Amos 9

1 ਜਗਵੇਦੀ ਕੋਲ ਖੜ੍ਹੇ ਯਹੋਵਾਹ ਦੇ ਦਰਸ਼ਨ ਮੈਂ ਆਪਣੇ ਪ੍ਰਭੂ ਨੂੰ ਜਗਵੇਦੀ ਕੋਲ ਖੜਿਆਂ ਵੇਖਿਆ। ਉਸ ਨੇ ਕਿਹਾ, “ਥੰਮਾਂ ਦੀਆਂ ਟੀਸੀਆਂ ਤੇ ਸੱਟ ਮਾਰੋ ਤਾਂ ਜੋ ਸਾਰੀ ਇਮਾਰਤ ਦਹਲੀਜ਼ ਤਾਈਂ ਹਿੱਲ ਜਾਵੇ। ਥੰਮਾਂ ਨੂੰ ਲੋਕਾਂ ਦੇ ਸਿਰਾਂ ਉੱਪਰ ਡੇਗ ਦਿਓ। ਜੇਕਰ ਕੋਈ ਮਨੁੱਖ ਜਿਉਂਦਾ ਬਚ ਜਾਵੇ ਤਾਂ ਉਸ ਨੂੰ ਮੈਂ ਤਲਵਾਰ ਨਾਲ ਮਾਰ ਦਿਆਂਗਾ। ਭਾਵੇਂ ਕੋਈ ਮਨੁੱਖ ਬਚਣ ਦੀ ਕੋਸ਼ਿਸ਼ ਕਰੇ, ਉਹ ਬਚ ਨਹੀਂ ਪਾਵੇਗਾ।

2 ਭਾਵੇਂ ਉਹ ਹੇਠਾਂ ਸ਼ਿਓਲ ਤੀਕ ਵੀ ਪੁੱਟ ਲੈਣ, ਮੈਂ ਉਨ੍ਹਾਂ ਨੂੰ ਉੱਥੋਂ ਵੀ ਕੱਢ ਲਿਆਵਾਂਗਾ ਤੇ ਜੇਕਰ ਉਹ ਅਕਾਸ਼ ਤੀਕ ਚੜ੍ਹ ਜਾਣ, ਮੈਂ ਉਨ੍ਹਾਂ ਨੂੰ ਉੱਥੋਂ ਹੇਠਾ ਲੈ ਆਵਾਂਗਾ।

3 ਜੇਕਰ ਉਹ ਕਰਮਲ ਦੀ ਪਹਾੜੀ ਉੱਪਰ ਲੁਕ ਜਾਣ, ਮੈਂ ਉੱਥੋਂ ਵੀ ਉਨ੍ਹਾਂ ਨੂੰ ਭਾਲ ਕੇ ਲੈ ਜਾਵਾਂਗਾ। ਜੇਕਰ ਉਹ ਮੇਰੇ ਤੋਂ ਬਚਣ ਲਈ ਸਮੁੰਦਰ ਦੇ ਤਲ ਤੀਕ ਵੀ ਲਹਿ ਜਾਣ ਤਾਂ ਮੈਂ ਸੱਪ ਨੂੰ ਹੁਕਮ ਦੇਵਾਂਗਾ ਕਿ ਉਹ ਉਨ੍ਹਾਂ ਨੂੰ ਡੱਸ ਲਵੇਗਾ।

4 ਜੇਕਰ ਉਹ ਆਪਣੇ ਵੈਰੀਆਂ ਦੇ ਹੱਥ ਅਸੀਰ ਹੋ ਜਾਣ ਤਾਂ ਉਹ ਮੇਰੇ ਹੁਕਮ ਨਾਲ ਤਲਵਾਰ ਨਾਲ ਵੱਢੇ ਜਾਣਗੇ। ਹਾਂ, ਮੈਂ ਉਨ੍ਹਾਂ ਉੱਪਰ ਨਜ਼ਰ ਰੱਖਾਂਗਾ ਪਰ ਉਨ੍ਹਾਂ ਦੀ ਭਲਾਈ ਲਈ ਨਹੀਂ ਸਗੋਂ ਉਨ੍ਹਾਂ ਤੇ ਮੁਸੀਬਤ ਲਿਆਉਣ ਲਈ ਕਰਾਂਗਾ।”

