Hosea 10:10 in Punjabi

Punjabi Punjabi Bible Hosea Hosea 10 Hosea 10:10

Hosea 10:10
ਫ਼ਿਰ ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆਵਾਂਗਾ। ਫ਼ੌਜਾਂ ਵੀ ਇੱਕਤ੍ਰ ਹੋ ਕੇ ਉਨ੍ਹਾਂ ਤੇ ਹਮਲਾ ਕਰਨਗੀਆਂ। ਉਹ ਇਸਰਾਏਲ ਨੂੰ ਉਸ ਦੇ ਦੋਨਾਂ ਪਾਪਾਂ ਲਈ ਸਜ਼ਾ ਦੇਣਗੀਆਂ।

Hosea 10:9Hosea 10Hosea 10:11

Hosea 10:10 in Other Translations

King James Version (KJV)
It is in my desire that I should chastise them; and the people shall be gathered against them, when they shall bind themselves in their two furrows.

American Standard Version (ASV)
When it is my desire, I will chastise them; and the peoples shall be gathered against them, when they are bound to their two transgressions.

Bible in Basic English (BBE)
I will come and give them punishment; and the peoples will come together against them when I give them the reward of their two sins.

Darby English Bible (DBY)
At my pleasure will I chastise them; and the peoples shall be assembled against them, when they are bound for their two iniquities.

World English Bible (WEB)
When it is my desire, I will chastise them; And the nations will be gathered against them, When they are bound to their two transgressions.

Young's Literal Translation (YLT)
When I desire, then I do bind them, And gathered against them have peoples, When they bind themselves to their two iniquities.

It
is
in
my
desire
בְּאַוָּתִ֖יbĕʾawwātîbeh-ah-wa-TEE
chastise
should
I
that
וְאֶסֳּרֵ֑םwĕʾessŏrēmveh-eh-soh-RAME
them;
and
the
people
וְאֻסְּפ֤וּwĕʾussĕpûveh-oo-seh-FOO
gathered
be
shall
עֲלֵיהֶם֙ʿălêhemuh-lay-HEM
against
עַמִּ֔יםʿammîmah-MEEM
bind
shall
they
when
them,
בְּאָסְרָ֖םbĕʾosrāmbeh-ose-RAHM
themselves
in
their
two
לִשְׁתֵּ֥יlištêleesh-TAY
furrows.
עיֹנֹתָֽם׃ʿyōnōtāmoh-noh-TAHM

Cross Reference

Ezekiel 5:13
ਸਿਰਫ਼ ਉਦੋਂ ਹੀ ਮੈਂ ਤੇਰੇ ਲੋਕਾਂ ਉੱਤੇ ਕਹਿਰਵਾਨ ਹੋਣੋ ਹਟਾਂਗਾ। ਮੈਂ ਜਾਣ ਲਵਾਂਗਾ ਕਿ ਉਨ੍ਹਾਂ ਨੂੰ ਉਨ੍ਹਾਂ ਮੰਦੀਆਂ ਗੱਲਾਂ ਦੀ ਸਜ਼ਾ ਮਿਲ ਗਈ ਹੈ ਜਿਹੜੀਆਂ ਉਨ੍ਹਾਂ ਨੇ ਮੇਰੇ ਨਾਲ ਕੀਤੀਆਂ ਸਨ। ਅਤੇ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ, ਅਤੇ ਮੈਂ ਉਨ੍ਹਾਂ ਨਾਲ ਆਪਣੀ ਈਰਖਾ ਕਾਰਣ ਹੀ ਗੱਲ ਕੀਤੀ ਸੀ ਜਦੋਂ ਮੈਂ ਉਨ੍ਹਾਂ ਉੱਪਰ ਆਪਣਾ ਗੁੱਸਾ ਵਰਸਾ ਹਟਿਆ ਸੀ!”

Jeremiah 16:16
“ਮੈਂ ਛੇਤੀ ਹੀ ਬਹੁਤ ਸਾਰੇ ਮਛੇਰਿਆਂ ਨੂੰ ਇਸ ਧਰਤੀ ਤੇ ਬੁਲਾਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਉਹ ਮਛੇਰੇ ਯਹੂਦਾਹ ਦੇ ਲੋਕਾਂ ਨੂੰ ਫ਼ੜ ਲੈਣਗੇ। ਇਸ ਗੱਲ ਦੇ ਵਾਪਰਨ ਤੋਂ ਮਗਰੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਇਸ ਦੇਸ਼ ਵਿੱਚ ਦੱਸਾਂਗਾ। ਉਹ ਸ਼ਿਕਾਰੀ ਯਹੂਦਾਹ ਦੇ ਲੋਕਾਂ ਦਾ ਹਰ ਪਰਬਤ ਅਤੇ ਪਹਾੜੀ ਉੱਤੇ ਅਤੇ ਚੱਟਾਨਾਂ ਦੀਆਂ ਝੀਬਾਂ ਵਿੱਚ ਸ਼ਿਕਾਰ ਕਰਨਗੇ।

