Acts 8 - BBE (Punjabi)
1 And Saul gave approval to his death. Now at that time a violent attack was started against the church in Jerusalem; and all but the Apostles went away into all parts of Judaea and Samaria.ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ। ਕੁਝ ਧਰਮੀ ਲੋਕਾਂ ਨੇ ਇਸਤੀਫ਼ਾਨ ਨੂੰ ਦਫ਼ਨਾਇਆ। ਉਹ ਉਸ ਲਈ ਬੜੀ ਉੱਚੀ ਕੁਰਲਾਏ। ਨਿਹਚਾਵਾਨਾਂ ਲਈ ਕਸ਼ਟ ਉਸ ਦਿਨ, ਯਹੂਦੀਆਂ ਨੇ ਯਰੂਸ਼ਲਮ ਵਿੱਚ ਨਿਹਚਾਵਾਨ ਕਲੀਸਿਆ ਨੂੰ ਸਤਾਣਾ ਸ਼ੂਰੂ ਕਰ ਦਿੱਤਾ। ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਸੀਹੇ ਦਿੱਤੇ। ਸੌਲੁਸ ਵੀ ਇਸ ਕਲੀਸਿਆ ਨੂੰ ਨਸ਼ਟ ਕਰਨਾ ਚਾਹੁੰਦਾ ਸੀ। ਤਾਂ ਸੌਲੁਸ ਉਨ੍ਹਾਂ ਨਿਹਚਾਵਾਨਾਂ ਦੇ ਘਰ ਗਿਆ ਅਤੇ ਘਰਾਂ ਵਿੱਚੋਂ ਆਦਮੀਆਂ ਅਤੇ ਔਰਤਾਂ ਨੂੰ ਘਸੀਟ ਕੇ ਬਾਹਰ ਕੱਢ ਕੇ ਜੇਲ੍ਹ ਵਿੱਚ ਸੁੱਟਿਆ। ਸਾਰੇ ਨਿਹਚਾਵਾਨ ਯਰੂਸ਼ਲਮ ਛੱਡ ਗਏ ਸਿਰਫ਼ ਰਸੂਲ ਹੀ, ਉੱਥੇ ਰਹੇ ਅਤੇ ਨਿਹਚਾਵਾਨ ਮਨੁੱਖ ਸਾਮਰਿਯਾ ਅਤੇ ਯਹੂਦਿਆ ਵਿੱਚ ਵੱਖੋ-ਵੱਖ ਥਾਵਾਂ ਤੇ ਜਾ ਟਿਕੇ।
2 And God-fearing men put Stephen's body in its last resting-place, making great weeping over him.
3 But Saul was burning with hate against the church, going into every house and taking men and women and putting them in prison.
4 But those who had gone in flight went everywhere preaching the word.ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿੱਥੇ ਜਿੱਥੇ ਵੀ ਗਏ, ਉਨ੍ਹਾਂ ਨੇ ਉੱਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।
5 And Philip went down to Samaria and was teaching them about Christ.ਫ਼ਿਲਿਪੁੱਸ ਦਾ ਸਾਮਰਿਯਾ ਵਿੱਚ ਪ੍ਰਚਾਰ ਕਰਨਾ ਫ਼ਿਲਿਪੁੱਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ।
6 And all the people gave attention to the words which Philip said, when they saw the signs which he did.ਉੱਥੋਂ ਦੇ ਲੋਕਾਂ ਨੇ ਉਸ ਦੇ ਬਚਨ ਸੁਣੇ ਅਤੇ, ਉਹ ਕਰਿਸ਼ਮੇ ਵੀ ਵੇਖੇ ਜੋ ਉਹ ਕਰ ਰਿਹਾ ਸੀ।
7 For unclean spirits came out from those who had them, crying with a loud voice; and a number of those who were ill and broken in body were made well.ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸ ਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬੜਾ ਸ਼ੋਰ ਮਚਾਇਆ। ਉੱਥੇ ਬਹੁਤ ਸਾਰੇ ਕਮਜ਼ੋਰ ਅਤੇ ਲੰਗੜ੍ਹੇ ਲੋਕ ਵੀ ਸਨ, ਫ਼ਿਲਿਪੁੱਸ ਨੇ ਇਨ੍ਹਾਂ ਨੂੰ ਵੀ ਰਾਜੀ ਕੀਤਾ।
8 And there was much joy in that town.ਅਤੇ ਉਸ ਸ਼ਹਿਰ ਦੇ ਲੋਕ ਇਨ੍ਹਾਂ ਸਭ ਕਾਰਣ ਬਹੁਤ ਖੁਸ਼ ਸਨ।
9 But there was a certain man named Simon, who in the past had been a wonder-worker and a cause of surprise to the people of Samaria, saying that he himself was a great man:ਪਰ ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿਪੁੱਸ ਦੇ ਉੱਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉੱਥੋਂ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰੱਖ ਹਾਂ।
