Proverbs 30:3 in Punjabi

Punjabi Punjabi Bible Proverbs Proverbs 30 Proverbs 30:3

Proverbs 30:3
ਮੈਂ ਸਿਆਣਪ ਨਹੀਂ ਸਿੱਖੀ ਤਾਂ ਮੈਂ ਧਾਰਮਿਕ ਗਿਆਨ ਕਿੰਝ ਹਾਸਿਲ ਕਰ ਸੱਕਦਾ ਹਾਂ।

Proverbs 30:2Proverbs 30Proverbs 30:4

Proverbs 30:3 in Other Translations

King James Version (KJV)
I neither learned wisdom, nor have the knowledge of the holy.

American Standard Version (ASV)
And I have not learned wisdom, Neither have I the knowledge of the Holy One.

Bible in Basic English (BBE)
I have not got wisdom by teaching, so that I might have the knowledge of the Holy One.

Darby English Bible (DBY)
I have neither learned wisdom, nor have I the knowledge of the Holy.

World English Bible (WEB)
I have not learned wisdom, Neither do I have the knowledge of the Holy One.

Young's Literal Translation (YLT)
Nor have I learned wisdom, Yet the knowledge of Holy Ones I know.

I
neither
וְלֹֽאwĕlōʾveh-LOH
learned
לָמַ֥דְתִּיlāmadtîla-MAHD-tee
wisdom,
חָכְמָ֑הḥokmâhoke-MA
have
nor
וְדַ֖עַתwĕdaʿatveh-DA-at
the
knowledge
קְדֹשִׁ֣יםqĕdōšîmkeh-doh-SHEEM
of
the
holy.
אֵדָֽע׃ʾēdāʿay-DA

Cross Reference

Proverbs 9:10
ਸਿਆਣਪ ਵੱਲ ਪਹਿਲਾ ਕਦਮ ਯਹੋਵਾਹ ਤੋਂ ਡਰਨਾ ਹੈ, ਪਵਿੱਤਰ ਲੋਕਾਂ ਨੂੰ ਜਾਨਣਾ ਗਿਆਨ ਨੂੰ ਹਾਸਿਲ ਕਰਨਾ ਹੈ।

Revelation 4:8
ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅੱਖਾਂ ਨਾਲ ਢੱਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ: “ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ। ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।”

Revelation 3:7
ਯਿਸੂ ਦਾ ਫ਼ਿਲਦਲਫ਼ੀਏ ਦੀ ਕਲੀਸਿਯਾ ਨੂੰ ਪੱਤਰ “ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਜਿਹੜਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸ ਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸ ਨੂੰ ਕੋਈ ਵੀ ਬੰਦ ਨਹੀਂ ਕਰ ਸੱਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸ ਨੂੰ ਖੋਲ੍ਹ ਨਹੀਂ ਸੱਕਦਾ।

Ephesians 3:18
ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕ ਮਸੀਹ ਦੇ ਪ੍ਰੇਮ ਦੀ ਮਹਾਨਤਾ ਨੂੰ ਸਮਝ ਸੱਕਣ ਦੀ ਸ਼ਕਤੀ ਰੱਖੋਗੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਇਹ ਸਮਝ ਸੱਕੋ ਕਿ ਇਹ ਪਿਆਰ ਕਿੰਨਾ ਲੰਮਾ, ਕਿੰਨਾ ਵਿਸ਼ਾਲ ਕਿੰਨਾ ਉੱਚਾ ਅਤੇ ਕਿੰਨਾ ਗਹਿਰਾ ਹੈ।

Romans 11:33
ਪਰਮੇਸ਼ੁਰ ਦੀ ਉਸਤਤਿ ਕਰੋ ਹਾਂ, ਪਰਮੇਸ਼ੁਰ ਦੀਆਂ ਦਾਤਾਂ ਕਿੰਨੀਆਂ ਮਹਾਨ ਹਨ। ਉਸਦੀ ਬੁਧਤਾ ਅਤੇ ਗਿਆਨ ਦਾ ਕੋਈ ਅੰਤ ਨਹੀਂ। ਕੋਈ ਵੀ ਵਿਅਕਤੀ ਉਸ ਦੇ ਨਿਆਂ ਦੀ ਵਿਆਖਿਆ ਨਹੀਂ ਕਰ ਸੱਕਦਾ ਨਾ ਹੀ ਕੋਈ ਉਸ ਦਾ ਢੰਗ ਸਮਝ ਸੱਕਦਾ ਹੈ।

John 17:3
ਸਦੀਪਕ ਜੀਵਨ ਇਹ ਹੈ ਕਿ: ਸੱਚੇ ਪਰਮੇਸ਼ੁਰ ਅਤੇ ਯਿਸੂ ਮਸੀਹ, ਜਿਸ ਨੂੰ ਤੂੰ ਭੇਜਿਆ ਹੈ ਜਾਣਨ।

Matthew 16:17
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ।

Matthew 11:27
“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।

Amos 7:14
ਤਦ ਆਮੋਸ ਨੇ ਅਮਸਯਾਹ ਨੂੰ ਆਖਿਆ, “ਮੈਂ ਕੋਈ ਪੇਸ਼ਾਵਰ ਨਬੀ ਨਹੀਂ ਤੇ ਨਾ ਹੀ ਮੈਂ ਨਬੀਆਂ ਦੇ ਘਰਾਣੇ ਵਿੱਚੋਂ ਹਾਂ ਸਗੋਂ ਮੈਂ ਤਾਂ ਇੱਕ ਆਜੜੀ ਹਾਂ ਅਤੇ ਅੰਜੀਰ ਦੇ ਦ੍ਰੱਖਤਾਂ ਦੀ ਰਾਖੀ ਕਰਦਾ ਹਾਂ।

Isaiah 57:15
ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ। ਪਰਮੇਸ਼ੁਰ ਸਦਾ ਜਿਉਂਦਾ ਹੈ। ਪਰਮੇਸ਼ੁਰ ਦਾ ਨਾਮ ਪਵਿੱਤਰ ਹੈ। ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ, ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।

Isaiah 30:11
ਉਨ੍ਹਾਂ ਚੀਜ਼ਾਂ ਨੂੰ ਦੇਖਣ ਤੋਂ ਹਟ੍ਟ ਜਾਵੋ ਜਿਹੜੀਆਂ ਸੱਚਮੁੱਚ ਵਾਪਰਨਗੀਆਂ! ਸਾਡੇ ਰਸਤੇ ਵਿੱਚੋਂ ਹਟ੍ਟ ਜਾਵੋ! ਸਾਨੂੰ ਇਸਰਾਏਲ ਦੇ ਪਵਿੱਤਰ ਪੁਰੱਖ ਬਾਰੇ ਦੱਸਣੋ ਹਟ ਜਾਵੋ।”

Isaiah 6:10
ਲੋਕਾਂ ਨੂੰ ਭੰਬਲ ਭੂਸੇ ਵਿੱਚ ਪਾ ਦਿਓ। ਲੋਕਾਂ ਨੂੰ ਇਸ ਯੋਗ ਬਣਾ ਦਿਓ ਕਿ ਉਹ ਦੇਖੀਆਂ ਸੁਣੀਆਂ ਗੱਲਾਂ ਨੂੰ ਸਮਝ ਨਾ ਸੱਕਣ। ਜੇ ਤੁਸੀਂ ਅਜਿਹਾ ਨਹੀਂ ਕਰੋਗੇ, ਤਾਂ ਲੋਕ ਸ਼ਾਇਦ ਕੰਨਾਂ ਨਾਲ ਸੁਣੀਆਂ ਗੱਲਾਂ ਨੂੰ ਸੱਚਮੁੱਚ ਸਮਝ ਜਾਣ। ਲੋਕ ਸ਼ਾਇਦ ਆਪਣੇ ਮਨਾਂ ਵਿੱਚ ਸੱਚਮੁੱਚ ਸਮਝ ਲੈਣ। ਜੇ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਸ਼ਾਇਦ ਉਹ ਮੇਰੇ ਵੱਲ ਪਰਤ ਆਉਣ ਅਤੇ ਬਖਸ਼ੇ ਜਾਣ।”

Isaiah 6:3
ਹਰ ਦੂਤ ਹੋਰਾਂ ਦੂਤਾਂ ਨੂੰ ਬੁਲਾ ਰਿਹਾ ਸੀ। ਦੂਤਾਂ ਨੇ ਆਖਿਆ, “ਪਵਿੱਤਰ, ਪਵਿੱਤਰ, ਪਵਿੱਤਰ ਸਰਬ ਸ਼ਕਤੀਮਾਨ ਯਹੋਵਾਹ ਬਹੁਤ ਪਵਿੱਤਰ ਹੈ। ਉਸਦਾ ਪਰਤਾਪ ਸਾਰੀ ਧਰਤੀ ਉੱਤੇ ਫ਼ੈਲਿਆ ਹੋਇਆ ਹੈ।” ਦੂਤਾਂ ਦੀਆਂ ਆਵਾਜ਼ਾਂ ਬਹੁਤ ਉੱਚੀਆਂ ਸਨ।

Job 11:7
“ਅੱਯੂਬ ਕੀ ਤੂੰ ਸੋਚਦਾ ਹੈ ਕਿ ਸੱਚਮੁੱਚ ਪਰਮੇਸ਼ੁਰ ਨੂੰ ਸਮਝਦਾ ਹੈਂ? ਤੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਸਮਝ ਨਹੀਂ ਸੱਕਦਾ?