Proverbs 28:12 in Punjabi

Punjabi Punjabi Bible Proverbs Proverbs 28 Proverbs 28:12

Proverbs 28:12
ਜਦੋਂ ਧਰਮੀ ਲੋਕ ਜਿੱਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚੱਲਿਆ ਜਾਂਦਾ ਹੈ।

Proverbs 28:11Proverbs 28Proverbs 28:13

Proverbs 28:12 in Other Translations

King James Version (KJV)
When righteous men do rejoice, there is great glory: but when the wicked rise, a man is hidden.

American Standard Version (ASV)
When the righteous triumph, there is great glory; But when the wicked rise, men hide themselves.

Bible in Basic English (BBE)
When the upright do well, there is great glory; but when evil-doers are lifted up, men do not let themselves be seen.

Darby English Bible (DBY)
When the righteous triumph, there is great glory; but when the wicked rise, men conceal themselves.

World English Bible (WEB)
When the righteous triumph, there is great glory; But when the wicked rise, men hide themselves.

Young's Literal Translation (YLT)
In the exulting of the righteous the glory `is' abundant, And in the rising of the wicked man is apprehensive.

When
righteous
בַּעֲלֹ֣ץbaʿălōṣba-uh-LOHTS
men
do
rejoice,
צַ֭דִּיקִיםṣaddîqîmTSA-dee-keem
great
is
there
רַבָּ֣הrabbâra-BA
glory:
תִפְאָ֑רֶתtipʾāretteef-AH-ret
wicked
the
when
but
וּבְק֥וּםûbĕqûmoo-veh-KOOM
rise,
רְ֝שָׁעִ֗יםrĕšāʿîmREH-sha-EEM
a
man
יְחֻפַּ֥שׂyĕḥuppaśyeh-hoo-PAHS
is
hidden.
אָדָֽם׃ʾādāmah-DAHM

Cross Reference

Proverbs 29:2
ਜਦੋਂ ਧਰਮੀ ਲੋਕ ਤਰੱਕੀ ਕਰਦੇ ਹਨ, ਲੋਕ ਖੁਸ਼ ਹੁੰਦੇ ਹਨ, ਪਰ ਉਦੋਂ ਹੌਂਕੇ ਭਰਦੇ ਹਨ ਜਦੋਂ ਕੋਈ ਦੁਸ਼ਟ ਆਦਮੀ ਰਾਜਾ ਬਣ ਜਾਂਦਾ ਹੈ।

Proverbs 11:10
ਇੱਕ ਧਰਮੀ ਵਿਅਕਤੀ ਦੀ ਸਫਲਤਾ ਪੂਰੇ ਸ਼ਹਿਰ ਨੂੰ ਖੁਸ਼ ਕਰ ਦਿੰਦੀ ਹੈ, ਪਰ ਉੱਥੇ ਬੇਅੰਤ ਆਨੰਦ ਮਾਣ ਹੁੰਦਾ ਜਦੋਂ ਕਿਸੇ ਦੁਸ਼ਟ ਦਾ ਵਿਨਾਸ਼ ਹੁੰਦਾ ਹੈ।

Proverbs 28:28
ਜਦੋਂ ਦੁਸ਼ਟ ਲੋਕ ਸ਼ਕਤੀ ਵਿੱਚ ਆਉਂਦੇ ਹਨ, ਲੋਕੀਂ ਖੁਦ ਨੂੰ ਛੁਪਾ ਲੈਂਦੇ ਹਨ, ਪਰ ਜਦੋਂ ਉਹ ਤਬਾਹ ਹੋ ਜਾਂਦੇ ਹਨ, ਉਦੋਂ ਧਰਮੀ ਲੋਕ ਉੱਨਤੀ ਕਰਦੇ ਹਨ।

Ecclesiastes 10:5
ਇੱਥੇ ਇੱਕ ਹੋਰ ਬਦੀ ਹੈ ਜਿਹੜੀ ਮੈਂ ਇਸ ਦੁਨੀਆਂ ਵਿੱਚ ਵੇਖੀ ਹੈ ਅਤੇ ਇਹ ਉਹ ਗੱਲ ਹੈ ਜਿਹੜੀ ਸ਼ਾਸਕ ਕਰਦੇ ਹਨ:

Ecclesiastes 10:16
ਕੰਮ ਦੀ ਕਦਰ ਜਿਸ ਦੇਸ ਦਾ ਰਾਜਾ ਬੱਚਾ ਹੈ ਉਸ ਦੇਸ ਲਈ ਅਤੇ ਜਿਸ ਦੇ ਸੱਜਣ ਆਪਣਾ ਸਾਰਾ ਸਮਾਂ ਖਾਣ ਪੀਣ ਵਿੱਚ ਬਿਤਾਉਂਦੇ ਹਨ ਇਹ ਬੁਰੀ ਗੱਲ ਹੈ।

