Proverbs 21:8
ਇੱਕ ਅਪਰਾਧੀ ਦਾ ਰਾਹ ਪੇਚਦਾਰ ਹੁੰਦਾ ਹੈ, ਪਰ ਇੱਕ ਬੇਗੁਨਾਹ ਆਦਮੀ ਉਹੀ ਕਰਦਾ ਜੋ ਧਰਮੀ ਹੁੰਦਾ।
Proverbs 21:8 in Other Translations
King James Version (KJV)
The way of man is froward and strange: but as for the pure, his work is right.
American Standard Version (ASV)
The way of him that is laden with guilt is exceeding crooked; But as for the pure, his work is right.
Bible in Basic English (BBE)
Twisted is the way of him who is full of crime; but as for him whose heart is clean, his work is upright.
Darby English Bible (DBY)
Very crooked is the way of a guilty man; but as for the pure, his work is upright.
World English Bible (WEB)
The way of the guilty is devious, But the conduct of the innocent is upright.
Young's Literal Translation (YLT)
Froward `is' the way of a man who is vile, And the pure -- upright `is' his work.
| The way | הֲפַכְפַּ֬ךְ | hăpakpak | huh-fahk-PAHK |
| of man | דֶּ֣רֶךְ | derek | DEH-rek |
| froward is | אִ֣ישׁ | ʾîš | eesh |
| and strange: | וָזָ֑ר | wāzār | va-ZAHR |
| pure, the for as but | וְ֝זַ֗ךְ | wĕzak | VEH-ZAHK |
| his work | יָשָׁ֥ר | yāšār | ya-SHAHR |
| is right. | פָּעֳלֽוֹ׃ | pāʿŏlô | pa-oh-LOH |
Cross Reference
Proverbs 2:15
ਉਨ੍ਹਾਂ ਦੇ ਰਾਹ ਵਿੰਗੇ-ਤੜਿੰਗੇ ਹਨ, ਅਤੇ ਉਹ ਆਪਣੇ ਰਾਹਾਂ ਵਿੱਚ ਅਸੰਗਤ ਹਨ।
1 Corinthians 3:3
ਤੁਸੀਂ ਹਾਲੇ ਵੀ ਆਤਮਕ ਲੋਕ ਨਹੀਂ ਹੋ। ਤੁਹਾਡੇ ਅੰਦਰ ਈਰਖਾ ਅਤੇ ਝਗੜ੍ਹੇ ਹਨ। ਇਹ ਦਰਸ਼ਾਉਂਦਾ ਹੈ ਕਿ ਤੁਸੀਂ ਆਤਮਕ ਲੋਕ ਨਹੀਂ ਹੋ। ਤੁਸੀਂ ਦੁਨਿਆਵੀ ਲੋਕਾਂ ਵਰਗਾ ਹੀ ਵਿਹਾਰ ਕਰਦੇ ਹੋ।
Ephesians 2:2
ਹਾਂ, ਅਤੀਤ ਵਿੱਚ ਤੁਸੀਂ ਇਹ ਪਾਪ ਕਰਦੇ ਹੋਏ ਜੀਵਨ ਬਤੀਤ ਕੀਤਾ। ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਜੀਵਨ ਬਤੀਤ ਕੀਤਾ ਤੁਸੀਂ ਸੰਸਾਰ ਵਿੱਚ ਬਦੀ ਦੀਆਂ ਸ਼ਕਤੀਆਂ ਦੇ ਹਾਕਮ ਦੇ ਚੇਲੇ ਸੀ। ਹੁਣ ਇਹੀ ਆਤਮਾ ਉਨ੍ਹਾਂ ਲੋਕਾਂ ਵਿੱਚ ਕੰਮ ਕਰ ਰਿਹਾ ਹੈ ਜਿਹੜੇ ਪਰਮੇਸ਼ੁਰ ਨੂੰ ਅਵੱਗਿਆਕਾਰੀ ਹਨ।
Titus 1:15
ਸ਼ੁੱਧ ਲੋਕਾਂ ਲਈ ਸਭ ਕੁਝ ਸ਼ੁੱਧ ਹੈ, ਪਰ ਜਿਹੜੇ ਲੋਕ ਪਾਪ ਨਾਲ ਭਰਪੂਰ ਹਨ ਅਤੇ ਨਿਹਚਾ ਨਹੀਂ ਰੱਖਦੇ, ਉਨ੍ਹਾਂ ਲਈ ਕੁਝ ਵੀ ਸ਼ੁੱਧ ਨਹੀਂ ਹੈ। ਅਸਲ ਵਿੱਚ, ਉਨ੍ਹਾਂ ਦੀ ਸੋਚ ਦੁਸ਼ਟ ਹੋ ਗਈ ਹੈ ਅਤੇ ਉਨ੍ਹਾਂ ਦੀ ਸਹੀ ਨੂੰ ਜਾਨਣ ਦੀ ਯੋਗਤਾ ਨਸ਼ਟ ਹੋ ਚੁੱਕੀ ਹੈ।
Titus 2:14
ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।
Titus 3:3
ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।
Titus 3:5
ਉਸ ਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸ ਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ।
1 Peter 1:22
ਹੁਣ ਤੁਸੀਂ ਸੱਚ ਨੂੰ ਮੰਨਕੇ ਆਪਣੇ ਆਪ ਨੂੰ ਸ਼ੁੱਧ ਬਣਾ ਲਿਆ ਹੈ। ਹੁਣ ਤੁਹਾਡੇ ਕੋਲ ਆਪਣੇ ਭਰਾਵਾਂ ਅਤੇ ਭੈਣਾਂ ਲਈ ਸੱਚਾ ਪ੍ਰੇਮ ਹੈ। ਇਸ ਲਈ ਇੱਕ ਦੂਸਰੇ ਨੂੰ ਡੂੰਘੇ ਪਿਆਰ ਅਤੇ ਸ਼ੁੱਧ ਦਿਲ ਨਾਲ ਪਿਆਰ ਕਰੋ।
1 John 2:29
ਤੁਸੀਂ ਜਾਣਦੇ ਹੋ ਕਿ ਮਸੀਹ ਹਮੇਸ਼ਾ ਉਹੀ ਕਰਦਾ ਹੈ ਜੋ ਚੰਗਾ ਹੈ। ਇਸ ਲਈ ਤੁਸੀਂ ਜਾਣਦੇ ਹੋ ਕਿ ਸਾਰੇ ਲੋਕੀਂ ਜਿਹੜੇ ਨੇਕ ਕੰਮ ਕਰਦੇ ਹਨ ਪਰਮੇਸ਼ੁਰ ਦੇ ਬੱਚੇ ਹਨ।
1 John 3:3
ਮਸੀਹ ਪਵਿੱਤਰ ਹੈ। ਹਰ ਵਿਅਕਤੀ ਜਿਸ ਨੂੰ ਮਸੀਹ ਵਿੱਚ ਇਹ ਆਸ ਹੈ ਉਹ ਆਪਣੇ ਆਪ ਨੂੰ ਮਸੀਹ ਵਾਂਗ ਸ਼ੁੱਧ ਬਣਾ ਲੈਂਦਾ ਹੈ।
Acts 15:9
ਪਰਮੇਸ਼ੁਰ ਲਈ ਉਨ੍ਹਾਂ ਲੋਕਾਂ ਅਤੇ ਸਾਡੇ ਵਿੱਚ ਕੋਈ ਫ਼ਰਕ ਨਹੀਂ। ਜਦੋਂ ਉਨ੍ਹਾਂ ਨੇ ਉਸਤੇ ਵਿਸ਼ਵਾਸ ਕੀਤਾ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੇ ਮਨ ਸ਼ੁੱਧ ਕਰ ਦਿੱਤੇ।
Matthew 12:33
ਤੁਹਾਡੀ ਕਰਨੀ ਦੱਸਦੀ ਹੈ ਕਿ ਤੁਸੀਂ ਕੀ ਹੋ “ਜੇਕਰ ਤੁਹਾਨੂੰ ਚੰਗਾ ਫ਼ਲ ਚਾਹੀਦਾ ਹੈ ਤਾਂ, ਰੁੱਖ ਨੂੰ ਚੰਗਾ ਬਣਾਓ। ਜੇਕਰ ਤੁਹਾਡਾ ਰੁੱਖ ਬੁਰਾ ਹੈ, ਤਾਂ ਇਸਦਾ ਫ਼ਲ ਵੀ ਭੈੜਾ ਹੋਵੇਗਾ, ਕਿਉਂਕਿ ਬਿਰਛ ਆਪਣੇ ਫ਼ਲੋਂ ਹੀ ਪਛਾਣਿਆ ਜਾਂਦਾ ਹੈ।
Job 15:14
“ਕੋਈ ਵੀ ਆਦਮੀ ਸੱਚਮੁੱਚ ਬੇਗੁਨਾਹ ਨਹੀਂ ਹੋ ਸੱਕਦਾ। ਔਰਤ ਤੋਂ ਜੰਮਿਆ ਕੋਈ ਵੀ ਬੰਦਾ ਧਰਮੀ ਨਹੀਂ ਹੋ ਸੱਕਦਾ।
Psalm 14:2
ਯਹੋਵਾਹ ਨੇ ਸਵਰਗ ਵਿੱਚੋਂ, ਜੇ ਕੁਝ ਸਿਆਣੇ ਲੋਕ ਹੋਣ, ਵੇਖਣ ਲਈ ਤੱਕਿਆ। ਸਿਆਣੇ ਲੋਕੋ, ਮਦਦ ਲਈ ਪਰਮੇਸ਼ੁਰ ਵੱਲ ਮੁੜੋ।
Proverbs 15:26
ਯਹੋਵਾਹ ਬਦ ਆਦਮੀ ਦੀਆਂ ਸੋਚਾਂ ਨੂੰ ਨਫ਼ਰਤ ਕਰਦਾ ਹੈ, ਪਰ ਪਾਕ ਲੋਕਾਂ ਦੀਆਂ ਸੋਚਾਂ ਵਿੱਚ ਪ੍ਰਸੰਸਾ ਮਹਿਸੂਸ ਕਰਦਾ ਹੈ।
Proverbs 30:12
ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ।
Ecclesiastes 7:29
“ਤੱਕਣੀ, ਇਹੀ ਹੈ ਜੋ ਮੈਂ ਲੱਭਿਆ, ਕਿ ਪਰਮੇਸੁਰ ਦੇ ਲੋਕਾਂ ਨੂੰ ਚੰਗਿਆਂ ਬਣਾਇਆ, ਪਰ ਉਹ ਬਹੁਤੇ ਚਾਲਾਕ ਬਣਨ ਦੀ ਕੋਸ਼ਿਸ਼ ਕਰਦੇ ਹਨ।”
Ecclesiastes 9:3
ਇਹ ਬਦੀ ਹੈ ਜੋ ਇਸ ਦੁਨੀਆਂ ਵਿੱਚ ਕੀਤੇ ਹਰ ਕਾਸੇ ਵਿੱਚ ਉਪਸਬਿਤ ਹੈ, ਕਿਉਂ ਕਿ ਸਭ ਲੋਕਾਂ ਦਾ ਨਸੀਬ ਇੱਕੋ ਜਿਹਾ ਹੈ। ਅਤੇ ਇਸ ਜਿਂਦਗੀ ਦੌਰਾਨ ਉਨ੍ਹਾਂ ਦੇ ਇਨਸ਼ਾਨੀ ਦਿਲ ਬਦੀ ਅਤੇ ਬੇਵਕੂਫੀ ਨਾਲ ਭਰੇ ਹੋਏ ਹਨ। ਅਤੇ ਬਆਦ ਵਿੱਚ? ਮੁਰਦਿਆਂ ਨਾਲ ਮਿਲ ਜਾਂਦੇ ਹਨ।
Daniel 12:10
ਬਹੁਤ ਸਾਰੇ ਲੋਕ ਪਵਿੱਤਰ ਬਣਾਏ ਜਾਣਗੇ। ਉਹ ਆਪਣੇ-ਆਪ ਨੂੰ ਸਾਫ਼ ਬਣਾ ਲੈਣਗੇ। ਪਰ ਮੰਦੇ ਲੋਕ ਬਦੀ ਕਰਦੇ ਰਹਿਣਗੇ। ਅਤੇ ਉਹ ਮੰਦੇ ਲੋਕ ਇਨ੍ਹਾਂ ਗੱਲਾਂ ਨੂੰ ਨਹੀਂ ਸਮਝਣਗੇ। ਪਰ ਸਿਆਣੇ ਬੰਦੇ ਇਨ੍ਹਾਂ ਗੱਲਾਂ ਨੂੰ ਸਮਝ ਲੈਣਗੇ।
Matthew 5:8
ਉਹ ਵਡਭਾਗੇ ਹਨ ਜਿਹੜੇ ਦਿਲੋਂ ਸ਼ੁੱਧ ਹਨ ਕਿਉਂਕਿ ਉਹ ਪਰਮੇਸ਼ੁਰ ਨੂੰ ਵੇਖਣਗੇ।
Genesis 6:5
ਯਹੋਵਾਹ ਨੇ ਦੇਖਿਆ ਕਿ ਧਰਤੀ ਦੇ ਲੋਕ ਬਹੁਤ ਮੰਦੇ ਸਨ। ਯਹੋਵਾਹ ਨੇ ਦੇਖਿਆ ਕਿ ਲੋਕ ਹਰ ਸਮੇਂ ਕੇਵਲ ਮੰਦੀਆਂ ਗੱਲਾਂ ਬਾਰੇ ਸੋਚਦੇ ਸਨ।