Amos 1

1 ਭੂਮਿਕਾ ਆਮੋਸ ਦਾ ਸੰਦੇਸ਼: ਆਮੋਸ ਤਕੋਆ ਸ਼ਹਿਰ ਦੇ ਆਜੜੀਆਂ ਵਿੱਚੋਂ ਇੱਕ ਸੀ। ਉਸ ਨੇ ਇਸਰਾਏਲ ਦੇ ਬਾਰੇ ਦਰਸ਼ਨ ਵੇਖਿਆ। ਇਹ ਉਦੋਂ ਵਾਪਰਿਆ ਜਦੋਂ ਉਜ਼ੀਯਾਹ ਇਸਰਾਏਲ ਦਾ ਪਾਤਸ਼ਾਹ ਸੀ ਅਤੇ ਯੋਆਸ਼ ਦਾ ਪੁੱਤਰ ਯਰਾਬੁਆਮ ਇਸਰਾਏਲ ਦਾ ਪਾਤਸ਼ਾਹ ਸੀ। ਇਹ ਭੂਚਾਲ ਆਉਣ ਤੋਂ ਦੋ ਵਰ੍ਹੇ ਪਹਿਲਾਂ ਦੀ ਗੱਲ ਹੈ।

2 ਅਰਾਮ ਲਈ ਸਜ਼ਾ ਆਮੋਸ ਨੇ ਕਿਹਾ: “ਯਹੋਵਾਹ ਸੀਯੋਨ ਵਿੱਚ ਸ਼ੇਰ ਵਾਂਗ ਗੱਜੇਗਾ ਉਸਦੀ ਉੱਚੀ ਆਵਾਜ਼ ਯਰੂਸ਼ਲਮ ਵਿੱਚੋਂ ਆਵੇਗੀ ਜਿਸ ਨਾਲ ਆਜੜੀਆਂ ਦੀਆਂ ਚਰਾਂਦਾ ਸੁੱਕ ਸੜ ਜਾਣਗੀਆਂ ਇੱਥੋਂ ਤੱਕ ਕਿ ਕਰਮਲ ਦੀ ਚੋਟੀ ਵੀ ਸੁੱਕ ਜਾਵੇਗੀ।”

3 ਯਹੋਵਾਹ ਇਹ ਫ਼ੁਰਮਾਉਂਦਾ ਹੈ: “ਮੈਂ ਦੰਮਿਸਕ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਸਜ਼ਾ ਦੇਵਾਂਗਾ। ਉਨ੍ਹਾਂ ਨੇ ਗਿਲਆਦ ਦੇ ਲੋਕਾਂ ਨੂੰ ਲੋਹੇ ਦੇ ਹਬਿਆਰਾਂ ਨਾਲ ਮਸਲਿਆ।

4 ਇਸ ਲਈ ਮੈਂ ਹਮਾਏਲ ਦੇ ਘਰ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਨ-ਹਦਦ ਦੇ ਸਾਰੇ ਮਹਿਲਾਂ ਨੂੰ ਤਬਾਹ ਕਰ ਦੇਵੇਗੀ।

5 “ਮੈਂ ਦੰਮਿਸਕ ਦੇ ਫ਼ਾਟਕਾਂ ਵਿੱਚਲੇ ਸਰੀਆਂ ਨੂੰ ਭੰਨ ਸੁੱਟਾਂਗਾ ਅਤੇ ਮੈਂ ਆਵਨ ਦੀ ਵਾਦੀ ਦੇ ਰਾਜੇ ਨੂੰ ਅਤੇ ਬੈਤ-ਅਦਨ ਤੋਂ ਸੱਤਾ ਦੇ ਪ੍ਰਤੀਕ ਨੂੰ ਹਟਾਅ ਦੇਵਾਂਗਾ। ਅਰਾਮ ਦੇ ਲੋਕ ਹਰਾਏ ਜਾਣਗੇ ਅਤੇ ਕੀਰ ਵੱਲ ਜਲਾਵਤਨੀ ਕਰ ਦਿੱਤੇ ਜਾਣਗੇ। ਯਹੋਵਾਹ ਨੇ ਇਹ ਗੱਲਾਂ ਆਖੀਆਂ।”

