Ephesians 2:9
ਨਹੀਂ! ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹੜੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸੱਕਦਾ ਕਿ ਉਸ ਨੇ ਖੁਦ ਨੂੰ ਬਚਾਇਆ।
Ephesians 2:9 in Other Translations
King James Version (KJV)
Not of works, lest any man should boast.
American Standard Version (ASV)
not of works, that no man should glory.
Bible in Basic English (BBE)
Not by works, so that no man may take glory to himself.
Darby English Bible (DBY)
not on the principle of works, that no one might boast.
World English Bible (WEB)
not of works, that no one would boast.
Young's Literal Translation (YLT)
not of works, that no one may boast;
| Not | οὐκ | ouk | ook |
| of | ἐξ | ex | ayks |
| works, | ἔργων | ergōn | ARE-gone |
| ἵνα | hina | EE-na | |
| lest | μή | mē | may |
| any man | τις | tis | tees |
| should boast. | καυχήσηται | kauchēsētai | kaf-HAY-say-tay |
Cross Reference
2 Timothy 1:9
ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸ ਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁੱਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ।
Romans 11:6
ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵੱਧੇਰੇ ਤੋਹਫ਼ਾ ਨਾ ਹੁੰਦਾ।
1 Corinthians 1:29
ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿ ਕੋਈ ਵੀ ਮਨੁੱਖ ਉਸ ਦੇ ਸਾਹਮਣੇ ਹੰਕਾਰ ਨਾ ਕਰ ਸੱਕੇ।
Titus 3:3
ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।
Romans 3:27
ਤਾਂ ਕੀ ਸਾਡੇ ਕੋਲ ਆਪਣੇ-ਆਪ ਬਾਰੇ ਸ਼ੇਖੀ ਮਾਰਨ ਦੀ ਕੋਈ ਵਜਹ ਹੈ? ਨਹੀਂ। ਇਹ ਕੀ ਹੈ ਜੋ ਸ੍ਵੈ-ਪ੍ਰਸੰਸਾ ਨੂੰ ਰੋਕਦਾ ਹੈ? ਇਹ ਵਿਸ਼ਵਾਸ ਦਾ ਰਸਤਾ ਹੈ ਜੋ ਰੋਕਦਾ ਹੈ ਨਾ ਕਿ ਸ਼ਰ੍ਹਾ ਦਾ ਪਿੱਛਾ ਕਰਨ ਦਾ ਰਸਤਾ?
Romans 4:2
ਉਸ ਨੇ ਨਿਹਚਾ ਬਾਰੇ ਕੀ ਸਿੱਖਿਆ? ਜੇਕਰ ਅਬਰਾਹਾਮ ਅਪਣੇ ਕੰਮਾਂ ਕਾਰਣ ਧਰਮੀ ਬਣਾਇਆ ਗਿਆ ਸੀ, ਤਾਂ ਉਸ ਕੋਲ ਸ਼ੇਖੀ ਦਾ ਕਾਰਣ ਹੈ, ਪਰ ਉਹ ਪਰਮੇਸ਼ੁਰ ਅੱਗੇ ਸ਼ੇਖੀ ਨਾ ਮਾਰ ਸੱਕਿਆ।
Romans 9:11
ਪਰ ਦੋ ਬੱਚਿਆਂ ਦੇ ਜਨਮ ਲੈਣ ਤੋਂ ਪਹਿਲਾਂ ਪਰਮੇਸ਼ੁਰ ਨੇ ਰਿੱਬਕਾਹ ਨੂੰ ਕਿਹਾ, “ਵੱਡਾ ਪੁੱਤਰ ਛੋਟੇ ਦੀ ਸੇਵਾ ਕਰੇਗਾ।” ਇਹ ਬੱਚਿਆਂ ਦੇ ਸੰਸਾਰ ਵਿੱਚ ਭਲਾ ਜਾਂ ਬੁਰਾ ਕਰਨ ਤੋਂ ਪਹਿਲਾਂ ਹੀ ਉਸ ਨੇ ਆਖ ਦਿੱਤਾ ਸੀ ਕਿਉਂ ਜੋ ਪਰਮੇਸ਼ੁਰ ਨੇ ਬਾਲਕ ਖੁਦ ਆਪਣੀ ਵਿਉਂਤ ਮੁਤਾਬਕ ਚੁਣਿਆ ਸੀ। ਸੋ ਉਹ ਚੁਣਿਆ ਗਿਆ ਕਿਉਂਕਿ ਪਰਮੇਸ਼ੁਰ ਉਸ ਨੂੰ ਹੀ ਬੁਲਾਉਣਾ ਚਾਹੁੰਦਾ ਸੀ ਅਤੇ ਇਸ ਲਈ ਨਹੀਂ ਕਿ ਉਨ੍ਹਾਂ ਬਾਲਕਾਂ ਨੇ ਕੁਝ ਕੀਤਾ ਸੀ।
Romans 9:16
ਇਸ ਲਈ ਪਰਮੇਸ਼ੁਰ ਦੀ ਚੋਣ ਉਸ ਤੇ ਨਿਰਭਰ ਨਹੀਂ ਕਰਦੀ, ਜੋ ਲੋਕਾਂ ਨੂੰ ਚਾਹੀਦਾ ਹੈ ਜਾਂ ਜੋ ਉਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹ ਪਰਮੇਸ਼ੁਰ ਹੀ ਹੈ ਜੋ ਚੁਣਦਾ ਹੈ ਕਿ ਉਹ ਕਿਸ ਉੱਤੇ ਮਿਹਰ ਵਿਖਾਵੇਗਾ।
Romans 3:20
ਸ਼ਰ੍ਹਾ ਦੀ ਲੋੜ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸੱਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸੱਕਦੀ ਹੈ।