Acts 26:10
ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬੜੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਵੀ ਹਾਂਮੀ ਭਰੀ।
Which thing | ὃ | ho | oh |
I also | καὶ | kai | kay |
did | ἐποίησα | epoiēsa | ay-POO-ay-sa |
in | ἐν | en | ane |
Jerusalem: | Ἱεροσολύμοις | hierosolymois | ee-ay-rose-oh-LYOO-moos |
and | καὶ | kai | kay |
many | πολλούς | pollous | pole-LOOS |
the of | τῶν | tōn | tone |
saints | ἁγίων | hagiōn | a-GEE-one |
did I up | ἐγὼ | egō | ay-GOH |
shut | φυλακαῖς | phylakais | fyoo-la-KASE |
in prison, | κατέκλεισα | katekleisa | ka-TAY-klee-sa |
received having | τὴν | tēn | tane |
authority | παρὰ | para | pa-RA |
τῶν | tōn | tone | |
from | ἀρχιερέων | archiereōn | ar-hee-ay-RAY-one |
the | ἐξουσίαν | exousian | ayks-oo-SEE-an |
priests; chief | λαβών | labōn | la-VONE |
and | ἀναιρουμένων | anairoumenōn | ah-nay-roo-MAY-none |
when they | τε | te | tay |
death, to put were | αὐτῶν | autōn | af-TONE |
I gave against | κατήνεγκα | katēnenka | ka-TAY-nayng-ka |
my voice | ψῆφον | psēphon | PSAY-fone |
Cross Reference
Acts 9:21
ਸਾਰੇ ਲੋਕ ਜਿਹੜੇ ਸੌਲੁਸ ਨੂੰ ਸੁਣਦੇ ਉਹ ਬੜੇ ਹੈਰਾਨ ਸਨ। ਉਨ੍ਹਾਂ ਕਿਹਾ, “ਕੀ ਇਹ ਉਹੀ ਵਿਅਕਤੀ ਨਹੀਂ ਜੋ ਯਰੂਸ਼ਲਮ ਵਿੱਚ ਸੀ ਅਤੇ ਜਿਸਨੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਯਿਸੂ ਵਿੱਚ ਨਿਹਚਾ ਸੀ। ਅਤੇ ਹੁਣ ਉਹੀ ਇੱਥੇ ਯਿਸੂ ਦੇ ਚੇਲਿਆਂ ਨੂੰ ਫ਼ੜਨ ਅਤੇ ਉਨ੍ਹਾਂ ਨੂੰ ਪ੍ਰਧਾਨ ਜਾਜਕਾਂ ਹੱਥੀਂ ਫ਼ੜਵਾਉਣ ਲਈ ਆਇਆ ਹੈ।”
Acts 9:13
ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ।
Acts 22:4
ਮੈਂ ਉਨ੍ਹਾਂ ਲੋਕਾਂ ਨੂੰ ਤਸੀਹੇ ਦਿੱਤੇ ਜੋ ਯਿਸੂ ਦੇ ਮਾਰਗ ਦਾ ਅਨੁਸਰਣ ਕਰਦੇ ਸਨ। ਉਨ੍ਹਾਂ ਵਿੱਚੋਂ ਕੁਝ ਤਾਂ ਮੇਰੇ ਕਾਰਣ ਜਾਨੋਂ ਵੀ ਮਾਰੇ ਗਏ। ਮੈਂ ਮਰਦਾਂ ਤੇ ਔਰਤਾਂ ਨੂੰ ਫ਼ੜਕੇ ਕੈਦ ਕਰ ਦਿੱਤਾ।
Revelation 17:6
ਮੈਂ ਦੇਖਿਆ ਕਿ ਔਰਤ ਸ਼ਰਾਬੀ ਸੀ। ਉਹ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋ ਸੀ। ਉਹ ਉਨ੍ਹਾਂ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋਈ ਸੀ ਜਿਨ੍ਹਾਂ ਨੇ ਯਿਸੂ ਵਿੱਚ ਆਪਣੀ ਵਿਸ਼ਵਾਸ ਪ੍ਰਗਟ ਕੀਤੀ ਸੀ। ਜਦੋਂ ਮੈਂ ਔਰਤ ਨੂੰ ਦੇਖਿਆ ਤਾਂ ਮੈਨੂੰ ਬਹੁਤ ਹੈਰਾਨੀ ਹੋਈ।
Ephesians 1:1
ਇਹ ਪੱਤਰ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਹੈ। ਮੈਂ ਰਸੂਲ ਇਸ ਲਈ ਬਣਿਆ ਹਾਂ ਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਹ ਪੱਤਰ ਮਸੀਹ ਯਿਸੂ ਵਿੱਚ ਵਿਸ਼ਵਾਸ ਰੱਖਣ ਵਾਲੇ ਨਿਹਚਾਵਾਨਾਂ, ਅਫ਼ਸੁਸ ਵਿੱਚ ਰਹਿੰਦੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਲਿਖਿਆ ਹੈ।
Galatians 1:13
ਤੁਸੀਂ ਮੇਰੇ ਪਿੱਛਲੇ ਜੀਵਨ ਬਾਰੇ ਸੁਣ ਚੁੱਕੇ ਹੋ। ਮੈਂ ਯਹੂਦੀ ਧਰਮ ਦਾ ਅਨੁਯਾਈ ਸਾਂ। ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਇਆ ਸੀ, ਅਤੇ ਮੈਂ ਇਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ।
1 Corinthians 15:9
ਬਾਕੀ ਸਾਰੇ ਰਸੂਲ ਮੈਥੋਂ ਮਹਾਨ ਹਨ। ਕਿਉਂਕਿ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ। ਇਹੀ ਕਾਰਣ ਹੈ ਕਿ ਮੈਂ ਰਸੂਲ ਅਖਵਾਉਣ ਦੇ ਵੀ ਯੋਗ ਨਹੀਂ ਹਾਂ।
Romans 15:25
ਹੁਣ ਮੈਂ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਲੋਕਾਂ ਦੀ ਮੱਦਦ ਲਈ ਜਾ ਰਿਹਾ ਹਾਂ।
Acts 22:19
“ਮੈਂ ਕਿਹਾ, ‘ਹੇ ਪ੍ਰਭੂ, ਉਹ ਜਾਣਦੇ ਹਨ ਕਿ ਉਹ ਮੈਂ ਹੀ ਸੀ ਜਿਸਨੇ ਨਿਹਚਾਵਾਨਾ ਨੂੰ ਕੈਦ ਵਿੱਚ ਪਾਇਆ ਅਤੇ ਉਨ੍ਹਾਂ ਨੂੰ ਕੁੱਟਿਆ। ਮੈਂ ਸਾਰੇ ਪ੍ਰਾਰਥਨਾ ਸਥਾਨਾਂ ਵਿੱਚ ਉਨ੍ਹਾਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਗਿਰਫ਼ਤਾਰ ਕਰਨ ਲਈ ਗਿਆ।
Acts 9:41
ਉਸ ਨੇ ਆਪਣੇ ਹੱਥ ਨਾਲ ਉਸ ਨੂੰ ਖਲੋਣ ਵਿੱਚ ਮਦਦ ਕੀਤੀ। ਅਤੇ ਫ਼ਿਰ ਉਸ ਨੇ ਨਿਹਚਾਵਾਨਾਂ ਨੂੰ ਅਤੇ ਵਿਧਵਾਵਾਂ ਨੂੰ ਕਮਰੇ ਅੰਦਰ ਸੱਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ।
Acts 9:32
ਪਤਰਸ ਲੁੱਦਾ ਅਤੇ ਯੱਪਾ ਵਿੱਚ ਪਤਰਸ ਯਰੂਸ਼ਲਮ ਦੇ ਇਰਦ-ਗਿਰਦ ਸਾਰੇ ਸ਼ਹਿਰਾਂ ਵਿੱਚ ਘੁੰਮਿਆ। ਫ਼ੇਰ ਉਹ ਲੁੱਦਾ ਵਿੱਚ ਬਸੇ ਨਿਹਚਾਵਾਨਾਂ ਨੂੰ ਵੇਖਣ ਗਿਆ।
Acts 9:26
ਸੌਲੁਸ ਦਾ ਯਰੂਸ਼ਲਮ ਵਿੱਚ ਉਪਦੇਸ਼ ਦੇਣਾ ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚੱਲਾ ਗਿਆ। ਉਸ ਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸੱਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ।
Acts 9:1
ਸੌਲੁਸ ਨਿਹਚਾਵਾਨ ਬਣਿਆ ਯਰੂਸ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ। ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ।
Acts 8:1
ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ। ਕੁਝ ਧਰਮੀ ਲੋਕਾਂ ਨੇ ਇਸਤੀਫ਼ਾਨ ਨੂੰ ਦਫ਼ਨਾਇਆ। ਉਹ ਉਸ ਲਈ ਬੜੀ ਉੱਚੀ ਕੁਰਲਾਏ। ਨਿਹਚਾਵਾਨਾਂ ਲਈ ਕਸ਼ਟ ਉਸ ਦਿਨ, ਯਹੂਦੀਆਂ ਨੇ ਯਰੂਸ਼ਲਮ ਵਿੱਚ ਨਿਹਚਾਵਾਨ ਕਲੀਸਿਆ ਨੂੰ ਸਤਾਣਾ ਸ਼ੂਰੂ ਕਰ ਦਿੱਤਾ। ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਸੀਹੇ ਦਿੱਤੇ। ਸੌਲੁਸ ਵੀ ਇਸ ਕਲੀਸਿਆ ਨੂੰ ਨਸ਼ਟ ਕਰਨਾ ਚਾਹੁੰਦਾ ਸੀ। ਤਾਂ ਸੌਲੁਸ ਉਨ੍ਹਾਂ ਨਿਹਚਾਵਾਨਾਂ ਦੇ ਘਰ ਗਿਆ ਅਤੇ ਘਰਾਂ ਵਿੱਚੋਂ ਆਦਮੀਆਂ ਅਤੇ ਔਰਤਾਂ ਨੂੰ ਘਸੀਟ ਕੇ ਬਾਹਰ ਕੱਢ ਕੇ ਜੇਲ੍ਹ ਵਿੱਚ ਸੁੱਟਿਆ। ਸਾਰੇ ਨਿਹਚਾਵਾਨ ਯਰੂਸ਼ਲਮ ਛੱਡ ਗਏ ਸਿਰਫ਼ ਰਸੂਲ ਹੀ, ਉੱਥੇ ਰਹੇ ਅਤੇ ਨਿਹਚਾਵਾਨ ਮਨੁੱਖ ਸਾਮਰਿਯਾ ਅਤੇ ਯਹੂਦਿਆ ਵਿੱਚ ਵੱਖੋ-ਵੱਖ ਥਾਵਾਂ ਤੇ ਜਾ ਟਿਕੇ।
Acts 7:58
ਉਨ੍ਹਾਂ ਨੇ ਉਸ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
Psalm 16:3
ਯਹੋਵਾਹ, ਆਪਣੇ ਚੇਲਿਆਂ ਲਈ ਧਰਤੀ ਉੱਤੇ ਅਦਭੁਤ ਗੱਲਾਂ ਕਰਦਾ ਹੈ। ਯਹੋਵਾਹ ਦਰਸਾਉਂਦਾ ਕਿ ਉਹ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦਾ ਹੈ।