Proverbs 14:11
ਦੁਸ਼ਟ ਲੋਕਾਂ ਦਾ ਘਰ ਤਬਾਹ ਹੋ ਜਾਵੇਗਾ, ਪਰ ਇਮਾਨਦਾਰ ਲੋਕਾਂ ਦਾ ਤੰਬੂ ਵੱਧੇ-ਫ਼ੁੱਲੇਗਾ।
Proverbs 14:11 in Other Translations
King James Version (KJV)
The house of the wicked shall be overthrown: but the tabernacle of the upright shall flourish.
American Standard Version (ASV)
The house of the wicked shall be overthrown; But the tent of the upright shall flourish.
Bible in Basic English (BBE)
The house of the sinner will be overturned, but the tent of the upright man will do well.
Darby English Bible (DBY)
The house of the wicked shall be overthrown; but the tent of the upright shall flourish.
World English Bible (WEB)
The house of the wicked will be overthrown, But the tent of the upright will flourish.
Young's Literal Translation (YLT)
The house of the wicked is destroyed, And the tent of the upright flourisheth.
| The house | בֵּ֣ית | bêt | bate |
| of the wicked | רְ֭שָׁעִים | rĕšāʿîm | REH-sha-eem |
| shall be overthrown: | יִשָּׁמֵ֑ד | yiššāmēd | yee-sha-MADE |
| tabernacle the but | וְאֹ֖הֶל | wĕʾōhel | veh-OH-hel |
| of the upright | יְשָׁרִ֣ים | yĕšārîm | yeh-sha-REEM |
| shall flourish. | יַפְרִֽיחַ׃ | yaprîaḥ | yahf-REE-ak |
Cross Reference
Proverbs 3:33
ਯਹੋਵਾਹ ਦੁਸ਼ਟ ਲੋਕਾਂ ਨੂੰ ਸਰਾਪਦਾ, ਪਰ ਧਰਮੀ ਦੇ ਘਰ ਨੂੰ ਅਸੀਸ ਦਿੰਦਾ ਹੈ।
Job 8:15
ਜੇ ਕੋਈ ਬੰਦਾ ਮਕੱੜੀ ਦੇ ਜਾਲ ਤੇ ਨਿਰਭਰ ਕਰਦਾ, ਉਹ ਖੜ੍ਹਾ ਨਹੀਂ ਹੋ ਸੱਕਦਾ। ਉਹ ਫੜੀ ਰੱਖਦਾ ਹੈ ਜਾਲ ਨੂੰ ਪਰ ਉਹ ਉੱਠ ਨਹੀਂ ਸੱਕਦਾ।
Proverbs 12:7
ਬੁਰੇ ਲੋਕ ਉਖੜ ਜਾਂਦੇ ਹਨ ਅਤੇ ਨਹੀਂ ਬਚਦੇ ਪਰ ਧਰਮੀ ਦੇ ਪਰਿਵਾਰ ਕਾਇਮ ਰਹਿਣਗੇ।
Psalm 128:3
ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ। ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ।
Job 21:28
ਭਾਵੇਂ ਤੁਸੀਂ ਆਖੋ: ‘ਮੈਨੂੰ ਕਿਸੇ ਨੇਕ ਆਦਮੀ ਦਾ ਘਰ ਦਿਖਾ। ਹੁਣ, ਮੈਨੂੰ ਦਿਖਾ ਜਿੱਥੇ ਬੁਰੇ ਆਦਮੀ ਰਹਿੰਦੇ ਨੇ।’
Matthew 7:26
“ਹਰੇਕ ਉਹ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਨ੍ਹਾਂ ਨੂੰ ਨਹੀਂ ਮੰਨਦਾ, ਉਹ ਉਸ ਮੂਰਖ ਆਦਮੀ ਵਰਗਾ ਹੈ ਜੋ ਆਪਣਾ ਘਰ ਰੇਤ ਤੇ ਬਣਾਉਂਦਾ ਹੈ।
Zechariah 5:4
ਸਰਬ ਸ਼ਕਤੀਮਾਨ ਆਖਦਾ ਹੈ, ਮੈਂ ਇਹ ਪੱਤਰੀ ਉਨ੍ਹਾਂ ਚੋਰਾਂ ਅਤੇ ਉਨ੍ਹਾਂ ਮਨੁੱਖਾਂ ਦੇ ਘਰ ਭੇਜਾਂਗਾ ਜਿਹੜੇ ਮੇਰੇ ਨਾਂ ਦੀ ਸੌਂਹ ਖਾਕੇ ਇਕਰਾਰ ਕਰਕੇ ਮੁਕਰ ਜਾਂਦੇ ਅਤੇ ਝੂਠ ਬੋਲਦੇ ਹਨ। ਇਹ ਪੱਤਰੀ ਉਨ੍ਹਾਂ ਘਰਾਂ ਵਿੱਚ ਰਹੇਗੀ ਤੇ ਉਨ੍ਹਾਂ ਦੇ ਘਰਾਂ ਨੂੰ ਬਰਬਾਦ ਕਰੇਗੀ। ਇਹੋ ਨਹੀਂ ਸਗੋਂ ਇਹ ਪੱਤਰੀ ਉਨ੍ਹਾਂ ਘਰਾਂ ਨੂੰ ਲੱਕੜੀ ਅਤੇ ਪੱਥਰ ਸਮੇਤ ਨਸ਼ਟ ਕਰੇਗੀ।”
Isaiah 58:11
ਯਹੋਵਾਹ ਹਮੇਸ਼ਾ ਤੁਹਾਡੀ ਅਗਵਾਈ ਕਰੇਗਾ। ਉਹ ਖੁਸ਼ਕ ਧਰਤੀਆਂ ਵਿੱਚ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ। ਯਹੋਵਾਹ ਤੁਹਾਡੀਆਂ ਹੱਡੀਆਂ ਵਿੱਚ ਤਾਕਤ ਭਰੇਗਾ। ਤੁਸੀਂ ਉਸ ਬਾਗ਼ ਵਰਗੇ ਹੋਵੋਗੇ ਜਿਸ ਨੂੰ ਬਹੁਤ ਪਾਣੀ ਮਿਲਦਾ ਹੈ। ਤੁਸੀਂ ਉਸ ਝਰਨੇ ਵਾਂਗ ਹੋਵੋਗੇ ਜਿੱਥੇ ਹਮੇਸ਼ਾ ਪਾਣੀ ਰਹਿੰਦਾ ਹੈ।
Proverbs 21:20
ਸਿਆਣੇ ਬੰਦੇ ਦਾ ਘਰ ਅਨਾਜ ਅਤੇ ਤੇਲ ਨਾਲ ਭਰਪੂਰ ਹੁੰਦਾ, ਪਰ ਮੂਰਖ ਬੰਦੇ ਕੋਲ ਜੋ ਵੀ ਹੈ ਉਹ ਉਸ ਨੂੰ ਖਤਮ ਕਰ ਲੈਂਦਾ ਹੈ।
Proverbs 21:12
ਪਰਮੇਸ਼ੁਰ ਜੋ ਕਿ ਨਿਆਂਈ ਹੈ ਦੁਸ਼ਟ ਆਦਮੀ ਦੇ ਟੱਬਰ ਤੇ ਅੱਖ ਰੱਖਦਾ ਅਤੇ ਦੁਸ਼ਟ ਆਦਮੀ ਨੂੰ ਬਰਬਾਦ ਕਰ ਦਿੰਦਾ ਹੈ।
Proverbs 11:28
ਜਿਹੜਾ ਬੰਦਾ ਆਪਣੀ ਦੌਲਤ ਉੱਤੇ ਨਿਰਭਰ ਕਰਦਾ ਹੈ ਡਿੱਗ ਪਵੇਗਾ। ਪਰ ਧਰਮੀ ਲੋਕ ਨਵੀਂ ਕਰੁੰਬਲ ਵਾਂਗ ਹਰੇ ਰਹਿਣਗੇ।
Psalm 112:2
ਉਸਦੀ ਔਲਾਦ ਧਰਤੀ ਅਤੇ ਮਹਾਨ ਹੋਵੇਗੀ। ਚੰਗੇ ਲੋਕਾਂ ਦੀ ਔਲਾਦ ਸੱਚਮੁੱਚ ਸੁਭਾਗੀ ਹੋਵੇਗੀ।
Job 27:13
“ਇਹੀ ਹੈ ਜਿਸਦੀ ਯੋਜਨਾ ਪਰਮੇਸ਼ੁਰ ਨੇ ਬੁਰੇ ਲੋਕਾਂ ਲਈ ਬਣਾਈ ਸੀ। ਇਹੀ ਹੈ ਜੋ ਜ਼ਾਲਮ ਲੋਕਾਂ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਪਾਸੋਂ ਮਿਲੇਗਾ।
Job 20:26
ਉਸ ਦੇ ਸਾਰੇ ਖਜ਼ਾਨੇ ਤਬਾਹ ਹੋ ਜਾਣਗੇ। ਇੱਕ ਅੱਗ ਉਸ ਨੂੰ ਤਬਾਹ ਕਰ ਦੇਵੇਗੀ। ਉਹ ਅੱਗ ਜਿਹੜੀ ਕਿਸੇ ਇਨਸਾਨ ਦੁਆਰਾ ਨਹੀਂ ਲਗਾਈ ਗਈ ਸੀ। ਅੱਗ ਉਸ ਦੇ ਘਰ ਵਿੱਚ ਬਚੀ ਹੋਈ ਹਰ ਸ਼ੈਅ ਨੂੰ ਤਬਾਹ ਕਰ ਦੇਵੇਗੀ।
Job 18:21
ਸੱਚਮੁੱਚ ਬੁਰੇ ਦੇ ਘਰ ਨਾਲ ਇਹ ਵਾਪਰੇਗਾ ਇਹੀ ਹੈ ਜੋ ਉਸ ਬੰਦੇ ਨਾਲ ਵਾਪਰੇਗਾ ਜੋ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾ।ਂ”
Job 18:14
ਬੁਰਾ ਆਦਮੀ ਆਪਣੇ ਘਰ ਦੀ ਸੁਰੱਖਿਆ ਤੋਂ ਦੂਰ ਲਿਜਾਇਆ ਜਾਵੇਗਾ, ਉਸ ਦੀ ਅਗਵਾਈ ਖੌਫ਼ਾਂ ਦੇ ਰਾਜੇ ਨੂੰ ਮਿਲਣ ਲਈ ਕੀਤੀ ਜਾਵੇਗੀ।
Job 15:34
ਕਿਉਂ ਕਿ ਬਿਨਾ ਪਰਮੇਸ਼ੁਰ ਦੇ ਲੋਕਾਂ ਕੋਲ ਕੁਝ ਵੀ ਨਹੀਂ ਉਹ ਜਿਹੜੇ ਵਢ੍ਢੀ ਨੂੰ ਪਿਆਰ ਕਰਦੇ ਨੇ ਉਨ੍ਹਾਂ ਦੇ ਘਰ ਅੱਗ ਨਾਲ ਸਾੜੇ ਜਾਣਗੇ।
Job 8:6
ਜੇ ਤੂੰ ਸ਼ੁੱਧ ਤੇ ਨੇਕ ਹੈਂ, ਉਹ ਛੇਤੀ ਹੀ ਤੇਰੀ ਸਹਾਇਤਾ ਨੂੰ ਆਵੇਗਾ। ਉਹ ਉਸ ਜਾਇਦਾਦ ਨੂੰ ਵਾਪਸ ਕਰ ਦੇਵੇਗਾ ਜੋ ਹਕੀ ਤੇਰੀ ਹੈ।