Isaiah 41:6
“ਕਾਮੇ ਇੱਕ ਦੂਜੇ ਦੀ ਸਹਾਇਤਾ ਕਰਦੇ ਹਨ। ਉਹ ਇੱਕ ਦੂਜੇ ਨੂੰ ਮਜ਼ਬੂਤ ਹੋਣ ਲਈ ਉਤਸਾਹਿਤ ਕਰਦੇ ਹਨ।
Isaiah 41:6 in Other Translations
King James Version (KJV)
They helped every one his neighbour; and every one said to his brother, Be of good courage.
American Standard Version (ASV)
They help every one his neighbor; and `every one' saith to his brother, Be of good courage.
Bible in Basic English (BBE)
They gave help everyone to his neighbour; and everyone said to his brother, Take heart!
Darby English Bible (DBY)
They helped every one his neighbour, and [each] said to his brother, Take courage.
World English Bible (WEB)
They help everyone his neighbor; and [every one] says to his brother, Be of good courage.
Young's Literal Translation (YLT)
Each his neighbour they help, And to his brother he saith, `Be strong.'
| They helped | אִ֥ישׁ | ʾîš | eesh |
| every one | אֶת | ʾet | et |
| רֵעֵ֖הוּ | rēʿēhû | ray-A-hoo | |
| his neighbour; | יַעְזֹ֑רוּ | yaʿzōrû | ya-ZOH-roo |
| said one every and | וּלְאָחִ֖יו | ûlĕʾāḥîw | oo-leh-ah-HEEOO |
| to his brother, | יֹאמַ֥ר | yōʾmar | yoh-MAHR |
| Be of good courage. | חֲזָֽק׃ | ḥăzāq | huh-ZAHK |
Cross Reference
1 Samuel 4:7
ਤਾਂ ਫ਼ਲਿਸਤੀ ਡਰ ਗਏ ਅਤੇ ਉਨ੍ਹਾਂ ਨੇ ਕਿਹਾ, “ਪਰਮੇਸ਼ੁਰ ਡੇਰੇ ਵਿੱਚ ਆਏ ਹਨ। ਹੁਣ ਅਸੀਂ ਮੁਸੀਬਤ ਵਿੱਚ ਹਾਂ। ਅਜਿਹਾ ਪਹਿਲਾਂ ਕਦੇ ਨਹੀਂ ਹੋਇਆ।
1 Samuel 5:3
ਅਗਲੀ ਸਵੇਰ ਨੂੰ ਜਦ ਅਸ਼ਦੋਦੀ ਉੱਠੇ ਤਾਂ ਉਨ੍ਹਾਂ ਵੇਖਿਆ ਕਿ ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਪਰਨੇ ਧਰਤੀ ਉੱਪਰ ਡਿੱਗਿਆ ਹੋਇਆ ਹੈ। ਤਾਂ ਅਸ਼ਦੋਦ ਦੇ ਲੋਕਾਂ ਨੇ ਦਾਗੋਨ ਦੇ ਬੁੱਤ ਨੂੰ ਚੁੱਕ ਕੇ ਵਾਪਸ ਉਸਦੀ ਥਾਵੇਂ ਖੜ੍ਹਾ ਕੀਤਾ।