6 ਫ਼ਲਿਸਤੀਆਂ ਲਈ ਸਜ਼ਾ ਯਹੋਵਾਹ ਨੇ ਇਹ ਆਖਿਆ: “ਮੈਂ ਅੱਜ਼ਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਕਿਉਂ ਕਿ ਉਹ ਸਾਰੀ ਉੱਮਤ ਨੂੰ ਅਸੀਰ ਕਰਕੇ ਅਦੋਮ ’ਚ ਲੈ ਗਏ।

7 ਇਸ ਲਈ ਮੈਂ ਅਹ੍ਹਾਜ਼ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਅੱਜ਼ਾਹ ਦੇ ਕਿਲ੍ਹਿਆਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ।

8 ਅਤੇ ਮੈਂ ਅਸ਼ਦੋਦ ਦੇ ਪਾਤਸ਼ਾਹ ਨੂੰ ਅਤੇ ਅਸ਼ਕਲੋਨ ਦੇ ਸ਼ਾਸ਼ਕ ਨੂੰ ਨਸ਼ਟ ਕਰ ਦੇਵਾਂਗਾ। ਮੈਂ ਅਕਰੋਨ ਦੇ ਲੋਕਾਂ ਨੂੰ ਵੀ ਸਜਾ ਦੇਵਾਂਗਾ ਤਾਂ ਫ਼ਿਰ ਬਚੇ ਹੋਏ ਫ਼ਲਿਸਤੀਨੀ ਮਰ ਜਾਣਗੇ।” ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ।

9 ਫ਼ੀਨੀਸ਼ ਲਈ ਸਜ਼ਾ ਯਹੋਵਾਹ ਇਉਂ ਫ਼ੁਰਮਾਉਂਦਾ ਹੈ: “ਮੈਂ ਸੂਰ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਦੰਡਿਤ ਕਰਾਂਗਾ ਉਨ੍ਹਾਂ ਨੇ ਪੂਰੀ ਕੌਮ ਨੂੰ ਗੁਲਾਮ ਬਣਾ ਕੇ ਅਦੋਮ ਦੇ ਹਵਾਲੇ ਕੀਤਾ। ਉਹ ਆਪਣੇ ਭਰਾਵਾਂ ਨਾਲ ਕੀਤਾ ਕੌਲ ਭੁੱਲ ਗਏ।

10 ਇਸ ਲਈ ਮੈਂ ਸੂਰ ਦੀ ਕੰਧ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਉੱਥੋਂ ਦੇ ਸਾਰੇ ਕਿਲ੍ਹਿਆਂ ਨੂੰ ਸਾੜ ਦੇਵੇਗੀ।”

11 ਅਦੋਮੀਆਂ ਲਈ ਸਜ਼ਾ ਯਹੋਵਾਹ ਨੇ ਇਹ ਇਕਰਾਰ ਕੀਤਾ: “ਮੈਂ ਅਦੋਮੀਆਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਅਦੋਮ ਨੇ ਆਪਣੇ ਭਰਾ ਦਾ ਤਲਵਾਰ ਨਾਲ ਪਿੱਛਾ ਕੀਤਾ ਅਤੇ ਉਸ ਤੇ ਕੋਈ ਰਹਿਮ ਨਾ ਕੀਤਾ ਸਗੋਂ ਅਦੋਮ ਦਾ ਕਰੋਧ ਸਦਾ ਲਈ ਜਾਰੀ ਰਿਹਾ ਉਹ ਹਮੇਸ਼ਾ ਵਾਸਤੇ ਗੁੱਸੇ ਰਿਹਾ।

12 ਇਸ ਲਈ ਮੈਂ ਤੇਮਾਨ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਾਸਰਾਹ ਦੇ ਕਿਲਿਆਂ ਨੂੰ ਤਬਾਹ ਕਰ ਦੇਵੇਗੀ।”

13 ਅਮੋਨੀਆਂ ਲਈ ਸਜ਼ਾ ਯਹੋਵਾਹ ਨੇ ਇਉਂ ਫ਼ੁਰਮਾਇਆ: “ਮੈਂ ਅਮੋਨ ਦੇ ਲੋਕਾਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਦੰਡ ਦਾ ਭਾਗੀ ਬਣਾਵਾਂਗਾ। ਕਿਉਂ ਕਿ ਉਨ੍ਹਾਂ ਨੇ ਗਿਲਆਦ ਵਿੱਚ ਗਰਭਵਤੀ ਔਰਤਾਂ ਨੂੰ ਵੱਢਿਆ। ਇਹ ਸਭ ਜ਼ੁਲਮ ਉਨ੍ਹਾਂ ਨੇ ਆਪਣੇ ਰਾਜ ਨੂੰ ਵਿਸ਼ਾਲ ਕਰਨ ਲਈ ਅਤੇ ਉਨ੍ਹਾਂ ਦੀ ਜ਼ਮੀਨ ਹਬਿਆਉਣ ਲਈ ਕੀਤਾ।

14 ਇਸੇ ਲਈ, ਮੈਂ ਰੱਬਾਹ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਇਸਦੇ ਕਿਲਿਆਂ ਨੂੰ ਸਾੜ ਦੇਵੇਗੀ। ਉਨ੍ਹਾਂ ਦੇ ਦੇਸ਼ ਉੱਤੇ ਅਚਾਨਕ, ਜੰਗ ਦੇ ਸਮੇਂ ਤੁਰ੍ਹੀ ਦੀ ਆਵਾਜ਼ ਦੀ ਤਰ੍ਹਾਂ ਜਾਂ ਤੂਫ਼ਾਨ ਵਿੱਚਲੀ ਹਵਾ ਦੀ ਤਰ੍ਹਾਂ ਮੁਸੀਬਤਾਂ ਆਉਣਗੀਆਂ।

15 ਫ਼ਿਰ ਉਨ੍ਹਾਂ ਦੇ ਪਾਤਸ਼ਾਹ ਅਤੇ ਆਗੂ ਬੰਦੀ ਬਣਾਏ ਜਾਣਗੇ। ਉਨ੍ਹਾਂ ਸਭਨਾਂ ਨੂੰ ਇਕੱਠਿਆਂ ਅਮੀਰ ਕੀਤਾ ਜਾਵੇਗਾ।” ਯਹੋਵਾਹ ਨੇ ਇਵੇਂ ਆਖਿਆ।

1 The words of Amos, who was among the herdmen of Tekoa, which he saw concerning Israel in the days of Uzziah king of Judah, and in the days of Jeroboam the son of Joash king of Israel, two years before the earthquake.

2 And he said, The Lord will roar from Zion, and utter his voice from Jerusalem; and the habitations of the shepherds shall mourn, and the top of Carmel shall wither.

3 Thus saith the Lord; For three transgressions of Damascus, and for four, I will not turn away the punishment thereof; because they have threshed Gilead with threshing instruments of iron:

4 But I will send a fire into the house of Hazael, which shall devour the palaces of Ben-hadad.

5 I will break also the bar of Damascus, and cut off the inhabitant from the plain of Aven, and him that holdeth the sceptre from the house of Eden: and the people of Syria shall go into captivity unto Kir, saith the Lord.

6 Thus saith the Lord; For three transgressions of Gaza, and for four, I will not turn away the punishment thereof; because they carried away captive the whole captivity, to deliver them up to Edom:

7 But I will send a fire on the wall of Gaza, which shall devour the palaces thereof:

8 And I will cut off the inhabitant from Ashdod, and him that holdeth the sceptre from Ashkelon, and I will turn mine hand against Ekron: and the remnant of the Philistines shall perish, saith the Lord God.

9 Thus saith the Lord; For three transgressions of Tyrus, and for four, I will not turn away the punishment thereof; because they delivered up the whole captivity to Edom, and remembered not the brotherly covenant:

10 But I will send a fire on the wall of Tyrus, which shall devour the palaces thereof.

11 Thus saith the Lord; For three transgressions of Edom, and for four, I will not turn away the punishment thereof; because he did pursue his brother with the sword, and did cast off all pity, and his anger did tear perpetually, and he kept his wrath for ever:

12 But I will send a fire upon Teman, which shall devour the palaces of Bozrah.

13 Thus saith the Lord; For three transgressions of the children of Ammon, and for four, I will not turn away the punishment thereof; because they have ripped up the women with child of Gilead, that they might enlarge their border:

14 But I will kindle a fire in the wall of Rabbah, and it shall devour the palaces thereof, with shouting in the day of battle, with a tempest in the day of the whirlwind:

15 And their king shall go into captivity, he and his princes together, saith the Lord.

Ruth 3 in Tamil and English

1 ਖਲਵਾੜਾ ਫ਼ੇਰ ਰੂਥ ਦੀ ਸੱਸ ਨਾਓਮੀ ਨੇ ਉਸ ਨੂੰ ਆਖਿਆ, “ਮੇਰੀਏ ਧੀਏ, ਮੈਨੂੰ ਤੇਰੇ ਲਈ ਇੱਕ ਚੰਗਾ ਪਤੀ ਲੱਭਣ ਦੇ ਜੋ ਤੇਰੇ ਲਈ ਪ੍ਰਬੰਧ ਕਰੇਗਾ, ਤਾਂ ਜੋ ਤੈਨੂੰ ਸ਼ਾਂਤੀ ਅਤੇ ਅਰਾਮ ਮਿਲ ਸੱਕੇ।
Then Naomi her mother in law said unto her, My daughter, shall I not seek rest for thee, that it may be well with thee?

2 ਹੋ ਸੱਕਦਾ ਬੋਅਜ਼ ਹੀ ਢੁਕਵਾਂ ਆਦਮੀ ਹੋਵੇ। ਬੋਅਜ਼ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਤੂੰ ਉਸ ਦੀਆਂ ਕਾਮੀਆਂ ਨਾਲ ਕੰਮ ਕੀਤਾ ਹੈ। ਅੱਜ, ਉਹ ਆਪਣੇ ਖਲਵਾੜੇ ਵਿੱਚ ਜੌਂ ਨੂੰ ਫ਼ਟਕ ਰਿਹਾ ਹੋਵੇਗਾ।
And now is not Boaz of our kindred, with whose maidens thou wast? Behold, he winnoweth barley to night in the threshingfloor.

3 ਜਾ ਅਤੇ ਨਹਾ ਕੇ ਅਤਰ ਛਿੜਕ ਲੈ ਚੰਗੇ ਕੱਪੜੇ ਪਾ ਅਤੇ ਖਲਵਾੜੇ ਵੱਲ ਚਲੀ ਜਾ, ਪਰ ਤੂੰ ਓਨੀ ਦੇਰ ਬੋਅਜ਼ ਨੂੰ ਨਜ਼ਰ ਨਾ ਆਵੀਂ ਜਦੋਂ ਤੱਕ ਉਹ ਰਾਤ ਦਾ ਖਾਣਾ ਖਤਮ ਨਾ ਕਰ ਲਵੇ।
Wash thyself therefore, and anoint thee, and put thy raiment upon thee, and get thee down to the floor: but make not thyself known unto the man, until he shall have done eating and drinking.

4 ਖਾਣ ਤੋਂ ਬਾਦ ਉਹ ਅਰਾਮ ਕਰਨ ਲਈ ਲੇਟ ਜਾਵੇਗਾ ਉੱਥੇ ਜਾਵੀਂ ਅਤੇ ਉਸ ਦਿਆਂ ਪੈਰਾਂ ਤੋਂ ਵਸਤਰ ਹਟਾ ਦੇਵੀਂ। ਫ਼ਿਰ ਬੋਅਜ਼ ਨਾਲ ਲੇਟ ਜਾਵੀਂ। ਫ਼ੇਰ ਉਹ ਤੈਨੂੰ ਦੱਸੇਗਾ ਕਿ ਕੀ ਕਰਨਾ ਹੈ।”
And it shall be, when he lieth down, that thou shalt mark the place where he shall lie, and thou shalt go in, and uncover his feet, and lay thee down; and he will tell thee what thou shalt do.

5 ਰੂਥ ਨੇ ਜਵਾਬ ਦਿੱਤਾ, “ਜੋ ਤੁਸੀਂ ਆਖਿਆ ਹੈ ਮੈਂ ਉਵੇਂ ਹੀ ਕਰਾਂਗੀ।”
And she said unto her, All that thou sayest unto me I will do.

6 ਇਸ ਲਈ ਰੂਥ ਖਲਵਾੜੇ ਵੱਲ ਗਈ। ਰੂਥ ਨੇ ਉਹ ਸਭ ਕੁਝ ਕੀਤਾ ਜੋ ਉਸਦੀ ਸੱਸ ਨੇ ਕਰਨ ਲਈ ਆਖਿਆ ਸੀ।
And she went down unto the floor, and did according to all that her mother in law bade her.

