Bible

Acts 8 - DBY (Punjabi)

1 And Saul was consenting to his being killed. And on that day there arose a great persecution against the assembly which was in Jerusalem, and all were scattered into the countries of Judaea and Samaria except the apostles.ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ। ਕੁਝ ਧਰਮੀ ਲੋਕਾਂ ਨੇ ਇਸਤੀਫ਼ਾਨ ਨੂੰ ਦਫ਼ਨਾਇਆ। ਉਹ ਉਸ ਲਈ ਬੜੀ ਉੱਚੀ ਕੁਰਲਾਏ। ਨਿਹਚਾਵਾਨਾਂ ਲਈ ਕਸ਼ਟ ਉਸ ਦਿਨ, ਯਹੂਦੀਆਂ ਨੇ ਯਰੂਸ਼ਲਮ ਵਿੱਚ ਨਿਹਚਾਵਾਨ ਕਲੀਸਿਆ ਨੂੰ ਸਤਾਣਾ ਸ਼ੂਰੂ ਕਰ ਦਿੱਤਾ। ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਸੀਹੇ ਦਿੱਤੇ। ਸੌਲੁਸ ਵੀ ਇਸ ਕਲੀਸਿਆ ਨੂੰ ਨਸ਼ਟ ਕਰਨਾ ਚਾਹੁੰਦਾ ਸੀ। ਤਾਂ ਸੌਲੁਸ ਉਨ੍ਹਾਂ ਨਿਹਚਾਵਾਨਾਂ ਦੇ ਘਰ ਗਿਆ ਅਤੇ ਘਰਾਂ ਵਿੱਚੋਂ ਆਦਮੀਆਂ ਅਤੇ ਔਰਤਾਂ ਨੂੰ ਘਸੀਟ ਕੇ ਬਾਹਰ ਕੱਢ ਕੇ ਜੇਲ੍ਹ ਵਿੱਚ ਸੁੱਟਿਆ। ਸਾਰੇ ਨਿਹਚਾਵਾਨ ਯਰੂਸ਼ਲਮ ਛੱਡ ਗਏ ਸਿਰਫ਼ ਰਸੂਲ ਹੀ, ਉੱਥੇ ਰਹੇ ਅਤੇ ਨਿਹਚਾਵਾਨ ਮਨੁੱਖ ਸਾਮਰਿਯਾ ਅਤੇ ਯਹੂਦਿਆ ਵਿੱਚ ਵੱਖੋ-ਵੱਖ ਥਾਵਾਂ ਤੇ ਜਾ ਟਿਕੇ।

2 And pious men buried Stephen and made great lamentation over him.

3 But Saul ravaged the assembly, entering into the houses one after another, and dragging off both men and women delivered them up to prison.

4 Those then that had been scattered went through [the countries] announcing the glad tidings of the word.ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿੱਥੇ ਜਿੱਥੇ ਵੀ ਗਏ, ਉਨ੍ਹਾਂ ਨੇ ਉੱਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।

5 And Philip, going down to a city of Samaria, preached the Christ to them;ਫ਼ਿਲਿਪੁੱਸ ਦਾ ਸਾਮਰਿਯਾ ਵਿੱਚ ਪ੍ਰਚਾਰ ਕਰਨਾ ਫ਼ਿਲਿਪੁੱਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ।

6 and the crowds with one accord gave heed to the things spoken by Philip, when they heard [him] and saw the signs which he wrought.ਉੱਥੋਂ ਦੇ ਲੋਕਾਂ ਨੇ ਉਸ ਦੇ ਬਚਨ ਸੁਣੇ ਅਤੇ, ਉਹ ਕਰਿਸ਼ਮੇ ਵੀ ਵੇਖੇ ਜੋ ਉਹ ਕਰ ਰਿਹਾ ਸੀ।

7 For from many who had unclean spirits they went out, crying with a loud voice; and many that were paralysed and lame were healed.ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸ ਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬੜਾ ਸ਼ੋਰ ਮਚਾਇਆ। ਉੱਥੇ ਬਹੁਤ ਸਾਰੇ ਕਮਜ਼ੋਰ ਅਤੇ ਲੰਗੜ੍ਹੇ ਲੋਕ ਵੀ ਸਨ, ਫ਼ਿਲਿਪੁੱਸ ਨੇ ਇਨ੍ਹਾਂ ਨੂੰ ਵੀ ਰਾਜੀ ਕੀਤਾ।

8 And there was great joy in that city.ਅਤੇ ਉਸ ਸ਼ਹਿਰ ਦੇ ਲੋਕ ਇਨ੍ਹਾਂ ਸਭ ਕਾਰਣ ਬਹੁਤ ਖੁਸ਼ ਸਨ।

9 But a certain man, by name Simon, had been before in the city, using magic arts, and astonishing the nation of Samaria, saying that himself was some great one.ਪਰ ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿਪੁੱਸ ਦੇ ਉੱਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉੱਥੋਂ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰੱਖ ਹਾਂ।

10 To whom they had all given heed, from small to great, saying, This is the power of God which is called great.ਉੱਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈ ਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸ ਨੂੰ ‘ਮਹਾਂ ਸ਼ਕਤੀ’ ਆਖਦੇ ਹਨ।”

11 And they gave heed to him, because that for a long time he had astonished them by his magic arts.ਕਿਉਂਕਿ ਲੋਕ ਉਸ ਦੇ ਜਾਦੂ ਤੋਂ ਲੰਬੇ ਸਮੇਂ ਤੱਕ ਹੈਰਾਨ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸਦਾ ਅਨੁਸਰਣ ਕਰ ਰਹੇ ਸਨ।

12 But when they believed Philip announcing the glad tidings concerning the kingdom of God and the name of Jesus Christ, they were baptised, both men and women.ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦਮੀਆਂ ਅਤੇ ਔਰਤਾਂ ਨੇ ਉਸ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।

13 And Simon also himself believed; and, having been baptised, continued constantly with Philip; and, beholding the signs and great works of power which took place, was astonished.ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸ ਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।

14 And the apostles who were in Jerusalem, having heard that Samaria had received the word of God, sent to them Peter and John;ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ।

15 who, having come down, prayed for them that they might receive [the] Holy Spirit;ਜਦੋਂ ਪਤਰਸ ਅਤੇ ਯੂਹੰਨਾ ਆਏ ਤਾਂ ਉਨ੍ਹਾਂ ਉੱਥੇ ਆਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ।

16 for he was not yet fallen upon any of them, only they were baptised to the name of the Lord Jesus.ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ।

17 Then they laid their hands upon them, and they received [the] Holy Spirit.ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰੱਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।

18 But Simon, having seen that by the laying on of the hands of the apostles the [Holy] Spirit was given, offered them money,ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰੱਖੇ।

19 saying, Give to me also this power, in order that on whomsoever I may lay hands he may receive [the] Holy Spirit.ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦੇ ਦੇਵੋ ਤਾਂ ਜੋ ਜਿਸ ਮਨੁੱਖ ਉੱਪਰ ਵੀ ਮੈਂ ਇਉਂ ਹੱਥ ਰੱਖਾਂ ਉਸ ਨੂੰ ਪਵਿੱਤਰ ਆਤਮਾ ਮਿਲ ਜਾਵੇ।”

20 And Peter said to him, Thy money go with thee to destruction, because thou hast thought that the gift of God can be obtained by money.ਪਤਰਸ ਨੇ ਸ਼ਮਊਨ ਨੂੰ ਆਖਿਆ, “ਕਾਸ਼ ਕਿ ਤੂੰ ਅਤੇ ਤੇਰਾ ਧਨ, ਇੱਕਸਾਥ ਤਬਾਹ ਹੋ ਜਾਣ ਕਿਉਂਕਿ ਤੂੰ ਪਰਮੇਸ਼ੁਰ ਦੀ ਦਾਤ ਨੂੰ ਧਨ ਨਾਲ ਖਰੀਦਣ ਦੀ ਸੋਚੀ।

21 Thou hast neither part nor lot in this matter, for thy heart is not upright before God.ਤੂੰ ਇਸ ਕੰਮ ਵਿੱਚ ਸਾਡਾ ਸਾਂਝੀਵਾਲ ਨਹੀਂ ਹੋ ਸੱਕਦਾ ਕਿਉਂ ਕਿ ਪਰਮੇਸ਼ੁਰ ਅੱਗੇ ਤੇਰਾ ਮਨ ਸਾਫ਼ ਨਹੀਂ ਹੈ।

