Acts 13:12
ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ।
Then | τότε | tote | TOH-tay |
the | ἰδὼν | idōn | ee-THONE |
deputy, | ὁ | ho | oh |
when he saw | ἀνθύπατος | anthypatos | an-THYOO-pa-tose |
τὸ | to | toh | |
done, was what | γεγονὸς | gegonos | gay-goh-NOSE |
believed, | ἐπίστευσεν | episteusen | ay-PEE-stayf-sane |
being astonished | ἐκπλησσόμενος | ekplēssomenos | ake-plase-SOH-may-nose |
at | ἐπὶ | epi | ay-PEE |
the | τῇ | tē | tay |
doctrine | διδαχῇ | didachē | thee-tha-HAY |
of the | τοῦ | tou | too |
Lord. | κυρίου | kyriou | kyoo-REE-oo |
Cross Reference
Acts 13:7
ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ।
2 Corinthians 10:4
ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲੜਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸੱਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ।
Acts 28:7
ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸ ਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ।
Acts 19:7
ਇਸ ਧੜੇ ਵਿੱਚ ਕੋਈ ਬਾਰ੍ਹਾਂ ਕੁ ਮਨੁੱਖ ਸਨ।
Acts 15:35
ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਹੀ ਰੁਕੇ ਰਹੇ, ਉੱਥੇ ਉਨ੍ਹਾਂ ਨੇ ਤੇ ਹੋਰਨਾਂ ਲੋਕਾਂ ਨੂੰ ਪ੍ਰਭੂ ਮਾਲਿਕ ਦਾ ਸੰਦੇਸ਼ ਦਿੱਤਾ ਅਤੇ ਖੁਸ਼ਖਬਰੀ ਬਾਰੇ ਸਿੱਖਾਇਆ ਅਤੇ ਪਰਚਾਰ ਕੀਤਾ।
Acts 13:49
ਤਾਂ ਸਾਰੇ ਦੇਸ਼ ਵਿੱਚ ਪ੍ਰਭੂ ਦਾ ਬਚਨ ਫ਼ੈਲਦਾ ਗਿਆ।
Acts 6:10
ਪਰ ਪਵਿੱਤਰ ਆਤਮਾ ਇਸਤੀਫ਼ਾਨ ਨੂੰ ਸਿਆਣਪ ਨਾਲ ਬੋਲਣ ਵਿੱਚ ਮਦਦ ਕਰ ਰਿਹਾ ਸੀ। ਉਸਦੀ ਗੱਲ ਇੰਨੀ ਸਿਆਣੀ ਤੇ ਜ਼ੋਰਦਾਰ ਸੀ ਕਿ ਕੋਈ ਵੀ ਯਹੂਦੀ ਉਸ ਅੱਗੇ ਠਹਿਰ ਨਾ ਸੱਕਿਆ।
John 7:46
ਮੰਦਰ ਦੇ ਪਹਿਰੇਦਾਰਾਂ ਨੇ ਅੱਗੋਂ ਆਖਿਆ, “ਇਸਦੇ ਬਰਾਬਰ ਦੇ ਕਦੇ ਕਿਸੇ ਹੋਰ ਮਨੁੱਖ ਨੇ ਬਚਨ ਨਹੀਂ ਕੀਤੇ ਹਨ।”
Luke 7:16
ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇ “ਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।” ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।”
Luke 4:22
ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸ ਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸੱਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”
Matthew 27:54
ਸੂਬੇਦਾਰ ਅਤੇ ਉਨ੍ਹਾਂ ਸਿਪਾਹੀਆਂ ਨੇ, ਜਿਨ੍ਹਾਂ ਨੇ ਯਿਸੂ ਦੀ ਪਹਿਰੇਦਾਰੀ ਕੀਤੀ ਸੀ, ਇਹ ਭੂਚਾਲ ਅਤੇ ਇਹ ਸਭ ਘਟਨਾਵਾਂ ਵੇਖੀਆਂ ਤਾਂ ਉਹ ਬਹੁਤ ਘਬਰਾਏ ਅਤੇ ਕਿਹਾ, “ਉਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ।”
Matthew 7:28
ਜਦੋਂ ਯਿਸੂ ਇਹ ਗੱਲਾਂ ਆਖ ਹਟਿਆ, ਤਾਂ ਲੋਕ ਉਸ ਦੇ ਉਪਦੇਸ਼ ਉੱਤੇ ਹੈਰਾਨ ਹੋ ਗਏ।