7 ਖਾਣ-ਪੀਣ ਤੋਂ ਬਾਦ ਬੋਅਜ਼ ਬਹੁਤ ਸੰਤੁਸ਼ਟ ਹੋ ਗਿਆ। ਬੋਅਜ਼ ਅਨਾਜ ਦੇ ਢੇਰ ਨੇੜੇ ਲੇਟ ਗਿਆ। ਫ਼ੇਰ ਰੂਥ ਬਹੁਤ ਚੁੱਪ-ਚਾਪ ਉਸ ਦੇ ਕੋਲ ਗਈ ਅਤੇ ਉਸ ਦੇ ਪੈਰਾਂ ਤੋਂ ਵਸਤਰ ਹਟਾ ਦਿੱਤਾ। ਰੂਥ ਉਸ ਦੇ ਪੈਰਾਂ ਕੋਲ ਲੇਟ ਗਈ।
And when Boaz had eaten and drunk, and his heart was merry, he went to lie down at the end of the heap of corn: and she came softly, and uncovered his feet, and laid her down.

8 ਅੱਧੀ ਰਾਤ ਵੇਲੇ ਬੋਅਜ਼ ਨੇ ਪਾਸਾ ਪਰਤਿਆ ਆਪਣੀ ਨੀਂਦ ਵਿੱਚ ਅਤੇ ਉੱਠ ਖੜ੍ਹਾ ਹੋਇਆ। ਉਹ ਬਹੁਤ ਹੈਰਾਨ ਹੋ ਗਿਆ। ਉਸ ਦੇ ਪੈਰਾਂ ਨੇੜੇ ਇੱਕ ਔਰਤ ਲੇਟੀ ਹੋਈ ਸੀ।
And it came to pass at midnight, that the man was afraid, and turned himself: and, behold, a woman lay at his feet.

9 ਬੋਅਜ਼ ਨੇ ਆਖਿਆ, “ਤੂੰ ਕੌਣ ਹੈ?” ਉਸ ਨੇ ਆਖਿਆ, “ਮੈਂ ਤੁਹਾਡੀ ਨੌਕਰਾਨੀ ਰੂਥ ਹਾਂ ਮੇਰੇ ਉੱਪਰ ਆਪਣੀ ਚਾਦਰ ਪਾ ਦਿਉ ਤੁਸੀਂ ਮੇਰੇ ਰਾਖੇ ਹੋ।”
And he said, Who art thou? And she answered, I am Ruth thine handmaid: spread therefore thy skirt over thine handmaid; for thou art a near kinsman.

10 ਤਾਂ ਬੋਅਜ਼ ਨੇ ਆਖਿਆ, “ਮੁਟਿਆਰੇ ਯਹੋਵਾਹ ਤੇਰਾ ਭਲਾ ਕਰੇ। ਤੂੰ ਮੇਰੇ ਉੱਤੇ ਮਿਹਰਬਾਨ ਰਹੀਂ ਹੈ ਮੇਰੇ ਲਈ ਤੇਰੀ ਮਿਹਰਬਾਨੀ ਉਸ ਮਿਹਰਬਾਨੀ ਨਾਲੋਂ ਵਡੇਰੀ ਹੈ ਜਿਹੜੀ ਤੂੰ ਸ਼ੁਰੂ ਵਿੱਚ ਨਾਓਮੀ ਉੱਤੇ ਕੀਤੀ ਸੀ। ਤੂੰ ਸ਼ਾਦੀ ਲਈ ਕਿਸੇ ਅਮੀਰ ਜਾਂ ਗਰੀਬ ਜਵਾਨ ਆਦਮੀ ਨੂੰ ਵੀ ਚੁਣ ਸੱਕਦੀ ਸੀ ਪਰ ਤੂੰ ਅਜਿਹਾ ਨਹੀਂ ਕੀਤਾ।
And he said, Blessed be thou of the Lord, my daughter: for thou hast shewed more kindness in the latter end than at the beginning, inasmuch as thou followedst not young men, whether poor or rich.

11 ਹੁਣ, ਮੁਟਿਆਰੇ ਭੈਭੀਤ ਨਾ ਹੋ ਜੋ ਤੂੰ ਆਖੇਗੀ ਮੈਂ ਉਹੀ ਕਰਾਂਗਾ। ਸਾਡੇ ਕਸਬੇ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਬਹੁਤ ਚੰਗੀ ਔਰਤ ਹੈ।
And now, my daughter, fear not; I will do to thee all that thou requirest: for all the city of my people doth know that thou art a virtuous woman.

12 ਅਤੇ ਇਹ ਸੱਚ ਹੈ ਕਿ ਮੈਂ ਨਜ਼ਦੀਕੀ ਰਿਸ਼ਤੇਦਾਰ ਹਾਂ। ਪਰ ਇੱਥੇ ਇੱਕ ਆਦਮੀ ਹੈ ਜਿਹੜਾ ਮੇਰੇ ਨਾਲੋਂ ਵੱਧੇਰੇ ਤੇਰਾ ਨਜ਼ਦੀਕੀ ਰਿਸ਼ਤੇਦਾਰ ਹੈ।
And now it is true that I am thy near kinsman: howbeit there is a kinsman nearer than I.

13 ਰਾਤ ਇੱਥੇ ਰੁਕ ਜਾ ਸਵੇਰੇ ਅਸੀਂ ਦੇਖਾਂਗੇ ਕਿ ਕੀ ਉਹ ਤੇਰੀ ਮਦਦ ਕਰੇਗਾ। ਜੇ ਉਹ ਤੇਰੀ ਮਦਦ ਕਰਨ ਦਾ ਫ਼ੈਸਲਾ ਕਰਦਾ ਹੈ ਤਾਂ ਬਹੁਤ ਚੰਗੀ ਗੱਲ ਹੈ। ਜੇ ਉਹ ਮਦਦ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਮੈਂ ਯਹੋਵਾਹ ਨੂੰ ਹਾਜਰ-ਨਾਜਰ ਸਮਝਕੇ ਇਕਰਾਰ ਕਰਦਾ ਹਾਂ ਕਿ ਮੈਂ ਤੇਰੇ ਨਾਲ ਸ਼ਾਦੀ ਕਰ ਲਵਾਂਗਾ ਅਤੇ ਤੇਰੇ ਲਈ ਅਲੀਮਲਕ ਦੀ ਧਰਤੀ ਵਾਪਸ ਖਰੀਦ ਦੇਵਾਂਗਾ। ਇਸ ਲਈ ਸਵੇਰ ਹੋਣ ਤੱਕ ਇੱਥੇ ਲੇਟੀ ਰਹਿ।”
Tarry this night, and it shall be in the morning, that if he will perform unto thee the part of a kinsman, well; let him do the kinsman’s part: but if he will not do the part of a kinsman to thee, then will I do the part of a kinsman to thee, as the Lord liveth: lie down until the morning.

14 ਇਸ ਲਈ ਰੂਥ ਬੋਅਜ਼ ਦੇ ਪੈਰਾਂ ਨੇੜੇ ਸਵੇਰ ਤੱਕ ਲੇਟੀ ਰਹੀ। ਹਾਲੇ ਹਨੇਰਾ ਹੀ ਸੀ ਜਦੋਂ ਉਹ ਉੱਠ ਖਲੋਤੀ। ਇਸਤੋਂ ਪਹਿਲਾਂ ਕਿ ਇੰਨਾ ਚਾਨਣ ਹੋ ਜਾਵੇ ਕਿ ਲੋਕ ਇੱਕ ਦੂਜੇ ਨੂੰ ਪਛਾਣ ਲੈਣ। ਬੋਅਜ਼ ਨੇ ਉਸ ਨੂੰ ਆਖਿਆ, “ਅਸੀਂ ਇਸ ਗੱਲ ਨੂੰ ਗੁਪਤ ਰੱਖਾਂਗੇ ਕਿ ਤੂੰ ਪਿੱਛਲੀ ਰਾਤ ਮੇਰੇ ਕੋਲ ਆਈ ਸੀ।”
And she lay at his feet until the morning: and she rose up before one could know another. And he said, Let it not be known that a woman came into the floor.