22 Repent therefore of this thy wickedness, and supplicate the Lord, if indeed the thought of thy heart may be forgiven thee;ਆਪਣਾ ਦਿਲ ਬਦਲ ਅਤੇ ਆਪਣੀਆਂ ਬਦਕਾਰੀਆਂ ਤੋਂ ਹਟ ਜਾ। ਪ੍ਰਭੂਂ ਨੂੰ ਪ੍ਰਾਰਥਨਾ ਕਰ, ਸ਼ਾਇਦ ਉਹ ਤੇਰੇ ਇਸ ਤਰ੍ਹਾਂ ਸੋਚਣ ਤੇ ਤੈਨੂੰ ਮੁਆਫ਼ ਕਰ ਦੇਵੇ।

23 for I see thee to be in the gall of bitterness, and bond of unrighteousness.ਕਿਉਂਕਿ ਮੈਂ ਵੇਖ ਰਿਹਾ ਹਾਂ ਕਿ ਤੂੰ ਪਾਪ ਦੇ ਖਿਆਲਾਂ ਅਤੇ ਈਰਖਾ ਨਾਲ ਭਰਿਆ ਹੋਇਆ ਹੈਂ।”

24 And Simon answering said, Supplicate *ye* for me to the Lord, so that nothing may come upon me of the things of which ye have spoken.ਸ਼ਮਊਨ ਨੇ ਜਵਾਬ ਦਿੱਤਾ, “ਤੁਸੀਂ ਦੋਨੋ ਮੇਰੇ ਲਈ ਪ੍ਰਭੂ ਨੂੰ ਪ੍ਰਾਰਥਨਾ ਕਰੋ, ਤਾਂ ਕਿ ਜੋ ਕੁਝ ਵੀ ਤੁਸੀਂ ਆਖਿਆ, ਮੇਰੇ ਨਾਲ ਨਾ ਵਾਪਰੇ।”

25 They therefore, having testified and spoken the word of the Lord, returned to Jerusalem, and announced the glad tidings to many villages of the Samaritans.ਤਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਗਏ।

26 But [the] angel of [the] Lord spoke to Philip, saying, Rise up and go southward on the way which goes down from Jerusalem to Gaza: the same is desert.ਫ਼ਿਲਿਪੁੱਸ ਦਾ ਹਬਸ਼ ਦੇ ਇੱਕ ਮਨੁੱਖ ਨੂੰ ਉਪਦੇਸ਼ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉੱਠ ਅਤੇ ਦੱਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।”

27 And he rose up and went. And lo, an Ethiopian, a eunuch, a man in power under Candace queen of the Ethiopians, who was over all her treasure, who had come to worship at Jerusalem,ਫ਼ਿਲਿਪੁੱਸ ਉੱਠਿਆ ਤੇ ਚੱਲਾ ਗਿਆ। ਰਸਤੇ ਵਿੱਚ ਉਸ ਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸ ਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ।

28 was returning and sitting in his chariot: and he was reading the prophet Esaias.ਹੁਣ ਉਹ ਆਪਣੇ ਦੇਸ਼ ਵਾਪਸ ਪਰਤ ਰਿਹਾ ਸੀ। ਉਹ ਆਪਣੇ ਰੱਥ ਤੇ ਅਸਵਾਰ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।

29 And the Spirit said to Philip, Approach and join this chariot.ਤਾਂ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ, “ਉਸ ਰੱਥ ਕੋਲ ਜਾ ਅਤੇ ਉਸ ਦੇ ਨਜ਼ਦੀਕ ਰਹਿ।”

30 And Philip, running up, heard him reading the prophet Esaias, and said, Dost thou then know what thou art reading of?ਫ਼ੇਰ ਫ਼ਿਲਿਪੁੱਸ ਰੱਥ ਦੇ ਨਜ਼ਦੀਕ ਨੱਸਿਆ ਅਤੇ ਉੱਥੇ ਉਸ ਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪੜ੍ਹਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸ ਨੂੰ ਕਿਹਾ, “ਕੀ ਜੋ ਤੂੰ ਪੜ੍ਹ ਰਿਹਾ, ਉਸ ਨੂੰ ਸਮਝ ਵੀ ਰਿਹਾ ਹੈਂ?”