Matthew 22:7
ਬਾਦਸ਼ਾਹ ਨੂੰ ਬੜਾ ਗੁੱਸਾ ਆਇਆ। ਉਸ ਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾੜਨ ਲਈ ਆਪਣੀ ਫ਼ੌਜ ਨੂੰ ਭੇਜਿਆ।

Zechariah 14:2
ਮੈਂ ਸਾਰੇ ਰਾਜਾਂ ਨੂੰ ਕੌਮਾਂ ਨੂੰ ਯਰੂਸ਼ਲਮ ਦੇ ਵਿਰੁੱਧ ਲੜਨ ਲਈ ਇਕੱਠਿਆਂ ਕਰਾਂਗਾ। ਉਹ ਸ਼ਹਿਰ ਤੇ ਕਬਜ਼ਾ ਕਰਕੇ ਉਸ ਦੇ ਸਾਰੇ ਘਰ ਤਬਾਹ ਕਰ ਦੇਣਗੇ। ਔਰਤਾਂ ਨਾਲ ਜ਼ਬਰ ਜਨਾਹ ਹੋਵੇਗਾ ਅਤੇ ਅੱਧੀ ਕੌਮ ਬੰਦੀ ਬਣਾ ਲਿੱਤੀ ਜਾਵੇਗੀ। ਪਰ ਬਾਕੀ ਦੇ ਲੋਕ ਸ਼ਹਿਰ ਵਿੱਚੋਂ ਬਾਹਰ ਨਾ ਲਿਜਾਏ ਜਾਣਗੇ।

Micah 4:10
ਹੇ ਸੀਯੋਨ ਦੀ ਧੀਏ! ਪੀੜਾਂ ਨਾਲ ਜਣਨ ਵਾਲੀ ਔਰਤ ਵਾਂਗ ਆਪਣੇ ‘ਬੱਚੇ’ ਨੂੰ ਜਨਮ ਦੇ। ਤੂੰ ਇਸ ਸ਼ਹਿਰ ਵਿੱਚੋਂ ਬਾਹਰ ਚਲੀ ਜਾ (ਯਰੂਸ਼ਲਮ ਚੋਂ) ਤੂੰ ਖੇਤਾਂ ਵਿੱਚ ਰਹੇਂਗੀ। ਮੇਰਾ ਮਤਲਬ, ਤੂੰ ਬਾਬਲ ਵੱਲ ਨੂੰ ਜਾਵੇਂਗੀ ਪਰ ਤੂੰ ਉਸ ਥਾਵੋਂ ਬਚਾਈ ਜਾਵੇਂਗੀ। ਯਹੋਵਾਹ ਉੱਥੇ ਜਾਕੇ ਤੇਰੀ ਰੱਖਿਆ ਕਰੇਗਾ ਅਤੇ ਤੈਨੂੰ ਤੇਰੇ ਵੈਰੀਆਂ ਤੋਂ ਬਚਾਵੇਗਾ।

Hosea 8:10
ਭਾਵੇਂ ਇਸਰਾਏਲ ਕੌਮਾਂ ਦਰਮਿਆਨ ਆਪਣੇ ‘ਪ੍ਰੇਮੀਆਂ’ ਕੋਲ ਗਈ, ਮੈਂ ਇਸਰਾਏਲੀਆਂ ਨੂੰ ਇਕੱਠਿਆਂ ਕਰਾਂਗਾ ਪਰ ਉਨ੍ਹਾਂ ਨੂੰ ਹੁਣ ਤੋਂ ਕੁਝ ਹੀ ਸਮੇਂ ਬਾਅਦ ਤਾਕਤਵਰ ਰਾਜੇ ਦੇ ਬੋਝ ਝੱਲਣੇ ਸੁਰੂ ਕਰਨੇ ਪੈਣਗੇ।