Isaiah 35:4
ਲੋਕ ਭੈਭੀਤ ਹਨ ਅਤੇ ਉਲਝੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਆਖੋ, “ਤਕੜੇ ਬਣੋ! ਭੈਭੀਤ ਨਾ ਹੋਵੋ!” ਦੇਖੋ ਤੁਹਾਡਾ ਪਰਮੇਸ਼ੁਰ ਤੁਹਾਡੇ ਦੁਸ਼ਮਣਾਂ ਨੂੰ ਸਜ਼ਾ ਦੇਣ ਲਈ ਆਵੇਗਾ। ਉਹ ਆਵੇਗਾ ਅਤੇ ਤੁਹਾਨੂੰ ਤੁਹਾਡਾ ਇਨਾਮ ਦੇਵੇਗਾ। ਯਹੋਵਾਹ ਤੁਹਾਨੂੰ ਬਚਾਵੇਗਾ।
Isaiah 40:19
ਪਰ ਕੁਝ ਲੋਕ ਲੱਕੜ ਜਾਂ ਪੱਥਰ ਦੀਆਂ ਮੂਰਤੀਆਂ ਬਣਾਉਂਦੇ ਨੇ ਤੇ ਉਨ੍ਹਾਂ ਨੂੰ ਦੇਵਤੇ ਆਖਦੇ ਨੇ। ਇੱਕ ਕਾਮਾ ਮੂਰਤੀ ਬਣਾਉਂਦਾ ਹੈ। ਫ਼ੇਰ ਦੂਸਰਾ ਕਾਮਾ ਇਸ ਨੂੰ ਸੋਨੇ ਨਾਲ ਢੱਕ ਦਿੰਦਾ ਹੈ ਤੇ ਇਸ ਲਈ ਚਾਂਦੀ ਦੀਆਂ ਜ਼ੰਜ਼ੀਰਾਂ ਬਣਾਉਂਦਾ ਹੈ।
Isaiah 44:12
ਇੱਕ ਮਜ਼ਬੂਰ ਲੋਹੇ ਨੂੰ ਕੋਲਿਆਂ ਉੱਤੇ ਗਰਮ ਕਰਨ ਲਈ ਆਪਣੇ ਸੰਦਾਂ ਦੀ ਵਰਤੋਂ ਕਰਦਾ ਹੈ। ਇਹ ਬੰਦਾ ਧਾਤ ਨੂੰ ਕੁਟ੍ਟਣ ਲਈ ਹਬੌੜੇ ਦੀ ਵਰਤੋਂ ਕਰਦਾ ਹੈ ਅਤੇ ਧਾਤ ਮੂਰਤੀ ਬਣ ਜਾਂਦੀ ਹੈ। ਇਹ ਬੰਦਾ ਆਪਣੇ ਹੀ ਮਜ਼ਬੂਤ ਬਾਜ਼ੂਆਂ ਦੀ ਵਰਤੋਂ ਕਰਦਾ ਹੈ। ਪਰ ਜਦੋਂ ਉਹ ਬੰਦਾ ਭੁੱਖਾ ਹੁੰਦਾ ਹੈ ਤਾਂ ਉਸਦੀ ਤਾਕਤ ਘਟ ਜਾਂਦੀ ਹੈ। ਜੇ ਉਹ ਬੰਦਾ ਪਾਣੀ ਨਹੀਂ ਪੀਂਦਾ ਤਾਂ ਉਹ ਕਮਜ਼ੋਰ ਹੋ ਜਾਂਦਾ ਹੈ।
Daniel 3:1
ਸੋਨੇ ਦਾ ਬੁੱਤ ਅਤੇ ਮਘਦੀ ਭਠ੍ਠੀ ਰਾਜੇ ਨਬੂਕਦਨੱਸਰ ਨੇ ਇੱਕ ਸੋਨੇ ਦਾ ਬੁੱਤ ਬਣਵਾਇਆ। ਉਹ ਬੁੱਤ ਸੱਠ ਕਿਊਬਿਟ ਉੱਚਾ ਅਤੇ 6 ਹੱਥ ਚੌੜਾ ਸੀ। ਫ਼ੇਰ ਉਸ ਨੇ ਉਸ ਬੁੱਤ ਨੂੰ ਬਾਬਲ ਸੂਬੇ ਵਿੱਚ, ਦੂਰਾ ਦੀ ਵਾਦੀ ਵਿੱਚ, ਸਥਾਪਿਤ ਕਰ ਦਿੱਤਾ।
Joel 3:9
ਜੰਗ ਲਈ ਤਿਆਰੀ ਕੌਮਾਂ ਵਿੱਚ ਇਹ ਘੋਸ਼ਣਾ ਕਰੋ: ਲੜਾਈ ਦੀ ਤਿਆਰੀ ਕਰੋ! ਸੂਰਮਿਆਂ ਨੂੰ ਜਗਾਓ। ਸਾਰੇ ਯੋਧੇ ਨੇੜੇ ਹੋ ਜਾਣ ਉਨ੍ਹਾਂ ਨੂੰ ਉਤਾਂਹ ਆਉਣ ਦੇਵੋ।
Acts 19:24
ਇਹ ਸਭ ਇਵੇਂ ਵਾਪਰਿਆ; ਉੱਥੇ ਇੱਕ ਦੇਮੇਤ੍ਰਿਯੁਸ ਨਾਂ ਦਾ ਇੱਕ ਮਨੁੱਖ ਸੀ, ਉਹ ਚਾਂਦੀ ਦਾ ਕੰਮ ਕਰਦਾ ਸੀ। ਉਹ ਚਾਂਦੀ ਦੇ ਛੋਟੇ-ਛੋਟੇ ਅਰਤਿਮਿਸ ਦੇ ਮੰਦਰ ਜਿਹੇ ਬਣਾਉਂਦਾ ਸੀ। ਇਉਂ ਉਹ ਕਾਰੀਗਰਾਂ ਨੂੰ ਬਹੁਤ ਕੰਮ ਦਵਾਉਂਦਾ ਸੀ ਜਿਸ ਨਾਲ ਉਹ ਖਾਸਾ ਧਨ ਕਮਾ ਲੈਂਦੇ ਸਨ।