10 To whom they all gave attention, from the smallest to the greatest, saying, This man is that power of God which is named Great.ਉੱਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈ ਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸ ਨੂੰ ‘ਮਹਾਂ ਸ਼ਕਤੀ’ ਆਖਦੇ ਹਨ।”
11 And they gave attention to him, because for a long time his wonder-working powers had kept them under his control.ਕਿਉਂਕਿ ਲੋਕ ਉਸ ਦੇ ਜਾਦੂ ਤੋਂ ਲੰਬੇ ਸਮੇਂ ਤੱਕ ਹੈਰਾਨ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸਦਾ ਅਨੁਸਰਣ ਕਰ ਰਹੇ ਸਨ।
12 But when they had faith in the good news given by Philip about the kingdom of God and the name of Jesus Christ, a number of men and women had baptism.ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦਮੀਆਂ ਅਤੇ ਔਰਤਾਂ ਨੇ ਉਸ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
13 And Simon himself had faith and, having had baptism, he went with Philip and, seeing the signs and the great wonders which he did, he was full of surprise.ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸ ਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।
14 Now when the Apostles at Jerusalem had news that the people of Samaria had taken the word of God into their hearts, they sent to them Peter and John;ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ।
15 Who, when they came there, made prayer for them, that the Holy Spirit might be given to them:ਜਦੋਂ ਪਤਰਸ ਅਤੇ ਯੂਹੰਨਾ ਆਏ ਤਾਂ ਉਨ੍ਹਾਂ ਉੱਥੇ ਆਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ।
16 For up to that time he had not come on any of them; only baptism had been given to them in the name of the Lord Jesus.ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ।
17 Then they put their hands on them, and the Holy Spirit came on them.ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰੱਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।
18 Now when Simon saw that the Holy Spirit was given through the touch of the Apostles' hands, he made them an offering of money, saying,ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰੱਖੇ।
19 Give me this power, so that when I put my hands on anyone he may get the Holy Spirit.ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦੇ ਦੇਵੋ ਤਾਂ ਜੋ ਜਿਸ ਮਨੁੱਖ ਉੱਪਰ ਵੀ ਮੈਂ ਇਉਂ ਹੱਥ ਰੱਖਾਂ ਉਸ ਨੂੰ ਪਵਿੱਤਰ ਆਤਮਾ ਮਿਲ ਜਾਵੇ।”
20 But Peter said, May your money come to destruction with you, because you had the idea that what is freely given by God may be got for a price.ਪਤਰਸ ਨੇ ਸ਼ਮਊਨ ਨੂੰ ਆਖਿਆ, “ਕਾਸ਼ ਕਿ ਤੂੰ ਅਤੇ ਤੇਰਾ ਧਨ, ਇੱਕਸਾਥ ਤਬਾਹ ਹੋ ਜਾਣ ਕਿਉਂਕਿ ਤੂੰ ਪਰਮੇਸ਼ੁਰ ਦੀ ਦਾਤ ਨੂੰ ਧਨ ਨਾਲ ਖਰੀਦਣ ਦੀ ਸੋਚੀ।