5 ਸਜ਼ਾ ਲੋਕਾਂ ਨੂੰ ਤਬਾਹ ਕਰ ਦੇਵੇਗੀ ਮੇਰਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਧਰਤੀ ਨੂੰ ਛੂਹੇਗਾ ਅਤੇ ਧਰਤੀ ਪਿਘਲ ਜਾਵੇਗੀ। ਤਾਂ ਉਸ ਵਕਤ ਧਰਤੀ ਤੇ ਵੱਸਦੇ ਜੀਵ ਮੋਇਆਂ ਲਈ ਪਿੱਟਣਗੇ। ਧਰਤੀ ਮਿਸਰ ਦੇ ਵਗਦੇ ਨੀਲ ਦਰਿਆ ਵਾਂਗ ਚਢ਼ੇਗੀ ਫ਼ਿਰ ਉਤਰੇਗੀ।

6 ਯਹੋਵਾਹ ਜੋ ਅਕਾਸ ਵਿੱਚ ਆਪਣੇ ਘਰ ਉਸਾਰਦਾ ਹੈ, ਉਹ ਧਰਤੀ ਉੱਪਰ ਆਪਣਾ ਤਹਿਖਾਨਾ ਸਥਾਪਿਤ ਕਰਦਾ ਹੈ, ਉਹ ਸਾਗਰਾਂ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਧਰਤੀ ਤੇ ਉਨ੍ਹਾਂ ਨੂੰ ਮੀਂਹ ਦੇ ਰੂਪ ’ਚ ਵਰ੍ਹਾਉਂਦਾ ਹੈਂ, ਯਾਹਵੇਹ ਉਸਦਾ ਨਾਉਂ ਹੈ।

7 ਯਹੋਵਾਹ ਦੀ ਇਸਰਾਏਲ ਦੀ ਤਬਾਹੀ ਦਾ ਇਕਰਾਰ ਯਹੋਵਾਹ ਇਉਂ ਆਖਦਾ ਹੈ: “ਹੇ ਇਸਰਾਏਲੀਓ ਤੁਸੀਂ ਮੇਰੇ ਲਈ ਕੂਸ਼ੀਆਂ ਵਰਗੇ ਹੋ, ਮੈਂ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢਿਆ ਫ਼ਲਿਸਤੀਆਂ ਨੂੰ ਕਫ਼ਤੋਂਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਵਿੱਚੋਂ ਕੱਢਿਆ।”

8 ਯਹੋਵਾਹ ਮੇਰਾ ਪ੍ਰਭੂ ਇਸ ਪਾਪੀ ਰਾਜ ਨੂੰ ਵੇਖ ਰਿਹਾ ਹੈ। ਉਹ ਆਖਦਾ ਹੈ, “ਮੈਂ ਇਸਰਾਏਲ ਨੂੰ ਇਸ ਧਰਤੀ ਤੋਂ ਹਟਾ ਦੇਵਾਂਗਾ, ਪਰ ਮੈਂ ਯਾਕੂਬ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।

9 ਮੈਂ ਹੁਕਮ ਦੇਵਾਂਗਾ ਅਤੇ ਇਸਰਾਏਲ ਦੇ ਲੋਕਾਂ ਨੂੰ ਸਾਰੀਆਂ ਕੌਮਾਂ ਦਰਮਿਆਨ ਬਿਖੇਰ ਦੇਵਾਂਗਾ। ਇਹ ਇੰਝ ਹੋਵਾਂਗਾ ਜਿਵੇਂ ਕੋਈ ਛਾਨਣੀ ਵਿੱਚ ਆਟੇ ਨੂੰ ਛਾਣਦਾ ਅਤੇ ਬੁਰੇ ਢੇਲੇ ਫ਼ੜੇ ਜਾਂਦੇ ਹਨ।

