Proverbs 8:20
ਮੈਂ ਨਿਆਂ ਦੇ ਰਾਹਾਂ ਦੇ ਨਾਲ-ਨਾਲ ਧਰਮੀਅਤਾ ਦੇ ਰਾਹਾਂ ਤੇ ਚਲਦੀ ਹਾਂ।
Proverbs 8:20 in Other Translations
King James Version (KJV)
I lead in the way of righteousness, in the midst of the paths of judgment:
American Standard Version (ASV)
I walk in the way of righteousness, In the midst of the paths of justice;
Bible in Basic English (BBE)
I go in the road of righteousness, in the way of right judging:
Darby English Bible (DBY)
I walk in the path of righteousness, in the midst of the paths of judgment:
World English Bible (WEB)
I walk in the way of righteousness, In the midst of the paths of justice;
Young's Literal Translation (YLT)
In a path of righteousness I cause to walk, In midst of paths of judgment,
| I lead | בְּאֹֽרַח | bĕʾōraḥ | beh-OH-rahk |
| in the way | צְדָקָ֥ה | ṣĕdāqâ | tseh-da-KA |
| of righteousness, | אֲהַלֵּ֑ך | ʾăhallēk | uh-ha-LAKE |
| midst the in | בְּ֝ת֗וֹךְ | bĕtôk | BEH-TOKE |
| of the paths | נְתִיב֥וֹת | nĕtîbôt | neh-tee-VOTE |
| of judgment: | מִשְׁפָּֽט׃ | mišpāṭ | meesh-PAHT |
Cross Reference
John 10:27
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ।
Deuteronomy 5:32
“ਇਸ ਲਈ, ਤੁਹਾਨੂੰ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਕਰਨ ਬਾਰੇ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਤੁਹਾਨੂੰ ਯਹੋਵਾਹ ਨੇ ਆਦੇਸ਼ ਦਿੱਤਾ ਹੈ। ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਹਟਣਾ ਨਹੀਂ!
Revelation 7:17
ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।”
John 10:3
ਉਸ ਦੇ ਲਈ ਦਰਬਾਨ ਫ਼ਾਟਕ ਖੋਲ੍ਹ ਦਿੰਦਾ ਹੈ। ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਉਂ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।
Isaiah 55:4
ਮੈਂ ਸਾਰੀਆਂ ਕੌਮਾਂ ਵਾਸਤੇ ਦਾਊਦ ਨੂੰ ਆਪਣੀ ਸ਼ਕਤੀ ਦਾ ਗਵਾਹ ਬਣਾਇਆ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਉਹ ਹਾਕਮ ਅਤੇ ਬਹੁਤ ਸਾਰੀਆਂ ਕੌਮਾਂ ਦਾ ਨੇਤਾ ਬਣ ਜਾਵੇਗਾ।”
Isaiah 49:10
ਲੋਕ ਭੁੱਖੇ ਨਹੀਂ ਹੋਣਗੇ। ਉਹ ਪਿਆਸੇ ਨਹੀਂ ਹੋਣਗੇ। ਧੁੱਪ ਅਤੇ ਹਵਾ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਵੇਗੀ। ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਸੱਕੂਨ ਪਹੁੰਚਾਉਂਦਾ ਹੈ। ਅਤੇ ਪਰਮੇਸ਼ੁਰ ਹੀ ਉਨ੍ਹਾਂ ਦੀ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਅਗਵਾਈ ਪਾਣੀ ਦੇ ਝਰਨਿਆਂ ਵੱਲ ਕਰੇਗਾ।
Isaiah 2:3
ਬਹੁਤ ਲੋਕ ਉੱਥੇ ਜਾਣਗੇ। ਉਹ ਆਖਣਗੇ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੱਲੀਏ। ਆਓ ਅਸੀਂ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਵਿੱਚ ਚੱਲੀਏ। ਫ਼ੇਰ ਸਾਨੂੰ ਪਰਮੇਸ਼ੁਰ ਆਪਣੇ ਮਾਰਗ ਦੀ ਸਿੱਖਿਆ ਦ੍ਦੇਵੇਗਾ। ਅਤੇ ਅਸੀਂ ਉਸ ਦੇ ਅਨੁਯਾਈ ਬਣਾਂਗੇ।” ਪਰਮੇਸ਼ੁਰ ਦੀ ਬਿਵਸਬਾ-ਯਹੋਵਾਹ ਦਾ ਸੰਦੇਸ਼-ਯਰੂਸ਼ਲਮ ਵਿੱਚ ਸੀਯੋਨ ਦੇ ਪਰਬਤ ਉੱਤੋਂ ਸ਼ੁਰੂ ਹੋਵੇਗਾ ਅਤੇ ਸਾਰੀ ਦੁਨੀਆਂ ਵਿੱਚ ਫ਼ੈਲ ਜਾਵੇਗਾ।
Proverbs 6:22
ਉਨ੍ਹਾਂ ਦੀਆਂ ਸਿੱਖਿਆਵਾਂ, ਜਿੱਥੇ ਵੀ ਤੁਸੀਂ ਜਾਵੋਂਗੇ, ਉੱਥੇ ਤੁਹਾਡੀ ਅਗਵਾਈ ਕਰਨਗੀਆਂ। ਜਦੋਂ ਤੁਸੀਂ ਸੁੱਤੇ ਹੋਵੋਂਗੇ ਉਹ ਤੁਹਾਡਾ ਧਿਆਨ ਰੱਖਣਗੀਆਂ। ਅਤੇ ਜਦੋਂ ਤੁਸੀਂ ਜਾਗੋਂਗੇ, ਉਹ ਤੁਹਾਡੇ ਨਾਲ ਗੱਲਾਂ ਕਰਨਗੀਆਂ ਅਤੇ ਤੁਹਾਨੂੰ ਰਾਹ ਵਿਖਾਉਣਗੀਆਂ।
Proverbs 4:25
ਸਿਰਫ਼ ਸਿੱਧੇ ਅਗਾਂਹ ਵੇਖੋ, ਆਪਣੀਆਂ ਅੱਖਾਂ ਸਿੱਧੀਆਂ ਆਪਣੇ ਸਾਹਮਣੇ ਨਿਰਧਾਰਿਤ ਕਰੋ।
Proverbs 4:11
ਮੈਂ ਤੁਹਾਨੂੰ ਸਿਆਣਪ ਦਾ ਰਾਹ ਵਿਖਾਵਾਂਗਾ, ਅਤੇ ਸਿੱਧੇ ਰਾਹਾਂ ਤੇ ਤੁਹਾਡੀ ਅਗਵਾਈ ਕਰਾਂਗਾ।
Proverbs 3:6
ਹਮੇਸ਼ਾ ਪਰਮੇਸ਼ੁਰ ਦੇ ਹੁਕਮ ਦਾ ਪਾਲਣ ਕਰੋ ਜਿੱਥੇ ਵੀ ਤੁਸੀਂ ਜਾਵੋਂ। ਉਹ ਤੁਹਾਡੇ ਰਾਹਾਂ ਨੂੰ ਸਿੱਧਿਆਂ ਕਰੇਗਾ।
Psalm 32:8
ਯਹੋਵਾਹ ਆਖਦਾ ਹੈ, “ਮੈਂ ਤੈਨੂੰ ਸਿੱਖਿਆ ਦੇਵਾਂਗਾ ਅਤੇ ਤੇਰੀ ਰਾਹਨੁਮਾਈ ਉਸ ਤਰ੍ਹਾਂ ਕਰਾਂਗਾ ਜਿਵੇਂ ਤੈਨੂੰ ਜਿਉਣਾ ਚਾਹੀਦਾ ਹੈ। ਮੈਂ ਤੈਨੂੰ ਬਚਾਵਾਂਗਾ ਅਤੇ ਤੇਰਾ ਰਹਿਨੁਮਾ ਬਣਾਂਗਾ।
Psalm 25:4
ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
Psalm 23:3
ਉਹ ਆਪਣੇ ਨਾਂ ਦੇ ਚੰਗੇ ਲਈ, ਮੇਰੀ ਰੂਹ ਨੂੰ ਤਾਜ਼ੀ ਊਰਜਾ ਦਿੰਦਾ ਹੈ। ਇਹ ਦਰਸਾਉਣ ਲਈ ਕਿ ਉਹ ਸੱਚਮੁੱਚ ਚੰਗਾ ਹੈ ਉਹ ਚੰਗਿਆਈ ਦੇ ਰਾਹਾਂ ਤੇ ਮੇਰੀ ਅਗਵਾਈ ਕਰਦਾ ਹੈ।