Proverbs 1:6
ਫ਼ੇਰ ਉਹ ਲੋਕ ਕਹਾਉਤਾਂ, ਦ੍ਰਿਸ਼ਟਾਂਤਾਂ, ਸਿਆਣੇ ਬੰਦਿਆਂ ਦੀਆਂ ਸਿੱਖਿਆਵਾਂ, ਅਤੇ ਉਨ੍ਹਾਂ ਦੀਆਂ ਬੁਝਾਰਤਾਂ ਨੂੰ ਸਮਝਣ ਦੇ ਯੋਗ ਹੋਣਗੇ।
Proverbs 1:6 in Other Translations
King James Version (KJV)
To understand a proverb, and the interpretation; the words of the wise, and their dark sayings.
American Standard Version (ASV)
To understand a proverb, and a figure, The words of the wise, and their dark sayings.
Bible in Basic English (BBE)
To get the sense of wise sayings and secrets, and of the words of the wise and their dark sayings.
Darby English Bible (DBY)
to understand a proverb and an allegory, the words of the wise and their enigmas.
World English Bible (WEB)
To understand a proverb, and parables, The words and riddles of the wise.
Young's Literal Translation (YLT)
For understanding a proverb and its sweetness, Words of the wise and their acute sayings.
| To understand | לְהָבִ֣ין | lĕhābîn | leh-ha-VEEN |
| a proverb, | מָ֭שָׁל | māšol | MA-shole |
| and the interpretation; | וּמְלִיצָ֑ה | ûmĕlîṣâ | oo-meh-lee-TSA |
| words the | דִּבְרֵ֥י | dibrê | deev-RAY |
| of the wise, | חֲ֝כָמִ֗ים | ḥăkāmîm | HUH-ha-MEEM |
| and their dark sayings. | וְחִידֹתָֽם׃ | wĕḥîdōtām | veh-hee-doh-TAHM |
Cross Reference
Psalm 78:2
ਮੈਂ ਤੁਹਾਨੂੰ ਇੱਕ ਕਹਾਣੀ ਸੁਣਾਵਾਂਗਾ। ਮੈਂ ਤੁਹਾਨੂੰ ਇੱਕ ਪੁਰਾਤਨ ਕਹਾਣੀ ਸੁਣਾਵਾਂਗਾ।
Mark 4:11
ਉਸ ਨੇ ਆਖਿਆ, “ਪਰਮੇਸ਼ੁਰ ਦੇ ਰਾਜ ਦੇ ਭੇਤ ਦਾ ਪਤਾ ਸਿਰਫ਼ ਤੁਹਾਨੂੰ ਹੀ ਦਿੱਤਾ ਗਿਆ ਹੈ। ਪਰ ਦੂਜੇ ਲੋਕਾਂ ਨੂੰ, ਮੈਂ ਦ੍ਰਿਸ਼ਟਾਤਾਂ ਵਿੱਚ ਦੱਸਦਾ ਹਾਂ।
Psalm 49:4
ਮੈਂ ਵੀ ਇਹ ਕਹਾਣੀਆਂ ਸੁਣੀਆਂ ਸਨ। ਅਤੇ ਹੁਣ ਮੈਂ ਆਪਣੇ ਰਬਾਬ ਨਾਲ ਗਾਵਾਂਗਾ ਅਤੇ ਉਹ ਸੰਦੇਸ਼ ਤੁਹਾਡੇ ਲਈ ਉਜਾਗਰ ਕਰਾਂਗਾ।
2 Peter 3:16
ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹੜੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁੱਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਆਪ ਨੂੰ ਤਬਾਹ ਕਰ ਰਹੇ ਹਨ।
Hebrews 5:14
ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।
Acts 8:30
ਫ਼ੇਰ ਫ਼ਿਲਿਪੁੱਸ ਰੱਥ ਦੇ ਨਜ਼ਦੀਕ ਨੱਸਿਆ ਅਤੇ ਉੱਥੇ ਉਸ ਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪੜ੍ਹਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸ ਨੂੰ ਕਿਹਾ, “ਕੀ ਜੋ ਤੂੰ ਪੜ੍ਹ ਰਿਹਾ, ਉਸ ਨੂੰ ਸਮਝ ਵੀ ਰਿਹਾ ਹੈਂ?”