Hosea 8:1
ਬੁੱਤ ਉਪਾਸਨਾ ਕਾਰਣ ਹੁੰਦਾ ਨਾਸ “ਆਪਣੇ ਬੁੱਲ੍ਹਾਂ ਨਾਲ ਤੁਰ੍ਹੀ ਵਜਾ ਅਤੇ ਚੇਤਾਵਨੀ ਦੇ। ਯਹੋਵਾਹ ਦੇ ਘਰ ਉੱਪਰ ਬਾਜ ਵਾਂਗ ਰਹਿ। ਇਸਰਾਏਲੀਆਂ ਨੇ ਮੇਰੇ ਇੱਕਰਾਨਾਮੇ ਨੂੰ ਤੋੜਿਆ। ਉਨ੍ਹਾਂ ਨੇ ਮੇਰੀ ਬਿਵਸਬਾ ਦਾ ਪਾਲਨ ਨਹੀਂ ਕੀਤਾ।

Hosea 4:9
ਇਸ ਲਈ ਜਾਜਕ ਕਿਸੇ ਤਰ੍ਹਾਂ ਵੀ ਲੋਕਾਂ ਨਾਲੋਂ ਘੱਟ ਨਹੀਂ ਹਨ। ਮੈਂ ਉਨ੍ਹਾਂ ਦੀਆਂ ਕਰਨੀਆਂ ਕਾਰਣ ਉਨ੍ਹਾਂ ਨੂੰ ਦੰਡ ਦੇਵਾਂਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਗ਼ਲਤ ਕਰਨੀਆਂ ਲਈ ਮੋੜਾ ਦੇਵਾਂਗਾ।

Ezekiel 23:46
ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ, “ਲੋਕਾਂ ਨੂੰ ਇਕੱਠਿਆਂ ਕਰੋ। ਅਤੇ ਫ਼ੇਰ ਉਨ੍ਹਾਂ ਲੋਕਾਂ ਨੂੰ ਆਹਾਲਾਹ ਅਤੇ ਆਹਾਲੀਬਾਹ ਨੂੰ ਸਜ਼ਾ ਦੇਣ ਦਿਓ। ਲੋਕਾਂ ਦੀ ਇਹ ਭੀੜ ਇਨ੍ਹਾਂ ਦੋਹਾਂ ਔਰਤਾਂ ਨੂੰ ਸਜ਼ਾ ਦੇਵੇਗੀ ਅਤੇ ਇਨ੍ਹਾਂ ਦਾ ਮਜ਼ਾਕ ਉਡਾਵੇਗੀ।

Ezekiel 23:9
ਇਸ ਲਈ ਮੈਂ ਉਸ ਦੇ ਪ੍ਰੇਮੀਆਂ ਨੂੰ ਉਸ ਨੂੰ ਹਾਸਿਲ ਕਰ ਦਿੱਤਾ। ਉਹ ਅੱਸ਼ੂਰੀਆਂ ਨੂੰ ਚਾਹੁੰਦੀ ਸੀ, ਇਸ ਲਈ ਮੈਂ ਉਸ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ!

Ezekiel 16:42
ਫ਼ੇਰ ਮੈਂ ਕਹਿਰਵਾਨ ਅਤੇ ਈਰਖਾਲੂ ਹੋਣ ਤੋਂ ਹਟ ਜਾਵਾਂਗਾ। ਮੈਂ ਸ਼ਾਂਤ ਹੋ ਜਾਵਾਂਗਾ। ਮੈਂ ਤੇਰੇ ਉੱਤੇ ਹੋਰ ਕਹਿਰਵਾਨ ਨਹੀਂ ਹੋਵਾਂਗਾ।

Ezekiel 16:37
ਇਸ ਲਈ ਮੈਂ ਤੇਰੇ ਸਾਰੇ ਪ੍ਰੇਮੀਆਂ ਨੂੰ ਇਕੱਠਿਆਂ ਕਰ ਰਿਹਾ ਹਾਂ। ਮੈਂ ਉਨ੍ਹਾਂ ਸਾਰੇ ਆਦਮੀਆਂ ਨੂੰ ਲਿਆਵਾਂਗਾ ਜਿਨ੍ਹਾਂ ਨੂੰ ਤੂੰ ਪਿਆਰ ਕੀਤਾ ਅਤੇ ਉਨ੍ਹਾਂ ਆਦਮੀਆਂ ਨੂੰ ਵੀ, ਜਿਨ੍ਹਾਂ ਨੂੰ ਤੂੰ ਨਫ਼ਰਤ ਕੀਤੀ। ਮੈਂ ਉਨ੍ਹਾਂ ਸਾਰਿਆਂ ਨੂੰ ਇਕੱਠੇ ਕਰਕੇ ਲਿਆਵਾਂਗਾ ਅਤੇ ਉਨ੍ਹਾਂ ਨੂੰ ਤੇਰਾ ਨੰਗੇਜ਼ ਦਿਖਾਵਾਂਗਾ। ਉਹ ਤੈਨੂੰ ਪੂਰੀ ਤਰ੍ਹਾਂ ਨੰਗਿਆਂ ਦੇਖਣਗੇ।