10 “ਮੇਰੇ ਲੋਕਾਂ ਵਿੱਚੋਂ ਪਾਪੀ ਕਹਿੰਦੇ ਹਨ, ‘ਸਾਡੇ ਨਾਲ ਕੁਝ ਵੀ ਬੁਰਾ ਨਹੀਂ ਵਾਪਰੇਗਾ।’ ਪਰ ਉਹ ਸਾਰੇ ਲੋਕ ਤਲਵਾਰ ਨਾਲ ਵੱਢੇ ਜਾਣਗੇ।”

11 ਪਰਮੇਸ਼ੁਰ ਦਾ ਰਾਜ ਮੋੜਨ ਦਾ ਇਕਰਾਰ “ਦਾਊਦ ਦਾ ਤੰਬੂ ਡਿੱਗੇਗਾ ਪਰ ਉਸ ਵਕਤ, ਮੈਂ ਇਸਦੀਆਂ ਟੁੱਟੀਆਂ ਕੰਧਾਂ ਦੀ ਮੁਰੰਮਤ ਕਰਾਂਗਾ ਅਤੇ ਇਸਦੇ ਖੰਡਰਾਂ ਦਾ ਪੁਨਰ-ਨਿਰਮਾਣ ਕਰਾਂਗਾ ਅਤੇ ਇਨ੍ਹਾਂ ਨੂੰ ਪਹਿਲਾਂ ਦੀ ਤਰ੍ਹਾਂ ਬਣਾ ਦਿਆਂਗਾ।

12 ਫ਼ੇਰ ਮੇਰੇ ਲੋਕ ਉਹ ਸਭ ਕੁਝ ਜੋ ਅਦੋਮ ਦਾ ਬੱਚਿਆਂ ਹੈ ਅਤੇ ਉਹ ਸਾਰੀਆਂ ਕੌਮਾਂ, ਜਿਹੜੀਆਂ ਮੇਰੇ ਨਾਮ ਦੁਆਰਾ ਸਦਵਾਉਂਦੀਆਂ ਹਨ, ਹਬਿਆ ਲੈਣਗੇ।” ਯਹੋਵਾਹ ਨੇ ਆਖਿਆ ਕਿ ਉਹ ਇਹ ਸਭ ਕੁਝ ਕਰੇਗਾ।

13 ਯਹੋਵਾਹ ਆਖਦਾ ਹੈ, “ਅਜਿਹਾ ਸਮਾਂ ਆ ਰਿਹਾ ਹੈ ਜਦ ਹਾਲੀ ਵਾਢੇ ਨੂੰ ਜਾ ਲਵੇਗਾ ਅਤੇ ਅੰਗੂਰਾਂ ਦਾ ਮਿੱਧਣ ਵਾਲਾ ਅੰਗੂਰਾਂ ਦੇ ਬੀਜ ਪਾਉਣ ਵਾਲੇ ਨੂੰ ਜਾ ਮਿਲੇਗਾ। ਪਹਾੜਾਂ ਅਤੇ ਚੋਟੀਆਂ ਤੋਂ ਮਦਿਰਾ ਚੋਵੇਗੀ।

14 ਮੈਂ ਇਸਰਾਏਲੀ ਆਪਣੀ ਪਰਜਾ ਨੂੰ ਅਸੀਰ ਤੋਂ ਛੁਡਾਵਾਂਗਾ। ਉਹ ਮੁੜ ਉਜੜੇ ਸ਼ਹਿਰ ਵਸਾਉਣਗੇ ਅਤੇ ਉਨ੍ਹਾਂ ’ਚ ਵਸਣਗੇ, ਉਹ ਅੰਗੂਰਾਂ ਦੇ ਬਾਗ਼ ਲਗਾਉਣਗੇ ਅਤੇ ਆਪਣੀ ਕੱਢੀ ਅੰਗੂਆਂ ਦੀ ਮੈਅ ਪੀਣਗੇ ਅਤੇ ਉਹ ਆਪਣੇ ਬਾਗ਼ ਲਾਉਣਗੇ ਤੇ ਉਨ੍ਹਾਂ ਦੀ ਫ਼ਸਲ ਖਾਣਗੇ।

15 ਮੈਂ ਆਪਣੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੇ ਲਾਵਾਂਗਾ ਅਤੇ ਫ਼ਿਰ ਉਹ ਮੇਰੀ ਦਿੱਤੀ ਹੋਈ ਧਰਤੀ ਤੋਂ ਮੁੜ ਕਦੇ ਨਾ ਪੁੱਟੇ ਜਾਣਗੇ।” ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਉਂ ਆਖਿਆ।

1 I saw the Lord standing upon the altar: and he said, Smite the lintel of the door, that the posts may shake: and cut them in the head, all of them; and I will slay the last of them with the sword: he that fleeth of them shall not flee away, and he that escapeth of them shall not be delivered.

2 Though they dig into hell, thence shall mine hand take them; though they climb up to heaven, thence will I bring them down:

3 And though they hide themselves in the top of Carmel, I will search and take them out thence; and though they be hid from my sight in the bottom of the sea, thence will I command the serpent, and he shall bite them:

4 And though they go into captivity before their enemies, thence will I command the sword, and it shall slay them: and I will set mine eyes upon them for evil, and not for good.

5 And the Lord God of hosts is he that toucheth the land, and it shall melt, and all that dwell therein shall mourn: and it shall rise up wholly like a flood; and shall be drowned, as by the flood of Egypt.

6 It is he that buildeth his stories in the heaven, and hath founded his troop in the earth; he that calleth for the waters of the sea, and poureth them out upon the face of the earth: The Lord is his name.

7 Are ye not as children of the Ethiopians unto me, O children of Israel? saith the Lord. Have not I brought up Israel out of the land of Egypt? and the Philistines from Caphtor, and the Syrians from Kir?

8 Behold, the eyes of the Lord God are upon the sinful kingdom, and I will destroy it from off the face of the earth; saving that I will not utterly destroy the house of Jacob, saith the Lord.

9 For, lo, I will command, and I will sift the house of Israel among all nations, like as corn is sifted in a sieve, yet shall not the least grain fall upon the earth.

10 All the sinners of my people shall die by the sword, which say, The evil shall not overtake nor prevent us.

11 In that day will I raise up the tabernacle of David that is fallen, and close up the breaches thereof; and I will raise up his ruins, and I will build it as in the days of old:

12 That they may possess the remnant of Edom, and of all the heathen, which are called by my name, saith the Lord that doeth this.

13 Behold, the days come, saith the Lord, that the plowman shall overtake the reaper, and the treader of grapes him that soweth seed; and the mountains shall drop sweet wine, and all the hills shall melt.

14 And I will bring again the captivity of my people of Israel, and they shall build the waste cities, and inhabit them; and they shall plant vineyards, and drink the wine thereof; they shall also make gardens, and eat the fruit of them.

15 And I will plant them upon their land, and they shall no more be pulled up out of their land which I have given them, saith the Lord thy God.

Ruth 3 in Tamil and English

1 ਖਲਵਾੜਾ ਫ਼ੇਰ ਰੂਥ ਦੀ ਸੱਸ ਨਾਓਮੀ ਨੇ ਉਸ ਨੂੰ ਆਖਿਆ, “ਮੇਰੀਏ ਧੀਏ, ਮੈਨੂੰ ਤੇਰੇ ਲਈ ਇੱਕ ਚੰਗਾ ਪਤੀ ਲੱਭਣ ਦੇ ਜੋ ਤੇਰੇ ਲਈ ਪ੍ਰਬੰਧ ਕਰੇਗਾ, ਤਾਂ ਜੋ ਤੈਨੂੰ ਸ਼ਾਂਤੀ ਅਤੇ ਅਰਾਮ ਮਿਲ ਸੱਕੇ।
Then Naomi her mother in law said unto her, My daughter, shall I not seek rest for thee, that it may be well with thee?

