Acts 16:18
ਉਸ ਨੇ ਬਹੁਤ ਦਿਨ ਇਹ ਕਰਨਾ ਜਾਰੀ ਰੱਖਿਆ ਪਰ ਪੌਲੁਸ ਇਹ ਸੁਣਦਾ ਉਕਤਾਅ ਗਿਆ ਅਤੇ ਆਤਮਾ ਨੂੰ ਕਿਹਾ, “ਮੈਂ ਯਿਸੂ ਮਸੀਹ ਦੇ ਇਖਤਿਆਰ ਨਾਲ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਉਸ ਵਿੱਚੋਂ ਬਾਹਰ ਨਿੱਕਲ ਆ।” ਉਸੇ ਵਕਤ ਉਸ ਕੁੜੀ ਵਿੱਚੋਂ ਆਤਮਾ ਬਾਹਰ ਨਿਕਲ ਆਈ।
And | τοῦτο | touto | TOO-toh |
this | δὲ | de | thay |
did she | ἐποίει | epoiei | ay-POO-ee |
ἐπὶ | epi | ay-PEE | |
many | πολλὰς | pollas | pole-LAHS |
days. | ἡμέρας | hēmeras | ay-MAY-rahs |
But | διαπονηθεὶς | diaponētheis | thee-ah-poh-nay-THEES |
δὲ | de | thay | |
Paul, | ὁ | ho | oh |
being grieved, | Παῦλος | paulos | PA-lose |
turned | καὶ | kai | kay |
and | ἐπιστρέψας | epistrepsas | ay-pee-STRAY-psahs |
said | τῷ | tō | toh |
to the | πνεύματι | pneumati | PNAVE-ma-tee |
spirit, | εἶπεν | eipen | EE-pane |
command I | Παραγγέλλω | parangellō | pa-rahng-GALE-loh |
thee | σοι | soi | soo |
in | ἐν | en | ane |
the | τῷ | tō | toh |
name | ὀνόματι | onomati | oh-NOH-ma-tee |
of Jesus | Ἰησοῦ | iēsou | ee-ay-SOO |
Christ | Χριστοῦ | christou | hree-STOO |
out come to | ἐξελθεῖν | exelthein | ayks-ale-THEEN |
of | ἀπ' | ap | ap |
her. | αὐτῆς· | autēs | af-TASE |
And | καὶ | kai | kay |
out came he | ἐξῆλθεν | exēlthen | ayks-ALE-thane |
the | αὐτῇ | autē | af-TAY |
same | τῇ | tē | tay |
hour. | ὥρᾳ | hōra | OH-ra |
Cross Reference
Mark 16:17
ਅਤੇ ਜੋ ਕੋਈ ਵੀ ਵਿਸ਼ਵਾਸ ਕਰਦੇ ਹਨ ਇਹ ਕਰਿਸ਼ਮੇ ਸਬੂਤ ਦੇ ਤੌਰ ਤੇ ਕਰਨਗੇ: ਉਹ ਮੇਰੇ ਨਾਂ ਤੇ ਭੂਤਾਂ ਨੂੰ ਕੱਢਣਗੇ। ਅਤੇ ਉਹ ਨਵੀਆਂ-ਨਵੀਆਂ ਬੋਲੀਆਂ ਬੋਲਣਗੇ ਜਿਹੜੀਆਂ ਕਿ ਉਨ੍ਹਾਂ ਕਦੇ ਵੀ ਨਹੀਂ ਸਿੱਖੀਆਂ।
Luke 10:17
ਸ਼ੈਤਾਨ ਦਾ ਡਿੱਗਣਾ ਜਦੋਂ 72 ਆਦਮੀ ਆਪਣੀ ਯਾਤਰਾ ਤੋਂ ਵਾਪਸ ਮੁੜੇ ਤਾਂ ਉਹ ਬੜੇ ਖੁਸ਼ ਸਨ। ਉਨ੍ਹਾਂ ਆਖਿਆ, “ਪ੍ਰਭੂ, ਜਦੋਂ ਅਸੀਂ ਤੇਰੇ ਨਾਮ ਦਾ ਜ਼ਿਕਰ ਕੀਤਾ ਤਾਂ ਭੂਤਾਂ ਨੇ ਵੀ ਸਾਡੀ ਆਗਿਆ ਦਾ ਪਾਲਣ ਕੀਤਾ।”
Mark 1:34
ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਰੋਗਾਂ ਤੋਂ ਚੰਗਾ ਕੀਤਾ। ਅਤੇ ਉਸ ਨੇ ਬਹੁਤ ਸਾਰੇ ਲੋਕਾਂ ਵਿੱਚੋਂ ਭੂਤ ਕੱਢੇ। ਪਰ ਉਸ ਨੇ ਭੂਤਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਉਸ ਨੂੰ ਜਾਣਦੇ ਸਨ।
Colossians 2:15
ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ।
Acts 19:12
ਕੁਝ ਲੋਕਾਂ ਨੇ ਉਹ ਕੱਪੜੇ ਅਤੇ ਰੁਮਾਲ ਲੈ ਲਏ ਜੋ ਪੌਲੁਸ ਨੇ ਇਸਤੇਮਾਲ ਕੀਤੇ ਸਨ ਅਤੇ ਉਹ ਉਨ੍ਹਾਂ ਨੂੰ ਬਿਮਾਰ ਲੋਕਾਂ ਉੱਤੇ ਪਾ ਦਿੰਦੇ। ਜਦੋਂ ਅਜਿਹੇ ਕੱਪੜੇ ਰੋਗੀਆਂ ਨੂੰ ਛੂਂਹਦੇ, ਤਾਂ ਉਹ ਰੋਗੀ ਤੰਦਰੁਸਤ ਹੋ ਜਾਂਦੇ ਅਤੇ ਭਰਿਸ਼ਟ ਆਤਮਾਵਾਂ ਉਨ੍ਹਾਂ ਨੂੰ ਛੱਡ ਜਾਂਦੀਆਂ।
Acts 14:13
ਦਿਓਸ ਦਾ ਮੰਦਰ ਸ਼ਹਿਰ ਦੇ ਕੋਲ ਹੀ ਸੀ। ਇਸ ਮੰਦਰ ਦਾ ਜਾਜਕ ਕੁਝ ਬਲਦ ਅਤੇ ਫ਼ੁੱਲ ਸ਼ਹਿਰ ਦੇ ਫ਼ਾਟਕਾਂ ਤੇ ਲਿਆਇਆ। ਉਹ ਲੋਕ ਪੌਲੁਸ ਅਤੇ ਬਰਨਬਾਸ ਨੂੰ ਬਲੀਆਂ ਦੇਣਾ ਚਾਹੁੰਦੇ ਸਨ।
Acts 9:34
ਪਤਰਸ ਨੇ ਉਸ ਨੂੰ ਕਿਹਾ, “ਐਨਿਯਾਸ, ਯਿਸੂ ਮਸੀਹ ਨੇ ਤੇਰੇ ਤੇ ਮਿਹਰ ਕੀਤੀ ਹੈ। ਖੜ੍ਹਾ ਹੋ ਅਤੇ ਆਪਣਾ ਬਿਸਤਰ ਵਿੱਛਾ!” ਉਹ ਤੁਰੰਤ ਖੜ੍ਹਾ ਹੋ ਗਿਆ।
Acts 3:6
ਪਰ ਪਤਰਸ ਨੇ ਆਖਿਆ, “ਮੇਰੇ ਕੋਲ ਕੋਈ ਚਾਂਦੀ ਜਾਂ ਸੋਨਾ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦੇਵਾਂਗਾ। ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਤੂੰ ਉੱਠ ਕੇ ਖੜ੍ਹਾ ਹੋ ਅਤੇ ਚੱਲ।”
Luke 9:1
ਯਿਸੂ ਵੱਲੋਂ ਬਾਰ੍ਹਾਂ ਰਸੂਲਾਂ ਨੂੰ ਭੇਜਣਾ ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਕੱਠਿਆਂ ਸੱਦਿਆ ਅਤੇ ਉਨ੍ਹਾਂ ਨੂੰ ਰੋਗੀਆਂ ਨੂੰ ਰਾਜੀ ਕਰਨ ਦਾ ਇਖ਼ਤਿਆਰ ਦਿੱਤਾ ਅਤੇ ਸਾਰੇ ਭੂਤਾਂ ਤੇ ਇਖਤਿਆਰ ਦਿੱਤਾ।
Mark 9:25
ਯਿਸੂ ਨੇ ਵੇਖਿਆ ਸਭ ਲੋਕ ਇਹ ਵੇਖਣ ਲਈ ਉਸ ਕੋਲ ਨੱਸੇ ਆ ਰਹੇ ਸਨ ਕਿ ਕੀ ਵਾਪਰ ਰਿਹਾ ਸੀ। ਫ਼ਿਰ ਉਸ ਨੇ ਭਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਆਖਿਆ, “ਤੂੰ ਭਰਿਸ਼ਟ ਆਤਮਾ, ਤੂੰ ਇਸ ਬੱਚੇ ਨੂੰ ਗੂੰਗਾ ਅਤੇ ਬੋਲਾ ਬਣਾ ਦਿੱਤਾ ਹੈ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਸ ਬੱਚੇ ਵਿੱਚੋਂ ਬਾਹਰ ਆ ਜਾ, ਅਤੇ ਮੁੜ ਕਦੀ ਵੀ ਉਸ ਵਿੱਚ ਪ੍ਰਵੇਸ਼ ਨਾ ਕਰੀਂ।”
Mark 1:25
ਯਿਸੂ ਨੇ ਬੜੇ ਰੋਅਬ ਨਾਲ ਉਸ ਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!”