Acts 2:7
ਉਹ ਸਾਰੇ ਯਹੂਦੀ ਇਸ ਤੋਂ ਬੜੇ ਹੈਰਾਨ ਸਨ। ਉਹ ਇਹ ਨਹੀਂ ਸਮਝ ਸੱਕੇ ਕਿ ਉਹ ਅਜਿਹਾ ਕਰਨ ਦੇ ਸਮਰਥ ਕਿਵੇਂ ਸਨ। ਉਨ੍ਹਾਂ ਕਿਹਾ, “ਵੇਖੋ ਇਹ ਸਭ ਜੋ ਬੋਲ ਰਹੇ ਹਨ ਕੀ ਉਹ ਗਲੀਲੀ ਤੋਂ ਨਹੀਂ ਹਨ?
And | ἐξίσταντο | existanto | ay-KSEES-tahn-toh |
they were all | δὲ | de | thay |
amazed | πάντες | pantes | PAHN-tase |
and | καὶ | kai | kay |
marvelled, | ἐθαύμαζον | ethaumazon | ay-THA-ma-zone |
saying | λέγοντες | legontes | LAY-gone-tase |
one to | πρὸς | pros | prose |
another, | ἀλλήλους | allēlous | al-LAY-loos |
Behold, | Οὐκ | ouk | ook |
are | ἰδού, | idou | ee-THOO |
not | πάντες | pantes | PAHN-tase |
all | οὗτοί | houtoi | OO-TOO |
these | εἰσιν | eisin | ees-een |
οἱ | hoi | oo | |
which speak | λαλοῦντες | lalountes | la-LOON-tase |
Galilaeans? | Γαλιλαῖοι | galilaioi | ga-lee-LAY-oo |
Cross Reference
Acts 2:12
ਤਾਂ ਸਭ ਲੋਕ ਹੈਰਾਨ-ਪਰੇਸ਼ਾਨ ਸਨ। ਉਨ੍ਹਾਂ ਸਭਨਾਂ ਨੇ ਇੱਕ ਦੂਜੇ ਤੋਂ ਪੁੱਛਿਆ “ਇਹ ਕੀ ਹੋ ਰਿਹਾ ਹੈ”
Acts 1:11
ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”
Acts 14:11
ਜਦੋਂ ਲੋਕਾਂ ਨੇ ਪੌਲੁਸ ਨੂੰ ਅਜਿਹਾ ਕਰਦਿਆਂ ਵੇਖਿਆ ਤਾਂ ਉਹ ਲੁਕਾਉਣਿਯਾ ਦੀ ਆਪਣੀ ਭਾਸ਼ਾ ਵਿੱਚ ਚਿਲਾਉਣ ਲੱਗੇ, “ਦੇਵਤੇ ਮਾਨਵ ਦਾ ਰੂਪ ਧਾਰਕੇ ਸਾਡੇ ਕੋਲ ਆਏ ਹਨ।”
John 7:52
ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਵਿੱਚੋਂ ਹੈ? ਪੋਥੀਆਂ ਪੜ੍ਹੋ ਫ਼ਿਰ ਤੁਸੀਂ ਵੇਖੋਂਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ।”
Mark 2:12
ਉਹ ਅਧਰੰਗੀ ਉੱਠਿਆ, ਉਸ ਨੇ ਆਪਣੀ ਮੰਜੀ ਚੁੱਕੀ ਅਤੇ ਕਮਰੇ ਵਿੱਚੋਂ ਦੀ ਬਾਹਰ ਹੋ ਗਿਆ। ਸਭਨਾਂ ਨੇ ਇਹ ਦ੍ਰਿਸ਼ ਵੇਖਿਆ ਅਤੇ ਹੈਰਾਨ ਹੋਏ, ਉਨ੍ਹਾਂ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਕਿਹਾ, “ਅਸੀਂ ਇਸ ਤਰ੍ਹਾਂ ਦੀ ਹੈਰਾਨੀ ਜਨਕ ਗੱਲ ਪਹਿਲਾਂ ਕਦੇ ਵੀ ਨਹੀਂ ਵੇਖੀ।”
Mark 1:27
ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬੜੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇੱਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।”
Matthew 26:73
ਕੁਝ ਦੇਰ ਬਾਦ, ਜੋ ਲੋਕ ਉੱਥੇ ਖੜ੍ਹੇ ਸਨ ਉਹ ਪਤਰਸ ਕੋਲ ਆਏ ਅਤੇ ਆਖਿਆ, “ਤੇਰੇ ਉੱਚਾਰਣ ਤੋਂ ਹੀ ਸਾਨੂੰ ਪਤਾ ਹੈ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ।”
Matthew 21:11
ਯਿਸੂ ਨਾਲ ਜਾ ਰਹੀ ਭੀੜ ਨੇ ਉੱਤਰ ਦਿੱਤਾ, “ਇਹ ਯਿਸੂ ਹੈ, ਗਲੀਲ ਦੇ ਕਸਬੇ ਨਾਸਰਤ ਦਾ ਇੱਕ ਨਬੀ।”
Matthew 4:18
ਯਿਸੂ ਨੇ ਕੁਝ ਚੇਲੇ ਚੁਣੇ ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸ ਨੇ ਦੋ ਭਰਾਵਾਂ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮੱਛੀਆਂ ਫ਼ੜ ਰਹੇ ਸਨ।