31 And he said, How should I then be able unless some one guide me? And he begged Philip to come up and sit with him.ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸੱਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤਦ ਉਸ ਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰੱਥ ਚ ਚੜ੍ਹ੍ਹ ਆਵੇ ਤੇ ਉਸ ਦੇ ਨਾਲ ਆਕੇ ਬੈਠੇ।

32 And the passage of the scripture which he read was this: He was led as a sheep to slaughter, and as a lamb is dumb in presence of him that shears him, thus he opens not his mouth.ਜੋ ਪੋਥੀ ਉਹ ਪੜ੍ਹ ਰਿਹਾ ਸੀ ਉਹ ਇਉਂ ਸੀ: “ਇਹ ਉਸ ਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ। ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ। ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।

33 In his humiliation his judgment has been taken away, and who shall declare his generation? for his life is taken from the earth.ਉਹ ਸ਼ਰਮਸਾਰ ਸੀ, ਉਸ ਦੇ ਸਾਰੇ ਅਧਿਕਾਰ ਖੋਹ ਲਏ ਸਨ। ਧਰਤੀ ਤੇ ਉਸਦੀ ਜ਼ਿੰਦਗੀ ਇੱਕ ਅੰਤ ਤੱਕ ਆ ਗਈ। ਉਸ ਦੇ ਪਰਿਵਾਰ ਦੀ ਕਹਾਣੀ ਲਿਖਣ ਵਾਲਾ ਉੱਥੇ ਕੋਈ ਨਹੀਂ ਹੋਵੇਗਾ।”

34 And the eunuch answering Philip said, I pray thee, concerning whom does the prophet say this? of himself or of some other?ਉਸ ਅਫ਼ਸਰ ਨੇ ਫ਼ਿਲਿਪੁੱਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?”

35 And Philip, opening his mouth and beginning from that scripture, announced the glad tidings of Jesus to him.ਤਦ ਫ਼ਿਲਿਪੁੱਸ ਨੇ ਉਸੇ ਪੋਥੀ ਤੋਂ ਸ਼ੁਰੂ ਕੀਤਾ ਅਤੇ ਉਸ ਨੂੰ ਯਿਸੂ ਦੀ ਖੁਸ਼ਖਬਰੀ ਸੁਣਾਈ।

36 And as they went along the way, they came upon a certain water, and the eunuch says, Behold water; what hinders my being baptised?ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?”

38 And he commanded the chariot to stop. And they went down both to the water, both Philip and the eunuch, and he baptised him.ਤਦ ਅਫ਼ਸਰ ਨੇ ਰੱਥ ਨੂੰ ਰੋਕਣ ਦਾ ਹੁਕਮ ਦਿੱਤਾ, ਤਦ ਦੋਨੋ ਅਫ਼ਸਰ ਅਤੇ ਫ਼ਿਲਿਪੁੱਸ ਪਾਣੀ ਕੋਲ ਗਏ ਅਤੇ ਫ਼ਿਲਿਪੁੱਸ ਨੇ ਉਸ ਨੂੰ ਬਪਤਿਸਮਾ ਦਿੱਤਾ।

39 But when they came up out of the water [the] Spirit of [the] Lord caught away Philip, and the eunuch saw him no longer, for he went on his way rejoicing.ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕੜ ਕੇ ਲੈ ਗਿਆ ਤੇ ਫਿਰ ਉਹ ਖੁਸਰਾ ਅਫ਼ਸਰ ਮੁੜ ਫ਼ਿਲਿਪੁੱਸ ਨੂੰ ਨਾ ਵੇਖ ਸੱਕਿਆ ਤੇ ਉਹ ਫ਼ਿਰ ਆਪਣੇ ਰਾਹ ਚੱਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ।

40 And Philip was found at Azotus, and passing through he announced the glad tidings to all the cities till he came to Caesarea.ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸ ਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈ ਕੇ ਕੈਸਰੀਆ ਤੱਕ ਕੀਤਾ।

Punjabi Bible