Psalm 119:109
ਮੇਰਾ ਜੀਵਨ ਸਦਾ ਖਤਰੇ ਵਿੱਚ ਹੈ। ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਨਹੀਂ ਭੁੱਲਿਆ ਹਾਂ।
Psalm 119:109 in Other Translations
King James Version (KJV)
My soul is continually in my hand: yet do I not forget thy law.
American Standard Version (ASV)
My soul is continually in my hand; Yet do I not forget thy law.
Bible in Basic English (BBE)
My soul is ever in danger; but I still keep the memory of your law.
Darby English Bible (DBY)
My life is continually in my hand; but I do not forget thy law.
World English Bible (WEB)
My soul is continually in my hand, Yet I won't forget your law.
Young's Literal Translation (YLT)
My soul `is' in my hand continually, And Thy law I have not forgotten.
| My soul | נַפְשִׁ֣י | napšî | nahf-SHEE |
| is continually | בְכַפִּ֣י | bĕkappî | veh-ha-PEE |
| in my hand: | תָמִ֑יד | tāmîd | ta-MEED |
| not I do yet | וְ֝תֽוֹרָתְךָ֗ | wĕtôrotkā | VEH-toh-rote-HA |
| forget | לֹ֣א | lōʾ | loh |
| thy law. | שָׁכָֽחְתִּי׃ | šākāḥĕttî | sha-HA-heh-tee |
Cross Reference
Job 13:14
ਮੈਂ ਆਪਣੇ-ਆਪ ਨੂੰ ਖਤਰੇ ਵਿੱਚ ਪਾਵਾਂਗਾ ਤੇ ਮੈਂ ਆਪਣੇ ਜੀਵਨ ਨੂੰ ਆਪਣੇ ਹੱਥਾਂ ਵਿੱਚ ਲੈ ਲਵਾਂਗਾ।
Judges 12:3
ਮੈਂ ਦੇਖ ਲਿਆ ਕਿ ਤੁਸੀਂ ਸਾਡੀ ਸਹਾਇਤਾ ਨਹੀਂ ਕਰੋਂਗੇ। ਇਸ ਲਈ ਮੈਂ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਇਆ। ਮੈਂ ਨਦੀ ਪਾਰ ਕਰਕੇ ਅੰਮੋਨੀ ਲੋਕਾਂ ਨਾਲ ਲੜਨ ਲਈ ਗਿਆ। ਯਹੋਵਾਹ ਨੇ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕੀਤੀ। ਹੁਣ ਤੁਸੀਂ ਅੱਜ ਮੇਰੇ ਖਿਲਾਫ਼ ਲੜਨ ਲਈ ਕਿਉਂ ਆਏ ਹੋ?”
2 Corinthians 11:23
ਕੀ ਉਹ ਲੋਕ ਮਸੀਹ ਦੀ ਸੇਵਾ ਕਰ ਰਹੇ ਹਨ? ਮੈਂ ਉਨ੍ਹਾਂ ਨਾਲੋਂ ਵੱਧਕੇ ਉਸਦੀ ਸੇਵਾ ਕਰ ਰਿਹਾ ਹਾਂ। (ਮੈਂ ਝੱਲਾ ਹਾਂ ਜੋ ਇਸ ਤਰ੍ਹਾਂ ਗੱਲਾਂ ਕਰ ਰਿਹਾ ਹਾਂ।) ਮੈਂ ਉਨ੍ਹਾਂ ਲੋਕਾਂ ਨਾਲੋਂ ਵੱਧੇਰੇ ਕਾਰਜ ਕੀਤਾ ਹੈ। ਬਹੁਤ ਵਾਰੀ ਮੈਂ ਕੈਦ ਵਿੱਚ ਸਾਂ। ਮੈਂ ਵੀ ਵੱਧੇਰੇ ਕੁੱਟਾਂ ਝੱਲੀਆਂ ਹਨ। ਬਹੁਤ ਵਾਰੀ ਮੈਂ ਮੌਤ ਦੇ ਬਹੁਤ ਨੇੜੇ ਸਾਂ।
1 Corinthians 15:31
ਮੈਂ ਹਰ ਰੋਜ਼ ਮਰਦਾ ਹਾਂ। ਭਰਾਵੋ ਅਤੇ ਭੈਣੋ, ਇਹ ਓਨਾ ਹੀ ਸੱਚ ਹੈ ਜਿੰਨਾ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਤੁਹਾਡੇ ਬਾਰੇ ਮਾਣ ਕਰਦਾ ਹਾਂ।
Romans 8:36
ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ; “ਤੇਰੇ ਵਾਸਤੇ ਅਸੀਂ ਹਮੇਸ਼ਾ ਮੌਤ ਦੇ ਖਤਰੇ ਥੱਲੇ ਹਾਂ। ਲੋਕਾਂ ਨੇ ਸਾਨੂੰ ਮਾਰੇ ਜਾਣ ਲਈ ਇੱਕ ਭੇਡ ਨਾਲੋਂ ਵੱਧ ਨਹੀਂ ਸਮਝਿਆ।”
Psalm 119:152
ਮੈਂ ਬਹੁਤ ਚਿਰ ਪਹਿਲਾ ਤੁਹਾਡੇ ਕਰਾਰ ਤੋਂ ਸਿੱਖਿਆ ਸੀ ਕਿ ਤੁਹਾਡੀਆਂ ਸਿੱਖਿਆਵਾਂ ਸਦਾ ਰਹਿਣਗੀਆਂ।
Psalm 119:117
ਮੇਰੀ ਮਦਦ ਕਰੋ, ਯਹੋਵਾਹ, ਅਤੇ ਮੈਂ ਬਚ ਜਾਵਾਂਗਾ। ਮੈਂ ਸਦਾ ਹੀ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਾਂਗਾ।
Psalm 119:83
ਭਾਵੇਂ ਮੈਂ ਕੂੜੇ ਵਿੱਚ ਸੁੱਟੀ ਹੋਈ ਮਸੱਕ ਹਾਂ।
1 Samuel 20:3
ਪਰ ਦਾਊਦ ਨੇ ਆਖਿਆ, “ਤੇਰਾ ਪਿਉ ਚੰਗੀ ਤਰ੍ਹਾਂ ਜਾਣਦਾ ਹੈ ਕਿ ਤੂੰ ਮੈਂ ਗੂੜੇ ਮਿੱਤਰ ਹਾਂ। ਤੇਰੇ ਪਿਉ ਨੇ ਆਪਣੇ-ਆਪ ਨੂੰ ਕਿਹਾ, ‘ਯੋਨਾਥਾਨ ਨੂੰ ਇਸ ਬਾਰੇ ਪਤਾ ਨਹੀਂ ਲੱਗਣਾ ਚਾਹੀਦਾ, ਜੇਕਰ ਉਸ ਨੂੰ ਪਤਾ ਲੱਗ ਗਿਆ ਉਹ ਦਾਊਦ ਨੂੰ ਦੱਸ ਦੇਵੇਗਾ।’ ਪਰ ਜਿਉਂਦੇ ਯਹੋਵਾਹ ਅਤੇ ਤੇਰੀ ਜਾਨ ਦੀ ਸੌਂਹ ਕਿ ਮੇਰੇ ਅਤੇ ਮੌਤ ਦੇ ਵਿੱਚਕਾਰ ਹੁਣ ਇੱਕ ਹੀ ਕਦਮ ਦੀ ਵਿੱਥ ਹੈ।”
1 Samuel 19:5
ਦਾਊਦ ਨੇ ਤਾਂ ਸਗੋਂ ਆਪਣੀ ਜਾਨ ਖੱਤਰੇ ਵਿੱਚ ਪਾਕੇ ਉਸ ਫ਼ਲਿਸਤੀ (ਗੋਲਿਆਥ) ਨੂੰ ਵੀ ਜਾਨੋਂ ਮਾਰਿਆ ਸੀ। ਯਹੋਵਾਹ ਨੇ ਇਸਰਾਏਲ ਨੂੰ ਵੱਡੀ ਜਿੱਤ ਦਿੱਤੀ ਸੀ। ਤੂੰ ਇਹ ਸਭ ਵੇਖਿਆ ਅਤੇ ਵੇਖਕੇ ਖੁਸ਼ ਵੀ ਹੋਇਆ। ਤਾਂ ਫ਼ਿਰ ਤੂੰ ਦਾਊਦ ਨੂੰ ਦੁੱਖ ਕਿਉਂ ਦੇਣਾ ਚਾਹੁੰਦਾ ਹੈਂ? ਉਹ ਮਾਸੂਮ ਹੈ। ਮੈਨੂੰ ਤਾਂ ਉਸ ਨੂੰ ਮਾਰਨ ਦੀ ਕੋਈ ਵਜਹ ਨਜ਼ਰ ਨਹੀਂ ਆਉਂਦੀ।”