Luke 4:28
ਪ੍ਰਾਰਥਨਾ ਸਥਾਨ ਵਿੱਚ ਬੈਠੇ ਤਮਾਮ ਲੋਕਾਂ ਨੇ ਇਹ ਸਭ ਗੱਲਾਂ ਸੁਣੀਆਂ ਤਾਂ ਉਹ ਬੜੇ ਗੁੱਸੇ ਵਿੱਚ ਆਏ।
Luke 4:28 in Other Translations
King James Version (KJV)
And all they in the synagogue, when they heard these things, were filled with wrath,
American Standard Version (ASV)
And they were all filled with wrath in the synagogue, as they heard these things;
Bible in Basic English (BBE)
And all who were in the Synagogue were very angry when these things were said to them.
Darby English Bible (DBY)
And they were all filled with rage in the synagogue, hearing these things;
World English Bible (WEB)
They were all filled with wrath in the synagogue, as they heard these things.
Young's Literal Translation (YLT)
And all in the synagogue were filled with wrath, hearing these things,
| And | καὶ | kai | kay |
| all they | ἐπλήσθησαν | eplēsthēsan | ay-PLAY-sthay-sahn |
| in | πάντες | pantes | PAHN-tase |
| the | θυμοῦ | thymou | thyoo-MOO |
| synagogue, | ἐν | en | ane |
| heard they when | τῇ | tē | tay |
| these things, | συναγωγῇ | synagōgē | syoon-ah-goh-GAY |
| were filled | ἀκούοντες | akouontes | ah-KOO-one-tase |
| with wrath, | ταῦτα | tauta | TAF-ta |
Cross Reference
2 Chronicles 16:10
ਆਸਾ ਨੂੰ ਹਨਾਨੀ ਦੇ ਇਨ੍ਹਾਂ ਬਚਨਾ ਤੇ ਕਰੋਧ ਆਇਆ। ਉਹ ਇੰਨਾ ਕਰੋਧ ਵਿੱਚ ਆਇਆ ਕਿ ਉਸ ਨੇ ਹਨਾਨੀ ਨੂੰ ਕੈਦ ਕਰ ਦਿੱਤਾ ਇਉਂ ਆਸਾ ਨੇ ਕਈਆਂ ਲੋਕਾਂ ਨਾਲ ਵੇਲੇ ਬੜਾ ਰੁੱਖਾ ਵਿਵਹਾਰ ਵੀ ਕੀਤਾ।
Acts 22:21
“ਪਰ ਯਿਸੂ ਨੇ ਮੈਨੂੰ ਕਿਹਾ, ‘ਤੂੰ ਹੁਣ ਇੱਥੋਂ ਚੱਲਿਆ ਜਾ, ਕਿਉਂਕਿ ਮੈਂ ਤੈਨੂੰ ਦੂਰ ਗੈਰ-ਯਹੂਦੀ ਲੋਕਾਂ ਕੋਲ ਭੇਜ ਦੇਵਾਂਗਾ।’”
Acts 7:54
