Psalm 119:175
ਮੈਨੂੰ ਜਿਉਣ ਦਿਉ ਅਤੇ ਤੁਹਾਡੀ ਉਸਤਤਿ ਕਰਨ ਦਿਉ। ਯਹੋਵਾਹ ਤੁਹਾਡੇ ਨੇਮਾਂ ਨੂੰ ਮੇਰੀ ਮਦਦ ਕਰਨ ਦਿਉ।
Psalm 119:175 in Other Translations
King James Version (KJV)
Let my soul live, and it shall praise thee; and let thy judgments help me.
American Standard Version (ASV)
Let my soul live, and it shall praise thee; And let thine ordinances help me.
Bible in Basic English (BBE)
Give life to my soul so that it may give you praise; and let your decisions be my support.
Darby English Bible (DBY)
Let my soul live, and it shall praise thee; and let thy judgments help me.
World English Bible (WEB)
Let my soul live, that I may praise you. Let your ordinances help me.
Young's Literal Translation (YLT)
My soul liveth, and it doth praise Thee, And Thy judgments do help me.
| Let my soul | תְּֽחִי | tĕḥî | TEH-hee |
| live, | נַ֭פְשִׁי | napšî | NAHF-shee |
| praise shall it and | וּֽתְהַֽלְלֶ֑ךָּ | ûtĕhallekkā | oo-teh-hahl-LEH-ka |
| thee; and let thy judgments | וּֽמִשְׁפָּטֶ֥ךָ | ûmišpāṭekā | oo-meesh-pa-TEH-ha |
| help | יַעֲזְרֻֽנִי׃ | yaʿăzrunî | ya-uz-ROO-nee |
Cross Reference
Psalm 9:13
ਮੈਂ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ: “ਹੇ ਯਹੋਵਾਹ, ਮੇਰੇ ਉੱਪਰ ਮਿਹਰ ਕਰੋ। ਵੇਖੋ ਮੇਰੇ ਦੁਸ਼ਮਣ ਮੈਨੂੰ ਉਦਾਸ ਕਰ ਰਹੇ ਹਨ। ਮੈਨੂੰ ‘ਮੌਤ ਦੇ ਦਰਵਾਜ਼ੇ’ ਤੋਂ ਬਚਾਉ।
1 Corinthians 11:31
ਪਰ ਜੇਕਰ ਅਸੀਂ ਸਹੀ ਢੰਗ ਨਾਲ ਆਪਣੇ ਆਪ ਨੂੰ ਪਰੱਖਿਆ ਹੁੰਦਾ, ਤਾਂ ਪਰਮੇਸ਼ੁਰ ਸਾਨੂੰ ਨਹੀਂ ਪਰੱਖੇਗਾ।
Romans 8:28
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਭਲਾਈ ਦੀਆਂ ਸਾਰੀਆਂ ਗੱਲਾਂ ਵਿੱਚ ਕੰਮ ਕਰਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ। ਇਹੀ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਡੀ ਯੋਜਨਾ ਮੁਤਾਬਕ ਸੱਦੇ ਗਏ ਹਨ।
