Isaiah 13:19
ਬਾਬਲ ਤਬਾਹ ਹੋ ਜਾਵੇਗਾ। ਇਹ ਤਬਾਹੀ ਸਦੂਮ ਅਤੇ ਅਮੂਰਾਹ ਵਰਗੀ ਹੋਵੇਗੀ। ਪਰਮੇਸ਼ੁਰ ਇਹ ਤਬਾਹੀ ਲਿਆਵੇਗਾ ਅਤੇ ਓੱਥੇ ਕੁਝ ਵੀ ਨਹੀਂ ਬਚੇਗਾ। “ਬਾਬਲ ਸਮੂਹ ਰਾਜਧਾਨੀਆਂ ਨਾਲੋਂ ਸਭ ਤੋਂ ਸੁੰਦਰ ਹੈ। ਬਾਬਲ ਦੇ ਲੋਕ ਆਪਣੇ ਸ਼ਹਿਰ ਉੱਤੇ ਬਹੁਤ ਗੁਮਾਨ ਕਰਦੇ ਹਨ। ਪਰ ਬਾਬਲ ਆਪਣੀ ਮਹਿਮਾ ਕਾਇਮ ਨਹੀਂ ਰੱਖ ਸੱਕੇਗਾ।
Isaiah 13:19 in Other Translations
King James Version (KJV)
And Babylon, the glory of kingdoms, the beauty of the Chaldees' excellency, shall be as when God overthrew Sodom and Gomorrah.
American Standard Version (ASV)
And Babylon, the glory of kingdoms, the beauty of the Chaldeans' pride, shall be as when God overthrew Sodom and Gomorrah.
Bible in Basic English (BBE)
And Babylon, the glory of kingdoms, the beautiful town which is the pride of the Chaldaeans, will be like God's destruction of Sodom and Gomorrah.
Darby English Bible (DBY)
And Babylon, the glory of kingdoms, the beauty of the Chaldeans' pride, shall be as when God overthrew Sodom and Gomorrah.
World English Bible (WEB)
Babylon, the glory of kingdoms, the beauty of the Chaldeans' pride, shall be as when God overthrew Sodom and Gomorrah.
Young's Literal Translation (YLT)
And Babylon, the beauty of kingdoms, The glory, the excellency of the Chaldeans, Hath been as overthrown by God, With Sodom and with Gomorrah.
| And Babylon, | וְהָיְתָ֤ה | wĕhāytâ | veh-hai-TA |
| the glory | בָבֶל֙ | bābel | va-VEL |
| kingdoms, of | צְבִ֣י | ṣĕbî | tseh-VEE |
| the beauty | מַמְלָכ֔וֹת | mamlākôt | mahm-la-HOTE |
| of the Chaldees' | תִּפְאֶ֖רֶת | tipʾeret | teef-EH-ret |
| excellency, | גְּא֣וֹן | gĕʾôn | ɡeh-ONE |
| shall be | כַּשְׂדִּ֑ים | kaśdîm | kahs-DEEM |
| as when God | כְּמַהְפֵּכַ֣ת | kĕmahpēkat | keh-ma-pay-HAHT |
| overthrew | אֱלֹהִ֔ים | ʾĕlōhîm | ay-loh-HEEM |
| אֶת | ʾet | et | |
| Sodom | סְדֹ֖ם | sĕdōm | seh-DOME |
| and Gomorrah. | וְאֶת | wĕʾet | veh-ET |
| עֲמֹרָֽה׃ | ʿămōrâ | uh-moh-RA |
Cross Reference
Genesis 19:24
ਓਸੇ ਵੇਲੇ, ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨਾ ਸ਼ੁਰੂ ਕਰ ਦਿੱਤਾ। ਯਹੋਵਾਹ ਨੇ ਅਕਾਸ਼ ਉੱਤੋਂ ਅੱਗ ਦਾ ਮੀਂਹ ਵਰ੍ਹਾਇਆ।
Jeremiah 50:40
ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਅਤੇ ਉਨ੍ਹਾਂ ਦੇ ਦੁਆਲੇ ਦੇ ਕਸਬਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ। ਅਤੇ ਹੁਣ ਉਨ੍ਹਾਂ ਕਸਬਿਆਂ ਅੰਦਰ ਕੋਈ ਵੀ ਬੰਦਾ ਨਹੀਂ ਰਹਿੰਦਾ। ਓਸੇ ਤਰ੍ਹਾਂ, ਕੋਈ ਵੀ ਬੰਦਾ ਬਾਬਲ ਅੰਦਰ ਨਹੀਂ ਰਹੇਗਾ। ਅਤੇ ਕੋਈ ਵੀ ਬੰਦਾ ਓੱਥੇ ਰਹਿਣ ਲਈ ਨਹੀਂ ਜਾਵੇਗਾ।”
Jeremiah 49:18
ਅਦੋਮ, ਸਦੂਮ ਅਤੇ ਅਮੂਰਾਹ ਵਾਂਗ ਅਤੇ ਉਨ੍ਹਾਂ ਦੇ ਆਲੇ-ਦੁਆਲੇ ਕਸਬਿਆਂ ਵਾਂਗ ਤਬਾਹ ਹੋ ਜਾਵੇਗਾ। ਓੱਥੇ ਕੋਈ ਵੀ ਬੰਦਾ ਨਹੀਂ ਰਹਿੰਦਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Deuteronomy 29:23
ਸਾਰੀ ਧਰਤੀ ਬੇਕਾਰ ਹੋਵੇਗੀ-ਲੂਣ ਲਗੀ ਬਲਦੀ ਹੋਈ ਗੰਧਕ ਨਾਲ ਤਬਾਹ ਹੋਈ ਧਰਤੀ। ਧਰਤੀ ਉੱਤੇ ਕੋਈ ਵੀ ਪੌਦਾ ਨਹੀਂ ਹੋਵੇਗਾ ਇੱਥੇ ਕੁਝ ਵੀ ਨਹੀਂ ਉੱਗੇਗਾ-ਘਾਹ ਫ਼ੂਸ ਵੀ ਨਹੀਂ। ਇਸ ਧਰਤੀ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੀ ਤਰ੍ਹਾਂ ਤਬਾਹ ਹੋ ਜਾਵੇਗੀ, ਜਿਨ੍ਹਾਂ ਸ਼ਹਿਰਾਂ ਨੂੰ ਯਹੋਵਾਹ ਨੇ ਕਹਿਰਵਾਨ ਹੋਕੇ ਤਬਾਹ ਕਰ ਦਿੱਤਾ ਸੀ।
