John 10:9
ਮੈਂ ਬੂਹਾ ਹਾਂ, ਜਿਹੜਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਹੈ ਲੱਭ ਜਾਵੇਗਾ।
John 10:9 in Other Translations
King James Version (KJV)
I am the door: by me if any man enter in, he shall be saved, and shall go in and out, and find pasture.
American Standard Version (ASV)
I am the door; by me if any man enter in, he shall be saved, and shall go in and go out, and shall find pasture.
Bible in Basic English (BBE)
I am the door: if any man goes in through me he will have salvation, and will go in and go out, and will get food.
Darby English Bible (DBY)
I am the door: if any one enter in by me, he shall be saved, and shall go in and shall go out and shall find pasture.
World English Bible (WEB)
I am the door. If anyone enters in by me, he will be saved, and will go in and go out, and will find pasture.
Young's Literal Translation (YLT)
I am the door, through me if any one may come in, he shall be saved, and he shall come in, and go out, and find pasture.
| I | ἐγώ | egō | ay-GOH |
| am | εἰμι | eimi | ee-mee |
| the | ἡ | hē | ay |
| door: | θύρα· | thyra | THYOO-ra |
| by | δι' | di | thee |
| me | ἐμοῦ | emou | ay-MOO |
| if | ἐάν | ean | ay-AN |
| any man | τις | tis | tees |
| enter in, | εἰσέλθῃ | eiselthē | ees-ALE-thay |
| saved, be shall he | σωθήσεται | sōthēsetai | soh-THAY-say-tay |
| and | καὶ | kai | kay |
| in go shall | εἰσελεύσεται | eiseleusetai | ees-ay-LAYF-say-tay |
| and | καὶ | kai | kay |
| out, | ἐξελεύσεται | exeleusetai | ayks-ay-LAYF-say-tay |
| and | καὶ | kai | kay |
| find | νομὴν | nomēn | noh-MANE |
| pasture. | εὑρήσει | heurēsei | ave-RAY-see |
Cross Reference
John 14:6
ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਆ ਸੱਕਦਾ।
Ephesians 2:18
ਹਾਂ, ਮਸੀਹ ਰਾਹੀਂ, ਸਾਡੇ ਦੋਹਾਂ ਸਮੂਹਾਂ ਨੂੰ ਇੱਕ ਆਤਮਾ ਵਿੱਚ ਪਿਤਾ ਕੋਲ ਆਉਣ ਦਾ ਹੱਕ ਹੈ।
John 10:1
ਅਯਾਲੀ ਅਤੇ ਉਸਦੀਆਂ ਭੇਡਾਂ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਮਨੁੱਖ ਭੇਡਾਂ ਦੇ ਬਾੜੇ ਵਿੱਚ ਬੂਹੇ ਦੇ ਰਸਤੇ ਦੀ ਬਜਾਏ ਕਿਸੇ ਹੋਰ ਰਸਤੇ ਵੜਦਾ ਹੈ ਉਹ ਭੇਡਾਂ ਚੋਰੀ ਕਰਨ ਆਇਆ ਹੈ।