ਇਸਤੀਫ਼ਾਨ ਦਾ ਮਾਰਿਆ ਜਾਣਾ ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਚੀਚਣ ਲੱਗ ਪਏ।
Acts 5:33
ਇਹ ਗੱਲਾਂ ਸੁਣਕੇ, ਯਹੂਦੀ ਆਗੂ ਬਹੁਤ ਗੁੱਸੇ ਹੋਏ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।
Luke 11:53
ਜਦੋਂ ਯਿਸੂ ਉਹ ਥਾਂ ਛੱਡ ਰਿਹਾ ਸੀ ਤਾਂ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਬੜੇ ਸਵਾਲ ਕਰਕੇ ਭਿਆਨਕਤਾ ਨਾਲ ਉਸਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ।
Luke 6:11
ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬੜੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”
Jeremiah 38:6
ਇਸ ਲਈ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਫ਼ੜ ਕੇ ਮਲਕੀਯਾਹ ਦੇ ਟੋਏ ਵਿੱਚ ਸੁੱਟ ਦਿੱਤਾ। ਮਲਕੀਯਾਹ ਰਾਜੇ ਦਾ ਪੁੱਤਰ ਸੀ। ਟੋਆ ਮੰਦਰ ਦੇ ਉਸ ਵਰਾਂਡੇ ਵਿੱਚ ਸੀ ਜਿੱਥੇ ਰਾਜੇ ਦੀ ਸੁਰੱਖਿਆ ਗਾਰਦ ਤੈਨਾਤ ਸੀ। ਉਨ੍ਹਾਂ ਅਧਿਕਾਰੀਆਂ ਨੇ ਰਸੀਆਂ ਦੀ ਵਰਤੋਂ ਕਰਕੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ। ਟੋਏ ਵਿੱਚ ਪਾਣੀ ਨਹੀਂ ਸੀ ਸਗੋਂ ਸਿਰਫ਼ ਗਾਰਾ ਸੀ। ਅਤੇ ਯਿਰਮਿਯਾਹ ਗਾਰੇ ਅੰਦਰ ਖੁਭ ਗਿਆ।
Jeremiah 37:15
ਉਹ ਅਧਿਕਾਰੀ ਯਿਰਮਿਯਾਹ ਨਾਲ ਬਹੁਤ ਨਾਰਾਜ਼ ਹੋਏ। ਉਨ੍ਹਾਂ ਨੇ ਯਿਰਮਿਯਾਹ ਨੂੰ ਜਿਸਮਾਨੀ ਸਜ਼ਾ ਦੇਣ ਦਾ ਹੁਕਮ ਦੇ ਦਿੱਤਾ। ਫ਼ੇਰ ਉਨ੍ਹਾਂ ਨੇ ਯਿਰਮਿਯਾਹ ਨੂੰ ਕੈਦਖਾਨੇ ਵਿੱਚ ਸੁੱਟ ਦਿੱਤਾ। ਕੈਦ ਯਹੋਨਾਥਾਨ ਨਾਂ ਦੇ ਇੱਕ ਬੰਦੇ ਦੇ ਮਕਾਨ ਅੰਦਰ ਸੀ। ਯਹੋਨਾਥਾਨ ਯਹੂਦਾਹ ਦੇ ਰਾਜੇ ਦਾ ਮੁਣਸ਼ੀ ਸੀ। ਯਹੋਨਾਥਾਨ ਦੇ ਮਕਾਨ ਨੂੰ ਕੈਦਖਾਨਾ ਬਣਾ ਦਿੱਤਾ ਗਿਆ ਸੀ।
2 Chronicles 24:20
ਤਦ ਪਰਮੇਸ਼ੁਰ ਦਾ ਆਤਮਾ ਜ਼ਕਰਯਾਹ, ਯਹੋਯਾਦਾ ਜਾਜਕ ਦੇ ਪੁੱਤਰ ਉੱਤੇ ਆਇਆ। ਉਹ ਉੱਚੇ ਥਾਂ ਤੇ ਖਲੋ ਗਿਆ ਅਤੇ ਲੋਕਾਂ ਨੂੰ ਆਖਣ ਲੱਗ ਪਿਆ ਕਿ, ਪਰਮਮੇਸ਼ੁਰ ਆਖਦਾ, ਤੁਸੀਂ ਯਹੋਵਾਹ ਦੇ ਹੁਕਮਨਾਮਿਆਂ ਨੂੰ ਕਿਉਂ ਤੋੜਦੇ ਹੋ? ਤੁਸੀਂ ਤਰਕੀ ਨਹੀਂ ਕਰ ਸੱਕਦੇ ਕਿਉਂ ਕਿ ਤੁਸੀਂ ਯਹੋਵਾਹ ਵੱਲ ਆਪਣੀਆਂ ਪਿੱਠਾ ਮੋੜ ਲਈਆਂ ਹਨ, ਇਸ ਲਈ ਯਹੋਵਾਹ ਵੀ ਤੁਹਾਡੇ ਵੱਲ ਆਪਣੀ ਪਿੱਠ ਮੋੜ ਲਵੇਗਾ।
1 Thessalonians 2:15
ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ।