Proverbs 28:11
ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸੱਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿੱਧਾ ਉਸ ਰਾਹੀਂ ਵੇਖ ਸੱਕਦਾ ਹੈ।
Proverbs 28:11 in Other Translations
King James Version (KJV)
The rich man is wise in his own conceit; but the poor that hath understanding searcheth him out.
American Standard Version (ASV)
The rich man is wise in his own conceit; But the poor that hath understanding searcheth him out.
Bible in Basic English (BBE)
The man of wealth seems to himself to be wise, but the poor man who has sense has a low opinion of him.
Darby English Bible (DBY)
A rich man is wise in his own eyes; but the poor that hath understanding searcheth him out.
World English Bible (WEB)
The rich man is wise in his own eyes; But the poor who has understanding sees through him.
Young's Literal Translation (YLT)
A rich man is wise in his own eyes, And the intelligent poor searcheth him.
| The rich | חָכָ֣ם | ḥākām | ha-HAHM |
| man | בְּ֭עֵינָיו | bĕʿênāyw | BEH-ay-nav |
| is wise | אִ֣ישׁ | ʾîš | eesh |
| conceit; own his in | עָשִׁ֑יר | ʿāšîr | ah-SHEER |
| poor the but | וְדַ֖ל | wĕdal | veh-DAHL |
| that hath understanding | מֵבִ֣ין | mēbîn | may-VEEN |
| searcheth him out. | יַחְקְרֶֽנּוּ׃ | yaḥqĕrennû | yahk-keh-REH-noo |
Cross Reference
Romans 12:16
ਇੱਕ ਦੂਜੇ ਨਾਲ ਅਮਨ ਸ਼ਾਂਤੀ ਵਿੱਚ ਰਹੋ। ਘਮੰਡੀ ਨਾ ਬਣੋ। ਸਾਧਾਰਣ ਲੋਕਾਂ ਨਾਲ ਦੋਸਤੀ ਕਰਨ ਦੇ ਚਾਹਵਾਨ ਬਣੋ। ਆਪਣੇ ਗਿਆਨ ਦਾ ਜ਼ਿਆਦਾ ਅੰਦਾਜ਼ਾ ਨਾ ਲਾਓ।
Ecclesiastes 9:15
ਪਰ ਉਸ ਸ਼ਹਿਰ ਵਿੱਚ ਇੱਕ ਸਿਆਣਾ ਪਰ ਗਰੀਬ ਆਦਮੀ ਸੀ। ਉਸ ਨੇ ਆਪਣੀ ਸਿਆਣਪ ਨਾਲ ਸ਼ਹਿਰ ਨੂੰ ਬਚਾ ਲਿਆ, ਪਰ ਕਿਸੇ ਨੇ ਵੀ ਇਸ ਗਰੀਬ ਆਦਮੀ ਨੂੰ ਯਾਦ ਨਹੀਂ ਰੱਖਿਆ।
Proverbs 26:16
ਆਲਸੀ ਬੰਦਾ ਸੋਚਦਾ ਹੈ ਕਿ ਉਹ ਬਹੁਤ ਸਿਆਣਾ ਹੈ। ਉਹ ਸੋਚਦਾ ਹੈ ਕਿ ਉਹ ਉਨ੍ਹਾਂ ਸੱਤਾਂ ਬੰਦਿਆਂ ਨਾਲੋਂ ਚਤੁਰ ਹੈ ਜਿਹੜੇ ਆਪਣੇ ਵਿੱਚਾਰਾਂ ਦੇ ਚੰਗੇ ਕਾਰਣ ਦੱਸ ਸੱਕਦੇ ਹਨ।
1 Timothy 6:17
ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹੜੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸੱਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰੱਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ।
1 Corinthians 3:18
ਆਪਣੇ-ਆਪ ਨੂੰ ਮੂਰਖ ਨਾ ਬਣਾਉ। ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਇਹ ਸੋਚਦਾ ਹੈ ਕਿ ਉਹ ਦੁਨੀਆਂ ਵਿੱਚ ਸਿਆਣਾ ਮਨੁੱਖ ਹੈ, ਤਾਂ ਉਸ ਨੂੰ ਮੂਰਖ ਬਣ ਜਾਣਾ ਚਾਹੀਦਾ ਹੈ। ਫ਼ੇਰ ਉਹ ਵਿਅਕਤੀ ਸੱਚਮੁੱਚ ਦਾ ਸਿਆਣਾ ਬਣ ਸੱਕਦਾ ਹੈ।
Romans 11:25
ਮੇਰੇ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੁਪਤ ਸੱਚ ਨੂੰ ਸਮਝੋ। ਇਹ ਸੱਚ ਤੁਹਾਨੂੰ ਇਹ ਤੱਥ ਸਮਝਣ ਵਿੱਚ ਮਦਦ ਕਰੇਗਾ ਕਿ ਤੁਹਾਨੂੰ ਸਭ ਕੁਝ ਨਹੀਂ ਪਤਾ। ਸੱਚ ਇਹ ਹੈ; ਇਸਰਾਏਲੀਆਂ ਦਾ ਇੱਕ ਹਿੱਸਾ ਕਠੋਰ ਬਣਾ ਦਿੱਤਾ ਗਿਆ ਹੈ। ਪਰ ਉਹ ਉਦੋਂ ਬਦਲੇਗਾ ਜਦੋਂ ਕਾਫ਼ੀ ਸਾਰੇ ਗੈਰ ਯਹੂਦੀ ਪਰਮੇਸ਼ੁਰ ਕੋਲ ਆ ਜਾਣਗੇ।
Luke 16:13
“ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪਰਮੇਸ਼ੁਰ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸੱਕਦੇ।”
Ezekiel 28:3
ਤੂੰ ਸੋਚਦਾ ਹੈਂ ਕਿ ਤੂੰ ਸਿਆਣਾ ਹੈ ਦਾਨੀਏਲ ਨਾਲੋਂ! ਸੋਚਦਾ ਹੈਂ ਤੂੰ ਕਿ ਭੇਤ ਲੱਭ ਲਵੇਂਗਾ ਤੂੰ ਸਾਰੇ।
Isaiah 10:13
ਅੱਸ਼ੂਰ ਦਾ ਰਾਜਾ ਆਖਦਾ ਹੈ, “ਮੈਂ ਬਹੁਤ ਸਿਆਣਾ ਹਾਂ। ਮੈਂ ਆਪਣੀ ਸਿਆਣਪ ਅਤੇ ਸ਼ਕਤੀ ਨਾਲ ਬਹੁਤ ਮਹਾਨ ਗੱਲਾਂ ਕੀਤੀਆਂ ਹਨ। ਮੈਂ ਬਹੁਤ ਕੌਮਾਂ ਨੂੰ ਹਰਾਇਆ ਹੈ। ਮੈਂ ਉਨ੍ਹਾਂ ਦੀ ਦੌਲਤ ਲੁੱਟ ਲਈ ਹੈ। ਅਤੇ ਮੈਂ ਉਨ੍ਹਾਂ ਦੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਮੈਂ ਬਹੁਤ ਸ਼ਕਤੀਸ਼ਾਲੀ ਬੰਦਾ ਹਾਂ।
Isaiah 5:21
ਉਹ ਲੋਕ ਸਮਝਦੇ ਹਨ ਕਿ ਉਹ ਬਹੁਤ ਚਤੁਰ ਹਨ। ਉਹ ਸਮਝਦੇ ਹਨ ਕਿ ਉਹ ਬਹੁਤ ਬੁੱਧੀਮਾਨ ਹਨ।
Proverbs 23:4
-7- ਅਮੀਰ ਬਣਨ ਦੀ ਕੋਸ਼ਿਸ਼ ਵਿੱਚ ਆਪਣੇ-ਆਪ ਨੂੰ ਸੱਖਣਾ ਨਾ ਕਰੋ। ਕੁਝ ਸੂਝ ਰੱਖੋ ਕਿ ਕਦੋਂ ਰੁਕਣਾ ਹੈ।
Proverbs 19:1
ਜਿਹੜਾ ਗਰੀਬ ਨਿਰਦੋਸ਼ ਹੈ ਉਸ ਮੂਰਖ ਨਾਲੋਂ ਬਿਹਤਰ ਹੈ ਜੋ ਦੁਸ਼ਟ ਗੱਲਾਂ ਕਰਦਾ ਹੈ।
Proverbs 18:17
ਜਿਹੜਾ ਵਿਅਕਤੀ ਵਿਵਾਦ ਦੌਰਾਨ ਆਪਣਾ ਮਾਮਲਾ ਪਹਿਲਾਂ ਹਾਜ਼ਰ ਕਰੇ ਸਹੀ ਪੱਖ ਵਿੱਚ ਹੁੰਦਾ, ਪਰ ਫ਼ੇਰ ਉਸ ਦੇ ਵਿਰੋਧੀ ਆਉਂਦੇ ਹਨ ਅਤੇ ਉਸਦੀ ਪਰੀਖਿਆ ਲੈਂਦੇ ਹਨ।
Proverbs 18:11
ਅਮੀਰ ਆਦਮੀ ਸਮਝਦਾ ਹੈ ਕਿ ਉਸ ਦੀ ਦੌਲਤ ਇੱਕ ਵਗਲੇ ਹੋਏ ਸਹਿਰ ਵਾਂਗ ਹੈ। ਉਹ ਇਸ ਨੂੰ ਇੱਕ ਨਾ ਮਾਪੇ ਜਾਣ ਵਾਲੀ ਕੰਧ ਵਾਂਗ ਵੇਖਦਾ ਹੈ।
Job 32:9
ਬਜ਼ੁਰਗ ਲੋਕ ਹੀ ਸਿਆਣੇ ਆਦਮੀ ਨਹੀਂ ਹੁੰਦੇ। ਸਿਰਫ ਉਹੀ ਅਜਿਹੇ ਬੰਦੇ ਨਹੀਂ ਜਿਹੜੇ ਸਮਝਦੇ ਹਨ ਕਿ ਸਹੀ ਕੀ ਹੈ।