Genesis 17:3
ਫ਼ੇਰ ਅਬਰਾਮ ਨੇ ਪਰਮੇਸ਼ੁਰ ਨੂੰ ਸਿਜਦਾ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ,
Genesis 17:3 in Other Translations
King James Version (KJV)
And Abram fell on his face: and God talked with him, saying,
American Standard Version (ASV)
And Abram fell on his face: and God talked with him, saying,
Bible in Basic English (BBE)
And Abram went down on his face on the earth, and the Lord God went on talking with him, and said,
Darby English Bible (DBY)
And Abram fell on his face; and God talked with him, saying,
Webster's Bible (WBT)
And Abram fell on his face: and God talked with him, saying,
World English Bible (WEB)
Abram fell on his face. God talked with him, saying,
Young's Literal Translation (YLT)
And Abram falleth upon his face, and God speaketh with him, saying,
| And Abram | וַיִּפֹּ֥ל | wayyippōl | va-yee-POLE |
| fell | אַבְרָ֖ם | ʾabrām | av-RAHM |
| on | עַל | ʿal | al |
| his face: | פָּנָ֑יו | pānāyw | pa-NAV |
| God and | וַיְדַבֵּ֥ר | waydabbēr | vai-da-BARE |
| talked | אִתּ֛וֹ | ʾittô | EE-toh |
| with | אֱלֹהִ֖ים | ʾĕlōhîm | ay-loh-HEEM |
| him, saying, | לֵאמֹֽר׃ | lēʾmōr | lay-MORE |
Cross Reference
Genesis 17:17
ਅਬਰਾਹਾਮ ਨੇ ਧਰਤੀ ਤੇ ਝੁਕ ਕੇ ਸਿਜਦਾ ਕੀਤਾ ਇਹ ਦਰਸਾਉਣ ਲਈ ਕਿ ਉਹ ਪਰਮੇਸ਼ੁਰ ਦਾ ਆਦਰ ਕਰਦਾ ਸੀ। ਪਰ ਉਹ ਹੱਸ ਪਿਆ ਅਤੇ ਮਨ ਵਿੱਚ ਸੋਚਿਆ, “ਮੈਂ 100 ਵਰ੍ਹਿਆਂ ਦਾ ਹੋ ਗਿਆ ਹਾਂ। ਮੈਂ ਪੁੱਤਰ ਪੈਦਾ ਨਹੀਂ ਕਰ ਸੱਕਦਾ। ਅਤੇ ਸਾਰਾਹ 90 ਵਰ੍ਹਿਆਂ ਦੀ ਹੈ। ਉਹ ਬੱਚਾ ਪੈਦਾ ਨਹੀਂ ਕਰ ਸੱਕਦੀ।”
Revelation 1:17
ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।
Matthew 17:6
ਜਦੋਂ ਚੇਲਿਆਂ ਨੇ ਇਹ ਅਵਾਜ਼ ਸੁਣੀ ਤਾਂ ਉਹ ਘਬਰਾ ਗਏ। ਉਹ ਮੂਧੇ ਮੂੰਹ ਡਿੱਗ ਪਏ।
Daniel 10:9
ਫ਼ੇਰ ਮੈਂ ਦਰਸ਼ਨ ਵਿੱਚਲੇ ਆਦਮੀ ਨੂੰ ਬੋਲਦਿਆਂ ਸੁਣਿਆ। ਜਦੋਂ ਮੈਂ ਉਸਦੀ ਆਵਾਜ਼ ਸੁਣ ਰਿਹਾ ਸਾਂ, ਮੈਂ ਡੂੰਘੀ ਨੀਂਦੇ ਸੌਂ ਗਿਆ। ਮੇਰਾ ਚਿਹਰਾ ਧਰਤੀ ਉੱਤੇ ਜਾ ਪਿਆ।
Daniel 8:17
ਇਸ ਲਈ ਜਬਰਾੇਲ, ਉਹ ਦੂਤ ਜਿਹੜਾ ਆਦਮੀ ਵਰਗਾ ਜਾਪਦਾ ਸੀ, ਮੇਰੇ ਕੋਲ ਆਇਆ। ਮੈਂ ਬਹੁਤ ਭੈਭੀਤ ਸਾਂ। ਮੈਂ ਧਰਤੀ ਉੱਤੇ ਡਿੱਗ ਪਿਆ। ਪਰ ਜਬਰਾੇਲ ਨੇ ਮੈਨੂੰ ਆਖਿਆ, “ਮਨੁੱਖ, ਇਹ ਸਮਝ ਲੈ ਕਿ ਇਹ ਦਰਸ਼ਨ ਅੰਤ ਕਾਲ ਬਾਰੇ ਹੈ।”
Ezekiel 9:8
ਮੈਂ ਓੱਥੇ ਹੀ ਰੁਕਿਆ ਰਿਹਾ ਜਦੋਂ ਕਿ ਉਹ ਬੰਦੇ ਲੋਕਾਂ ਨੂੰ ਮਾਰਨ ਲਈ ਚੱਲੇ ਗਏ। ਮੈਂ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ ਅਤੇ ਆਖਿਆ, “ਯਹੋਵਹਾਹ ਮੇਰੇ ਪ੍ਰਭੂ ਜੀ, ਯਰੂਸ਼ਲਮ ਦੇ ਖਿਆਫ਼ ਆਪਣਾ ਕਹਿਰ ਦਰਸਾਉਂਦਿਆਂ ਤੂੰ ਇਸਰਾਏਲ ਦੇ ਸਾਰੇ ਹੀ ਬਚੇ ਹੋਏ ਬੰਦਿਆਂ ਨੂੰ ਮਾਰ ਰਿਹਾ ਹੈਂ?”