21 You have no part in this business, because your heart is not right before God.ਤੂੰ ਇਸ ਕੰਮ ਵਿੱਚ ਸਾਡਾ ਸਾਂਝੀਵਾਲ ਨਹੀਂ ਹੋ ਸੱਕਦਾ ਕਿਉਂ ਕਿ ਪਰਮੇਸ਼ੁਰ ਅੱਗੇ ਤੇਰਾ ਮਨ ਸਾਫ਼ ਨਹੀਂ ਹੈ।
22 Let your heart be changed, and make prayer to God that you may have forgiveness for your evil thoughts.ਆਪਣਾ ਦਿਲ ਬਦਲ ਅਤੇ ਆਪਣੀਆਂ ਬਦਕਾਰੀਆਂ ਤੋਂ ਹਟ ਜਾ। ਪ੍ਰਭੂਂ ਨੂੰ ਪ੍ਰਾਰਥਨਾ ਕਰ, ਸ਼ਾਇਦ ਉਹ ਤੇਰੇ ਇਸ ਤਰ੍ਹਾਂ ਸੋਚਣ ਤੇ ਤੈਨੂੰ ਮੁਆਫ਼ ਕਰ ਦੇਵੇ।
23 For I see that you are prisoned in bitter envy and the chains of sin.ਕਿਉਂਕਿ ਮੈਂ ਵੇਖ ਰਿਹਾ ਹਾਂ ਕਿ ਤੂੰ ਪਾਪ ਦੇ ਖਿਆਲਾਂ ਅਤੇ ਈਰਖਾ ਨਾਲ ਭਰਿਆ ਹੋਇਆ ਹੈਂ।”
24 And Simon, answering, said, Make prayer for me to the Lord, so that these things which you have said may not come on me.ਸ਼ਮਊਨ ਨੇ ਜਵਾਬ ਦਿੱਤਾ, “ਤੁਸੀਂ ਦੋਨੋ ਮੇਰੇ ਲਈ ਪ੍ਰਭੂ ਨੂੰ ਪ੍ਰਾਰਥਨਾ ਕਰੋ, ਤਾਂ ਕਿ ਜੋ ਕੁਝ ਵੀ ਤੁਸੀਂ ਆਖਿਆ, ਮੇਰੇ ਨਾਲ ਨਾ ਵਾਪਰੇ।”
25 So they, having given their witness and made clear the word of the Lord, went back to Jerusalem, giving the good news on their way in a number of the small towns of Samaria.ਤਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਗਏ।
26 But an angel of the Lord said to Philip, Get up, and go to the south, to the road which goes from Jerusalem to Gaza, through the waste land.ਫ਼ਿਲਿਪੁੱਸ ਦਾ ਹਬਸ਼ ਦੇ ਇੱਕ ਮਨੁੱਖ ਨੂੰ ਉਪਦੇਸ਼ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉੱਠ ਅਤੇ ਦੱਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।”
27 And he went and there was a man of Ethiopia, a servant of great authority under Candace, queen of the Ethiopians, and controller of all her property, who had come up to Jerusalem for worship;ਫ਼ਿਲਿਪੁੱਸ ਉੱਠਿਆ ਤੇ ਚੱਲਾ ਗਿਆ। ਰਸਤੇ ਵਿੱਚ ਉਸ ਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸ ਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ।
28 He was going back, seated in his carriage, and was reading the book of the prophet Isaiah.ਹੁਣ ਉਹ ਆਪਣੇ ਦੇਸ਼ ਵਾਪਸ ਪਰਤ ਰਿਹਾ ਸੀ। ਉਹ ਆਪਣੇ ਰੱਥ ਤੇ ਅਸਵਾਰ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।
29 And the Spirit said to Philip, Go near, and get on his carriage.ਤਾਂ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ, “ਉਸ ਰੱਥ ਕੋਲ ਜਾ ਅਤੇ ਉਸ ਦੇ ਨਜ਼ਦੀਕ ਰਹਿ।”
30 And Philip, running up to him, saw that he was reading Isaiah the prophet, and said to him, Is the sense of what you are reading clear to you?ਫ਼ੇਰ ਫ਼ਿਲਿਪੁੱਸ ਰੱਥ ਦੇ ਨਜ਼ਦੀਕ ਨੱਸਿਆ ਅਤੇ ਉੱਥੇ ਉਸ ਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪੜ੍ਹਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸ ਨੂੰ ਕਿਹਾ, “ਕੀ ਜੋ ਤੂੰ ਪੜ੍ਹ ਰਿਹਾ, ਉਸ ਨੂੰ ਸਮਝ ਵੀ ਰਿਹਾ ਹੈਂ?”
31 And he said, How is that possible when I have no guide? And he made Philip get up by his side.ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸੱਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤਦ ਉਸ ਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰੱਥ ਚ ਚੜ੍ਹ੍ਹ ਆਵੇ ਤੇ ਉਸ ਦੇ ਨਾਲ ਆਕੇ ਬੈਠੇ।
32 Now the place in the book where he was reading was this: He was taken, like a sheep, to be put to death; and as a lamb is quiet when its wool is being cut, so he made no sound:ਜੋ ਪੋਥੀ ਉਹ ਪੜ੍ਹ ਰਿਹਾ ਸੀ ਉਹ ਇਉਂ ਸੀ: “ਇਹ ਉਸ ਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ। ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ। ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।
33 Being of low degree, his cause was not given a hearing: who has knowledge of his family? for his life is cut off from the earth.ਉਹ ਸ਼ਰਮਸਾਰ ਸੀ, ਉਸ ਦੇ ਸਾਰੇ ਅਧਿਕਾਰ ਖੋਹ ਲਏ ਸਨ। ਧਰਤੀ ਤੇ ਉਸਦੀ ਜ਼ਿੰਦਗੀ ਇੱਕ ਅੰਤ ਤੱਕ ਆ ਗਈ। ਉਸ ਦੇ ਪਰਿਵਾਰ ਦੀ ਕਹਾਣੀ ਲਿਖਣ ਵਾਲਾ ਉੱਥੇ ਕੋਈ ਨਹੀਂ ਹੋਵੇਗਾ।”
34 And the Ethiopian said to Philip, About whom are these words said by the prophet? about himself, or some other?ਉਸ ਅਫ਼ਸਰ ਨੇ ਫ਼ਿਲਿਪੁੱਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?”
35 So Philip, starting from this writing, gave him the good news about Jesus.ਤਦ ਫ਼ਿਲਿਪੁੱਸ ਨੇ ਉਸੇ ਪੋਥੀ ਤੋਂ ਸ਼ੁਰੂ ਕੀਤਾ ਅਤੇ ਉਸ ਨੂੰ ਯਿਸੂ ਦੀ ਖੁਸ਼ਖਬਰੀ ਸੁਣਾਈ।
36 And while they were going on their way, they came to some water, and the Ethiopian said, See, here is water; why may I not have baptism?ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?”
37 []
38 And he gave orders for the carriage to be stopped, and the two of them went down into the water, and Philip gave him baptism.ਤਦ ਅਫ਼ਸਰ ਨੇ ਰੱਥ ਨੂੰ ਰੋਕਣ ਦਾ ਹੁਕਮ ਦਿੱਤਾ, ਤਦ ਦੋਨੋ ਅਫ਼ਸਰ ਅਤੇ ਫ਼ਿਲਿਪੁੱਸ ਪਾਣੀ ਕੋਲ ਗਏ ਅਤੇ ਫ਼ਿਲਿਪੁੱਸ ਨੇ ਉਸ ਨੂੰ ਬਪਤਿਸਮਾ ਦਿੱਤਾ।
39 And when they came up out of the water, the Spirit of the Lord took Philip away; and the Ethiopian saw him no more, for he went on his way full of joy.ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕੜ ਕੇ ਲੈ ਗਿਆ ਤੇ ਫਿਰ ਉਹ ਖੁਸਰਾ ਅਫ਼ਸਰ ਮੁੜ ਫ਼ਿਲਿਪੁੱਸ ਨੂੰ ਨਾ ਵੇਖ ਸੱਕਿਆ ਤੇ ਉਹ ਫ਼ਿਰ ਆਪਣੇ ਰਾਹ ਚੱਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ।
40 But Philip came to Azotus, and went through all the towns, preaching the good news, till he came to Caesarea.ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸ ਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈ ਕੇ ਕੈਸਰੀਆ ਤੱਕ ਕੀਤਾ।
Punjabi Bible