Job 34:28
ਉਹ ਬੁਰੇ ਬੰਦੇ ਗਰੀਬਾਂ ਨੂੰ ਦੁੱਖੀ ਕਰਦੇ ਨੇ ਤੇ ਉਨ੍ਹਾਂ ਨੂੰ ਪਰਮੇਸ਼ੁਰ ਅੱਗੇ ਸਹਾਇਤਾ ਲਈ ਰੁਆਉਂਦੇ ਨੇ, ਤੇ ਪਰਮੇਸ਼ੁਰ ਸਹਾਇਤਾ ਲਈ ਕੀਤੀ ਉਸ ਪੁਕਾਰ ਨੂੰ ਸੁਣਦਾ ਹੈ।
Job 34:28 in Other Translations
King James Version (KJV)
So that they cause the cry of the poor to come unto him, and he heareth the cry of the afflicted.
American Standard Version (ASV)
So that they caused the cry of the poor to come unto him, And he heard the cry of the afflicted.
Bible in Basic English (BBE)
So that the cry of the poor might come up to him, and the prayer of those in need come to his ears.
Darby English Bible (DBY)
So that they cause the cry of the poor to come unto him, and he heareth the cry of the afflicted.
Webster's Bible (WBT)
So that they cause the cry of the poor to come to him, and he heareth the cry of the afflicted.
World English Bible (WEB)
So that they caused the cry of the poor to come to him, He heard the cry of the afflicted.
Young's Literal Translation (YLT)
To cause to come in unto Him The cry of the poor, And the cry of the afflicted He heareth.
| So cry the cause they that | לְהָבִ֣יא | lĕhābîʾ | leh-ha-VEE |
| of the poor | עָ֭לָיו | ʿālāyw | AH-lav |
| come to | צַֽעֲקַת | ṣaʿăqat | TSA-uh-kaht |
| unto | דָּ֑ל | dāl | dahl |
| heareth he and him, | וְצַעֲקַ֖ת | wĕṣaʿăqat | veh-tsa-uh-KAHT |
| the cry | עֲנִיִּ֣ים | ʿăniyyîm | uh-nee-YEEM |
| of the afflicted. | יִשְׁמָֽע׃ | yišmāʿ | yeesh-MA |
Cross Reference
James 5:4
ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਦੁਹਾਈ ਦੇ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦੀ ਦੁਹਾਈ ਸੁਣ ਲਈ ਹੈ।
Job 35:9
“ਜੇਕਰ ਬੁਰੇ ਲੋਕ ਸਤਾਏ ਜਾਂਦੇ ਹਨ ਤਾਂ ਉਹ ਸਹਾਇਤਾ ਲਈ ਪੁਕਾਰਦੇ ਹਨ, ਉਹ ਮਜ਼ਬੂਤ ਲੋਕਾਂ ਦੇ ਹੱਥੋਂ ਬਚਾਏ ਜਾਣ ਦੀ ਮੰਗ ਕਰਦੇ ਹਨ।
Exodus 3:7
ਤਾਂ ਯਹੋਵਾਹ ਨੇ ਆਖਿਆ, “ਮੈਂ ਆਪਣੇ ਲੋਕਾਂ ਦੀਆਂ ਉਹ ਮੁਸੀਬਤਾਂ ਦੇਖੀਆਂ ਹਨ ਜੋ ਉਨ੍ਹਾਂ ਨੇ ਮਿਸਰ ਵਿੱਚ ਝੱਲੀਆਂ ਹਨ। ਅਤੇ ਜਦੋਂ ਮਿਸਰੀਆਂ ਨੇ ਉਨ੍ਹਾਂ ਨੂੰ ਦੁੱਖ ਦਿੱਤੇ ਮੈਂ ਉਨ੍ਹਾਂ ਦੀ ਪੁਕਾਰ ਸੁਣ ਲਈ ਹੈ। ਮੈਨੂੰ ਉਨ੍ਹਾਂ ਦੇ ਦੁੱਖ ਦਾ ਪਤਾ ਹੈ।
Psalm 12:5
ਪਰ ਯਹੋਵਾਹ ਆਖਦਾ, “ਬੁਰੇ ਵਿਅਕਤੀ ਗਰੀਬੜਿਆਂ ਦੀ ਚੋਰੀ ਕਰ ਰਹੇ ਹਨ, ਉਹ ਬੇਸਹਾਰਿਆਂ ਦਾ ਮਾਲ ਲੁੱਟ ਰਹੇ ਹਨ। ਪਰ ਹੁਣ ਉਨ੍ਹਾਂ ਥੱਕਿਆਂ ਅਤੇ ਹਾਰਿਆਂ ਹੋਇਆਂ ਨਾਲ ਮੈਂ ਖਲੋਵਾਂਗਾ।”
Exodus 22:23
ਜੇ ਤੁਸੀਂ ਉਨ੍ਹਾਂ ਵਿਧਵਾਵਾਂ ਜਾਂ ਯਤੀਮਾਂ ਨਾਲ ਮੰਦਾ ਕਰੋਂਗੇ, ਤਾਂ ਮੈਂ ਇਸ ਨੂੰ ਜਾਣ ਜਾਵਾਂਗਾ। ਮੈਂ ਉਨ੍ਹਾਂ ਦੀਆਂ ਤਕਲੀਫ਼ਾਂ ਸੁਣਾਂਗਾ।
Exodus 3:9
ਮੈਂ ਇਸਰਾਏਲ ਦੇ ਲੋਕਾਂ ਦੀ ਪੁਕਾਰ ਸੁਣ ਲਈ ਹੈ। ਮੈਂ ਦੇਖ ਲਿਆ ਹੈ ਕਿ ਮਿਸਰੀਆਂ ਨੇ ਕਿਵੇਂ ਉਨ੍ਹਾਂ ਦਾ ਜਿਉਣਾ ਹਰਾਮ ਕਰ ਦਿੱਤਾ ਹੈ।
Isaiah 5:7
ਅੰਗੂਰਾਂ ਦਾ ਖੇਤ, ਜਿਹੜਾ ਯਹੋਵਾਹ ਸਰਬ ਸ਼ਕਤੀਮਾਨ ਦਾ ਹੈ, ਉਹ ਇਸਰਾਏਲ ਦੀ ਕੌਮ ਹੈ। ਅੰਗੂਰਾਂ ਦੇ ਪੌਦੇ ਜਿਨ੍ਹਾਂ ਨੂੰ ਯਹੋਵਾਹ ਪਿਆਰ ਕਰਦਾ ਹੈ, ਯਹੂਦਾਹ ਦੇ ਲੋਕ ਹਨ। ਯਹੋਵਾਹ ਨੂੰ ਇਨਸਾਫ਼ ਦੀ ਉਮੀਦ ਸੀ ਪਰ ਉੱਥੇ ਸਿਰਫ਼ ਕਤਲ ਹੀ ਸਨ। ਯਹੋਵਾਹ ਨੇ ਨਿਰਪੱਖਤਾ ਦੀ, ਉਮੀਦ ਕੀਤੀ ਪਰ ਓੱਥੇ ਸਿਰਫ਼ ਉਨ੍ਹਾਂ ਲੋਕਾਂ ਦੀਆਂ ਚੀਕਾਂ ਸਨ ਜਿਨ੍ਹਾਂ ਨਾਲ ਬੁਰਾ ਸਲੂਕ ਹੁੰਦਾ ਸੀ।
Job 31:19
ਜਦੋਂ ਮੈਂ ਲੋਕਾਂ ਨੂੰ ਕਸ਼ਟ ਝੱਲਦਿਆਂ ਦੇਖਿਆ ਕਿਉਂ ਕਿ ਉਨ੍ਹਾਂ ਕੋਲ ਬਸਤਰ ਨਹੀਂ ਸਨ ਜਾਂ ਕਿਸੇ ਗਰੀਬ ਆਦਮੀ ਨੂੰ ਬਿਨਾ ਚੋਲੇ ਤੋਂ।
Job 29:12
ਕਿਉਂਕਿ ਜਦੋਂ ਕੋਈ ਗਰੀਬ ਆਦਮੀ ਸਹਾਇਤਾ ਲਈ ਪੁਕਾਰ ਕਰਦਾ ਸੀ ਮੈਂ ਉਸ ਦੀ ਸਹਾਇਤਾ ਕੀਤੀ। ਮੈਂ ਉਸ ਬੱਚੇ ਨੂੰ ਸਹਾਇਤਾ ਦਿੱਤੀ ਜਿਹੜਾ ਯਤੀਮ ਸੀ ਤੇ ਜਿਸਦੀ ਦੇਖ ਭਾਲ ਕਰਨ ਵਾਲਾ ਕੋਈ ਵੀ ਨਹੀਂ ਸੀ।
Job 24:12
ਸ਼ਰਿਹ ਵਿੱਚ ਤੁਸੀਂ ਮਰਦੇ ਲੋਕਾਂ ਦੀਆਂ ਉਦਾਸ ਆਵਾਜ਼ਾਂ ਸੁਣ ਸੱਕਦੇ ਹੋ। ਸੱਟ ਖਾਏ ਹੋਏ ਲੋਕ ਸਹਾਇਤਾ ਵਾਸਤੇ ਚੀਖਦੇ ਨੇ, ਪਰ ਪਰਮੇਸ਼ੁਰ ਉਨ੍ਹਾਂ ਦੀ ਪ੍ਰਾਰਥਨਾ ਨਹੀਂ ਸੁਣਦਾ।
Job 22:9
ਪਰ ਹੋ ਸੱਕਦਾ ਹੈ ਕਿ ਤੂੰ ਵਿਧਵਾਵਾਂ ਨੂੰ ਬਿਨਾ ਕੁਝ ਦਾਨ ਦਿੱਤੇ ਵਾਪਸ ਮੋੜ ਦਿੱਤਾ ਹੋਵੇ। ਅੱਯੂਬ ਹੋ ਸੱਕਦਾ ਹੈ ਤੂੰ ਯਤੀਮਾਂ ਨਾਲ ਧੋਖਾ ਕੀਤਾ ਹੋਵੇ।
Exodus 2:23
ਪਰਮੇਸ਼ੁਰ ਇਸਰਾਏਲ ਦੀ ਸਹਾਇਤਾ ਕਰਨ ਦਾ ਨਿਆਂ ਕਰਦਾ ਹੈ ਬਹੁਤ ਸਮਾਂ ਬੀਤ ਗਿਆ ਅਤੇ ਮਿਸਰ ਦਾ ਰਾਜਾ ਮਰ ਗਿਆ। ਪਰ ਇਸਰਾਏਲ ਦੇ ਲੋਕਾਂ ਨੂੰ ਹਾਲੇ ਵੀ ਸਖਤ ਮਿਹਨਤ ਦਾ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਨ੍ਹਾਂ ਨੇ ਸਹਾਇਤਾ ਲਈ ਪੁਕਾਰ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਪੁਕਾਰ ਸੁਣ ਲਈ।