Micah 4:4
ਹਰ ਮਨੁੱਖ ਆਪਣੀ ਅੰਗੂਰੀ ਵੇਲ ਅਤੇ ਅੰਜੀਰ ਦੇ ਰੁੱਖ ਹੇਠਾਂ ਬੈਠੇਗਾ। ਕੋਈ ਵੀ ਉਨ੍ਹਾਂ ਨੂੰ ਡਰਾਏਗਾ ਨਹੀਂ। ਕਿਉਂਕਿ ਯਹੋਵਾਹ ਸਰਬ-ਸ਼ਕਤੀਮਾਨ ਨੇ ਫ਼ੁਰਮਾਇਆ ਹੈ ਕਿ ਇਵੇਂ ਵਾਪਰੇਗਾ।
Micah 4:4 in Other Translations
King James Version (KJV)
But they shall sit every man under his vine and under his fig tree; and none shall make them afraid: for the mouth of the LORD of hosts hath spoken it.
American Standard Version (ASV)
But they shall sit every man under his vine and under his fig-tree; and none shall make them afraid: for the mouth of Jehovah of hosts hath spoken it.
Bible in Basic English (BBE)
But every man will be seated under his vine and under his fig-tree, and no one will be a cause of fear to them: for the mouth of the Lord of armies has said it.
Darby English Bible (DBY)
And they shall sit every one under his vine, and under his fig-tree; and there shall be none to make [them] afraid: for the mouth of Jehovah of hosts hath spoken [it].
World English Bible (WEB)
But they will sit every man under his vine and under his fig tree; And no one will make them afraid: For the mouth of Yahweh of Hosts has spoken.
Young's Literal Translation (YLT)
And they have sat each under his vine, And under his fig-tree, And there is none troubling, For the mouth of Jehovah of Hosts hath spoken.
| But they shall sit | וְיָשְׁב֗וּ | wĕyošbû | veh-yohsh-VOO |
| every man | אִ֣ישׁ | ʾîš | eesh |
| under | תַּ֧חַת | taḥat | TA-haht |
| vine his | גַּפְנ֛וֹ | gapnô | ɡahf-NOH |
| and under | וְתַ֥חַת | wĕtaḥat | veh-TA-haht |
| his fig tree; | תְּאֵנָת֖וֹ | tĕʾēnātô | teh-ay-na-TOH |
| none and | וְאֵ֣ין | wĕʾên | veh-ANE |
| shall make them afraid: | מַחֲרִ֑יד | maḥărîd | ma-huh-REED |
| for | כִּי | kî | kee |
| the mouth | פִ֛י | pî | fee |
| Lord the of | יְהוָ֥ה | yĕhwâ | yeh-VA |
| of hosts | צְבָא֖וֹת | ṣĕbāʾôt | tseh-va-OTE |
| hath spoken | דִּבֵּֽר׃ | dibbēr | dee-BARE |
Cross Reference
Zechariah 3:10
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਉਸ ਵਕਤ ਲੋਕ ਆਪਣੇ ਮਿੱਤਰਾਂ ਅਤੇ ਪੜੋਸੀਆਂ ਨਾਲ ਬੈਠ ਗੱਲਾਂ ਕਰਣਗੇ ਉਹ ਇੱਕ ਦੂਜੇ ਨੂੰ ਆਪਣੇ ਅੰਜੀਰਾਂ ਅਤੇ ਅੰਗੂਰਾਂ ਦੇ ਦਰੱਖਤਾਂ ਹੇਠ ਬੈਠਣ ਦਾ ਸੱਦਾ ਦੇਣਗੇ।”
Isaiah 1:20
ਪਰ ਜੇ ਤੁਸੀਂ ਸੁਣਨ ਤੋਂ ਇਨਕਾਰ ਕੀਤਾ ਤਾਂ ਤੁਸੀਂ ਮੇਰੇ ਖਿਲਾਫ਼ ਹੋ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਤਬਾਹ ਕਰ ਦੇਣਗੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
1 Kings 4:25
ਸੁਲੇਮਾਨ ਦੇ ਜੀਵਨ ਕਾਲ ਵਿੱਚ ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਹੰਜੀਰ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਸ਼ਾਂਤੀ ਅਤੇ ਸੁਰੱਖਿਆ ’ਚ ਰਹਿੰਦਾ ਸੀ।
Isaiah 40:5
ਫ਼ੇਰ, ਸਾਡੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਵੇਗਾ। ਤੇ ਸਾਰੇ ਲੋਕ ਇਕੱਠੇ ਹੀ ਯਹੋਵਾਹ ਦੇ ਪਰਤਾਪ ਨੂੰ ਦੇਖਣਗੇ। ਹਾਂ, ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।”
Ezekiel 39:26
ਲੋਕ ਆਪਣੀ ਸ਼ਰਮਸਾਰੀ ਨੂੰ ਭੁੱਲ ਜਾਣਗੇ ਅਤੇ ਉਨ੍ਹਾਂ ਸਾਰੇ ਸਮਿਆਂ ਨੂੰ ਵੀ, ਜਦੋਂ ਉਹ ਮੇਰੇ ਵਿਰੁੱਧ ਹੋ ਗਏ ਸਨ। ਉਹ ਆਪਣੀ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਕੋਈ ਵੀ ਉਨ੍ਹਾਂ ਨੂੰ ਭੈਭੀਤ ਨਹੀਂ ਕਰੇਗਾ।
Ezekiel 38:11
ਤੂੰ ਆਖੇਂਗਾ, ‘ਮੈਂ ਉਸ ਦੇਸ ਉੱਤੇ ਜਾਕੇ ਹਮਲਾ ਕਰਾਂਗਾ ਜਿਸਦੇ ਸ਼ਹਿਰ ਕੰਧਾਂ ਤੋਂ ਸੱਖਣੇ ਹਨ। ਉਹ ਲੋਕ ਸ਼ਾਂਤੀ ਨਾਲ ਰਹਿੰਦੇ ਹਨ। ਉਹ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ। ਉਨ੍ਹਾਂ ਦੀ ਰਾਖੀ ਕਰਨ ਲਈ ਉੱਥੇ ਸ਼ਹਿਰਾਂ ਦੇ ਆਲੇ-ਦੁਆਲੇ ਦੀਵਾਰਾਂ ਨਹੀਂ ਹਨ। ਉਨ੍ਹਾਂ ਕੋਲ ਆਪਣੇ ਫ਼ਾਟਕਾਂ ਨੂੰ ਬੰਦ ਕਰਨ ਲਈ ਤਾਲੇ ਨਹੀਂ ਹਨ-ਉਨ੍ਹਾਂ ਦੇ ਤਾਂ ਫ਼ਾਟਕ ਹੀ ਨਹੀਂ ਹਨ!
Ezekiel 34:28
ਉਹ ਫ਼ੇਰ ਕਦੇ ਵੀ ਹੋਰਨਾਂ ਕੌਮਾਂ ਕੋਲੋਂ ਜਾਨਵਰਾਂ ਵਾਂਗ ਨਹੀਂ ਫ਼ੜੇ ਜਾਣਗੇ। ਉਹ ਜਾਨਵਰ ਉਨ੍ਹਾਂ ਨੂੰ ਫ਼ੇਰ ਨਹੀਂ ਖਾਣਗੇ। ਪਰ ਉਹ ਸੁਰੱਖਿਅਤ ਰਹਿਣਗੇ। ਕੋਈ ਵੀ ਉਨ੍ਹਾਂ ਨੂੰ ਭੈਭੀਤ ਨਹੀਂ ਕਰੇਗਾ।
Ezekiel 34:25
“ਅਤੇ ਫ਼ੇਰ ਮੈਂ ਆਪਣੀਆਂ ਭੇਡਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਮੈਂ ਨੁਕਸਾਨਦਾਇੱਕ ਜਾਨਵਰਾਂ ਨੂੰ ਇਸਰਾਏਲ ਦੀ ਧਰਤੀ ਤੋਂ ਦੂਰ ਕਰ ਦਿਆਂਗਾ। ਫ਼ੇਰ ਭੇਡਾਂ ਮਾਰੂਬਲ ਵਿੱਚ ਸੁਰੱਖਿਅਤ ਹੋ ਸੱਕਦੀਆਂ ਹਨ ਅਤੇ ਜੰਗਲ ਵਿੱਚ ਸੌਂ ਸੱਕਦੀਆਂ ਹਨ।
Jeremiah 23:5
ਧਰਤੀ ਅੰਕੁਰ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਸਮਾਂ ਆ ਰਿਹਾ ਹੈ ਜਦੋਂ ਮੈਂ ਦਾਊਦ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਧਰਮੀ ਟਹਿਣੀ ਲਿਆਵਾਂਗਾ। ਉਹ ਰਾਜਾ ਬਣੇਗਾ, ਜਿਹੜਾ ਸਿਆਣਪ ਨਾਲ ਰਾਜ ਕਰੇਗਾ। ਉਹ ਉਹੀ ਕਰੇਗਾ ਜੋ ਜਾਇਜ਼ ਅਤੇ ਦੇਸ਼ ਲਈ ਸਹੀ ਹੈ।
Isaiah 58:14
ਫ਼ੇਰ ਤੁਸੀਂ ਯਹੋਵਾਹ ਨੂੰ ਆਪਣੇ ਉੱਤੇ ਮਿਹਰ ਕਰਨ ਲਈ ਆਖ ਸੱਕਦੇ ਹੋ। ਅਤੇ ਉਹ ਤੁਹਾਨੂੰ ਧਰਤੀ ਤੋਂ ਬਹੁਤ ਉੱਚੀਆਂ ਥਾਵਾਂ ਤੇ ਲੈ ਜਾਵੇਗਾ। ਅਤੇ ਉਹ ਤੁਹਾਨੂੰ ਉਹ ਸਾਰੀਆਂ ਚੀਜ਼ਾਂ ਦੇ ਦੇਵੇਗਾ ਜਿਹੜੀਆਂ ਤੁਹਾਡੇ ਪਿਤਾ ਯਾਕੂਬ ਦੀ ਮਲਕੀਅਤ ਸਨ। ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
Isaiah 54:14
ਤੇਰੀ ਉਸਾਰੀ ਨੇਕੀ ਉੱਤੇ ਹੋਵੇਗੀ। ਇਸ ਲਈ ਤੂੰ ਜ਼ੁਲਮ ਅਤੇ ਭੈ ਤੋਂ ਸੁਰੱਖਿਅਤ ਹੋਵੇਂਗੀ। ਤੈਨੂੰ ਕੋਈ ਵੀ ਡਰ ਨਹੀਂ ਹੋਵੇਗਾ। ਤੈਨੂੰ ਦੁੱਖ ਦੇਣ ਲਈ ਕੁਝ ਵੀ ਨਹੀਂ ਵਾਪਰੇਗਾ।
Isaiah 26:16
ਯਹੋਵਾਹ ਜੀ, ਲੋਕ ਤੁਹਾਨੂੰ ਚੇਤੇ ਕਰਦੇ ਹਨ ਉਹ ਜਦੋਂ ਵੀ ਮੁਸੀਬਤ ਵਿੱਚ ਹੁੰਦੇ ਨੇ। ਲੋਕ ਖਾਮੋਸ਼ੀ ਨਾਲ ਤੁਹਾਡੇ ਅੱਗੇ ਪ੍ਰਾਰਥਨਾ ਕਰਦੇ ਨੇ ਜਦੋਂ ਤੁਸੀਂ ਉਨ੍ਹਾਂ ਨੂੰ ਸਜ਼ਾ ਦਿੰਦੇ ਹੋ।
Leviticus 26:6
ਮੈਂ ਤੁਹਾਡੇ ਦੇਸ਼ ਨੂੰ ਅਮਨ ਦਿਆਂਗਾ। ਤੁਸੀਂ ਅਮਨ ਚੈਨ ਨਾਲ ਲੇਟੋਂਗੇ। ਕੋਈ ਵੀ ਬੰਦਾ ਤੁਹਾਨੂੰ ਡਰਾਉਣ ਲਈ ਨਹੀਂ ਆਵੇਗਾ। ਮੈਂ ਖਤਰਨਾਕ ਜਾਨਵਰਾਂ ਨੂੰ ਤੁਹਾਡੇ ਦੇਸ਼ ਤੋਂ ਬਾਹਰ ਰੱਖਾਂਗਾ। ਅਤੇ ਫ਼ੌਜਾਂ ਤੁਹਾਡੇ ਦੇਸ਼ ਵਿੱਚੋਂ ਨਹੀਂ ਗੁਜ਼ਰਨਗੀਆਂ।