Jeremiah 33:18
ਅਤੇ ਇੱਥੇ ਹਮੇਸ਼ਾ ਲੇਵੀ ਦੇ ਪਰਿਵਾਰ ਵਿੱਚੋਂ ਜਾਜਕ ਹੋਣਗੇ। ਉਹ ਜਾਜਕ ਹਮੇਸ਼ਾ ਮੇਰੇ ਸਨਮੁੱਖ ਖਲੋਣਗੇ ਅਤੇ ਮੈਨੂੰ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਦੀ ਬਲੀ ਅਤੇ ਬਲੀਆਂ ਚੜ੍ਹਾਉਣਗੇ।”
Jeremiah 33:18 in Other Translations
King James Version (KJV)
Neither shall the priests the Levites want a man before me to offer burnt offerings, and to kindle meat offerings, and to do sacrifice continually.
American Standard Version (ASV)
neither shall the priests the Levites want a man before me to offer burnt-offerings, and to burn meal-offerings, and to do sacrifice continually.
Bible in Basic English (BBE)
And the priests and the Levites will never be without a man to come before me, offering burned offerings and perfumes and meal offerings and offerings of beasts at all times.
Darby English Bible (DBY)
neither shall there fail to the priests the Levites a man before me to offer up burnt-offerings, and to burn oblations, and to do sacrifice continually.
World English Bible (WEB)
neither shall the priests the Levites want a man before me to offer burnt offerings, and to burn meal-offerings, and to do sacrifice continually.
Young's Literal Translation (YLT)
And to the priests -- the Levites, Not cut off from before Me is one, Causing a burnt-offering to ascend, And perfuming a present, and making sacrifice -- all the days.'
| Neither | וְלַכֹּהֲנִים֙ | wĕlakkōhănîm | veh-la-koh-huh-NEEM |
| shall the priests | הַלְוִיִּ֔ם | halwiyyim | hahl-vee-YEEM |
| Levites the | לֹֽא | lōʾ | loh |
| want | יִכָּרֵ֥ת | yikkārēt | yee-ka-RATE |
| a man | אִ֖ישׁ | ʾîš | eesh |
| before | מִלְּפָנָ֑י | millĕpānāy | mee-leh-fa-NAI |
| offer to me | מַעֲלֶ֨ה | maʿăle | ma-uh-LEH |
| burnt offerings, | עוֹלָ֜ה | ʿôlâ | oh-LA |
| and to kindle | וּמַקְטִ֥יר | ûmaqṭîr | oo-mahk-TEER |
| offerings, meat | מִנְחָ֛ה | minḥâ | meen-HA |
| and to do | וְעֹ֥שֶׂה | wĕʿōśe | veh-OH-seh |
| sacrifice | זֶּ֖בַח | zebaḥ | ZEH-vahk |
| continually. | כָּל | kāl | kahl |
| הַיָּמִֽים׃ | hayyāmîm | ha-ya-MEEM |
Cross Reference
Revelation 1:6
ਯਿਸੂ ਨੇ ਸਾਨੂੰ ਆਪਣੀ ਮਿਹਨਤ ਨਾਲ ਬਣਾਇਆ ਹੈ। ਉਸ ਨੇ ਸਾਨੂੰ ਅਜਿਹੇ ਜਾਜਕ ਬਣਾਇਆ ਜਿਹੜੇ ਉਸ ਦੇ ਪਿਤਾ ਪਰਮੇਸ਼ੁਰ ਦੀ ਸੇਵਾ ਕਰਦੇ ਹਨ। ਇੱਥੇ ਉਸ ਨੂੰ ਹਮੇਸ਼ਾ ਅਤੇ ਹਮੇਸ਼ਾ ਮਹਿਮਾ ਅਤੇ ਸ਼ਕਤੀ ਹੋਵੇ। ਆਮੀਨ।
1 Peter 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
1 Peter 2:5
ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ।
Hebrews 13:15
ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁੱਲ੍ਹਾਂ ਤੋਂ ਆਉਂਦੀ ਹੈ ਜੋ ਉਸ ਦੇ ਨਾਂ ਨੂੰ ਮਹਿਮਾਮਈ ਕਰਦੇ ਹਨ।
Romans 15:16
ਪਰਮੇਸ਼ੁਰ ਨੇ ਮੈਨੂੰ ਮਸੀਹ ਯਿਸੂ ਦਾ ਸੇਵਕ ਗੈਰ ਯਹੂਦੀਆਂ ਵਾਸਤੇ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਫ਼ੈਲਾਉਣ ਲਈ ਬਣਾਇਆ ਹੈ। ਮੈਂ ਇਹ ਗੈਰ ਯਹੂਦੀਆਂ ਦੀ ਖਾਤਿਰ ਇੱਕ ਭੇਂਟ ਬਨਣ ਲਈ ਕਰ ਰਿਹਾ ਹਾਂ ਜੋ ਪਰਮੇਸ਼ੁਰ ਦੁਆਰਾ ਕਬੂਲੀ ਜਾਵੇਗੀ। ਇਹ ਪਵਿੱਤਰ ਆਤਮਾ ਦੁਆਰਾ ਬਣਾਈ ਪਵਿੱਤਰ ਭੇਂਟ ਹੋਵੇਗੀ।
Romans 1:21
ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸ ਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸ ਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ।
Ezekiel 45:5
ਇੱਕ ਹੋਰ 25,000 ਹੱਥ ਲੰਮਾ ਅਤੇ 10,000 ਹੱਥ ਚੌੜਾ ਸਥਾਨ ਲੇਵੀਆਂ ਲਈ ਹੋਵੇਗਾ ਜਿਹੜੇ ਮੰਦਰ ਵਿੱਚ ਆਪਣੇ ਅਧਿਕਾਰ ਕਾਰਣ ਸੇਵਾ ਕਰਦੇ ਹਨ। ਇਸ ਵਿੱਚ ਵੀਹ ਚੈਁਬਰ ਸ਼ਾਮਲ ਹੋਣੇ ਚਾਹੀਦੇ ਹਨ।