Mark 4:34
ਯਿਸੂ ਹਮੇਸ਼ਾ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਕਹਾਣੀਆਂ ਦੀ ਵਰਤੋਂ ਕਰਦਾ। ਪਰ ਜਦੋਂ ਉਹ ਆਪਣੇ ਚੇਲਿਆਂ ਦੇ ਨਾਲ ਇੱਕਲਾ ਹੁੰਦਾ ਤਾਂ ਉਹ ਉਨ੍ਹਾਂ ਨੂੰ ਹਰ ਗੱਲ ਦਾ ਵਿਸਤਾਰ ਦਿੰਦਾ।
Matthew 13:51
ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਕੀ ਤੁਸੀਂ ਇਹ ਸਭ ਗੱਲਾਂ ਸਮਝਦੇ ਹੋ?” ਚੇਲਿਆਂ ਨੇ ਜਵਾਬ ਦਿੱਤਾ, “ਹਾਂ, ਅਸੀਂ ਸਮਝਦੇ ਹਾਂ।”
Matthew 13:34
ਇਹ ਸਾਰੀਆਂ ਗੱਲਾਂ ਯਿਸੂ ਰਾਹੀਂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਦੱਸੀਆਂ ਗਈਆਂ ਸਨ। ਉਸ ਨੇ ਦ੍ਰਿਸ਼ਟਾਂਤਾਂ ਦਾ ਇਸਤੇਮਾਲ ਕੀਤੇ ਬਿਨਾ ਲੋਕਾਂ ਨੂੰ ਕੁਝ ਨਹੀਂ ਦੱਸਿਆ।
Matthew 13:10
ਯਿਸੂ ਉਪਦੇਸ਼ ਲਈ ਦ੍ਰਿਸ਼ਟਾਂਤ ਕਿਉਂ ਵਰਤਦਾ ਸੀ ਤਾਂ ਚੇਲਿਆਂ ਨੇ ਯਿਸੂ ਕੋਲ ਆਕੇ ਉਸ ਨੂੰ ਕਿਹਾ, “ਤੂੰ ਉਨ੍ਹਾਂ ਨੂੰ ਦ੍ਰਿਸ਼ਟਾਂਤ ਵਿੱਚ ਉਪਦੇਸ਼ ਕਿਉਂ ਦਿੰਦਾ ਹੈਂ?”
Ecclesiastes 12:11
ਸਿਆਣੇ ਆਦਮੀਆਂ ਦੇ ਸ਼ਬਦ ਉਤਸਾਹ ਵਾਂਗ ਹੁੰਦੇ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਮਜ਼ਬੂਤ ਮੇਖਾਂ ਵਾਂਗ ਹੁੰਦੀਆਂ ਹਨ ਜੋ ਕਦੇ ਨਹੀਂ ਟੁੱਟਦੀਆਂ ਅਤੇ ਆਜੜੀ ਦੁਆਰਾ ਇੱਕ ਜਗ੍ਹਾ ਤੇ ਪਾਈਆਂ ਜਾਂਦੀਆਂ ਹਨ।
Numbers 12:8
ਜਦੋਂ ਮੈਂ ਉਸ ਦੇ ਨਾਲ ਗੱਲ ਕਰਦਾ ਹਾਂ। ਮੈਂ ਉਸ ਦੇ ਨਾਲ ਆਮ੍ਹੋ-ਸਾਹਮਣੇ ਗੱਲ ਕਰਦਾ ਹਾਂ। ਮੈਂ ਗੁਝੇ ਅਰੱਥਾਂ ਵਾਲੀਆਂ ਕਹਾਣੀਆ ਦੀ ਵਰਤੋਂ ਨਹੀਂ ਕਰਦਾ ਮੈਂ ਉਹ ਗੱਲਾਂ ਉਸ ਨੂੰ ਸਾਫ਼-ਸਾਫ਼ ਦਿਖਾ ਦਿੰਦਾ ਹਾਂ ਜਿਹੜੀਆਂ ਮੈਂ ਚਾਹੁੰਦਾ ਹਾਂ ਕਿ ਉਹ ਜਾਣੇ। ਮੂਸਾ ਯਹੋਵਾਹ ਦੇ ਬਿੰਬ ਵੱਲ ਝਾਕ ਸੱਕਦਾ ਹੈ। ਇਸ ਲਈ ਤੁਸੀਂ ਮੇਰੇ ਸੇਵਕ ਮੂਸਾ ਦੇ ਖਿਲਾਫ਼ ਬੋਲਣ ਲੱਗੇ ਕਿਉਂ ਨਹੀਂ ਡਰੇ?”