Proverbs 21:6
ਜੇ ਤੁਸੀਂ ਅਮੀਰ ਹੋਣ ਲਈ ਧੋਖਾ ਕਰਦੇ ਹੋ, ਤਾਂ ਤੁਹਾਡੀ ਦੌਲਤ ਛੇਤੀ ਹੀ ਚਲੀ ਜਾਵੇਗੀ। ਅਤੇ ਤੁਹਾਡੀ ਅਮੀਰੀ ਤੁਹਾਨੂੰ ਮੌਤ ਵੱਲ ਲੈ ਜਾਵੇਗੀ।
Proverbs 21:6 in Other Translations
King James Version (KJV)
The getting of treasures by a lying tongue is a vanity tossed to and fro of them that seek death.
American Standard Version (ASV)
The getting of treasures by a lying tongue Is a vapor driven to and fro by them that seek death.
Bible in Basic English (BBE)
He who gets stores of wealth by a false tongue, is going after what is only breath, and searching for death.
Darby English Bible (DBY)
The getting of treasures by a lying tongue is a fleeting breath of them that seek death.
World English Bible (WEB)
Getting treasures by a lying tongue Is a fleeting vapor for those who seek death.
Young's Literal Translation (YLT)
The making of treasures by a lying tongue, `Is' a vanity driven away of those seeking death.
| The getting | פֹּ֣עַל | pōʿal | POH-al |
| of treasures | אֹ֭צָרוֹת | ʾōṣārôt | OH-tsa-rote |
| by a lying | בִּלְשׁ֣וֹן | bilšôn | beel-SHONE |
| tongue | שָׁ֑קֶר | šāqer | SHA-ker |
| vanity a is | הֶ֥בֶל | hebel | HEH-vel |
| tossed to and fro | נִ֝דָּ֗ף | niddāp | NEE-DAHF |
| seek that them of | מְבַקְשֵׁי | mĕbaqšê | meh-vahk-SHAY |
| death. | מָֽוֶת׃ | māwet | MA-vet |
Cross Reference
Proverbs 20:21
ਆਸਾਨੀ ਨਾਲ ਪ੍ਰਾਪਤ ਕੀਤਾ ਵਿਰਸਾ ਅਖੀਰ ਵਿੱਚ ਅਸੀਸਾਂ ਨਹੀਂ ਲਿਆਵੇਗਾ।
Proverbs 13:11
ਧੋਖੇ ਨਾਲ ਕਮਾਈ ਹੋਈ ਦੌਲਤ ਛੋਟੀ ਤੋਂ ਛੋਟੀ ਹੁੰਦੀ ਜਾਂਦੀ ਹੈ। ਪਰ ਜਿਹੜਾ ਵਿਅਕਤੀ ਹੱਥ ਭਰਕੇ ਪੈਸੇ ਇਕੱਠੇ ਕਰਦਾ ਉਸਦੀ ਦੌਲਤ ਵੱਧਦੀ-ਫੁੱਲਦੀ ਹੈ।
2 Peter 2:3
ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।
Proverbs 10:2
ਬਦ ਅਮਲਾਂ ਨਾਲ ਕਮਾਈ ਗਈ ਦੌਲਤ ਦੀ ਕੋਈ ਕੀਮਤ ਨਹੀਂ, ਪਰ ਧਰਮੀਅਤਾ ਤੁਹਾਨੂੰ ਮੌਤ ਤੋਂ ਬਚਾ ਸੱਕਦੀ ਹੈ।
Proverbs 8:36
ਪਰ ਜਿਹੜਾ ਵਿਅਕਤੀ ਮੈਨੂੰ ਲੱਭਣ ’ਚ ਨਾਕਾਮ ਹੋ ਜਾਂਦਾ ਹੈ, ਆਪਣੀ ਹੀ ਜ਼ਿੰਦਗੀ ਨੂੰ ਉਜਾੜ ਲੈਂਦਾ ਹੈ। ਕੋਈ ਵੀ, ਜੋ ਮੈਨੂੰ ਨਫ਼ਰਤ ਕਰਦਾ ਮੌਤ ਨੂੰ ਪਿਆਰ ਕਰਦਾ।”
Titus 1:11
ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇ ਕੇ, ਜਿਹੜੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ।
1 Timothy 6:9
ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ।
Ezekiel 18:31
ਉਨ੍ਹਾਂ ਸਾਰੀਆਂ ਭਿਆਨਕ ਚੀਜ਼ਾਂ ਤੋਂ ਖਹਿੜਾ ਛੁਡਾ ਲਵੋ ਜੋ ਤੁਸੀਂ ਕਰਦੇ ਰਹੇ ਹੋਂ। ਆਪਣੇ ਦਿਲ ਅਤੇ ਆਪਣੇ ਆਤਮੇ ਨੂੰ ਬਦਲ ਦਿਓ! ਇਸਰਾਏਲ ਦੇ ਲੋਕੋ, ਤੁਸੀਂ ਆਪਣੇ ਆਪ ਲਈ ਮੌਤ ਕਿਉਂ ਲਿਆਉਂਦੇ ਹੋਂ?
Jeremiah 17:11
ਕਦੇ-ਕਦੇ ਕੋਈ ਪੰਛੀ ਉਸ ਅੰਡੇ ਨੂੰ ਸੇਁਹਦਾ ਹੈ ਜੋ ਉਸ ਨੇ ਨਹੀਂ ਦਿੱਤਾ ਹੁੰਦਾ। ਉਹ ਬੰਦਾ ਜਿਹੜਾ ਧੋਖੇ ਨਾਲ ਧਨ ਹਾਸਿਲ ਕਰਦਾ ਹੈ ਉਹ ਉਸੇ ਪੰਛੀ ਵਰਗਾ ਹੈ। ਉਹ ਆਦਮੀ ਅਧਖੜ ਉਮਰ ਵਿੱਚ ਹੀ ਆਪਣੀ ਦੌਲਤ ਗਵਾ ਲਵੇਗਾ। ਅਤੇ ਜੀਵਨ ਦੇ ਅੰਤ ਉੱਤੇ ਇਹ ਸਪੱਸ਼ਟ ਹੋ ਜਾਵੇਗਾ ਕਿ ਉਹ ਬੰਦਾ ਮੂਰਖ ਸੀ।”
Proverbs 30:8
ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।
Proverbs 22:8
ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ।
Proverbs 20:14
ਜਿਹੜਾ ਬੰਦਾ ਤੁਹਾਡੇ ਪਾਸੋਂ ਕੋਈ ਚੀਜ਼ ਖਰੀਦਦਾ ਹੈ, ਹਮੇਸ਼ਾ ਆਖਦਾ ਹੈ, “ਇਹ ਚੰਗੀ ਨਹੀਂ! ਇਹ ਮਹਿੰਗੀ ਬਹੁਤ ਹੈ!” ਫ਼ੇਰ ਉਹ ਬੰਦਾ ਚੱਲਾ ਜਾਂਦਾ ਹੈ ਅਤੇ ਹੋਰਾਂ ਲੋਕਾਂ ਨੂੰ ਦੱਸਦਾ ਹੈ ਕਿ ਉਸ ਨੇ ਚੰਗਾ ਸੌਦਾ ਕੀਤਾ ਹੈ।