Proverbs 12:22
ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ ਕਰਦੇ ਹਨ।
Proverbs 12:22 in Other Translations
King James Version (KJV)
Lying lips are abomination to the LORD: but they that deal truly are his delight.
American Standard Version (ASV)
Lying lips are an abomination to Jehovah; But they that deal truly are his delight.
Bible in Basic English (BBE)
False lips are hated by the Lord, but those whose acts are true are his delight.
Darby English Bible (DBY)
Lying lips are an abomination to Jehovah; but they that deal truly are his delight.
World English Bible (WEB)
Lying lips are an abomination to Yahweh, But those who do the truth are his delight.
Young's Literal Translation (YLT)
An abomination to Jehovah `are' lying lips, And stedfast doers `are' his delight.
| Lying | תּוֹעֲבַ֣ת | tôʿăbat | toh-uh-VAHT |
| lips | יְ֭הוָה | yĕhwâ | YEH-va |
| are abomination | שִׂפְתֵי | śiptê | seef-TAY |
| to the Lord: | שָׁ֑קֶר | šāqer | SHA-ker |
| deal that they but | וְעֹשֵׂ֖י | wĕʿōśê | veh-oh-SAY |
| truly | אֱמוּנָ֣ה | ʾĕmûnâ | ay-moo-NA |
| are his delight. | רְצוֹנֽוֹ׃ | rĕṣônô | reh-tsoh-NOH |
Cross Reference
Revelation 22:15
ਸ਼ਹਿਰ ਤੋਂ ਬਾਹਰ, ਉੱਥੇ ਕੁੱਤੇ ਹਨ, ਉਹ ਜੋ ਜਾਦੂ ਕਰਦੇ ਹਨ, ਜਿਨਸੀ ਪਾਪ ਕਰਦੇ ਹਨ, ਜਿਹੜੇ ਕਤਲ ਕਰਦੇ ਹਨ, ਜਿਹੜੇ ਮੂਰਤੀਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਜਿਹੜੇ ਝੂਠ ਨੂੰ ਪਿਆਰ ਕਰਦੇ ਹਨ ਅਤੇ ਝੂਠ ਬੋਲਦੇ ਹਨ।
Proverbs 11:20
ਯਹੋਵਾਹ ਬੁਰਾਈ ਕਰਨ ਵਾਲੇ ਲੋਕਾਂ ਨੂੰ ਨਫ਼ਰਤ ਕਰਦਾ, ਪਰ ਉਨ੍ਹਾਂ ਨਾਲ ਖੁਸ਼ ਹੁੰਦਾ ਜੋ ਆਪਣੇ ਰਾਹਾਂ ਵਿੱਚ ਨਿਰਦੋਸ਼ ਹੁੰਦੇ ਹਨ।
Proverbs 11:1
ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ।
Proverbs 6:16
ਸੱਤ ਚੀਜ਼ਾਂ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ ਯਹੋਵਾਹ ਇਨ੍ਹਾਂ ਛੇਆਂ ਗੱਲਾਂ ਨੂੰ ਨਰਫ਼ਤ ਕਰਦਾ, ਅਤੇ ਇਹ ਸੱਤ ਗੱਲਾਂ ਉਸ ਲਈ ਘ੍ਰਿਣਾਯੋਗ ਹਨ।
Psalm 5:6
ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੇ ਹੋ ਜਿਹੜੇ ਝੂਠ ਬੋਲਦੇ ਹਨ। ਤੁਸੀਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦੇ ਹੋ ਜਿਹੜੇ ਦੂਸਰਿਆਂ ਨੂੰ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਬਨਾਉਂਦੇ ਹਨ।
Revelation 21:8
ਪਰ ਉਹ ਲੋਕ ਜਿਹੜੇ ਕਾਇਰ ਹਨ, ਉਹ ਲੋਕ ਜਿਹੜੇ ਵਿਸ਼ਵਾਸ ਤੋਂ ਮੁਨਕਰ ਹਨ, ਉਹ ਲੋਕ ਜਿਹੜੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹੜੇ ਕਤਲ ਕਰਦੇ ਹਨ, ਉਹੋ ਕਿ ਜਿਹੜੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹੜੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹੜੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹੜੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।”
Ezekiel 13:22
“‘ਨਬੀਓ, ਤੁਸੀਂ ਝੂਠ ਬੋਲਦੇ ਹੋ। ਤੁਹਾਡੇ ਝੂਠ ਨੇਕ ਬੰਦਿਆਂ ਨੂੰ ਦੁੱਖ ਪਹੁੰਚਾਉਂਦੇ ਹਨ-ਮੈਂ ਉਨ੍ਹਾਂ ਨੇਕ ਬੰਦਿਆਂ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਚਾਹਿਆ! ਤੁਸੀਂ ਮੰਦੇ ਲੋਕਾਂ ਦਾ ਪੱਖ ਲੈਂਦੇ ਹੋ ਅਤੇ ਉਨ੍ਹਾਂ ਨੂੰ ਉਤਸਾਹਿਤ ਕਰਦੇ ਹੋ। ਤੁਸੀਂ ਉਨ੍ਹਾਂ ਨੂੰ ਆਪਣੀਆਂ ਜ਼ਿੰਦਗੀਆਂ ਬਦਲਣ ਲਈ ਨਹੀਂ ਆਖਦੇ। ਤੁਸੀਂ ਉਨ੍ਹਾਂ ਦੀਆਂ ਜ਼ਿੰਦਗੀਆਂ ਬਚਾਉਣ ਦੀ ਕੋਸ਼ਿਸ਼ ਨਹੀਂ ਕਰਦੀਆਂ!
Ezekiel 13:19
ਤੁਸੀਂ ਲੋਕਾਂ ਨੂੰ ਇਹ ਸੋਚਣ ਲਾ ਦਿੰਦੀਆਂ ਹੋ ਕਿ ਮੈ ਮਹੱਤਵਪੂਰਣ ਨਹੀਂ ਹਾਂ। ਤੁਸੀਂ ਉਨ੍ਹਾਂ ਨੂੰ ਜੌਆਂ ਦੀਆਂ ਕੁਝ ਮੁੱਠੀਆਂ ਅਤੇ ਰੋਟੀਆਂ ਦੇ ਕੁਝ ਟੁਕੜਿਆਂ ਬਦਲੇ ਮੇਰੇ ਖਿਲਾਫ਼ ਕਰ ਦਿੰਦੀਆਂ ਹੋ। ਤੁਸੀਂ ਮੇਰੇ ਲੋਕਾਂ ਨਾਲ ਝੂਠ ਬੋਲਦੀਆਂ ਹੋ। ਉਹ ਲੋਕ ਉਨ੍ਹਾਂ ਝੂਠਾਂ ਨੂੰ ਸੁਣਨਾ ਪਸੰਦ ਕਰਦੇ ਹਨ। ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੀਆਂ ਹੋ ਜਿਨ੍ਹਾਂ ਨੂੰ ਜਿਉਣਾ ਚਾਹੀਦਾ ਹੈ। ਅਤੇ ਤੁਸੀਂ ਉਨ੍ਹਾਂ ਲੋਕਾਂ ਨੂੰ ਜਿਉਣ ਦਿੰਦੀਆਂ ਹੋ ਜਿਨ੍ਹਾਂ ਨੂੰ ਮਰਨਾ ਚਾਹੀਦਾ ਹੈ।
Jeremiah 9:24
ਪਰ ਜੇ ਕੋਈ ਫ਼ਢ਼ਾਂ ਮਾਰਨਾ ਹੀ ਚਾਹੁੰਦਾ ਹੈ ਤਾਂ ਉਸ ਨੂੰ ਇਨ੍ਹਾਂ ਗੱਲਾਂ ਦੀਆਂ ਫ਼ਢ਼ਾਂ ਮਾਰਨ ਦਿਓ: ਉਸ ਨੂੰ ਫ਼ਢ਼ਾਂ ਮਾਰਨ ਦਿਓ ਕਿ ਉਸ ਨੇ ਮੈਨੂੰ ਜਾਨਣਾ ਸਿੱਖਿਆ। ਉੱਸਨੂੰ ਫਢ਼ਾਂ ਮਾਰਨ ਦਿਓ ਕਿ ਉਹ ਸਮਝਦਾ ਹੈ ਕਿ ਮੈਂ ਯਹੋਵਾਹ ਹਾਂ, ਕਿ ਮੈਂ ਮਿਹਰਬਾਨ ਅਤੇ ਨਿਰਪੱਖ ਹਾਂ, ਕਿ ਮੈਂ ਧਰਤੀ ਉੱਤੇ ਸ਼ੁਭ ਗੱਲਾਂ ਕਰਦਾ ਹਾਂ। ਮੈਂ ਇਨ੍ਹਾਂ ਗੱਲਾਂ ਨੂੰ ਪਿਆਰ ਕਰਦਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Isaiah 9:15
ਸਿਰ ਦਾ ਅਰਬ ਹੈ ਬਜ਼ੁਰਗ ਅਤੇ ਮਹੱਤਵਪੂਰਣ ਆਗੂ। ਪੂਛ ਦਾ ਅਰਬ ਹੈ ਉਹ ਨਬੀ ਜਿਹੜੇ ਝੂਠ ਬੋਲਦੇ ਹਨ।
Proverbs 15:8
ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ।