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਮੈਨੂੰ ਉੱਚਾ ਕੀਤਾ ਮੈਨੂੰ ਜ਼ਾਲਮਾਂ ਤੋਂ ਬਚਾਇਆ।
50 Therefore I will give thanks to you, Yahweh, among the nations, Will sing praises to your name.ਸੇ ਕਾਰਣ ਹੇ ਯੋਹਵਾਹ, ਮੈਂ ਕੌਮਾਂ ਵਿੱਚ ਤੇਰੀ ਉਸਤਤ ਕਰਾਂਗਾ ਅਤੇ ਤੇ ਤੇਰੇ ਨਾਂ ਦਾ ਜੱਸ ਗਾਵਾਂਗਾ।
51 Great deliverance gives he to his king, Shows loving kindness to his anointed, To David and to his seed, forevermore.ਯਹੋਵਾਹ ਆਪਣੇ ਪਾਤਸ਼ਾਹ ਲਈ ਸੁਰੱਖਿਆ ਦਾ ਬੁਰਜ ਹੈ ਅਤੇ ਆਪਣੇ ਮਸਹ ਕੀਤੇ ਹੋਏ ਉੱਪਰ ਭਾਵ ਦਾਊਦ ਅਤੇ ਉਸ ਦੇ ਉਤਰਾਧਿਕਾਰੀਆਂ ਉੱਪਰ ਹਮੇਸ਼ਾ ਦਯਾ ਕਰਦਾ ਹੈ।
Punjabi Bible