Proverbs 10:30
ਇੱਕ ਧਰਮੀ ਆਦਮੀ ਨੂੰ ਕਦੇ ਵੀ ਉਜਾੜਿਆ ਨਹੀਂ ਜਾਵੇਗਾ ਪਰ ਦੁਸ਼ਟ ਲੋਕਾਂ ਨੂੰ ਧਰਤੀ ਉੱਤੇ ਨਹੀਂ ਰਹਿਣ ਦਿੱਤਾ ਜਾਵੇਗਾ।
Proverbs 10:30 in Other Translations
King James Version (KJV)
The righteous shall never be removed: but the wicked shall not inhabit the earth.
American Standard Version (ASV)
The righteous shall never be removed; But the wicked shall not dwell in the land.
Bible in Basic English (BBE)
The upright man will never be moved, but evil-doers will not have a safe resting-place in the land.
Darby English Bible (DBY)
The righteous [man] shall never be moved; but the wicked shall not inhabit the land.
World English Bible (WEB)
The righteous will never be removed, But the wicked will not dwell in the land.
Young's Literal Translation (YLT)
The righteous to the age is not moved, And the wicked inhabit not the earth.
| The righteous | צַדִּ֣יק | ṣaddîq | tsa-DEEK |
| shall never | לְעוֹלָ֣ם | lĕʿôlām | leh-oh-LAHM |
| בַּל | bal | bahl | |
| be removed: | יִמּ֑וֹט | yimmôṭ | YEE-mote |
| wicked the but | וּ֝רְשָׁעִ֗ים | ûrĕšāʿîm | OO-reh-sha-EEM |
| shall not | לֹ֣א | lōʾ | loh |
| inhabit | יִשְׁכְּנוּ | yiškĕnû | yeesh-keh-NOO |
| the earth. | אָֽרֶץ׃ | ʾāreṣ | AH-rets |
Cross Reference
Psalm 125:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ। ਉਹ ਕਦੇ ਵੀ ਨਹੀਂ ਹਿਲਾਏ ਜਾਣਗੇ, ਉਹ ਸਦਾ ਹੀ ਰਹਿਣਗੇ।
Psalm 37:22
ਜੇ ਕੋਈ ਨੇਕ ਬੰਦਾ ਲੋਕਾਂ ਨੂੰ ਅਸੀਸ ਦਿੰਦਾ ਹੈ ਤਾਂ ਉਹ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਧਰਤੀ ਹਾਸਲ ਕਰਨਗੇ। ਪਰ ਜੇ ਉਹ ਮੰਦੀਆਂ ਗੱਲਾਂ ਦੇ ਵਾਪਰਨ ਦੀ ਮੰਗ ਕਰਦਾ ਹੈ, ਤਾਂ ਉਹ ਲੋਕ ਤਬਾਹ ਹੋ ਜਾਣਗੇ।
Proverbs 10:25
ਦੁਸ਼ਟ ਆਦਮੀ ਅਚਾਨਕ ਆਲੋਪ ਹੋ ਜਾਣਗੇ ਜਿਵੇਂ ਕਿ ਹਨੇਰੀ ਦੁਆਰਾ ਉਡਾਏ ਗਏ ਹੋਣ, ਪਰ ਇੱਕ ਧਰਮੀ ਆਦਮੀ ਹਮੇਸ਼ਾ ਲਈ ਖੜ੍ਹਾ ਰਹੇਗਾ।
Proverbs 2:21
ਕਿਉਂ ਕਿ ਸਿਰਫ਼ ਇਮਾਨਦਾਰ ਲੋਕ ਹੀ ਧਰਤੀ ਉੱਤੇ ਰਹਿਣਗੇ ਅਤੇ ਨਿਰਦੋਸ਼ ਲੋਕ ਹੀ ਇਸ ਉੱਤੇ ਬਚਣਗੇ।
Psalm 37:28
ਯਹੋਵਾਹ ਨਿਰਪੱਖਤਾ ਨੂੰ ਪਿਆਰ ਕਰਦਾ ਹੈ। ਉਹ ਆਪਣੇ ਚੇਲਿਆਂ ਨੂੰ ਨਿਆਸਰਾ ਨਹੀਂ ਛੱਡੇਗਾ। ਯਹੋਵਾਹ ਹਮੇਸ਼ਾ ਆਪਣੇ ਆਸਥਾਵਾਨਾਂ ਦੀ ਰੱਖਿਆ ਕਰੇਗਾ, ਪਰ ਉਹ ਬਦਚਲਣ ਲੋਕਾਂ ਨੂੰ ਤਬਾਹ ਕਰ ਦੇਵੇਗਾ।
Psalm 16:8
ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ, ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।
2 Peter 1:10
ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਂ ਹੀ ਕਦੇ ਡਿੱਗੋਂਗੇ।
Romans 8:35
ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸੱਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸੱਕਦੇ ਹਨ? ਨਹੀਂ। ਕੀ ਮੁਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵੱਖ ਕਰ ਸੱਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪੜੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸੱਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸੱਕਦੇ ਹਨ? ਨਹੀਂ।
Matthew 21:41
ਉਨ੍ਹਾਂ ਨੇ ਉਸ ਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇੱਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸ ਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”
Micah 2:9
ਤੁਸੀਂ ਮੇਰੇ ਆਦਮੀਆਂ ਦੀਆਂ ਔਰਤਾਂ ਦੇ ਸੁਹਣੇ ਘਰਾਂ ਨੂੰ ਲੁੱਟਿਆ ਅਤੇ ਉਨ੍ਹਾਂ ਦੇ ਮਾਸੂਬ ਬੱਚਿਆਂ ਤੋਂ ਮੇਰਾ ਸਾਰਾ ਧਨ ਲੁੱਟ ਲਿਆ।
Ezekiel 33:24
“ਆਦਮੀ ਦੇ ਪੁੱਤਰ, ਇਸਰਾਏਲ ਦੇ ਬਰਬਾਦ ਹੋਏ ਸ਼ਹਿਰਾਂ ਵਿੱਚ ਕੁਝ ਇਸਰਾਏਲੀ ਲੋਕ ਰਹਿੰਦੇ ਹਨ। ਉਹ ਲੋਕ ਆਖ ਰਹੇ ਹਨ, ‘ਸਿਰਫ਼ ਅਬਰਾਹਾਮ ਇੱਕ ਹੀ ਆਦਮੀ ਸੀ, ਅਤੇ ਪਰਮੇਸ਼ੁਰ ਨੇ ਉਸ ਨੂੰ ਇਹ ਸਾਰੀ ਧਰਤੀ ਦੇ ਦਿੱਤੀ ਸੀ। ਹੁਣ ਅਸੀਂ ਬਹੁਤ ਲੋਕ ਹਾਂ, ਇਸ ਲਈ ਇਹ ਧਰਤੀ ਅਵੱਸ਼ ਹੀ ਸਾਡੀ ਹੈ! ਇਹ ਸਾਡੀ ਧਰਤੀ ਹੈ!’
Psalm 112:6
ਉਸ ਬੰਦੇ ਦਾ ਕਦੀ ਵੀ ਪਤਨ ਨਹੀਂ ਹੋਵੇਗਾ। ਇੱਕ ਚੰਗਾ ਵਿਅਕਤੀ ਹਮੇਸ਼ਾ ਲਈ ਯਾਦ ਕੀਤਾ ਜਾਵੇਗਾ।
Psalm 52:5
ਇਸ ਲਈ ਪਰਮੇਸ਼ੁਰ ਤੁਹਾਨੂੰ ਸਦਾ ਲਈ ਬਰਬਾਦ ਕਰ ਦੇਵੇਗਾ। ਉਹ ਤੁਹਾਨੂੰ ਫ਼ੜ ਲਵੇਗਾ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਖਿੱਚ ਲਵੇਗਾ, ਜਿਵੇਂ ਕੋਈ ਬੰਦਾ ਪੌਦੇ ਨੂੰ ਜੜਾਂ ਸਮੇਤ ਜ਼ਮੀਨ ਵਿੱਚੋਂ ਪੁੱਟਦਾ ਹੈ।
Psalm 37:9
ਕਿਉਂ? ਕਿਉਂਕਿ ਦੁਸ਼ਟ ਲੋਕ ਨਸ਼ਟ ਹੋ ਜਾਣਗੇ। ਪਰ ਉਹ ਜਿਹੜੇ ਮਦਦ ਲਈ ਯਹੋਵਾਹ ਨੂੰ ਪੁਕਾਰਦੇ ਹਨ ਉਨ੍ਹਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ।