Proverbs 21:10
ਬੁਰੇ ਬੰਦੇ ਹਮੇਸ਼ਾ ਹੋਰ ਬਦੀ ਕਰਨਾ ਲੋਚਦੇ ਹਨ। ਅਤੇ ਉਹ ਲੋਕ ਆਪਣੇ ਆਸ-ਪਾਸ ਦੇ ਲੋਕਾਂ ਲਈ ਰਹਿਮ ਨਹੀਂ ਪ੍ਰਗਟਾਉਂਦੇ।
Proverbs 21:10 in Other Translations
King James Version (KJV)
The soul of the wicked desireth evil: his neighbour findeth no favour in his eyes.
American Standard Version (ASV)
The soul of the wicked desireth evil: His neighbor findeth no favor in his eyes.
Bible in Basic English (BBE)
The desire of the evil-doer is fixed on evil: he has no kind feeling for his neighbour.
Darby English Bible (DBY)
The soul of the wicked desireth evil: his neighbour findeth no favour in his eyes.
World English Bible (WEB)
The soul of the wicked desires evil; His neighbor finds no mercy in his eyes.
Young's Literal Translation (YLT)
The soul of the wicked hath desired evil, Not gracious in his eyes is his neighbour.
| The soul | נֶ֣פֶשׁ | nepeš | NEH-fesh |
| of the wicked | רָ֭שָׁע | rāšoʿ | RA-shoh |
| desireth | אִוְּתָה | ʾiwwĕtâ | ee-weh-TA |
| evil: | רָ֑ע | rāʿ | ra |
| neighbour his | לֹא | lōʾ | loh |
| findeth no | יֻחַ֖ן | yuḥan | yoo-HAHN |
| favour | בְּעֵינָ֣יו | bĕʿênāyw | beh-ay-NAV |
| in his eyes. | רֵעֵֽהוּ׃ | rēʿēhû | ray-ay-HOO |
Cross Reference
Mark 7:21
ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿੱਚਾਰ, ਜਿਨਸੀ ਪਾਪ, ਚੋਰੀਆਂ, ਕਤਲ,
Micah 3:2
ਪਰ ਤੁਹਾਨੂੰ ਚੰਗਾਈ ਨਾਲੋਂ ਬੁਰਾਈ ਚੰਗੀ ਲੱਗਦੀ ਹੈ ਤੁਸੀਂ ਉਨ੍ਹਾਂ ਲੋਕਾਂ ਦੀ ਚਮੜੀ ਉਧੇੜ ਕੇ, ਉਨ੍ਹਾਂ ਦੀਆਂ ਹੱਡੀਆਂ ਤੋਂ ਉਨ੍ਹਾਂ ਦਾ ਮਾਸ ਨੋਚਦੇ ਹੋ।
Proverbs 3:29
ਆਪਣੇ ਗੁਆਂਢੀ ਦੇ ਖਿਲਾਫ਼, ਉਸ ਨੂੰ ਕਿਵੇਂ ਵੀ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਨਾ ਬਣਾਓ ਕਿਉਂ ਕਿ ਉਹ ਤੁਹਾਡੇ ਤੇ ਭਰੋਸਾ ਕਰਦਾ ਹੈ।
1 John 2:16
ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਨਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ।
James 5:4
ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਦੁਹਾਈ ਦੇ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦੀ ਦੁਹਾਈ ਸੁਣ ਲਈ ਹੈ।
James 4:1
