Genesis 9:4
ਪਰ ਮੈਂ ਤੁਹਾਨੂੰ ਇੱਕ ਆਦੇਸ਼ ਦੇਵਾਂਗਾ। ਤੁਹਾਨੂੰ ਉਹ ਮਾਸ ਕਦੇ ਨਹੀਂ ਖਾਣਾ ਚਾਹੀਦਾ ਜਿਸ ਵਿੱਚ ਹਾਲੇ ਜਾਨ (ਖੂਨ) ਹੋਵੇ।
Genesis 9:4 in Other Translations
King James Version (KJV)
But flesh with the life thereof, which is the blood thereof, shall ye not eat.
American Standard Version (ASV)
But flesh with the life thereof, `which is' the blood thereof, shall ye not eat.
Bible in Basic English (BBE)
But flesh with the life-blood in it you may not take for food.
Darby English Bible (DBY)
Only, the flesh with its life, its blood, ye shall not eat.
Webster's Bible (WBT)
But flesh with the life of it, which is its blood, shall ye not eat.
World English Bible (WEB)
But flesh with the life of it, the blood of it, you shall not eat.
Young's Literal Translation (YLT)
only flesh in its life -- its blood -- ye do not eat.
| But | אַךְ | ʾak | ak |
| flesh | בָּשָׂ֕ר | bāśār | ba-SAHR |
| with the life | בְּנַפְשׁ֥וֹ | bĕnapšô | beh-nahf-SHOH |
| blood the is which thereof, | דָמ֖וֹ | dāmô | da-MOH |
| thereof, shall ye not | לֹ֥א | lōʾ | loh |
| eat. | תֹאכֵֽלוּ׃ | tōʾkēlû | toh-hay-LOO |
Cross Reference
Acts 15:29
ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਜੇਕਰ ਤੁਸੀਂ ਇਨ੍ਹਾਂ ਗੱਲਾਂ ਤੋਂ ਦੂਰ ਰਹੋ ਤਾਂ ਤੁਸੀਂ ਸਹੀ ਕਰ ਰਹੇ ਹੋਵੋਂਗੇ। ਹੁਣ ਅਸੀਂ ਤੁਹਾਨੂੰ ਅਲਵਿਦਾ ਆਖਦੇ ਹਾਂ।
Acts 15:20
ਸਗੋਂ ਸਾਨੂੰ ਉਨ੍ਹਾਂ ਦੇ ਨਾਂ ਇੱਕ ਪੱਤਰ ਲਿਖਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ: ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, (ਇਹ ਭੋਜਨ ਨੂੰ ਅਸ਼ੁੱਧ ਕਰਦਾ ਹੈ।) ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਲਹੂ ਨਾ ਖਾਓ। ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ।
Deuteronomy 12:23
ਪਰ ਧਿਆਨ ਰੱਖਣਾ ਕਿ ਖੂਨ ਨਹੀਂ ਖਾਣਾ। ਕਿਉਂ? ਕਿਉਂਕਿ ਜੀਵਨ ਖੂਨ ਵਿੱਚ ਹੁੰਦਾ ਹੈ। ਅਤੇ ਤੁਹਾਨੂੰ ਓਨਾ ਚਿਰ ਮਾਸ ਨੂੰ ਨਹੀਂ ਖਾਣਾ ਚਾਹੀਦਾ ਜਿੰਨਾ ਚਿਰ ਇਸ ਵਿੱਚ ਜੀਵਨ ਹੈ।
Deuteronomy 12:16
ਪਰ ਤੁਹਾਨੂੰ ਖੂਨ ਨਹੀਂ ਖਾਣਾ ਚਾਹੀਦਾ। ਤੁਹਾਨੂੰ ਖੂਨ ਨੂੰ ਪਾਣੀ ਵਾਂਗ ਧਰਤੀ ਉੱਤੇ ਰੋਢ਼ ਦੇਣਾ ਚਾਹੀਦਾ ਹੈ।
Leviticus 17:10
“ਮੈਂ (ਪਰਮੇਸ਼ੁਰ) ਉਸ ਕਿਸੇ ਵੀ ਬੰਦੇ ਦੇ ਖਿਲਾਫ਼ ਹੋਵਾਂਗਾ ਜਿਹੜਾ ਖੂਨ ਖਾਂਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਕੋਈ ਸ਼ਹਿਰੀ ਹੈ ਜਾਂ ਉਹ ਤੁਹਾਡੇ ਦਰਮਿਆਨ ਰਹਿੰਦਾ ਕੋਈ ਵਿਦੇਸ਼ੀ ਹੈ। ਮੈਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਵਾਂਗਾ।
Deuteronomy 15:23
ਪਰ ਤੁਹਾਨੂੰ ਕਿਸੇ ਜਾਨਵਰ ਦਾ ਖੂਨ ਨਹੀਂ ਖਾਣਾ ਚਾਹੀਦਾ। ਤੁਹਾਨੂੰ ਉਹ ਖੂਨ ਪਾਣੀ ਵਾਂਗ ਧਰਤੀ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।
Leviticus 19:26
“ਤੁਹਾਨੂੰ ਕੋਈ ਵੀ ਅਜਿਹਾ ਮਾਸ ਨਹੀਂ ਖਾਣਾ ਚਾਹੀਦਾ ਜਿਸ ਵਿੱਚ ਹਾਲੇ ਖੂਨ ਹੋਵੇ। “ਤੁਹਾਨੂੰ ਭਵਿੱਖ ਦਾ ਹਾਲ ਦੱਸਣ ਲਈ ਕੋਈ ਜਾਦੂ ਜਾਂ ਕਾਲਾ ਇਲਮ ਵਰਤਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।
Leviticus 7:26
“ਤੁਸੀਂ ਜਿੱਥੇ ਕਿਤੇ ਵੀ ਰਹਿੰਦੇ ਹੋਵੋਂ, ਤੁਹਾਨੂੰ ਕਿਸੇ ਵੀ ਪੰਛੀ ਜਾਂ ਜਾਨਵਰ ਦਾ ਖੂਨ ਨਹੀਂ ਖਾਣਾ ਚਾਹੀਦਾ।
Leviticus 3:17
ਇਹ ਅਸੂਲ ਤੁਹਾਡੀਆਂ ਸਾਰੀਆਂ ਪੀੜ੍ਹੀਆਂ ਤੱਕ ਹਮੇਸ਼ਾ ਜਾਰੀ ਰਹੇਗਾ। ਜਿੱਥੇ ਕਿਤੇ ਵੀ ਤੁਸੀਂ ਰਹਿੰਦੇ ਹੋਵੋ, ਤੁਹਾਨੂੰ ਕਦੇ ਵੀ ਚਰਬੀ ਜਾਂ ਖੂਨ ਨਹੀਂ ਖਾਣਾ ਚਾਹੀਦਾ।”
1 Timothy 4:4
ਹਰ ਉਹ ਚੀਜ਼ ਜਿਹੜੀ ਪਰਮੇਸ਼ੁਰ ਨੇ ਸਾਜੀ ਹੈ ਚੰਗੀ ਹੈ। ਪਰਮੇਸ਼ੁਰ ਦੀ ਸਾਜੀ ਹੋਈ ਕੋਈ ਵੀ ਚੀਜ਼ ਨਾਮੰਜ਼ੂਰ ਨਹੀਂ ਕਰਨੀ ਚਾਹੀਦੀ ਜੇ ਇਸ ਨੂੰ ਪਰਮੇਸ਼ੁਰ ਦੇ ਧੰਨਵਾਦ ਨਾਲ ਲਿਆ ਜਾਵੇ।
Acts 15:25
ਅਸੀਂ ਸਾਰੇ ਇੱਕਸਾਥ ਇਕੱਠੇ ਹੋਏ ਅਤੇ ਹਾਮੀ ਭਰੀ ਕਿ ਸਾਨੂੰ ਕੁਝ ਆਦਮੀਆਂ ਨੂੰ ਚੁਣਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਾਡੇ ਪਿਆਰੇ ਮਿੱਤਰ ਪੌਲੁਸ ਅਤੇ ਬਰਨਬਾਸ ਨਾਲ ਤੁਹਾਡੇ ਕੋਲ ਭੇਜਣ ਚਾਹੀਦਾ ਹੈ।
1 Samuel 14:33
ਇੱਕ ਮਨੁੱਖ ਨੇ ਸ਼ਾਊਲ ਨੂੰ ਕਿਹਾ, “ਵੇਖ ਇਹ ਮਨੁੱਖ ਯਹੋਵਾਹ ਦੇ ਵਿਰੁੱਧ ਪਾਪ ਕਰ ਰਹੇ ਹਨ, ਉਹ ਅਜਿਹਾ ਮਾਸ ਖਾ ਰਹੇ ਹਨ ਜਿਸ ਵਿੱਚੋਂ ਅਜੇ ਵੀ ਲਹੂ ਚੋ ਰਿਹਾ ਹੈ।” ਸ਼ਾਊਲ ਨੇ ਕਿਹਾ, “ਤੁਸੀਂ ਪਾਪ ਕੀਤਾ ਹੈ, ਸੋ ਮੇਰੇ ਸਾਹਮਣੇ ਇੱਕ ਵੱਡਾ ਪੱਥਰ ਰੇੜ੍ਹ ਲਿਆਵੋ।”
Deuteronomy 14:21
“ਕਿਸੇ ਵੀ ਆਪੇ ਮਰੇ ਹੋਏ ਜਾਨਵਰ ਨੂੰ ਨਹੀਂ ਖਾਣਾ। ਤੁਸੀਂ ਇਸ ਮੁਰਦਾ ਜਾਨਵਰ ਨੂੰ ਆਪਣੇ ਸ਼ਹਿਰ ਦੇ ਕਿਸੇ ਵਿਦੇਸ਼ੀ ਨੂੰ ਦੇ ਸੱਕਦੇ ਹੋ, ਪਰ ਤੁਹਾਨੂੰ ਇਸ ਮੁਰਦਾ ਜਾਨਵਰ ਨੂੰ ਨਹੀਂ ਖਾਣਾ ਚਾਹੀਦਾ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੇ ਲੋਕ ਹੋ। ਤੁਸੀਂ ਉਸ ਦੇ ਖਾਸ ਲੋਕ ਹੋ। “ਕਿਸੇ ਵੀ ਛੋਟੀ ਬੱਕਰੀ ਨੂੰ ਇਸਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੋ।