Acts 8:40
ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸ ਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈ ਕੇ ਕੈਸਰੀਆ ਤੱਕ ਕੀਤਾ।
But | Φίλιππος | philippos | FEEL-eep-pose |
Philip | δὲ | de | thay |
was found | εὑρέθη | heurethē | ave-RAY-thay |
at | εἰς | eis | ees |
Azotus: | Ἄζωτον· | azōton | AH-zoh-tone |
and | καὶ | kai | kay |
passing through | διερχόμενος | dierchomenos | thee-are-HOH-may-nose |
preached he | εὐηγγελίζετο | euēngelizeto | ave-ayng-gay-LEE-zay-toh |
in all | τὰς | tas | tahs |
the | πόλεις | poleis | POH-lees |
cities, | πάσας | pasas | PA-sahs |
till | ἕως | heōs | AY-ose |
he | τοῦ | tou | too |
ἐλθεῖν | elthein | ale-THEEN | |
came | αὐτὸν | auton | af-TONE |
to | εἰς | eis | ees |
Caesarea. | Καισάρειαν | kaisareian | kay-SA-ree-an |
Cross Reference
Acts 25:4
ਪਰ ਫ਼ੇਸਤੁਸ ਨੇ ਉੱਤਰ ਦਿੱਤਾ, “ਪੌਲੁਸ ਨੂੰ ਕੈਸਰਿਯਾ ਵਿੱਚ ਰੱਖਿਆ ਜਾਵੇਗਾ, ਮੈਂ ਖੁਦ ਹੀ ਜਲਦੀ ਕੈਸਰਿਯਾ ਨੂੰ ਵਾਪਸ ਜਾਵਾਗਾ।
Acts 23:33
ਘੁੜਸਵਾਰ ਸਿਪਾਹੀ ਕੈਸਰਿਯਾ ਨੂੰ ਗਏ ਅਤੇ ਉਹ ਚਿਠੀ ਰਾਜਪਾਲ ਫ਼ੇਲਿਕਸ ਨੂੰ ਦਿੱਤੀ। ਉਸਤੋਂ ਬਾਅਦ ਉਨ੍ਹਾਂ ਨੇ ਪੌਲੁਸ ਨੂੰ ਉਸ ਦੇ ਹਵਾਲੇ ਕਰ ਦਿੱਤਾ।
Acts 23:23
ਪੌਲੁਸ ਨੂੰ ਕੈਸਰਿਯਾ ਵਿੱਚ ਭੇਜਣਾ ਤਦ ਕਮਾਂਡਰ ਨੇ ਦੋ ਸੂਬੇਦਾਰਾਂ ਨੂੰ ਬੁਲਵਾਇਆ ਅਤੇ ਕਿਹਾ, “ਮੈਨੂੰ ਕੁਝ ਆਦਮੀ ਕੈਸਰਿਯਾ ਜਾਣ ਲਈ ਚਾਹੀਦੇ ਹਨ। ਤੁਸੀਂ ਦੋ ਸੌ ਸਿਪਾਹੀ ਤਿਆਰ ਰੱਖੋ, ਸੱਤਰ ਸਿਪਾਹੀ ਘੋੜਿਆਂ ਤੇ ਅਤੇ ਦੋ ਸੌ ਆਦਮੀ ਭਾਲੇ ਬਰਦਾਰ। ਇਨ੍ਹਾਂ ਨੂੰ ਅੱਜ ਰਾਤ ਨੌ ਵਜੇ ਰਵਾਨਾ ਕਰਨ ਲਈ ਤਿਆਰ ਰੱਖਣਾ।
Acts 21:8
ਅਗਲੇ ਦਿਨ ਤੁਸੀਂ ਤੁਲਮਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸ ਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ।
Acts 10:1
ਪਤਰਸ ਅਤੇ ਕੁਰਨੇਲਿਯੁਸ ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹ “ਇਤਾਲਿਯਾਨ” ਵਿੱਚ ਇੱਕ ਅਧਿਕਾਰੀ ਸੀ।
1 Samuel 5:1
ਪਵਿੱਤਰ ਸੰਦੂਕ ਫ਼ਲਿਸਤੀਆਂ ਨੂੰ ਸੰਕਟ ’ਚ ਪਾਉਂਦਾ ਫ਼ਲਿਸਤੀਆਂ ਨੇ ਅਬਨ-ਅਜ਼ਰ ਤੋਂ ਪਰਮੇਸ਼ੁਰ ਤੋਂ ਦਾ ਪਵਿੱਤਰ ਸੰਦੂਕ ਚੁਕਵਾ ਕੇ ਅਸ਼ਦੋਦ ਵਿੱਚ ਪਹੁੰਚਾ ਦਿੱਤਾ।
Romans 15:19
ਉਨ੍ਹਾਂ ਨੇ ਕਰਾਮਾਤਾਂ ਦੀ ਸ਼ਕਤੀ, ਅਜੂਬੇ ਅਤੇ ਆਤਮਾ ਦੀ ਸ਼ਕਤੀ ਦੇ ਕਾਰਣ ਪਰਮੇਸ਼ੁਰ ਦੀ ਆਗਿਆ ਦੀ ਪਾਲਣਾ ਕੀਤੀ। ਮੈਂ ਯਰੂਸ਼ਲਮ ਤੋਂ ਲੈ ਕੇ ਇੱਲੁਰਿਕੁਨ ਦੇ ਚਾਰੇ ਪਾਸਿਆਂ ਤੀਕ ਮਸੀਹ ਦੀ ਖੁਸ਼ਖਬਰੀ ਬਾਰੇ ਪਰਚਾਰ ਕੀਤਾ।
Acts 25:13
ਪੌਲੁਸ ਅਗ੍ਰਿਪਾ ਦੇ ਸਾਹਮਣੇ ਕੁਝ ਦਿਨਾਂ ਬਾਅਦ, ਰਾਜਾ ਅਗ੍ਰਿਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨਾਲ ਭੇਂਟ ਕਰਨ ਲਈ ਆਏ।
Acts 25:6
ਫ਼ੇਸਤੁਸ ਅੱਠ-ਦਸ ਦਿਨ ਹੋਰ ਯਰੂਸ਼ਲਮ ਵਿੱਚ ਹੀ ਰੁਕਿਆ ਫ਼ਿਰ ਵਾਪਸ ਕੈਸਰਿਯਾ ਨੂੰ ਪਰਤਿਆ। ਅਗਲੇ ਦਿਨ ਫ਼ੇਸਤੁਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਪੌਲੁਸ ਨੂੰ ਉਸ ਦੇ ਸਾਹਮਣੇ ਹਾਜਰ ਕਰਨ। ਫ਼ੇਸਤੁਸ ਅਦਾਲਤ ਦੀ ਗੱਦੀ ਤੇ ਬੈਠਾ ਸੀ।
Acts 25:1
ਪੌਲੁਸ ਕੈਸਰ ਦੀ ਦੁਹਾਈ ਦਿੰਦਾ ਹੈ ਫ਼ੇਸਤੁਸ ਰਾਜਪਲ ਬਣ ਗਿਆ, ਤਿੰਨਾਂ ਦਿਨਾਂ ਬਾਅਦ ਉਹ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ।
Acts 21:16
ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁੜ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸ ਦੇ ਨਾਲ ਠਹਿਰ ਸੱਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।
Acts 12:19
ਹੇਰੋਦੇਸ ਨੇ ਪਤਰਸ ਨੂੰ ਸਭ ਥਾਈਂ ਭਾਲਿਆ ਪਰ ਉਸ ਨੂੰ ਕਿਤੇ ਨਾ ਮਿਲਿਆ। ਇਸ ਲਈ ਉਸ ਨੇ ਪਹਿਰੇਦਾਰਾਂ ਨੂੰ ਸਵਾਲ ਕੀਤੇ। ਫ਼ਿਰ ਉਸ ਨੇ ਹੁਕਮ ਦਿੱਤਾ ਕਿ ਉਹ ਮਾਰ ਦਿੱਤੇ ਜਾਣ। ਹੇਰੋਦੇਸ ਅਗਰਿੱਪਾ ਦੀ ਮੌਤ ਇਸਤੋਂ ਬਾਅਦ ਹੇਰੋਦੇਸ ਯਹੂਦਿਯਾ ਤੋਂ ਕੈਸਰਿਯਾ ਨੂੰ ਗਿਆ ਅਤੇ ਉੱਥੇ ਕੁਝ ਸਮੇਂ ਲਈ ਜਾ ਠਹਿਰਿਆ।
Acts 10:24
ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ, ਜਿੱਥੇ ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸ ਨੇ ਪਹਿਲਾਂ ਤੋਂ ਹੀ ਆਪਣੇ ਘਰ ਵਿੱਚ ਰਿਸ਼ਤੇਦਾਰਾਂ ਅਤੇ ਨੇੜੇ ਦੇ ਮਿੱਤਰਾਂ ਨੂੰ ਸੱਦਾ ਦੇਕੇ ਇਕੱਠਾ ਕੀਤਾ ਹੋਇਆ ਸੀ।
Acts 8:25
ਤਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਗਏ।
Luke 10:1
ਯਿਸੂ ਵੱਲੋਂ 72 ਮਨੁੱਖ ਭੇਜੇ ਜਾਣੇ ਇਸਤੋਂ ਬਾਦ ਪ੍ਰਭੂ ਨੇ 72 ਹੋਰ ਆਦਮੀ ਚੁਣੇ। ਉਸ ਨੇ ਉਨ੍ਹਾਂ ਨੂੰ ਦੋ-ਦੋ ਆਦਮੀਆਂ ਦੇ ਸਮੂਹਾਂ ਵਿੱਚ ਕੀਤਾ। ਅਤੇ ਉਨ੍ਹਾਂ ਨੂੰ ਸਾਰੇ ਨਗਰਾਂ ਅਤੇ ਸਾਰੀਆਂ ਥਾਵਾਂ ਤੇ ਆਪਣੇ ਅੱਗੇ-ਅੱਗੇ ਭੇਜਿਆ ਜਿੱਥੇ ਉਹ ਖੁਦ ਜਾਣ ਵਾਲਾ ਸੀ।
Zechariah 9:6
ਅਸ਼ਦੋਦ ਵਿੱਚ ਵੱਸਦੇ ਲੋਕਾਂ ਨੂੰ ਇਹ ਵੀ ਸਮਝ ਨਾ ਆਵੇਗੀ ਕਿ ਉਨ੍ਹਾਂ ਦਾ ਅਸਲੀ ਪਿਤਾ ਕੌਣ ਹੈ? ਮੈਂ ਫ਼ਲਿਸਤੀਆਂ ਦੇ ਘੁਮੰਡ ਨੂੰ ਖਤਮ ਕਰ ਦੇਵਾਂਗਾ।
Joshua 15:46
ਉਨ੍ਹਾਂ ਨੂੰ ਅਕਰੋਨ ਦੇ ਪੱਛਮ ਵੱਲ ਦਾ ਇਲਾਕਾ ਵੀ ਮਿਲਿਆ ਅਤੇ ਅਸ਼ਦੋਦ ਦੇ ਨੇੜੇ ਦੇ ਸਾਰੇ ਖੇਤ ਅਤੇ ਕਸਬੇ ਵੀ।