Jeremiah 5:1
ਯਹੂਦਾਹ ਦੇ ਲੋਕਾਂ ਦੀ ਬਦੀ ਯਹੋਵਾਹ ਆਖਦਾ ਹੈ, “ਯਰੂਸ਼ਲਮ ਦੀਆਂ ਗਲੀਆਂ ਵਿੱਚ ਘੁੰਮੋ। ਆਲੇ-ਦੁਆਲੇ ਦੇਖੋ ਅਤੇ ਇਨ੍ਹਾਂ ਗੱਲਾਂ ਬਾਰੇ ਸੋਚੋ। ਸ਼ਹਿਰ ਦੀਆਂ ਜਨਤਕ ਥਾਵਾਂ ਦੀ ਖੋਜ ਕਰੋ। ਦੇਖੋ ਕਿ ਕੀ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਸੱਕਦੇ ਹੋ, ਅਜਿਹਾ ਬੰਦਾ ਜਿਹੜਾ ਇਮਾਨਦਾਰੀ ਕਰਦਾ ਹੈ, ਜਿਹੜਾ ਸੱਚ ਦੀ ਤਲਾਸ਼ ਕਰਦਾ ਹੈ। ਜੇ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਲਵੋਂਗੇ ਤਾਂ ਮੈਂ ਯਰੂਸ਼ਲਮ ਨੂੰ ਮਾਫ਼ ਕਰ ਦਿਆਂਗਾ!

Jeremiah 36:26
ਅਤੇ ਰਾਜੇ ਯਹੋਯਾਕੀਮ ਨੇ ਕੁਝ ਬੰਦਿਆਂ ਨੂੰ ਹੁਕਮ ਦਿੱਤਾ ਕਿ ਉਹ ਲਿਖਾਰੀ ਬਾਰੂਕ ਅਤੇ ਨਬੀ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲੈਣ। ਉਹ ਬੰਦੇ ਸਨ, ਰਾਜੇ ਦਾ ਇੱਕ ਪੁੱਤਰ ਯਰਹਮੇਲ, ਅਜ਼ਰੀਏਲ ਦਾ ਪੁੱਤਰ ਸਰਾਯਾਹ ਅਤੇ ਅਬੰਦੇਲ ਦਾ ਪੁੱਤਰ ਸ਼ਲਮਯਾਹ। ਪਰ ਉਹ ਬੰਦੇ ਬਾਰੂਕ ਅਤੇ ਯਿਰਮਿਯਾਹ ਨੂੰ ਲੱਭ ਨਹੀਂ ਸੱਕੇ ਕਿਉਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਛੁਪਾ ਦਿੱਤਾ ਸੀ।

Luke 19:37
ਉਹ ਯਰੂਸ਼ਲਮ ਦੇ ਨੇੜੇ ਪਹੁੰਚ ਰਿਹਾ ਸੀ। ਉਹ ਤਕਰੀਬਨ ਜੈਤੂਨ ਦੀ ਪਹਾੜੀ ਦੀ ਉਤਰਾਈ ਤੇ ਪਹੁੰਚਿਆ। ਚੇਲਿਆਂ ਦੀ ਸਾਰੀ ਭੀੜ ਖੁਸ਼ ਸੀ, ਅਤੇ ਉਨ੍ਹਾਂ ਨੇ ਜੋ ਸਾਰੇ ਕਰਿਸ਼ਮੇ ਵੇਖੇ ਸਨ ਉਨ੍ਹਾਂ ਲਈ ਉੱਚੀ ਅਵਾਜ਼ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਜੋ ਵੀ ਸ਼ਕਤੀਸ਼ਾਲੀ ਵਸਤਾਂ ਵੇਖੀਆਂ ਉਨ੍ਹਾਂ ਸਭਨਾਂ ਲਈ ਪਰਮੇਸ਼ੁਰ ਦਾ ਸ਼ੁਕਰ ਕੀਤਾ।

Hebrews 11:37
ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੱਤਾ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਉਨ੍ਹਾਂ ਨੂੰ ਤਲਵਾਰ ਰਾਹੀਂ ਕਤਲ ਕਰ ਦਿੱਤਾ ਗਿਆ। ਕੁਝ ਲੋਕਾਂ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਖਲਾਂ ਪਾ ਲਈਆਂ ਅਤੇ ਭਟਕਣ ਲੱਗੇ। ਉਹ ਗਰੀਬ, ਸਤਾਏ ਹੋਏ, ਅਤੇ ਹੋਰਾਂ ਦੁਆਰਾ ਬਦਸਲੂਕੀ ਕੀਤੀ ਹੋਏ ਸਨ।

Job 29:11
ਲੋਕੀ ਸੁਣਦੇ ਸਨ ਜੋ ਵੀ ਮੈਂ ਆਖਦਾ ਸਾਂ ਤੇ ਮੇਰੇ ਬਾਰੇ ਚੰਗੀਆਂ ਗੱਲਾਂ ਕਰਦੇ ਸਨ। ਜੋ ਵੀ ਮੈਂ ਕਰਦਾ ਸਾਂ ਲੋਕੀਂ ਤੱਕਦੇ ਸਨ ਤੇ ਮੇਰੀ ਪ੍ਰਸ਼ਂਸਾ ਕਰਦੇ ਸਨ।

Esther 8:15
ਮਾਰਦਕਈ ਪਾਤਸ਼ਾਹ ਦੇ ਮਹਿਲ ਚੋ ਨਿਕਲਿਆ। ਉਸ ਨੇ ਨੀਲੀ ਚਿੱਟੀ ਸ਼ਾਹੀ ਪੁਸ਼ਾਕ ਅਤੇ ਸੋਨੇ ਦਾ ਇੱਕ ਵੱਡਾ ਮੁਕਟ ਅਤੇ ਕਤਾਨੀ ਤੇ ਬੈਂਗਣੀ ਰੰਗ ਦਾ ਚੋਗਾ ਪਾਇਆ ਹੋਇਆ ਸੀ। ਇਹ ਵਸਤਰ ਧਾਰਕੇ ਉਹ ਪਾਤਸ਼ਾਹ ਦੇ ਮਹਿਲੋਁ ਬਾਹਰ ਨਿਕਲਿਆ ਤੇ ਸ਼ੂਸ਼ਨ ਸ਼ਹਿਰ ਵਿੱਚ ਇਸ ਖਾਸ ਜਸ਼ਨ ਨੂੰ ਬੜੇ ਉਮਾਹ ਨਾਲ ਮਨਾਇਆ ਗਿਆ ਅਤੇ ਲੋਕ ਵੀ ਬੜੇ ਖੁਸ਼ ਹੋਏ।

1 Kings 17:3
“ਇੱਥੋਂ ਚੱਲੇ ਜਾ ਅਤੇ ਆਪਣਾ ਮੁਹਾਣਾ ਪੂਰਬ ਵੱਲ ਕਰ ਲੈ। ਆਪਣੇ ਆਪਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਕਿ ਯਰਦਨ ਦਰਿਆ ਦੇ ਪੂਰਬ ਵੱਲ ਹੈ ਲੁਕਾਅ ਲੈ।

1 Kings 18:13
ਮੇਰੇ ਸੁਆਮੀ ਨੇ ਉਹ ਨਹੀਂ ਸੁਣਿਆ ਜੋ ਮੈਂ ਕੀਤਾ। ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ, ਮੈਂ ਉਨ੍ਹਾਂ ਵਿੱਚੋਂ 100 ਨਬੀਆਂ ਨੂੰ, ਦੋ ਗੁਫ਼ਾਵਾਂ ਵਿੱਚ ਪੰਜਾਹ-ਪੰਜਾਹ ਕਰਕੇ ਲੁਕਾਅ ਦਿੱਤਾ। ਮੈਂ ਉਨ੍ਹਾਂ ਲਈ ਰੋਟੀ ਅਤੇ ਪਾਣੀ ਵੀ ਲਿਆਉਂਦਾ ਹੁੰਦਾ ਸੀ।

1 Kings 19:3
ਜਦੋਂ ਏਲੀਯਾਹ ਨੇ ਇਹ ਸੁਣਿਆਂ ਤਾਂ ਉਹ ਡਰ ਗਿਆ ਤੇ ਉਹ ਆਪਣੀ ਜਾਨ ਬਚਾਉਣ ਲਈ ਉੱਥੋਂ ਭੱਜ ਨਿਕਲਿਆ। ਉਸ ਦੇ ਨਾਲ ਉਸਦਾ ਸੇਵਕ ਵੀ ਸੀ। ਉਹ ਦੋਵੇਂ ਬਏਰਸ਼ਬਾ ਨੂੰ ਗਏ, ਜੋ ਯਹੂਦਾਹ ਦਾ ਹੈ। ਏਲੀਯਾਹ ਆਪਣੇ ਸੇਵਕ ਨੂੰ ਬਏਰਸ਼ਬਾ ਵਿੱਚ ਹੀ ਛੱਡ ਗਿਆ।

1 Chronicles 15:25
ਦਾਊਦ ਅਤੇ ਇਸਰਾਏਲ ਦੇ ਬਜ਼ੁਰਗ ਅਤੇ ਫ਼ੌਜ ਦੇ ਸਰਦਾਰ ਜਾਕੇ ਓਬੇਦ-ਅਦੋਮ ਦੇ ਘਰੋ ਪਵਿੱਤਰ ਸੰਦੂਕ ਨੂੰ ਲੈ ਆਏ। ਸਾਰੇ ਲੋਕ ਬੜੇ ਖੁਸ਼ ਸਨ।

1 Chronicles 16:7
ਇਹ ਉਸ ਵਕਤ ਦੀ ਗੱਲ ਹੈ ਜਦੋਂ ਦਾਊਦ ਨੇ ਆਸਾਫ਼ ਅਤੇ ਉਸ ਦੇ ਭਰਾਵਾਂ ਦੇ ਹੱਥ ਵਿੱਚ ਯਹੋਵਾਹ ਦੀ ਉਸਤਤਿ ਦਾ ਗਾਨ ਕਰਨ ਦਾ ਕਾਰਜ ਸੌਂਪਿਆ।

1 Chronicles 29:20
ਉਪਰੰਤ ਦਾਊਦ ਨੇ ਸਾਰੇ ਇਕੱਠੇ ਹੋਏ ਲੋਕਾਂ ਨੂੰ ਉਸ ਭੀੜ ਨੂੰ ਆਖਿਆ, “ਹੁਣ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ।” ਤਾਂ ਸਭ ਲੋਕਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ। ਅਤੇ ਆਪਣੇ ਸਿਰ ਝੁਕਾਅ ਕੇ ਯਹੋਵਾਹ ਅਤੇ ਪਾਤਸ਼ਾਹ ਨੂੰ ਆਪਣਾ ਆਦਰ ਦਰਸਾਇਆ।

2 Chronicles 7:10
ਸੱਤਵੇਂ ਮਹੀਨੇ ਦੇ ਤੇਈਵੇਂ ਦਿਨ ਸੁਲੇਮਾਨ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਤੋਰ ਦਿੱਤਾ। ਲੋਕ ਬੜੇ ਖੁਸ਼ ਸਨ ਅਤੇ ਉਨ੍ਹਾਂ ਦੇ ਦਿਲ ਖੁਸ਼ੀ ਨਾਲ ਝੂੰਮ ਰਹੇ ਸਨ ਕਿਉਂ ਕਿ ਯਹੋਵਾਹ ਦਾਊਦ ਉੱਪਰ, ਸੁਲੇਮਾਨ ਤੇ ਇਸਰਾਏਲ ਦੀ ਪਰਜਾ ਤੇ ਮਿਹਰਬਾਨ ਸੀ।

2 Chronicles 30:22
ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਲੇਵੀਆਂ ਨੂੰ ਬੜਾ ਉਤਸਾਹ ਦਿੱਤਾ ਕਿਉਂ ਕਿ ਉਹ ਯਹੋਵਾਹ ਦੀ ਸੇਵਾ ਕਰਨੀ ਖੂਬ ਜਾਣਦੇ ਸਨ ਕਿ ਕਿਵੇਂ ਕਰਨੀ ਚਾਹੀਦੀ ਹੈ। ਲੋਕਾਂ ਨੇ ਸੱਤ ਦਿਨ ਇਹ ਪਰਬ ਮਨਾਇਆ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਲਈ ਧੰਨਵਾਦ ਕਰਦੇ ਰਹੇ।

1 Samuel 24:11
ਇਹ ਵੇਖ ਜੋ ਮੇਰੇ ਹੱਥ ਵਿੱਚ ਤੇਰੇ ਚੋਗੇ ਦੀ ਕੰਤਰ ਹੈ, ਮੈਂ ਤੈਨੂੰ ਮਾਰ ਸੱਕਦਾ ਸੀ, ਪਰ ਮੈਂ ਅਜਿਹਾ ਨਾ ਕੀਤਾ। ਹੁਣ ਮੈਂ ਤੈਨੂੰ ਇਹ ਸਮਝਾਉਣਾ ਚਾਹੁੰਦਾ ਹਾਂ ਅਤੇ ਤੈਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਤੇਰੇ ਵਿਰੁੱਧ ਕੋਈ ਚਾਲ ਚੱਲਣ ਦਾ ਵਿੱਚਾਰ ਨਹੀਂ। ਮੈਂ ਤੇਰੇ ਨਾਲ ਕੋਈ ਵੀ ਗਲਤ ਕੰਮ ਨਹੀਂ ਕੀਤਾ ਤੈਨੂੰ ਨੁਕਸਾਨ ਨਹੀਂ ਪਹੁੰਚਾਇਆ। ਪਰ ਤੂੰ ਸ਼ਿਕਾਰੀਆਂ ਵਾਂਗ ਮੇਰਾ ਸ਼ਿਕਾਰ ਕਰਕੇ ਮੈਨੂੰ ਮਾਰਨ ਉੱਤੇ ਤੁਲਿਆ ਹੋਇਆ ਹੈ।