Jeremiah 21:4
‘ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: ਤੁਹਾਡੇ ਹੱਥਾਂ ਵਿੱਚ ਲੜਾਈ ਦੇ ਹਬਿਆਰ ਨੇ। ਤੁਸੀਂ ਉਨ੍ਹਾਂ ਹਬਿਆਰਾਂ ਦਾ ਇਸਤੇਮਾਲ ਆਪਣੇ ਆਪ ਨੂੰ ਬਾਬਲ ਦੇ ਰਾਜੇ ਅਤੇ ਬਾਬਲ ਦੇ ਲੋਕਾਂ ਤੋਂ ਰੱਖਿਆ ਕਰਨ ਲਈ ਕਰ ਰਹੇ ਹੋ। ਪਰ ਮੈਂ ਉਨ੍ਹਾਂ ਹਬਿਆਰਾਂ ਨੂੰ ਨਕਾਰਾ ਕਰ ਦਿਆਂਗਾ। “‘ਬਾਬਲ ਦੀ ਫ਼ੌਜ ਸ਼ਹਿਰ ਦੀ ਫ਼ਸੀਲ ਦੇ ਬਾਹਰ ਹੈ। ਉਹ ਫ਼ੌਜ ਸ਼ਹਿਰ ਦੇ ਆਲੇ-ਦੁਆਲੇ ਹੈ। ਛੇਤੀ ਹੀ ਮੈਂ ਉਸ ਫ਼ੌਜ ਨੂੰ ਯਰੂਸ਼ਲਮ ਦੇ ਅੰਦਰ ਲਿਆਵਾਂਗਾ।

Jeremiah 15:6
ਯਰੂਸ਼ਲਮ, ਤੂੰ ਮੈਨੂੰ ਛੱਡ ਦਿੱਤਾ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਬਾਰ-ਬਾਰ ਤੂੰ ਮੈਨੂੰ ਛੱਡਿਆ ਸੀ! ਇਸ ਲਈ ਮੈਂ ਤੈਨੂੰ ਸਜ਼ਾ ਦੇਵਾਂਗਾ ਅਤੇ ਤੈਨੂੰ ਤਬਾਹ ਕਰ ਦਿਆਂਗਾ। ਮੈਂ ਤੇਰੀ ਸਜ਼ਾ ਨੂੰ ਰੋਕਦਿਆਂ ਬਕੱ ਗਿਆ ਹਾਂ!

Isaiah 1:24
ਇਨ੍ਹਾਂ ਸਾਰੀਆਂ ਗੱਲਾਂ ਕਰਕੇ, ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ ਆਖਦਾ ਹੈ, “ਮੈਂ ਤੁਹਾਨੂੰ ਸਜ਼ਾ ਦੇਵਾਂਗਾ, ਮੇਰੇ ਦੁਸਮਣੋ। ਤੁਸੀਂ ਮੈਨੂੰ ਹੋਰ ਕਸ਼ਟ ਨਹੀਂ ਦੇ ਸੱਕੇਂਗੇ।

Deuteronomy 28:63
“ਯਹੋਵਾਹ ਤੁਹਾਡੇ ਉੱਪਰ ਨੇਕੀ ਕਰਕੇ ਅਤੇ ਤੁਹਾਡੀ ਕੌਮ ਵਿੱਚ ਵਾਧਾ ਕਰਕੇ ਪ੍ਰਸੰਨ ਸੀ। ਇਸੇ ਤਰ੍ਹਾਂ ਯਹੋਵਾਹ ਤੁਹਾਨੂੰ ਤਬਾਹ ਅਤੇ ਬਰਬਾਦ ਕਰਕੇ ਪ੍ਰਸੰਨ ਹੋਵੇਗਾ। ਤੁਸੀਂ ਉਹ ਧਰਤੀ ਆਪਣੀ ਬਨਾਉਣ ਜਾ ਰਹੇ ਹੋ। ਪਰ ਲੋਕ ਤੁਹਾਨੂੰ ਉਸ ਧਰਤੀ ਵਿੱਚੋਂ ਕੱਢ ਦੇਣਗੇ।