Isaiah 55:3
ਉਨ੍ਹਾਂ ਗੱਲਾਂ ਨੂੰ ਗੌਰ ਨਾਲ ਸੁਣੋ ਜੋ ਮੈਂ ਆਖਦਾ ਹਾਂ। ਮੇਰੀ ਗੱਲ ਸੁਣੋ ਤਾਂ ਜੋ ਤੁਹਾਡੀਆਂ ਰੂਹਾਂ ਜਿਉਂ ਸੱਕਣ। ਮੇਰੇ ਕੋਲ ਆਓ ਤੇ ਮੈਂ ਤੁਹਾਡੇ ਨਾਲ ਇੱਕ ਇਕਰਾਰਨਾਮਾ ਕਰਾਂਗਾ, ਜਿਹੜਾ ਸਦਾ-ਸਦਾ ਰਹੇਗਾ। ਇਹ ਉਹੋ ਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਮੈਂ ਦਾਊਦ ਨਾਲ ਕੀਤਾ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਸਦਾ ਲਈ ਉਸਦਾ ਵਫ਼ਾਦਾਰ ਹੋਵਾਂਗਾ। ਤੇ ਤੁਸੀਂ ਉਸ ਇਕਰਾਰ ਉੱਤੇ ਯਕੀਨ ਕਰ ਸੱਕਦੇ ਹੋ।
Isaiah 38:19
ਜਿਹੜੇ ਬੰਦੇ ਜਿਉਂਦੇ ਨੇ ਜਿਵੇਂ ਅੱਜ ਮੈਂ ਹਾਂ ਓਹੀ ਲੋਕ ਤੇਰੀ ਉਸਤਤ ਕਰਦੇ ਨੇ। ਇੱਕ ਪਿਤਾ ਨੂੰ ਆਪਣੇ ਬੱਚਿਆਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਤੁਹਾਡੇ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।
Isaiah 26:8
ਪਰ ਯਹੋਵਾਹ ਜੀ, ਅਸੀਂ ਤੁਹਾਡੇ ਇਨਸਾਫ਼ ਦੇ ਢੰਗ ਨੂੰ ਉਡੀਕ ਰਹੇ ਹਾਂ। ਸਾਡੀਆਂ ਰੂਹਾਂ ਤੁਹਾਨੂੰ ਅਤੇ ਤੁਹਾਡੇ ਨਾਮ ਨੂੰ ਚੇਤੇ ਕਰਨਾ ਚਾਹੁੰਦੀਆਂ ਨੇ।
Psalm 119:75
ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੁਹਾਡੇ ਫ਼ੈਸਲੇ ਨਿਆਂਈ ਹਨ ਅਤੇ ਮੈਨੂੰ ਤਸੀਹੇ ਦੇਣ ਵਿੱਚ ਤੁਸੀਂ ਸਹੀ ਸੀ।
Psalm 118:18
ਯਹੋਵਾਹ ਨੇ ਮੈਨੂੰ ਦੰਡ ਦਿੱਤਾ ਸੀ। ਪਰ ਉਸ ਨੇ ਮੈਨੂੰ ਮਰਨ ਨਹੀਂ ਦਿੱਤਾ ਸੀ।
Psalm 51:14
ਹੇ ਪਰਮੇਸ਼ੁਰ, ਮੈਨੂੰ ਸਜਾਏ ਮੌਤ ਤੋਂ ਬਚਾਉ, ਮੇਰੇ ਯਹੋਵਾਹ, ਇਹ ਤੁਸੀਂ ਹੀ ਹੋ ਜੋ ਮੇਰੀ ਰੱਖਿਆ ਕਰਦੇ ਹੋ। ਮੈਨੂੰ ਤੁਹਾਡੀ ਵਫ਼ਾਦਾਰੀ ਬਾਰੇ ਗਾਉਣ ਦਿਉ।
Psalm 30:9
ਮੈਂ ਆਖਿਆ, “ਹੇ ਪਰਮੇਸ਼ੁਰ ਇਸ ਵਿੱਚ ਕੀ ਚੰਗਾ ਹੈ ਜੇ ਮੈਂ ਮਰ ਜਾਵਾਂ ਤੇ ਮੈਂ ਕਬਰ ਵਿੱਚ ਨਿਘਰ ਜਾਵਾਂ? ਸਿਰਫ਼ ਮੁਰਦਾ ਲੋਕ ਖਾਕ ਵਿੱਚ ਲੇਟਦੇ ਹਨ? ਉਹ ਤੇਰੀ ਉਸਤਤਿ ਨਹੀਂ ਕਰਦੇ। ਉਹ ਲੋਕਾਂ ਤਾਈਂ ਨਹੀਂ ਦੱਸਦੇ ਅਸੀਂ ਤੇਰੇ ਉੱਤੇ ਕਿੰਨਾ ਨਿਰਭਰ ਹੋ ਸੱਕਦੇ ਹਾਂ।
2 Corinthians 4:17
ਹੁਣ ਥੋੜੇ ਸਮੇਂ ਲਈ, ਸਾਨੂੰ ਛੋਟੀਆਂ ਤਕਲੀਫ਼ਾਂ ਮਿਲਣਗੀਆਂ। ਪਰ ਇਹ ਮੁਸ਼ਕਿਲਾਂ ਸਾਨੂੰ ਸਦੀਵੀ ਮਹਿਮਾ ਹਾਸਿਲ ਕਰਨ ਵਿੱਚ ਸਹਾਈ ਹੋ ਰਹੀਆਂ ਹਨ। ਉਹ ਸਦੀਵੀ ਮਹਿਮਾ ਇਨ੍ਹਾਂ ਮੁਸ਼ਕਿਲਾਂ ਨਾਲੋਂ ਕਿਤੇ ਮਹਾਨ ਹੈ।