Job 28:1 in Punjabi

Punjabi Punjabi Bible Job Job 28 Job 28:1

Job 28:1
ਸਿਆਣਪ ਕੀ ਕਰਦੀ ਹੈ “ਅਜਿਹੀਆਂ ਖਾਨਾਂ ਹਨ ਜਿੱਥੇ ਲੋਕ ਚਾਂਦੀ ਪ੍ਰਾਪਤ ਕਰਦੇ ਹਨ ਅਤੇ ਅਜਿਹੀਆਂ ਥਾਵਾਂ ਹਨ ਜਿੱਥੇ ਲੋਕ ਸੋਨੇ ਨੂੰ ਸ਼ੁੱਧ ਕਰਨ ਲਈ ਪਿਘਲਾਉਂਦੇ ਹਨ।

Job 28Job 28:2

Job 28:1 in Other Translations

King James Version (KJV)
Surely there is a vein for the silver, and a place for gold where they fine it.

American Standard Version (ASV)
Surely there is a mine for silver, And a place for gold which they refine.

Bible in Basic English (BBE)
Truly there is a mine for silver, and a place where gold is washed out.

Darby English Bible (DBY)
Surely there is a vein for the silver, and a place for gold which they refine;

Webster's Bible (WBT)
Surely there is a vein for the silver, and a place for gold where they fine it.

World English Bible (WEB)
"Surely there is a mine for silver, And a place for gold which they refine.

Young's Literal Translation (YLT)
Surely there is for silver a source, And a place for the gold they refine;

Surely

כִּ֤יkee
there
is
יֵ֣שׁyēšyaysh
vein
a
לַכֶּ֣סֶףlakkesepla-KEH-sef
for
the
silver,
מוֹצָ֑אmôṣāʾmoh-TSA
place
a
and
וּ֝מָק֗וֹםûmāqômOO-ma-KOME
for
gold
לַזָּהָ֥בlazzāhābla-za-HAHV
where
they
fine
יָזֹֽקּוּ׃yāzōqqûya-ZOH-koo

Cross Reference

Genesis 2:11
ਪਹਿਲੀ ਨਦੀ ਦਾ ਨਾਮ ਪੀਸੋਨ ਸੀ। ਇਹ ਨਦੀ ਹਵੀਲਾਹ, ਦੇ ਸਮੁੱਚੇ ਦੇਸ਼ ਦੇ ਦੁਆਲੇ ਵਗਦੀ ਸੀ ਜਿੱਥੇ ਸੋਨਾ ਹੈ।

Malachi 3:2
“ਉਸ ਵਕਤ ਲਈ ਕੋਈ ਤਿਆਰੀ ਨਹੀਂ ਕਰ ਸੱਕਦਾ। ਜਦੋਂ ਉਹ ਆਵੇਗਾ ਉਸ ਦੇ ਸਾਹਵੇਂ ਕੋਈ ਖੜੋ ਨਾ ਸੱਕੇਗਾ। ਉਹ ਬਲਦੀ ਮਸ਼ਾਲ ਵਾਂਗ ਹੋਵੇਗਾ। ਉਹ ਬੜੇ ਤੇਜ਼ ਸਾਬਨ ਵਰਗਾ ਹੋਵੇਗਾ ਜਿਸ ਨੂੰ ਮਨੁੱਖ ਮੈਲੇ ਤੋਂ ਮੈਲਾ ਵਸਤਰ ਧੋਣ ਲਈ ਵਰਤਦੇ ਹਨ।

Zechariah 13:9
ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰੱਖਾਂਗਾ। ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ। ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰੱਖਾਂਗਾ। ਮੈਂ ਉਨ੍ਹਾਂ ਨੂੰ ਉਵੇਂ ਪਰੱਖਾਂਗਾ ਜਿਵੇਂ ਸੋਨਾ ਪਰੱਖਿਆ ਜਾਂਦਾ ਹੈ। ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ। ਮੈਂ ਆਖਾਂਗਾ, ‘ਤੁਸੀਂ ਮੇਰੇ ਲੋਕ ਹੋ।’ ਉਹ ਆਖਣਗੇ, ‘ਯਹੋਵਾਹ, ਸਾਡਾ ਪਰਮੇਸ਼ੁਰ ਹੈ।’”

Isaiah 48:10
“ਦੇਖੋ, ਮੈਂ ਤੁਹਾਨੂੰ ਸ਼ੁੱਧ ਕਰ ਦਿਆਂਗਾ। ਲੋਕ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਲਾਟ ਦਾ ਇਸਤੇਮਾਲ ਕਰਦੇ ਨੇ। ਪਰ ਮੈਂ ਤੁਹਾਨੂੰ ਮੁਸੀਬਤਾਂ ਦੇਕੇ ਤੁਹਾਨੂੰ ਸ਼ੁੱਧ ਕਰਾਂਗਾ।

Proverbs 27:21
ਲੋਕੀ ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਵਰਤੋਂ ਕਰਦੇ ਹਨ। ਇਸੇ ਤਰ੍ਹਾਂ ਬੰਦੇ ਦੀ ਪਰੱਖ ਲੋਕਾਂ ਵੱਲੋਂ ਮਿਲੀ ਉਸਤਤ ਨਾਲ ਹੁੰਦੀ ਹੈ।

Proverbs 17:3
ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਵਿੱਚ ਸੁੱਟਿਆ ਜਾਂਦਾ ਹੈ ਪਰ ਇਹ ਯਹੋਵਾਹ ਹੀ ਹੈ ਜਿਹੜਾ ਲੋਕਾਂ ਦੇ ਦਿਲਾਂ ਨੂੰ ਸ਼ੁੱਧ ਕਰਦਾ ਹੈ।

Psalm 12:6
ਯਹੋਵਾਹ ਦੇ ਸ਼ਬਦ ਸੱਚੇ ਅਤੇ ਪਵਿੱਤਰ ਹਨ, ਜਿਵੇਂ ਸੱਚਮੁੱਚ ਚਾਂਦੀ ਸੱਤ ਵੇਰਾਂ ਤਪਾਈ ਗਈ ਹੋਵੇ।

1 Chronicles 29:2
ਮੈਂ ਪਰਮੇਸ਼ੁਰ ਦੇ ਮੰਦਰ ਦੀ ਉਸਾਰੀ ਲਈ ਸਾਮਾਨ ਦੇਣ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ ਅਤੇ ਸੋਨੇ ਦੀਆਂ ਵਸਤਾਂ ਲਈ ਸੋਨਾ ਵੀ ਦੇ ਦਿੱਤਾ ਹੈ ਅਤੇ ਚਾਂਦੀ ਦੀਆਂ ਜੋ ਵਸਤਾਂ ਬਨਾਉਣੀਆਂ ਹਨ, ਉਸ ਲਈ ਚਾਂਦੀ ਵੀ ਦੇ ਦਿੱਤੀ ਹੈ। ਤਾਂਬੇ ਦੀਆਂ ਵਸਤਾਂ ਲਈ ਤਾਂਬਾ ਅਤੇ ਲੋਹੇ ਦੀਆਂ ਵਸਤਾਂ ਲਈ ਲੋਹਾ ਵੀ ਦੇ ਦਿੱਤਾ ਹੈ। ਲੱਕੜ ਦੇ ਸਮਾਨ ਲਈ ਲੱਕੜ ਦੇ ਦਿੱਤੀ ਹੈ। ਇਸਦੇ ਇਲਾਵਾ ਬਲੌਰੀ ਪੱਥਰ, ਜੜਤ ਤੇ ਘੜਤ ਲਈ ਭਾਂਤ-ਭਾਂਤ ਦੇ ਰੰਗੀਲੇ ਪੱਥਰ, ਸਫ਼ੇਦ ਸੰਗਮਰਮਰੀ ਪੱਥਰ ਵੀ ਦੇ ਦਿੱਤੇ ਹਨ। ਮੈਂ ਅਜਿਹੀ ਬਹੁਤ ਸਾਰੀ ਸਮਗ੍ਰੀ ਯਹੋਵਾਹ ਦੇ ਮੰਦਰ ਦੀ ਉਸਾਰੀ ਲਈ ਦਿੱਤੀ ਹੈ।

1 Kings 10:21
ਸੁਲੇਮਾਨ ਪਾਤਸ਼ਾਹ ਦੇ ਗਲਾਸ ਅਤੇ ਪਿਆਲੇ ਸੋਨੇ ਦੇ ਬਣੇ ਹੋਏ ਸਨ “ਲਬਾਨੋਨ ਦਾ ਜੰਗਲ” ਕਹਾਉਂਦੇ ਮਹਿਲ ਦੇ ਸਾਰੇ ਭਾਂਡੇ ਸ਼ੁੱਧ ਸੋਨੇ ਦੇ ਬਣੇ ਹੋਏ ਸਨ। ਸੁਲੇਮਾਨ ਦੇ ਦਿਨਾਂ ਵਿੱਚ, ਚਾਂਦੀ ਇੰਨੀ ਕੀਮਤੀ ਨਹੀਂ ਸੀ।

1 Kings 7:48
ਸੁਲੇਮਾਨ ਨੇ ਮੰਦਰ ਲਈ ਵੀ ਬਹੁਤ ਸਾਰੀਆਂ ਚੀਜ਼ਾ ਸੋਨੇ ਤੋਂ ਬਣਾਏ ਜਾਣ ਦਾ ਆਦੇਸ਼ ਦਿੱਤਾ। ਉਹ ਸਨ: ਸੁਨਿਹਰੀ ਜਗਵੇਦੀ, ਸੁਨਿਹਰੀ ਮੇਜ਼, (ਇਸ ਮੇਜ਼ ਉੱਪਰ ਪਰਮੇਸ਼ੁਰ ਨੂੰ ਭੇਟ ਕੀਤੀ ਰੋਟੀ ਰੱਖੀ ਜਾਂਦੀ ਸੀ।) ਸ਼ੁੱਧ ਸੋਨੇ ਦੇ ਸ਼ਮਾਦਾਨ (ਇਹ ਸ਼ਮਾਦਾਨ ਅੱਤ ਪਵਿੱਤਰ ਸਥਾਨ ਵਿੱਚ ਰੱਖੇ ਗਏ, ਪੰਜ ਦੱਖਣੀ ਪਾਸੇ ਵੱਲ ਅਤੇ ਪੰਜ ਉੱਤਰੀ ਪਾਸੇ ਵੱਲ।) ਸੁਨਿਹਰੀ ਫ਼ੁੱਲ, ਦੀਵੇ ਅਤੇ ਚਿਮਟੇ, ਭਾਂਡੇ, ਸ਼ੁੱਧ ਸੋਨੇ ਦੇ ਕਟੋਰੇ, ਗੁਲ ਤਰਾਸ਼, ਛੋਟੀਆਂ ਕੌਲੀਆਂ, ਕੜ੍ਹਾਹੀਆਂ, ਅਤੇ ਕੋਲੇ ਚੁੱਕਣ ਲਈ ਭਾਂਡੇ, ਅੰਦਰਲੇ ਕਮਰੇ (ਅੱਤ ਪਵਿੱਤਰ ਸਥਾਨ) ਦੇ ਦਰਵਾਜ਼ਿਆਂ ਅਤੇ ਮੰਦਰ ਦੇ ਵੱਡੇ ਕਮਰੇ ਦੇ ਦਰਵਾਜ਼ਿਆਂ ਲਈ ਕਬਜ਼ੇ।

Genesis 24:22
ਜਦੋਂ ਊਠ ਪਾਣੀ ਪੀ ਹਟੇ, ਉਸ ਨੇ ਰਿਬਕਾਹ ਨੂੰ 1/5 ਔਂਸ ਦੀ ਇੱਕ ਸੋਨੇ ਦੀ ਅੰਗੂਠੀ ਦਿੱਤੀ। ਉਸ ਨੇ ਉਸ ਨੂੰ ਸੋਨੇ ਦੇ ਦੋ ਬਾਜੂਬੰਦ ਵੀ ਦਿੱਤੇ ਜਿਨ੍ਹਾਂ ਚੋਂ ਹਰੇਕ ਦਾ ਵਜ਼ਨ 4 ਔਂਸ ਸੀ।

Genesis 23:15
“ਸ਼੍ਰੀਮਾਨ ਜੀ, ਮੇਰੀ ਗੱਲ ਸੁਣੋ। ਚਾਂਦੀ ਦੇ ਦਸ ਪੌਂਡ ਤੁਹਾਡੇ ਜਾਂ ਮੇਰੇ ਲਈ ਕੁਝ ਵੀ ਨਹੀਂ। ਥਾਂ ਲੈ ਲਵੋ ਅਤੇ ਆਪਣੀ ਮ੍ਰਿਤ ਪਤਨੀ ਨੂੰ ਦਫ਼ਨਾ ਦਿਉ।”

1 Peter 1:7
ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁੱਧਤਾ ਉਸ ਸੋਨੇ ਨਾਲੋਂ ਵੀ ਵੱਧ ਮੁੱਲਵਾਨ ਹੈ ਜਿਹੜਾ ਕਿ ਅੱਗ ਰਾਹੀਂ ਸ਼ੁੱਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁੱਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।