Ezekiel 44:9
ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਉਹ ਵਿਦੇਸ਼ੀ ਜਿਸਦੀ ਉਸ ਦੇ ਮਾਸ ਵਿੱਚ ਅਤੇ ਉਸ ਦੇ ਦਿਲ ਵਿੱਚ ਸੁੰਨਤ ਨਹੀਂ ਹੋਈ, ਉਸ ਨੂੰ ਮੇਰੇ ਮੰਦਰ ਵਿੱਚ ਨਹੀਂ ਦਾਖਲ ਹੋਣਾ ਚਾਹੀਦਾ-ਉਸ ਵਿਦੇਸ਼ੀ ਨੂੰ ਵੀ ਨਹੀਂ ਜਿਹੜਾ ਇਸਰਾਏਲ ਦੇ ਲੋਕਾਂ ਵਿੱਚਕਾਰ ਪੱਕੇ ਤੌਰ ਤੇ ਰਹਿ ਰਿਹਾ ਹੈ।
Ezekiel 43:19
ਤੁਸੀਂ ਸਦੋਕ ਦੇ ਪਰਿਵਾਰ ਦੇ ਬੰਦਿਆਂ ਨੂੰ ਇੱਕ ਵਹਿੜਕੇ ਨੂੰ ਪਾਪ ਦੀਆਂ ਭੇਟਾਂ ਵਜੋਂ ਦੇਵੋਂਗੇ। ਇਹ ਬੰਦੇ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਜਾਜਕ ਹਨ। ਇਹ ਓਹੀ ਬੰਦੇ ਹਨ ਜਿਹੜੇ ਮੇਰੇ ਲਈ ਭੇਟਾਂ ਲਿਆਕੇ ਮੇਰੀ ਸੇਵਾ ਕਰਦੇ ਹਨ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
Isaiah 61:6
ਤੁਹਾਨੂੰ ਬੁਲਾਇਆ ਜਾਵੇਗਾ, ‘ਯਹੋਵਾਹ ਦੇ ਜਾਜਕ!’ ‘ਸਾਡੇ ਪਰਮੇਸ਼ੁਰ ਦੇ ਸੇਵਕ।’ ਤੁਹਾਨੂੰ ਉਹ ਦੌਲਤਾਂ ਮਿਲਣਗੀਆਂ ਜਿਹੜੀਆਂ ਧਰਤੀ ਦੀਆਂ ਸਮੂਹ ਕੌਮਾਂ ਤੋਂ ਆਉਣਗੀਆਂ। ਅਤੇ ਫ਼ੇਰ ਤੁਸੀਂ ਇਨ੍ਹਾਂ ਨੂੰ ਹਾਸਿਲ ਕਰਕੇ ਮਾਣ ਕਰੋਗੇ।
Isaiah 56:7
ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲੈ ਆਵਾਂਗਾ। ਮੈਂ ਉਨ੍ਹਾਂ ਨੂੰ ਆਪਣੀ ਉਪਾਸਨਾ ਦੇ ਘਰ ਵਿੱਚ ਪ੍ਰਸੰਨ ਕਰ ਦਿਆਂਗਾ। ਉਹ ਬਲੀਆਂ ਅਤੇ ਦਾਤਾਂ ਜਿਹੜੀਆਂ ਉਹ ਦੇਣਗੇ ਮੈਨੂੰ ਪ੍ਰਸੰਨ ਕਰਨਗੀਆਂ। ਕਿਉਂ? ਕਿਉਂ ਕਿ ਮੇਰੇ ਮੰਦਰ ਸਾਰੀਆਂ ਕੌਮਾਂ ਲਈ ਉਪਾਸਨਾ ਸਥਾਨ ਮੰਨਿਆ ਜਾਵੇਗਾ।”
Deuteronomy 18:1
ਜਾਜਕਾਂ ਅਤੇ ਲੇਵੀਆਂ ਨੂੰ ਆਸਰਾ ਦੇਣਾ “ਲੇਵੀ ਦੇ ਪਰਿਵਾਰ-ਸਮੂਹ ਨੂੰ ਇਸਰਾਏਲ ਵਿੱਚ ਧਰਤੀ ਦਾ ਕੋਈ ਹਿੱਸਾ ਨਹੀਂ ਮਿਲੇਗਾ। ਉਹ ਲੋਕ ਜਾਜਕਾਂ ਵਜੋਂ ਸੇਵਾ ਕਰਨਗੇ। ਉਹ ਆਪਣਾ ਜੀਵਨ ਨਿਰਬਾਹ ਉਨ੍ਹਾਂ ਬਲੀਆਂ ਦੇ ਭੋਜਨ ਰਾਹੀਂ ਕਰਨਗੇ ਜਿਨ੍ਹਾਂ ਨੂੰ ਅਗਨ ਉੱਤੇ ਪਕਾਇਆ ਜਾਂਦਾ ਹੈ ਅਤੇ ਯਹੋਵਾਹ ਨੂੰ ਭੇਟ ਕੀਤਾ ਜਾਂਦਾ ਹੈ। ਇਹ ਲੇਵੀ ਦੇ ਪਰਿਵਾਰ-ਸਮੂਹਾ ਦੇ ਲੋਕਾਂ ਦਾ ਹਿੱਸਾ ਹੈ।
Revelation 5:10
ਤੂੰ ਇਨ੍ਹਾਂ ਲੋਕਾਂ ਨੂੰ ਇੱਕ ਸਲਤਨਤ ਬਣਾਇਆ, ਅਤੇ ਤੂੰ ਉਨ੍ਹਾਂ ਨੂੰ ਸਾਡੇ ਪਰਮੇਸ਼ੁਰ ਦੇ ਜਾਜਕ ਹੋਣ ਲਈ ਬਣਾਇਆ ਉਹ ਧਰਤੀ ਉੱਤੇ ਸ਼ਾਸਨ ਕਰਨਗੇ।”