Hebrews 10:19
ਪਰਮੇਸ਼ੁਰ ਦੇ ਨਜ਼ਦੀਕ ਆਓ ਅਤੇ ਇਸ ਲਈ ਭਰਾਵੋ ਅਤੇ ਭੈਣੋ ਅਸੀਂ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹਾਂ। ਅਸੀਂ ਮਸੀਹ ਦੇ ਲਹੂ ਦੇ ਕਾਰਣ ਇਹ ਬਿਨਾ ਡਰ ਕਰ ਸੱਕਦੇ ਹਾਂ।
Romans 5:1
ਨਿਆਂ ਅਨੁਸਾਰ ਜੇਕਰ ਅਸੀਂ ਆਪਣੀ ਨਿਹਚਾ ਕਾਰਣ ਧਰਮੀ ਬਣਾਏ ਗਏ ਹਾਂ, ਤਾਂ ਸਾਡੀ ਆਪਣੇ ਪ੍ਰਭੂ, ਯਿਸੂ ਮਸੀਹ, ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਹੈ।
Zechariah 10:12
ਯਹੋਵਾਹ ਆਪਣੀ ਪਰਜਾ ਨੂੰ ਮਜ਼ਬੂਤ ਤੇ ਤਕੜਿਆਂ ਕਰੇਗਾ। ਅਤੇ ਉਹ ਉਸ ਦੇ ਲਈ ਅਤੇ ਉਸ ਦੇ ਨਾਂ ਲਈ ਜਿਉਂਦੇ ਰਹਿਣਗੇ। ਯਹੋਵਾਹ ਇਹ ਗੱਲਾਂ ਆਖਦਾ ਹੈ।
Ezekiel 34:12
ਜੇਕਰ ਕੋਈ ਆਜੜੀ ਆਪਣੀਆਂ ਭੇਡਾਂ ਦੇ ਨਾਲ ਹੁੰਦਾ ਹੈ ਜਦੋਂ ਉਹ ਦੂਰ ਭਟਕਣ ਲਗਦੀਆਂ ਹਨ, ਤਾਂ ਉਹ ਉਨ੍ਹਾਂ ਦੀ ਖੋਜ ਕਰਨ ਜਾਵੇਗਾ। ਇਸੇ ਤਰ੍ਹਾਂ, ਮੈਂ ਆਪਣੀਆਂ ਭੇਡਾਂ ਦੀ ਤਲਾਸ਼ ਕਰਾਂਗਾ। ਮੈਂ ਆਪਣੀਆਂ ਭੇਡਾਂ ਨੂੰ ਬਚਾ ਲਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਵਾਪਸ ਲਿਆਵਾਂਗਾ ਜਿੱਧਰ ਉਹ ਉਸ ਹਨੇਰੇ ਅਤੇ ਬਦਲਵਾਈ ਵਾਲੇ ਦਿਨ ਖਿੰਡ ਗਈਆਂ ਸਨ।
Isaiah 49:9
ਤੁਸੀਂ ਕੈਦੀਆਂ ਨੂੰ ਆਖੋਂਗੇ, ‘ਆਪਣੀ ਕੈਦ ਵਿੱਚੋਂ ਬਾਹਰ ਆ ਜਾਵੋ!’ ਤੁਸੀਂ ਉਨ੍ਹਾਂ ਲੋਕਾਂ ਨੂੰ ਆਖੋਂਗੇ ਜੋ ਅੰਧਕਾਰ ਵਿੱਚ ਹਨ, ‘ਅੰਧਕਾਰ ਵਿੱਚੋਂ ਬਾਹਰ ਨਿਕਲ ਆਵੋ!’ ਯਾਤਰਾ ਸਮੇਂ ਲੋਕ ਭੋਜਨ ਕਰਨਗੇ। ਸੱਖਣੀਆਂ ਪਹਾੜੀਆਂ ਵਿੱਚ ਵੀ ਉਨ੍ਹਾਂ ਕੋਲ ਭੋਜਨ ਹੋਵੇਗਾ।
Psalm 23:1
ਦਾਊਦ ਦਾ ਇੱਕ ਗੀਤ। ਯਹੋਵਾਹ ਮੇਰਾ ਆਜੜੀ ਹੈ, ਮੈਨੂੰ ਕਦੇ ਵੀ ਕਿਸੇ ਚੀਜ਼ ਦੀ ਕੋਈ ਤੋਂਟ ਨਹੀਂ ਆਵੇਗੀ।
John 10:7
ਯਿਸੂ ਚੰਗਾ ਅਯਾਲੀ ਹੈ ਤਾਂ ਯਿਸੂ ਨੇ, ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਭੇਡਾਂ ਲਈ ਦੁਆਰ ਮੈਂ ਹਾਂ।
Isaiah 40:11
ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ। ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ। ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ। ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ।
Psalm 100:3
ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ। ਉਸ ਨੇ ਅਸਾਂ ਨੂੰ ਸਾਜਿਆ। ਅਸੀਂ ਉਸ ਦੇ ਲੋਕ ਹਾਂ, ਅਸੀਂ ਉਸ ਦੀਆਂ ਭੇਡਾਂ ਹਾਂ।
Psalm 95:7
ਉਹ ਹੀ ਸਾਡਾ ਪਰਮੇਸ਼ੁਰ ਹੈ। ਅਤੇ ਅਸੀਂ ਉਸ ਦੇ ਬੰਦੇ ਹਾਂ। ਅਸੀਂ ਉਸ ਦੀਆਂ ਭੇਡਾਂ ਹਾਂ ਜੇ ਅੱਜ ਅਸੀਂ ਉਸਦੀ ਅਵਾਜ਼ ਸੁਣੀਏ।
Psalm 80:1
ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ। ਇਸਰਾਏਲ ਦੇ ਆਜੜੀ, ਕਿਰਪਾ ਕਰਕੇ ਮੈਨੂੰ ਸੁਣੋ। ਤੁਸੀਂ ਯੂਸੁਫ਼ ਦੀਆਂ ਭੇਡਾਂ (ਲੋਕਾਂ) ਦੀ ਅਗਵਾਈ ਕਰਦੇ ਹੋ। ਤੁਸੀਂ ਤੇਜ ਦੇ ਕਰੂਬੀ ਉੱਪਰ ਰਾਜੇ ਵਾਂਗ ਬਿਰਾਜਮਾਨ ਹੋ। ਸਾਨੂੰ ਤੁਹਾਨੂੰ ਵੇਖਣ ਦਿਉ।