Job 34:26
ਪਰਮੇਸ਼ੁਰ ਬੁਰੇ ਲੋਕਾਂ ਨੂੰ ਉਨ੍ਹਾਂ ਦੀਆਂ ਕੀਤੀਆਂ ਬਦ ਕਰਨੀਆਂ ਲਈ ਦੰਡ ਦੇਵੇਗਾ। ਤੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਉਬੇ ਦੰਡ ਦੇਵੇਗਾ ਜਿੱਥੇ ਹੋਰ ਲੋਕੀ ਇਸ ਨੂੰ ਵਾਪਰਦਿਆਂ ਦੇਖ ਸੱਕਣ।
Job 34:26 in Other Translations
King James Version (KJV)
He striketh them as wicked men in the open sight of others;
American Standard Version (ASV)
He striketh them as wicked men In the open sight of others;
Bible in Basic English (BBE)
The evil-doers are broken by his wrath, he puts his hand on them with force before the eyes of all onlookers.
Darby English Bible (DBY)
He striketh them as wicked men in the open sight of others,
Webster's Bible (WBT)
He striketh them as wicked men in the open sight of others;
World English Bible (WEB)
He strikes them as wicked men In the open sight of others;
Young's Literal Translation (YLT)
As wicked He hath stricken them, In the place of beholders.
| He striketh | תַּֽחַת | taḥat | TA-haht |
| them as | רְשָׁעִ֥ים | rĕšāʿîm | reh-sha-EEM |
| wicked men | סְפָקָ֗ם | sĕpāqām | seh-fa-KAHM |
| open the in | בִּמְק֥וֹם | bimqôm | beem-KOME |
| sight | רֹאִֽים׃ | rōʾîm | roh-EEM |
Cross Reference
Exodus 14:30
ਇਸ ਲਈ ਉਸ ਦਿਨ, ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰੀਆਂ ਤੋਂ ਬਚਾਇਆ। ਅਤੇ ਬਾਦ ਵਿੱਚ ਇਸਰਾਏਲ ਦੇ ਲੋਕਾਂ ਨੇ ਲਾਲ ਸਾਗਰ ਦੇ ਕੰਢੇ ਮਿਸਰੀ ਫ਼ੌਜੀਆਂ ਦੀਆਂ ਲਾਸ਼ਾਂ ਦੇਖੀਆਂ।
Revelation 18:9
“ਧਰਤੀ ਦੇ ਉਹ ਰਾਜੇ ਜਿਨ੍ਹਾਂ ਨੇ ਉਸ ਨਾਲ ਜਿਨਸੀ ਪਾਪ ਕੀਤੇ ਅਤੇ ਉਸ ਨਾਲ ਉਸਦੀ ਐਸ਼ੋ ਅਰਾਮ ਦੀ ਜ਼ਿੰਦਗੀ ਸਾਂਝੀ ਕੀਤੀ ਸੀ, ਉਹ ਉਸ ਦੇ ਬਲਣ ਦਾ ਧੂੰਆਂ ਦੇਖਣਗੇ। ਫ਼ਿਰ ਉਹ ਰਾਜੇ ਉਸਦੀ ਮੌਤ ਕਾਰਣ ਰੋਣਗੇ ਅਤੇ ਉਦਾਸ ਹੋ ਜਾਣਗੇ।
1 Timothy 5:24
ਕੁਝ ਲੋਕਾਂ ਦੇ ਪਾਪ ਦੇਖਣੇ ਸੁਖਾਲੇ ਹਨ। ਉਨ੍ਹਾਂ ਦੇ ਪਾਪ ਦਰਸ਼ਾਉਂਦੇ ਹਨ ਕਿ ਉਨ੍ਹਾਂ ਦਾ ਅਸਲੀ ਨਿਆਂ ਹੋਣ ਤੋਂ ਪਹਿਲਾਂ ਹੀ ਉਹ ਦੋਸ਼ੀ ਹਨ। ਪਰ ਕੁਝ ਲੋਕਾਂ ਦੇ ਪਾਪ ਮਗਰੋਂ ਨਜ਼ਰ ਆਉਂਦੇ ਹਨ।
1 Timothy 5:20
ਪਾਪੀਆਂ ਨੂੰ ਆਖੋ ਕਿ ਉਹ ਗਲਤ ਕੰਮ ਕਰ ਰਹੇ ਹਨ। ਇਹ ਗੱਲ ਸਾਰੀ ਕਲੀਸਿਯਾ ਦੇ ਸਾਹਮਣੇ ਆਖੋ। ਇਸ ਤਰ੍ਹਾਂ ਹੋਰਾਂ ਨੂੰ ਵੀ ਚੇਤਾਵਨੀ ਮਿਲੇਗੀ।
Isaiah 66:24
“ਇਹ ਲੋਕ ਮੇਰੇ ਪਵਿੱਤਰ ਸ਼ਹਿਰ ਵਿੱਚ ਹੋਣਗੇ ਅਤੇ ਜੇ ਉਹ ਸ਼ਹਿਰ ਤੋਂ ਬਾਹਰ ਜਾਣਗੇ ਤਾਂ ਉਹ ਉਨ੍ਹਾਂ ਸਾਰੇ ਬੰਦਿਆਂ ਦੀਆਂ ਲਾਸ਼ਾਂ ਦੇਖਣਗੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਉਨ੍ਹਾਂ ਲਾਸ਼ਾਂ ਵਿੱਚ ਕੀੜੇ ਚਲ ਰਹੇ ਹੋਣਗੇ-ਅਤੇ ਕੀੜੇ ਕਦੇ ਮਰਨਗੇ ਨਹੀਂ। ਅੱਗਾਂ ਉਨ੍ਹਾਂ ਲਾਸ਼ਾਂ ਨੂੰ ਸਾੜ ਦੇਣਗੀਆਂ ਅਤੇ ਅੱਗਾਂ ਕਦੇ ਨਹੀਂ ਬੁਝਣਗੀਆਂ।”
Psalm 58:10
ਇੱਕ ਚੰਗਾ ਵਿਅਕਤੀ ਉਦੋਂ ਬਹੁਤ ਖੁਸ਼ ਹੋਵੇਗਾ ਜਦੋਂ ਉਹ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੀਆਂ ਦੁਸ਼ਟ ਕਰਨੀਆਂ ਲਈ ਜਿਹੜੀਆਂ ਉਨ੍ਹਾਂ ਨੇ ਕੀਤੀਆਂ, ਦੰਡ ਮਿਲਦਿਆਂ ਦੇਖੇਗਾ। ਉਹ ਇੱਕ ਸਿਪਾਹੀ ਦੀ ਤਰ੍ਹਾਂ ਹੋਵੇਗਾ ਜਿਸਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤਾ ਸੀ।
2 Samuel 12:11
“ਯਹੋਵਾਹ ਇਹ ਆਖਦਾ ਹੈ ਕਿ, ‘ਮੈਂ ਇੱਕ ਬਦੀ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਪਰ ਪਾਵਾਂਗਾ ਅਤੇ ਮੈਂ ਤੇਰੀਆਂ ਬੀਵੀਆਂ ਨੂੰ ਲੈ ਕੇ ਤੇਰੀਆਂ ਅੱਖਾਂ ਦੇ ਸਾਹਮਣੇ ਤੇਰੇ ਗੁਆਂਢੀ ਨੂੰ ਦੇਵਾਂਗਾ ਅਤੇ ਉਹ ਉਨ੍ਹਾਂ ਨਾਲ ਸੰਭੋਗ ਕਰੇਗਾ ਅਤੇ ਦਿਨ ਦੇ ਚਾਨਣ ਵਾਂਗ ਇਹ ਗੱਲ ਹਰ ਇੱਕ ਨੂੰ ਪਤਾ ਹੋਵੇਗੀ।
Deuteronomy 21:21
ਤਾਂ ਕਸਬੇ ਦੇ ਆਦਮੀਆਂ ਨੂੰ ਉਸ ਪੁੱਤਰ ਨੂੰ ਪੱਥਰ ਮਾਰ ਦੇਣਾ ਚਾਹੀਦਾ ਹੈ। ਅਜਿਹਾ ਕਰਕੇ ਤੁਸੀਂ ਆਪਣੇ ਵਿੱਚਕਾਰੋਂ ਬਦੀ ਨੂੰ ਦੂਰ ਕਰ ਦੇਵੋਂਗੇ। ਇਸਰਾਏਲ ਦੇ ਸਾਰੇ ਲੋਕ ਇਸ ਬਾਰੇ ਸੁਨਣਗੇ ਅਤੇ ਭੈਭੀਤ ਹੋ ਜਾਣਗੇ।
Deuteronomy 13:9
ਨਹੀਂ! ਤੁਹਾਨੂੰ ਉਸ ਵਿਅਕਤੀ ਨੂੰ ਅਵੱਸ਼ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਪੱਥਰ ਚੁੱਕ ਕੇ ਉਸ ਨੂੰ ਮਾਰਨ ਵਿੱਚ ਪਹਿਲ ਕਰਨੀ ਚਾਹੀਦੀ ਹੈ। ਫ਼ੇਰ ਹੋਰ ਸਾਰੇ ਬੰਦਿਆਂ ਨੂੰ ਵੀ ਉਸ ਨੂੰ ਮਾਰਨ ਲਈ ਪੱਥਰ ਸੁੱਟਣੇ ਚਾਹੀਦੇ ਹਨ। ਕਿਉਂਕਿ ਉਸ ਬੰਦੇ ਨੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਤੋਂ ਬੇਮੁਖ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਕੇ ਆਇਆ ਸੀ ਜਿੱਥੇ ਤੁਸੀਂ ਗੁਲਾਮ ਸੀ।
Revelation 18:20
ਹੇ ਸਵਰਗ ਖੁਸ਼ ਹੋ ਇਸ ਕਾਰਣ। ਖੁਸ਼ ਹੋਏ ਪਰਮੇਸ਼ੁਰ ਦੇ ਪਵਿੱਤਰ ਲੋਕੋ, ਰਸੂਲੋ ਅਤੇ ਨਬੀਓ। ਪਰਮੇਸ਼ੁਰ ਨੇ ਸਜ਼ਾ ਦਿੱਤੀ ਹੈ ਉਸ ਨੂੰ ਉਨ੍ਹਾਂ ਗੱਲਾਂ ਦੀ ਜਿਹੜੀਆਂ ਕੀਤੀਆਂ ਉਸ ਨੇ ਤੁਹਾਡੇ ਨਾਲ।’”