15 ਫ਼ੇਰ ਬੋਅਜ਼ ਨੇ ਆਖਿਆ, “ਆਪਣਾ ਸ਼ੌਲ ਲਿਆ ਅਤੇ ਇਸ ਨੂੰ ਖੋਲ੍ਹ।” ਇਸ ਲਈ ਰੂਥ ਨੇ ਆਪਣੇ ਸ਼ੌਲ ਨੂੰ ਖੋਲ੍ਹਿਆ ਅਤੇ ਬੋਅਜ਼ ਨੇ ਜੌਆਂ ਦੇ ਛੇ ਤੋਂਲ ਲਈ ਅਤੇ ਉਸਦੀ ਸੱਸ ਨਾਓਮੀ ਨੂੰ ਸੁਗਾਤ ਵਜੋਂ ਦੇ ਦਿੱਤੇ। ਫ਼ੇਰ ਉਸ ਨੇ ਇਸ ਨੂੰ ਰੂਥ ਦੇ ਸ਼ੌਲ ਵਿੱਚ ਲਪੇਟ ਕੇ ਅਤੇ ਉਸ ਦੇ ਸਿਰ ਉੱਤੇ ਰੱਖ ਦਿੱਤਾ ਫ਼ੇਰ ਉਹ ਸ਼ਹਿਰ ਨੂੰ ਵਪਸ ਚੱਲਾ ਗਿਆ।
Also he said, Bring the vail that thou hast upon thee, and hold it. And when she held it, he measured six measures of barley, and laid it on her: and she went into the city.

16 ਰੂਥ ਆਪਣੀ ਸੱਸ ਨਾਓਮੀ ਦੇ ਘਰ ਚਲੀ ਗਈ। ਨਾਓਮੀ ਦਰਵਾਜ਼ੇ ਵੱਲ ਗਈ ਅਤੇ ਪੁੱਛਿਆ, “ਕੌਣ ਹੈ?” ਰੂਥ ਘਰ ਚਲੀ ਗਈ। ਨਾਓਮੀ ਨੂੰ ਉਹ ਸਾਰੀ ਗੱਲ ਦੱਸੱਦਿਆਂ ਹੋਇਆ ਜਿਹੜੀ ਬੋਅਜ਼ ਨੇ ਉਸ ਨਾਲ ਕੀਤੀ ਸੀ।
And when she came to her mother in law, she said, Who art thou, my daughter? And she told her all that the man had done to her.

17 ਉਸ ਨੇ ਆਖਿਆ, “ਬੋਅਜ਼ ਨੇ ਮੈਨੂੰ ਇਹ ਜੌਂ ਤੁਹਾਡੇ ਲਈ ਸੁਗਾਤ ਵਜੋਂ ਦਿੱਤੇ ਹਨ ਬੋਅਜ਼ ਨੇ ਆਖਿਆ ਸੀ ਕਿ ਮੈਂ ਤੁਹਾਡੇ ਲਈ ਸੁਗਾਤ ਲਈ ਬਿਨਾ ਘਰ ਨਾ ਜਾਵਾਂ।”
And she said, These six measures of barley gave he me; for he said to me, Go not empty unto thy mother in law.

18 ਨਾਓਮੀ ਨੇ ਆਖਿਆ, “ਧੀਏ ਓਨੀ ਦੇਰ ਤੱਕ ਹੌਂਸਲਾ ਰੱਖ ਜਿੰਨੀ ਦੇਰ ਤੱਕ ਅਸੀਂ ਕੁਝ ਵਾਪਰਨ ਬਾਰੇ ਨਹੀਂ ਸੁਣਦੇ ਬੋਅਜ਼ ਨੂੰ ਓਨੀ ਦੇਰ ਤੱਕ ਚੈਨ ਨਹੀਂ ਆਵੇਗਾ ਜਦੋਂ ਤੱਕ ਕਿ ਉਹ ਗੱਲ ਨਹੀਂ ਕਰ ਲੈਂਦਾ ਜਿਹੜੀ ਉਸ ਨੂੰ ਕਰਨੀ ਚਾਹੀਦੀ ਹੈ। ਅਸੀਂ ਦਿਨ ਮੁੱਕਣ ਤੋਂ ਪਹਿਲਾਂ ਹੀ ਜਾਣ ਲਵਾਂਗੇ ਕਿ ਕੀ ਵਾਪਰੇਗਾ।”
Then said she, Sit still, my daughter, until thou know how the matter will fall: for the man will not be in rest, until he have finished the thing this day.