Acts 25:3 ਉਨ੍ਹਾਂ ਨੇ ਫ਼ੇਸਤੁਸ ਨੂੰ ਆਖਿਆ ਕਿ ਉਨ੍ਹਾਂ ਲਈ ਪੌਲੁਸ ਨੂੰ ਮੁੜ ਯਰੂਸ਼ਲਮ ਵਿੱਚ ਭੇਜਣ ਦੀ ਮੇਹਰਬਾਨੀ ਕਰੇ ਕਿਉਂਕਿ ਉਨ੍ਹਾਂ ਨੇ ਪੌਲੁਸ ਨੂੰ ਰਾਹ ਵਿੱਚ ਕਤਲ ਕਰਨ ਦੀ ਸਾਜਿਸ਼ ਬਣਾਈ ਹੋਈ ਸੀ।
Acts 25:3 in Other Translations
King James Version (KJV) And desired favour against him, that he would send for him to Jerusalem, laying wait in the way to kill him.
American Standard Version (ASV) asking a favor against him, that he would send for him to Jerusalem; laying a plot to kill him on the way.
Bible in Basic English (BBE) Requesting Festus to give effect to their design against him, and send him to Jerusalem, when they would be waiting to put him to death on the way.
Darby English Bible (DBY) asking as a grace against him that he would send for him to Jerusalem, laying people in wait to kill him on the way.
World English Bible (WEB) asking a favor against him, that he would summon him to Jerusalem; plotting to kill him on the way.
Young's Literal Translation (YLT) asking favour against him, that he may send for him to Jerusalem, making an ambush to put him to death in the way.
Read Full Chapter :
Acts 25
Cross Reference
੧ ਸਮੋਈਲ 23:19
ਜ਼ੀਫ਼ ਦੇ ਲੋਕਾਂ ਨੇ ਦਾਊਦ ਬਾਰੇ ਸ਼ਾਊਲ ਨੂੰ ਦੱਸਿਆ ਤਦ ਜ਼ੀਫ਼ ਦੇ ਲੋਕ ਗਿਬਆਹ ਵਿੱਚ ਸ਼ਾਊਲ ਕੋਲ ਆਏ ਅਤੇ ਆਕੇ ਉਸ ਨੂੰ ਕਹਿਣ ਲੱਗੇ, “ਦਾਊਦ ਸਾਡੇ ਹੀ ਇਲਾਕੇ ਵਿੱਚ ਲੁਕਦਾ ਫ਼ਿਰਦਾ ਹੈ। ਇਸ ਵਕਤ ਉਹ ਹੋਰੇਸ਼ ਦੀਆਂ ਪੱਕੀਆਂ ਥਾਵਾਂ ਵਿੱਚ ਹਨੀਲਾਹ ਦੇ ਪਹਾੜ ਉੱਪਰ ਜੋ ਯਸੀਮੋਨ ਦੀ ਦੱਖਣ ਵੱਲ ਹੈ, ਉੱਥੇ ਲੁਕਿਆ ਹੋਇਆ ਹੈ।
ਜ਼ਬੂਰ 37:32
ਦੁਸ਼ਟ ਲੋਕ ਹਮੇਸ਼ਾ ਚੰਗੇ ਲੋਕਾਂ ਨੂੰ ਮਾਰਨ ਦਾ ਅਵਸਰ ਲੱਭਦੇ ਹਨ।
ਜ਼ਬੂਰ 64:2
ਮੈਨੂੰ ਮੇਰੇ ਵੈਰੀਆਂ ਦੇ ਗੁਪਤ ਛੜਯਂਤਰਾਂ ਤੋਂ ਬਚਾਵੋ। ਮੈਨੂੰ ਉਨ੍ਹਾਂ ਬਦਕਾਰ ਲੋਕਾਂ ਕੋਲੋਂ ਛੁਪਾ ਲਵੋ।
ਜ਼ਬੂਰ 140:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੈਨੂੰ ਮੰਦੇ ਲੋਕਾਂ ਪਾਸੋਂ ਬਚਾਉ। ਜ਼ਾਲਮ ਲੋਕਾਂ ਤੋਂ ਮੇਰੀ ਰੱਖਿਆ ਕਰੋ।
ਯਰਮਿਆਹ 18:18
ਯਿਰਮਿਯਾਹ ਦੀ ਚੌਥੀ ਸ਼ਿਕਾਇਤ ਫ਼ੇਰ ਯਿਰਮਿਯਾਹ ਦੇ ਦੁਸ਼ਮਣਾਂ ਨੇ ਆਖਿਆ, “ਆਓ ਯਿਰਮਿਯਾਹ ਦੇ ਖਿਲਾਫ਼ ਸਾਜ਼ਿਸ਼ਾਂ ਘੜੀੇ। ਯਕੀਨਨ ਜਾਜਕ ਵੱਲੋਂ ਬਿਵਸਬਾ ਗੁੰਮ ਨਹੀਂ ਹੋਵੇਗੀ। ਅਤੇ ਸਿਆਣੇ ਬੰਦਿਆਂ ਦੀ ਨਸੀਹਤ ਹਾਲੇ ਵੀ ਸਾਡੇ ਅੰਗ-ਸੰਗ ਹੋਵੇਗੀ। ਸਾਡੇ ਕੋਲ ਹਾਲੇ ਵੀ ਨਬੀਆਂ ਦੇ ਸ਼ਬਦ ਹੋਣਗੇ। ਇਸ ਲਈ ਆਓ ਅਸੀਂ ਉਸ ਬਾਰੇ ਝੂਠ ਆਖੀਏ। ਇਹ ਉਸ ਨੂੰ ਤਬਾਹ ਕਰ ਦੇਵੇਗਾ। ਜੋ ਕੁਝ ਉਹ ਆਖਦਾ ਹੈ ਅਸੀਂ ਉਸ ਵੱਲ ਕੋਈ ਧਿਆਨ ਨਹੀਂ ਦੇਵਾਂਗੇ।”
ਯਰਮਿਆਹ 38:4
ਫ਼ੇਰ ਉਹ ਸ਼ਾਹੀ ਅਧਿਕਾਰੀ ਜਿਨ੍ਹਾਂ ਨੇ ਉਹ ਗੱਲਾਂ ਸੁਣੀਆਂ ਜਿਹੜੀਆਂ ਯਿਰਮਿਯਾਹ ਲੋਕਾਂ ਨੂੰ ਆਖ ਰਿਹਾ ਸੀ, ਰਾਜੇ ਸਿਦਕੀਯਾਹ ਕੋਲ ਗਏ। ਉਨ੍ਹਾਂ ਨੇ ਰਾਜੇ ਨੂੰ ਆਖਿਆ, “ਯਿਰਮਿਯਾਹ ਨੂੰ ਅਵੱਸ਼ ਹੀ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ। ਉਹ ਉਨ੍ਹਾਂ ਫ਼ੌਜੀਆਂ ਦਾ ਹੌਸਲਾ ਢਾਹ ਰਿਹਾ ਹੈ ਜਿਹੜੇ ਹਾਲੇ ਤੱਕ ਸ਼ਹਿਰ ਵਿੱਚ ਹਨ। ਯਿਰਮਿਯਾਹ ਹਰ ਬੰਦੇ ਦਾ, ਆਪਣੀਆਂ ਗੱਲਾਂ ਰਾਹੀਂ ਹੌਸਲਾ ਢਾਹ ਰਿਹਾ ਹੈ। ਯਿਰਮਿਯਾਹ ਨਹੀਂ ਚਾਹੁੰਦਾ ਕਿ ਸਾਡੇ ਨਾਲ ਚੰਗਾ ਵਾਪਰੇ। ਉਹ ਯਰੂਸ਼ਲਮ ਦੇ ਲੋਕਾਂ ਨੂੰ ਬਰਬਾਦ ਕਰਨਾ ਚਾਹੁੰਦਾ ਹੈ।”
ਮਰਕੁਸ 6:23
ਉਸ ਨੇ ਸੌਂਹ ਖਾਕੇ ਉਸ ਨਾਲ ਇਕਰਾਰ ਕੀਤਾ, “ਜੋ ਕੁਝ ਤੂੰ ਮੰਗੇਂਗੀ ਮੈਂ ਤੈਨੂੰ ਦੇਵਾਂਗਾ ਭਾਵੇਂ ਇਹ ਮੇਰਾ ਅੱਧਾ ਰਾਜ ਹੀ ਕਿਉਂ ਨਾ ਹੋਵੇ।”
ਲੋਕਾ 23:8
ਜਦੋਂ ਹੇਰੋਦੇਸ ਨੇ ਯਿਸੂ ਨੂੰ ਵੇਖਿਆ, ਤਾਂ ਉਹ ਬੜਾ ਖੁਸ਼ ਹੋਇਆ, ਕਿਉਂਕਿ ਉਹ ਯਿਸੂ ਬਾਰੇ ਬੜਾ ਕੁਝ ਸੁਣ ਚੁੱਕਾ ਸੀ, ਇਸ ਲਈ ਉਸ ਨੂੰ ਮਿਲਣ ਦੀ ਇੱਛਾ ਉਸਦੀ ਬੜੇ ਚਿਰ ਤੋਂ ਸੀ। ਹੁਣ ਹੇਰੋਦੇਸ ਨੇ ਆਸ ਕੀਤੀ ਕਿ ਉਹ ਯਿਸੂ ਨੰ ਇੱਕ ਕਰਿਸ਼ਮਾ ਕਰਦਿਆਂ ਵੇਖ ਸੱਕੇਗਾ।
ਯੂਹੰਨਾ 16:3
ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਜਾਂ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।
ਰਸੂਲਾਂ ਦੇ ਕਰਤੱਬ 9:2
ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿੱਠੀਆਂ ਮੰਗੀਆਂ, ਜੋ ਉਸ ਨੂੰ ਉਨ੍ਹਾਂ ਸਾਰਿਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕੈਦ ਕਰਨ, ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਰੂਸ਼ਲਮ ਲਿਆਉਣ।
ਰਸੂਲਾਂ ਦੇ ਕਰਤੱਬ 9:24
ਉਹ ਸੌਲੁਸ ਲਈ ਸ਼ਹਿਰ ਦੇ ਦਰਵਾਜਿਆਂ ਤੇ ਦਿਨ-ਰਾਤ ਪਹਿਰਾ ਦੇ ਰਹੇ ਸਨ, ਕਿਉਂਕਿ ਉਹ ਉਸ ਨੂੰ ਜਾਨੋਂ ਹੀ ਮਾਰ ਮੁਕਾਉਣਾ ਚਾਹੁੰਦੇ ਸੀ ਪਰ ਸੌਲੁਸ ਨੂੰ ਉਨ੍ਹਾਂ ਦੀ ਵਿਉਂਤ ਦਾ ਪਤਾ ਲੱਗ ਗਿਆ।
ਰਸੂਲਾਂ ਦੇ ਕਰਤੱਬ 23:12
ਕੁਝ ਯਹੂਦੀਆਂ ਨੇ ਪੌਲੁਸ ਨੂੰ ਮਾਰਨ ਦੀ ਵਿਉਂਤ ਬਣਾਈ ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।
ਰਸੂਲਾਂ ਦੇ ਕਰਤੱਬ 26:9
“ਜਦੋਂ ਮੈਂ ਇੱਕ ਫ਼ਰੀਸੀ ਸਾਂ ਮੈਂ ਵੀ ਸੋਚਿਆ ਕਿ ਮੈਨੂੰ ਯਿਸੂ ਨਾਸਰੀ ਦੇ ਨਾਂ ਦੇ ਵਿਰੁੱਧ ਸਾਰੀਆਂ ਸੰਭਵ ਗੱਲਾਂ ਕਰਨੀਆਂ ਚਾਹੀਦੀਆਂ ਹਨ।
ਰੋਮੀਆਂ 3:8
ਇਹ ਅਜਿਹਾ ਆਖਣਾ ਹੋਵੇਗਾ, “ਅਸੀਂ ਦੁਸ਼ਟਤਾ ਕਰੀਏ, ਤਾਂ ਜੋ ਚੰਗਿਆਈ ਆਵੇ।” ਕੁਝ ਲੋਕ ਸਾਨੂੰ ਇਹ ਆਖਕੇ ਨਿੰਦਦੇ ਹਨ ਕਿ ਅਸੀਂ ਅਜਿਹੇ ਉਪਦੇਸ਼ ਦਿੰਦੇ ਹਾਂ। ਜੋ ਉਹ ਸਾਡੇ ਬਾਰੇ ਆਖ ਰਹੇ ਹਨ ਝੂਠ ਹੈ, ਅਤੇ ਉਹ ਪਰੇਮਸ਼ੁਰ ਦੀ ਸਜ਼ਾ ਦੇ ਅਧਿਕਾਰੀ ਹੁੰਦੇ ਹਨ।