ਆਪਣੇ ਆਪ ਨੂੰ ਪਰਮੇਸੁਰ ਨੂੰ ਸੌਂਪ ਦਿਓ ਤੁਹਾਡੇ ਆਪਣੇ ਵਿੱਚਕਾਰ, ਲੜਾਈਆਂ ਅਤੇ ਝਗੜ੍ਹੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਹ ਗੱਲਾਂ ਕਿੱਥੋਂ ਆਉਂਦੀਆਂ ਹਨ? ਇਹ ਉਨ੍ਹਾਂ ਖੁਦਗਰਜ਼ ਇੱਛਾਵਾਂ ਤੋਂ ਆਉਂਦੀਆਂ ਹਨ ਜਿਹੜੀਆਂ ਤੁਹਾਡੇ ਅੰਦਰ ਲੜਦੀਆਂ ਹਨ।
James 2:13
ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਆਂ ਕਰੇਗਾ। ਪਰ ਇੱਕ ਜਿਹੜਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸੱਕਦਾ ਹੈ ਜਦੋਂ ਉਸਦਾ ਨਿਆਂ ਕੀਤਾ ਜਾ ਰਿਹਾ ਹੋਵੇਗਾ।
1 Corinthians 10:6
ਅਤੇ ਇਹ ਗੱਲਾਂ ਜਿਹੜੀਆਂ ਵਾਪਰੀਆਂ ਸਾਡੇ ਲਈ ਮਿਸਾਲ ਹਨ। ਇਨ੍ਹਾਂ ਮਿਸਾਲਾਂ ਤੋਂ ਸਾਨੂੰ ਸਿਖਣਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਵਾਂਗ ਬੁਰੀਆਂ ਚੀਜ਼ਾਂ ਦੀ ਤਮੰਨਾ ਨਾ ਕਰੀਏ।
Isaiah 32:6
ਮੂਰਖ ਬੰਦਾ ਮੂਰੱਖਤਾਪੂਰਣ ਗੱਲਾਂ ਕਰਦਾ ਹੈ ਅਤੇ ਆਪਣੇ ਦਿਲ (ਮਨ) ਵਿੱਚ ਮੰਦੇ ਕੰਮਾਂ ਦੀ ਯੋਜਨਾ ਬਣਾਉਂਦਾ ਹੈ। ਮੂਰਖ ਬੰਦਾ ਮੰਦੇ ਕੰਮ ਕਰਨੇ ਲੋਚਦਾ ਹੈ। ਮੂਰਖ ਬੰਦਾ ਯਹੋਵਾਹ ਦੇ ਖਿਲਾਫ਼ ਮੰਦੇ ਬਚਨ ਬੋਲਦਾ ਹੈ। ਮੂਰਖ ਬੰਦਾ ਭੁੱਖਿਆਂ ਨੂੰ ਰੋਟੀ ਨਹੀਂ ਖਾਣ ਦਿੰਦਾ। ਮੂਰਖ ਬੰਦਾ ਪਿਆਸਿਆਂ ਨੂੰ ਪਾਣੀ ਨਹੀਂ ਪੀਣ ਦਿੰਦਾ।
Proverbs 21:13
ਜੇ ਕੋਈ ਬੰਦਾ ਗਰੀਬ ਲੋਕਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਲੋੜ ਪੈਣ ਤੇ ਉਸ ਦੀ ਵੀ ਕੋਈ ਸਹਾਇਤਾ ਨਹੀਂ ਕਰੇਗਾ।
Proverbs 12:12
ਦੁਸ਼ਟ ਦੁਸ਼ਟ-ਆਦਮੀਆਂ ਦੀਆਂ ਲੁੱਟਾਂ ਦੀ ਇੱਛਾ ਕਰਦੇ ਹਨ, ਪਰ ਧਰਮੀ ਉੱਨਤੀ ਕਰਦਾ ਹੈ।
Psalm 112:9
ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ। ਅਤੇ ਉਸਦੀ ਨੇਕੀ ਸਦਾ ਰਹੇਗੀ।
Psalm 112:5
ਕਿਸੇ ਬੰਦੇ ਲਈ ਮਿਹਰਬਾਨ ਅਤੇ ਫ਼ਰਾਖ ਹੋਣਾ ਚੰਗਾ ਹੈ। ਕਿਸੇ ਇੱਕ ਬੰਦੇ ਲਈ ਆਪਣੇ ਕੰਮ ਵਿੱਚ ਬੇਲਾਗ ਹੋਣਾ ਚੰਗਾ ਹੈ।
Psalm 52:2
ਤਸੀਂ ਮੂਰੱਖਤਾ ਭਰੀਆਂ ਵਿਉਂਤਾ ਬਣਾਉਂਦੇ ਹੋ ਅਤੇ ਤੁਹਾਡੀ ਜ਼ੁਬਾਨ ਤੇਜ ਤਰਾਰ ਉਸਤਰੇ ਵਰਗੀ ਹੈ। ਤੁਸੀਂ ਹਰ ਵੇਲੇ ਝੂਠ ਬੋਲਦੇ ਹੋਂ। ਤੁਸੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹੋ।
Psalm 36:4
ਰਾਤ ਵੇਲੇ, ਉਹ ਫ਼ਜ਼ੂਲ ਦੀਆਂ ਵਿਉਂਤਾਂ ਬਣਾਉਂਦਾ ਹੈ। ਉਹ ਜਾਗਦਾ ਅਤੇ ਕੁਝ ਵੀ ਚੰਗਾ ਨਹੀਂ ਕਰਦਾ। ਪਰ ਉਹ ਬਦੀ ਕਰਨ ਤੋਂ ਇਨਕਾਰ ਨਹੀਂ ਕਰਦਾ।
1 Samuel 25:8
ਤੂੰ ਆਪਣੇ ਸੇਵਕਾਂ ਨੂੰ ਪੁੱਛ ਅਤੇ ਉਹ ਤੈਨੂੰ ਦੱਸਣਗੇ ਕਿ ਇਹ ਸੱਚ ਹੈ। ਕਿਰਪਾ ਕਰਕੇ ਮੇਰੇ ਜੁਆਨਾ ਉੱਤੇ ਵੀ ਰਹਿਮ ਕਰੀਂ। ਇਹ ਇਸ ਖੁਸ਼ੀ ਦੇ ਮੌਕੇ ਉੱਤੇ ਤੇਰੇ ਕੋਲ ਆਏ ਹਨ। ਕਿਰਪਾ ਕਰਕੇ ਇਨ੍ਹਾਂ ਜੁਆਨਾ ਨੂੰ ਤੂੰ ਜੋ ਕੁਝ ਵੀ ਆਪਣੇ ਖਜ਼ਾਨੇ ਵਿੱਚੋਂ ਦੇ ਸੱਕਦਾ ਹੈਂ ਦੇ। ਕਿਰਪਾ ਕਰਕੇ ਤੂੰ ਮੇਰੀ ਖਾਤਿਰ ਉਹ ਉਪਕਾਰ ਕਰ। ਤੇਰਾ ਮਿੱਤਰ, ਦਾਊਦ।”