Ezekiel 3:23
ਇਸ ਲਈ ਮੈਂ ਉੱਠਿਆ ਅਤੇ ਵਾਦੀ ਨੂੰ ਚੱਲਾ ਗਿਆ। ਓੱਥੇ ਯਹੋਵਾਹ ਦਾ ਪਰਤਾਪ ਸੀ-ਬਿਲਕੁਲ ਉਵੇਂ ਦਾ ਜਿਹੋ ਜਿਹਾ ਮੈਂ ਕਬਾਰ ਨਹਿਰ ਕੋਲ ਵੇਖਿਆ ਸੀ। ਇਸ ਲਈ ਮੈਂ ਧਰਤੀ ਵੱਲ ਸਿਰ ਝੁਕਾਇਆ।
Ezekiel 1:28
ਉਸ ਦੇ ਆਲੇ-ਦੁਆਲੇ ਚਮਕਦੀ ਅੱਗ ਬੱਦਲ ਵਿੱਚਲੀ ਸਤਰੰਗੀ ਪੀਂਘ ਵਰਗੀ ਸੀ। ਇਹ ਯਹੋਵਾਹ ਦਾ ਪਰਤਾਪ ਸੀ। ਜਿਵੇਂ ਹੀ ਮੈਂ ਇਸ ਨੂੰ ਦੇਖਿਆ, ਮੈਂ ਧਰਤੀ ਤੇ ਡਿੱਗ ਪਿਆ। ਮੈਂ ਧਰਤੀ ਵੱਲ ਆਪਣਾ ਮੂੰਹ ਕਰਕੇ ਝੁਕ ਗਿਆ। ਫ਼ੇਰ ਮੈਂ ਆਪਣੇ ਨਾਲ ਗੱਲ ਕਰਦੀ ਇੱਕ ਆਵਾਜ਼ ਸੁਣੀ।
1 Kings 18:39
ਇਹ ਸਭ ਕੁਝ ਲੋਕਾਂ ਸਾਹਮਣੇ ਹੋਇਆ ਤਾਂ ਲੋਕਾਂ ਨੇ ਮੱਥਾ ਟੇਕਦੇ ਹੋਏ ਕਹਿਣਾ ਸ਼ੁਰੂ ਕੀਤਾ, “ਯਹੋਵਾਹ ਹੀ ਪਰਮੇਸ਼ੁਰ ਹੈ! ਯਹੋਵਾਹ ਹੀ ਪਰਮੇਸ਼ੁਰ ਹੈ!”
Judges 13:20
ਮਾਨੋਆਹ ਅਤੇ ਉਸਦੀ ਪਤਨੀ ਜੋ ਵਾਪਰ ਰਿਹਾ ਸੀ ਉਸ ਵੱਲ ਦੇਖ ਰਹੇ ਸਨ। ਜਿਉਂ ਹੀ ਜਗਵੇਦੀ ਤੋਂ ਲਾਟਾਂ ਉੱਠੀਆਂ, ਯਹੋਵਾਹ ਦਾ ਦੂਤ ਲਾਟਾਂ ਵਿੱਚੋਂ ਹੋਕੇ ਆਕਾਸ਼ ਨੂੰ ਉਤਾਹਾਂ ਚੱਲਿਆ ਗਿਆ! ਜਦੋਂ ਮਾਨੋਆਹ ਅਤੇ ਉਸਦੀ ਪਤਨੀ ਨੇ ਇਹ ਦੇਖਿਆ, ਉਹ ਜ਼ਮੀਨ ਉੱਤੇ ਝੁਕ ਗਏ।
Joshua 5:14
ਆਦਮੀ ਨੇ ਜਵਾਬ ਦਿੱਤਾ, “ਮੈਂ ਦੁਸ਼ਮਣ ਨਹੀਂ ਹਾਂ। ਮੈਂ ਯਹੋਵਾਹ ਦੀ ਫ਼ੌਜ ਦਾ ਕਮਾਂਡਰ ਹਾਂ। ਮੈਂ ਹੁਣੇ ਹੀ ਤੁਹਾਡੇ ਕੋਲ ਆਇਆ ਹਾਂ।” ਫ਼ੇਰ ਯਹੋਸ਼ੁਆ ਨੇ ਧਰਤੀ ਵੱਲ ਝੁਕ ਕੇ ਪ੍ਰਣਾਮ ਕੀਤਾ। ਉਸ ਨੇ ਅਜਿਹਾ ਆਦਰ ਪ੍ਰਗਟ ਕਰਨ ਲਈ ਕੀਤਾ ਉਸ ਨੇ ਪੁੱਛਿਆ, “ਮੈਂ ਤੁਹਾਡਾ ਸੇਵਕ ਹਾਂ। ਕੀ ਮੇਰੇ ਸੁਆਮੀ ਵੱਲੋਂ ਮੇਰੇ ਲਈ ਕੋਈ ਆਦੇਸ਼ ਹੈ?”
Numbers 16:45
“ਉਨ੍ਹਾਂ ਲੋਕਾਂ ਕੋਲੋਂ ਦੂਰ ਹਟ ਜਾ ਤਾਂ ਜੋ ਮੈਂ ਉਨ੍ਹਾਂ ਨੂੰ ਹੁਣ ਤਬਾਹ ਕਰ ਸੱਕਾਂ।” ਇਸ ਲਈ ਮੂਸਾ ਅਤੇ ਹਾਰੂਨ ਨੇ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ।
Numbers 16:22
ਪਰ ਮੂਸਾ ਅਤੇ ਹਾਰੂਨ ਨੇ ਝੁਕ ਕੇ ਸਿਜਦਾ ਕੀਤਾ ਅਤੇ ਉੱਚੀ ਆਵਾਜ਼ ਵਿੱਚ ਆਖਿਆ, “ਪਰਮੇਸ਼ੁਰ, ਤੂੰ ਜਾਣਦਾ ਹੈ ਕਿ ਲੋਕ ਕੀ ਸੋਚ ਰਹੇ ਹਨ ਕਿਰਪਾ ਕਰਕੇ ਇਨ੍ਹਾਂ ਸਾਰੇ ਲੋਕਾਂ ਉੱਤੇ ਕਰੋਧਵਾਨ ਨਾ ਹੋ। ਅਸਲ ਵਿੱਚ ਸਿਰਫ਼ ਇੱਕ ਆਦਮੀ ਨੇ ਹੀ ਪਾਪ ਕੀਤਾ ਹੈ।”
Numbers 14:5
ਮੂਸਾ ਅਤੇ ਹਾਰੂਨ ਉੱਥੇ ਜਮ੍ਹਾ ਹੋਏ ਸਾਰੇ ਲੋਕਾਂ ਸਾਹਮਣੇ ਧਰਤੀ ਉੱਤੇ ਝੁਕ ਗਏ।
Leviticus 9:23
ਮੂਸਾ ਅਤੇ ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਗਏ। ਉਹ ਬਾਹਰ ਨਿਕਲੇ ਅਤੇ ਲੋਕਾਂ ਨੂੰ ਅਸੀਸ ਦਿੱਤੀ। ਫ਼ੇਰ ਯਹੋਵਾਹ ਦਾ ਪਰਤਾਪ ਸਾਰੇ ਲੋਕਾਂ ਸਾਹਮਣੇ ਪ੍ਰਗਟ ਹੋਇਆ।
Exodus 3:6
ਮੈਂ ਤੇਰੇ ਪੁਰਖਿਆਂ ਦਾ ਪਰਮੇਸ਼ੁਰ ਹਾਂ। ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਚਿਹਰਾ ਕੱਜ ਲਿਆ ਕਿਉਂਕਿ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।