Job 40:9
ਕੀ ਤੇਰੇ ਬਾਜ਼ੂ ਇੰਨੇ ਤਾਕਤਵਰ ਹਨ ਜਿਵੇਂ ਪਰਮੇਸ਼ੁਰ ਦਾ ਬਾਜ਼ੂ ਹੈਂ? ਕੀ ਤੇਰੀ ਆਵਾਜ਼ ਪਰਮੇਸ਼ੁਰ ਦੀ ਆਵਾਜ਼ ਵਰਗੀ ਹੈ ਜਿਹੜੀ ਗਰਜ ਵਾਂਗ ਉੱਚੀ ਹੈ?
Job 40:9 in Other Translations
King James Version (KJV)
Hast thou an arm like God? or canst thou thunder with a voice like him?
American Standard Version (ASV)
Or hast thou an arm like God? And canst thou thunder with a voice like him?
Bible in Basic English (BBE)
Then I will give praise to you, saying that your right hand is able to give you salvation.
Darby English Bible (DBY)
Hast thou an arm like ùGod? or canst thou thunder with a voice like him?
Webster's Bible (WBT)
Then will I also confess to thee that thy own right hand can save thee.
World English Bible (WEB)
Or have you an arm like God? Can you thunder with a voice like him?
Young's Literal Translation (YLT)
And an arm like God hast thou? And with a voice like Him dost thou thunder?
| Hast thou an arm | וְאִם | wĕʾim | veh-EEM |
| like God? | זְר֖וֹעַ | zĕrôaʿ | zeh-ROH-ah |
| thunder thou canst or | כָּאֵ֥ל׀ | kāʾēl | ka-ALE |
| with a voice | לָ֑ךְ | lāk | lahk |
| like him? | וּ֝בְק֗וֹל | ûbĕqôl | OO-veh-KOLE |
| כָּמֹ֥הוּ | kāmōhû | ka-MOH-hoo | |
| תַרְעֵֽם׃ | tarʿēm | tahr-AME |
Cross Reference
Psalm 89:13
ਹੇ ਪਰਮੇਸ਼ੁਰ, ਤੁਹਾਡੇ ਕੋਲ ਸ਼ਕਤੀ ਹੈ। ਤੁਹਾਡੀ ਸ਼ਕਤੀ ਮਹਾਨ ਹੈ। ਤੁਹਾਡੀ ਜਿੱਤ ਹੈ।
Job 37:4
ਬਿਜਲੀ ਦੀ ਚਮਕ ਤੋਂ ਮਗਰੋਂ, ਪਰਮੇਸ਼ੁਰ ਦੀ ਗਰਜਦੀ ਹੋਈ ਆਵਾਜ਼ ਸੁਣੀ ਜਾ ਸੱਕਦੀ ਹੈ। ਪਰਮੇਸ਼ੁਰ ਆਪਣੀ ਅਦਭੁਤ ਅਵਾਜ਼ ਨਾਲ ਗਰਜਦਾ ਹੈ। ਜਦੋਂ ਬਿਜਲੀ ਲਿਸ਼ਕਦੀ ਹੈ, ਪਰਮੇਸ਼ੁਰ ਦੀ ਆਵਾਜ਼ ਗਰਜਦੀ ਹੈ।
1 Corinthians 10:22
ਕੀ ਅਸੀਂ ਪ੍ਰਭੂ ਨੂੰ ਈਰਖਾਲੂ ਬਨਾਉਣਾ ਚਾਹੁੰਦੇ ਹਾਂ। ਕੀ ਅਸੀਂ ਉਸ ਦੇ ਨਾਲੋਂ ਬਲਵਾਨ ਹਾਂ? ਨਹੀਂ।
Isaiah 45:9
ਪਰਮੇਸ਼ੁਰ ਆਪਣੀ ਸ਼੍ਰਿਸ਼ਟੀ ਉੱਤੇ ਕਾਬੂ ਰੱਖਦਾ ਹੈ “ਇਨ੍ਹਾਂ ਲੋਕਾਂ ਵੱਲ ਦੇਖੋ! ਇਹ ਉਸ ਨਾਲ ਦਲੀਲਾਂ ਕਰ ਰਹੇ ਹਨ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਨੂੰ ਮੇਰੇ ਨਾਲ ਦਲੀਲਾਂ ਕਰਦੇ ਹੋਏ ਦੇਖੋ! ਉਹ ਮਿੱਟੀ ਦੇ ਟੁੱਟੇ ਹੋਏ ਬਰਤਨ ਦੇ ਟੁਕੜਿਆਂ ਵਰਗੇ ਹਨ। ਬੰਦਾ ਨਰਮ ਅਤੇ ਗਿੱਲੀ ਮਿੱਟੀ ਨੂੰ ਬਰਤਨ ਬਨਾਉਣ ਲਈ ਇਸਤੇਮਾਲ ਕਰਦਾ ਹੈ। ਅਤੇ ਮਿੱਟੀ ਇਹ ਨਹੀਂ ਪੁੱਛਦੀ, ‘ਬੰਦਿਆ, ਤੂੰ ਕੀ ਕਰ ਰਿਹਾ ਹੈਂ?’ ਉਹ ਚੀਜ਼ਾਂ ਜਿਹੜੀਆਂ ਬਣਾਈਆਂ ਗਈਆਂ ਹੁੰਦੀਆਂ ਹਨ, ਉਨ੍ਹਾਂ ਕੋਲ ਇਹ ਪੁੱਛਣ ਦੀ ਸ਼ਕਤੀ ਨਹੀਂ ਹੁੰਦੀ ਕਿ ਉਨ੍ਹਾਂ ਨੂੰ ਕੌਣ ਬਣਾਉਂਦਾ ਹੈ। ਲੋਕ ਇਸ ਮਿੱਟੀ ਵਰਗੇ ਹਨ।
Psalm 89:10
ਹੇ ਪਰਮੇਸ਼ੁਰ, ਤੁਸੀਂ ਰਹਬ ਨੂੰ ਹਰਾ ਦਿੱਤਾ ਸੀ। ਤੁਸੀਂ ਆਪਣੇ ਵੈਰੀ ਨੂੰ ਖੁਦ ਦੇ ਸ਼ਕਤੀਸ਼ਾਲੀ ਬਾਜੂ ਨਾਲ ਖਿੰਡਾ ਦਿੱਤਾ ਸੀ।
Psalm 39:3
ਮੈਂ ਬਹੁਤ ਕ੍ਰੋਧ ਵਿੱਚ ਸਾਂ। ਅਤੇ ਮੈਂ ਜਿੰਨਾ ਵੀ ਇਸ ਬਾਰੇ ਸੋਚਿਆ, ਮੈਂ ਹੋਰ ਕ੍ਰੋਧਵਾਨ ਹੋ ਗਿਆ। ਇਸ ਲਈ ਮੈਂ ਕੁਝ ਆਖਿਆ।
Psalm 29:3
ਯਹੋਵਾਹ ਸਮੁੰਦਰ ਉੱਤੇ ਆਪਣੀ ਅਵਾਜ਼ ਬੁਲਦ ਕਰਦਾ ਹੈ, ਇਹ ਅਵਾਜ਼ ਮਹਾਨ ਪਰਮੇਸ਼ੁਰ ਦੀ ਹੈ ਜਿਹੜੀ ਮਹਾਂ ਸਾਗਰ ਉੱਤੇ ਗਰਜ ਵਾਂਗ ਫ਼ੈਲਦੀ ਹੈ।
Job 33:12
“ਪਰ ਅੱਯੂਬ ਤੂੰ ਇੱਥੇ ਗਲਤੀ ਤੇ ਹੈਂ। ਤੇ ਮੈਂ ਇਹ ਸਾਬਤ ਕਰ ਦਿਆਂਗਾ ਕਿ ਤੂੰ ਗਲਤ ਹੈ। ਕਿਉਂ ਕਿ ਪਰਮੇਸ਼ੁਰ ਕਿਸੇ ਵੀ ਬੰਦੇ ਨਾਲੋਂ ਵੱਧੇਰੇ ਜਾਣਦਾ ਹੈ।
Job 23:6
ਕੀ ਪਰਮੇਸ਼ੁਰ ਆਪਣੀ ਤਾਕਤ ਨੂੰ ਮੇਰੇ ਖਿਲਾਫ਼ ਵਰਤਦਾ? ਨਹੀਂ, ਉਹ ਮੈਨੂੰ ਸੁਣਦਾ।
Job 9:4
ਪਰਮੇਸ਼ੁਰ ਬਹੁਤ ਸਿਆਣਾ ਹੈ ਤੇ ਉਸਦੀ ਸ਼ਕਤੀ ਬਹੁਤ ਮਹਾਨ ਹੈ। ਕੋਈ ਵੀ ਬੰਦਾ ਪਰਮੇਸ਼ੁਰ ਨਾਲ ਨਹੀਂ ਲੜ ਸੱਕਦਾ ਤੇ ਜ਼ਖਮ ਖਾਧੇ ਬਿਨਾ ਨਹੀਂ ਰਹਿ ਸੱਕਦਾ।
Exodus 15:6
“ਤੇਰਾ ਸੱਜਾ ਹੱਥ ਕਮਾਲ ਦੀ ਤਾਕਤ ਰੱਖਦਾ ਹੈ। ਯਹੋਵਾਹ, ਤੇਰੇ ਸੱਜੇ ਹੱਥ ਨੇ ਦੁਸ਼ਮਣ ਨੂੰ ਭੰਨ ਦਿੱਤਾ।