Zephaniah 2:9
ਇਸੇ ਲਈ, ਮੈਂ ਆਪਣੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਮੋਆਬ ਅਤੇ ਅਮੋਨ ਦੇ ਲੋਕਾਂ ਦਾ ਹਸ਼ਰ ਸਦੋਮ ਅਤੇ ਅਮੂਰਾਹ ਵਰਗਾ ਹੋਵੇਗਾ। ਮੈਂ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਹਾਂ ਅਤੇ ਮੈਂ ਇਕਰਾਰ ਕਰਦਾ ਹਾਂ ਕਿ ਇਹ ਦੇਸ ਹਮੇਸ਼ਾ-ਹਮੇਸ਼ਾ ਲਈ ਤਬਾਹ ਕਰ ਦਿੱਤੇ ਜਾਣਗੇ। ਉਨ੍ਹਾਂ ਦੀ ਧਰਤੀ ਜੜੀ-ਬੂਟੀਆਂ ਨਾਲ ਭਰ ਦਿੱਤੀ ਜਾਵੇਗੀ ਅਤੇ ਡੈਡ ਸੀ ਦੇ ਲੂਣ ਨਾਲ ਢੱਕੱ ਦਿੱਤੀ ਜਾਵੇਗੀ। ਮੇਰੇ ਲੋਕਾਂ ਚੋ ਬਚੇ ਹੋਏ ਉਸ ਧਰਤੀ ਤੇ ਕਬਜ਼ਾ ਕਰ ਲੈਣਗੇ ਅਤੇ ਉੱਥੋਂ ਦੀਆਂ ਬਚੀਆਂ ਹੋਈਆਂ ਵਸਤਾਂ ਲੁੱਟ ਲੈਣਗੇ।”
Amos 4:11
“ਮੈਂ ਤੁਹਾਨੂੰ ਵੀ ਉਵੇਂ ਹੀ ਬਰਬਾਦ ਕੀਤਾ ਜਿਵੇਂ ਮੈਂ ਸਦੂਮ ਅਤੇ ਗੋਮੋਰਾਹ ਨੂੰ ਤਬਾਹ ਕੀਤਾ ਸੀ। ਇਹ ਦੋ ਸ਼ਹਿਰ ਪੂਰੀ ਤਰ੍ਹਾਂ ਤਬਾਹ ਕੀਤੇ ਗਏ ਸਨ। ਤੁਸੀਂ ਬਲਦੀ ਅੱਗ ’ਚੋਂ ਕੱਢੀ ਸੜੀ ਹੋਈ ਲੱਕੜ ਵਾਂਗ ਸੀ, ਪਰ ਤਦ ਵੀ ਤੁਸੀਂ ਮੇਰੇ ਕੋਲ ਮਦਦ ਲਈ ਨਾ ਪਰਤੇ।” ਯਹੋਵਾਹ ਨੇ ਇਹ ਸ਼ਬਦ ਆਖੇ।
Daniel 2:37
ਰਾਜਨ, ਤੁਸੀਂ ਸਭ ਤੋਂ ਮਹੱਤਵਪੂਰਣ ਰਾਜੇ ਹੋ। ਅਕਾਸ਼ ਦੇ ਪਰਮੇਸ਼ੁਰ ਨੇ ਤੁਹਾਨੂੰ ਰਾਜ, ਸ਼ਕਤੀ, ਤਾਕਤ ਅਤੇ ਪਰਤਾਪ ਬਖਸ਼ਿਆ ਹੈ।
Jeremiah 51:41
“ਸ਼ੇਸ਼ਾਕ ਹਾਰ ਜਾਵੇਗਾ। ਸਾਰੀ ਧਰਤੀ ਦਾ ਸਭ ਤੋਂ ਉੱਤਮ ਅਤੇ ਗੁਮਾਨੀ ਦੇਸ਼ ਬੰਦੀਵਾਨ ਬਣਾ ਦਿੱਤਾ ਜਾਵੇਗਾ। ਹੋਰਨਾਂ ਕੌਮਾਂ ਦੇ ਲੋਕ ਬਾਬਲ ਨੂੰ ਦੇਖਣਗੇ ਅਤੇ ਜਿਹੜੀਆਂ ਗੱਲਾਂ ਉਹ ਦੇਖਣਗੇ, ਉਨ੍ਹਾਂ ਨੂੰ ਭੈਭੀਤ ਕਰ ਦੇਣਗੀਆਂ।
Isaiah 14:12
ਤੂੰ ਪ੍ਰਭਾਤ ਦੇ ਤਾਰੇ ਵਾਂਗ ਸੀ ਪਰ ਤੂੰ ਅਕਾਸ਼ ਵਿੱਚੋਂ ਡਿੱਗ ਚੁੱਕਿਆ ਹੈਂ। ਅਤੀਤ ਵਿੱਚ, ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਸਾਹਮਣੇ ਝੁਕਦੀਆਂ ਸਨ। ਪਰ ਹੁਣ ਤੂੰ ਕੱਟ ਕੇ ਸੁੱਟ ਦਿੱਤਾ ਗਿਆ ਹੈਂ।
Isaiah 14:4
ਬਾਬਲ ਦੇ ਰਾਜੇ ਬਾਰੇ ਗੀਤ ਉਸ ਸਮੇਂ, ਤੁਸੀਂ ਬਾਬਲ ਦੇ ਰਾਜੇ ਬਾਰੇ ਇਹ ਗੀਤ ਗਾਉਣਾ ਸ਼ੁਰੂ ਕਰ ਦੇਵੋਗੇ: ਜਦੋਂ ਰਾਜਾ ਸਾਡੇ ਉੱਤੇ ਰਾਜ ਕਰਦਾ ਸੀ, ਬੜਾ ਕਮੀਨਾ ਸੀ। ਪਰ ਹੁਣ ਉਸਦੀ ਹਕੂਮਤ ਖਤਮ ਹੋ ਚੁੱਕੀ ਹੈ।