2 ਹੋ ਸੱਕਦਾ ਬੋਅਜ਼ ਹੀ ਢੁਕਵਾਂ ਆਦਮੀ ਹੋਵੇ। ਬੋਅਜ਼ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਤੂੰ ਉਸ ਦੀਆਂ ਕਾਮੀਆਂ ਨਾਲ ਕੰਮ ਕੀਤਾ ਹੈ। ਅੱਜ, ਉਹ ਆਪਣੇ ਖਲਵਾੜੇ ਵਿੱਚ ਜੌਂ ਨੂੰ ਫ਼ਟਕ ਰਿਹਾ ਹੋਵੇਗਾ।
And now is not Boaz of our kindred, with whose maidens thou wast? Behold, he winnoweth barley to night in the threshingfloor.

3 ਜਾ ਅਤੇ ਨਹਾ ਕੇ ਅਤਰ ਛਿੜਕ ਲੈ ਚੰਗੇ ਕੱਪੜੇ ਪਾ ਅਤੇ ਖਲਵਾੜੇ ਵੱਲ ਚਲੀ ਜਾ, ਪਰ ਤੂੰ ਓਨੀ ਦੇਰ ਬੋਅਜ਼ ਨੂੰ ਨਜ਼ਰ ਨਾ ਆਵੀਂ ਜਦੋਂ ਤੱਕ ਉਹ ਰਾਤ ਦਾ ਖਾਣਾ ਖਤਮ ਨਾ ਕਰ ਲਵੇ।
Wash thyself therefore, and anoint thee, and put thy raiment upon thee, and get thee down to the floor: but make not thyself known unto the man, until he shall have done eating and drinking.

4 ਖਾਣ ਤੋਂ ਬਾਦ ਉਹ ਅਰਾਮ ਕਰਨ ਲਈ ਲੇਟ ਜਾਵੇਗਾ ਉੱਥੇ ਜਾਵੀਂ ਅਤੇ ਉਸ ਦਿਆਂ ਪੈਰਾਂ ਤੋਂ ਵਸਤਰ ਹਟਾ ਦੇਵੀਂ। ਫ਼ਿਰ ਬੋਅਜ਼ ਨਾਲ ਲੇਟ ਜਾਵੀਂ। ਫ਼ੇਰ ਉਹ ਤੈਨੂੰ ਦੱਸੇਗਾ ਕਿ ਕੀ ਕਰਨਾ ਹੈ।”
And it shall be, when he lieth down, that thou shalt mark the place where he shall lie, and thou shalt go in, and uncover his feet, and lay thee down; and he will tell thee what thou shalt do.

5 ਰੂਥ ਨੇ ਜਵਾਬ ਦਿੱਤਾ, “ਜੋ ਤੁਸੀਂ ਆਖਿਆ ਹੈ ਮੈਂ ਉਵੇਂ ਹੀ ਕਰਾਂਗੀ।”
And she said unto her, All that thou sayest unto me I will do.

6 ਇਸ ਲਈ ਰੂਥ ਖਲਵਾੜੇ ਵੱਲ ਗਈ। ਰੂਥ ਨੇ ਉਹ ਸਭ ਕੁਝ ਕੀਤਾ ਜੋ ਉਸਦੀ ਸੱਸ ਨੇ ਕਰਨ ਲਈ ਆਖਿਆ ਸੀ।
And she went down unto the floor, and did according to all that her mother in law bade her.

7 ਖਾਣ-ਪੀਣ ਤੋਂ ਬਾਦ ਬੋਅਜ਼ ਬਹੁਤ ਸੰਤੁਸ਼ਟ ਹੋ ਗਿਆ। ਬੋਅਜ਼ ਅਨਾਜ ਦੇ ਢੇਰ ਨੇੜੇ ਲੇਟ ਗਿਆ। ਫ਼ੇਰ ਰੂਥ ਬਹੁਤ ਚੁੱਪ-ਚਾਪ ਉਸ ਦੇ ਕੋਲ ਗਈ ਅਤੇ ਉਸ ਦੇ ਪੈਰਾਂ ਤੋਂ ਵਸਤਰ ਹਟਾ ਦਿੱਤਾ। ਰੂਥ ਉਸ ਦੇ ਪੈਰਾਂ ਕੋਲ ਲੇਟ ਗਈ।
And when Boaz had eaten and drunk, and his heart was merry, he went to lie down at the end of the heap of corn: and she came softly, and uncovered his feet, and laid her down.

8 ਅੱਧੀ ਰਾਤ ਵੇਲੇ ਬੋਅਜ਼ ਨੇ ਪਾਸਾ ਪਰਤਿਆ ਆਪਣੀ ਨੀਂਦ ਵਿੱਚ ਅਤੇ ਉੱਠ ਖੜ੍ਹਾ ਹੋਇਆ। ਉਹ ਬਹੁਤ ਹੈਰਾਨ ਹੋ ਗਿਆ। ਉਸ ਦੇ ਪੈਰਾਂ ਨੇੜੇ ਇੱਕ ਔਰਤ ਲੇਟੀ ਹੋਈ ਸੀ।
And it came to pass at midnight, that the man was afraid, and turned himself: and, behold, a woman lay at his feet.

9 ਬੋਅਜ਼ ਨੇ ਆਖਿਆ, “ਤੂੰ ਕੌਣ ਹੈ?” ਉਸ ਨੇ ਆਖਿਆ, “ਮੈਂ ਤੁਹਾਡੀ ਨੌਕਰਾਨੀ ਰੂਥ ਹਾਂ ਮੇਰੇ ਉੱਪਰ ਆਪਣੀ ਚਾਦਰ ਪਾ ਦਿਉ ਤੁਸੀਂ ਮੇਰੇ ਰਾਖੇ ਹੋ।”
And he said, Who art thou? And she answered, I am Ruth thine handmaid: spread therefore thy skirt over thine handmaid; for thou art a near kinsman.

10 ਤਾਂ ਬੋਅਜ਼ ਨੇ ਆਖਿਆ, “ਮੁਟਿਆਰੇ ਯਹੋਵਾਹ ਤੇਰਾ ਭਲਾ ਕਰੇ। ਤੂੰ ਮੇਰੇ ਉੱਤੇ ਮਿਹਰਬਾਨ ਰਹੀਂ ਹੈ ਮੇਰੇ ਲਈ ਤੇਰੀ ਮਿਹਰਬਾਨੀ ਉਸ ਮਿਹਰਬਾਨੀ ਨਾਲੋਂ ਵਡੇਰੀ ਹੈ ਜਿਹੜੀ ਤੂੰ ਸ਼ੁਰੂ ਵਿੱਚ ਨਾਓਮੀ ਉੱਤੇ ਕੀਤੀ ਸੀ। ਤੂੰ ਸ਼ਾਦੀ ਲਈ ਕਿਸੇ ਅਮੀਰ ਜਾਂ ਗਰੀਬ ਜਵਾਨ ਆਦਮੀ ਨੂੰ ਵੀ ਚੁਣ ਸੱਕਦੀ ਸੀ ਪਰ ਤੂੰ ਅਜਿਹਾ ਨਹੀਂ ਕੀਤਾ।
And he said, Blessed be thou of the Lord, my daughter: for thou hast shewed more kindness in the latter end than at the beginning, inasmuch as thou followedst not young men, whether poor or rich.

11 ਹੁਣ, ਮੁਟਿਆਰੇ ਭੈਭੀਤ ਨਾ ਹੋ ਜੋ ਤੂੰ ਆਖੇਗੀ ਮੈਂ ਉਹੀ ਕਰਾਂਗਾ। ਸਾਡੇ ਕਸਬੇ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਬਹੁਤ ਚੰਗੀ ਔਰਤ ਹੈ।
And now, my daughter, fear not; I will do to thee all that thou requirest: for all the city of my people doth know that thou art a virtuous woman.

12 ਅਤੇ ਇਹ ਸੱਚ ਹੈ ਕਿ ਮੈਂ ਨਜ਼ਦੀਕੀ ਰਿਸ਼ਤੇਦਾਰ ਹਾਂ। ਪਰ ਇੱਥੇ ਇੱਕ ਆਦਮੀ ਹੈ ਜਿਹੜਾ ਮੇਰੇ ਨਾਲੋਂ ਵੱਧੇਰੇ ਤੇਰਾ ਨਜ਼ਦੀਕੀ ਰਿਸ਼ਤੇਦਾਰ ਹੈ।
And now it is true that I am thy near kinsman: howbeit there is a kinsman nearer than I.

13 ਰਾਤ ਇੱਥੇ ਰੁਕ ਜਾ ਸਵੇਰੇ ਅਸੀਂ ਦੇਖਾਂਗੇ ਕਿ ਕੀ ਉਹ ਤੇਰੀ ਮਦਦ ਕਰੇਗਾ। ਜੇ ਉਹ ਤੇਰੀ ਮਦਦ ਕਰਨ ਦਾ ਫ਼ੈਸਲਾ ਕਰਦਾ ਹੈ ਤਾਂ ਬਹੁਤ ਚੰਗੀ ਗੱਲ ਹੈ। ਜੇ ਉਹ ਮਦਦ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਮੈਂ ਯਹੋਵਾਹ ਨੂੰ ਹਾਜਰ-ਨਾਜਰ ਸਮਝਕੇ ਇਕਰਾਰ ਕਰਦਾ ਹਾਂ ਕਿ ਮੈਂ ਤੇਰੇ ਨਾਲ ਸ਼ਾਦੀ ਕਰ ਲਵਾਂਗਾ ਅਤੇ ਤੇਰੇ ਲਈ ਅਲੀਮਲਕ ਦੀ ਧਰਤੀ ਵਾਪਸ ਖਰੀਦ ਦੇਵਾਂਗਾ। ਇਸ ਲਈ ਸਵੇਰ ਹੋਣ ਤੱਕ ਇੱਥੇ ਲੇਟੀ ਰਹਿ।”
Tarry this night, and it shall be in the morning, that if he will perform unto thee the part of a kinsman, well; let him do the kinsman’s part: but if he will not do the part of a kinsman to thee, then will I do the part of a kinsman to thee, as the Lord liveth: lie down until the morning.

14 ਇਸ ਲਈ ਰੂਥ ਬੋਅਜ਼ ਦੇ ਪੈਰਾਂ ਨੇੜੇ ਸਵੇਰ ਤੱਕ ਲੇਟੀ ਰਹੀ। ਹਾਲੇ ਹਨੇਰਾ ਹੀ ਸੀ ਜਦੋਂ ਉਹ ਉੱਠ ਖਲੋਤੀ। ਇਸਤੋਂ ਪਹਿਲਾਂ ਕਿ ਇੰਨਾ ਚਾਨਣ ਹੋ ਜਾਵੇ ਕਿ ਲੋਕ ਇੱਕ ਦੂਜੇ ਨੂੰ ਪਛਾਣ ਲੈਣ। ਬੋਅਜ਼ ਨੇ ਉਸ ਨੂੰ ਆਖਿਆ, “ਅਸੀਂ ਇਸ ਗੱਲ ਨੂੰ ਗੁਪਤ ਰੱਖਾਂਗੇ ਕਿ ਤੂੰ ਪਿੱਛਲੀ ਰਾਤ ਮੇਰੇ ਕੋਲ ਆਈ ਸੀ।”
And she lay at his feet until the morning: and she rose up before one could know another. And he said, Let it not be known that a woman came into the floor.

15 ਫ਼ੇਰ ਬੋਅਜ਼ ਨੇ ਆਖਿਆ, “ਆਪਣਾ ਸ਼ੌਲ ਲਿਆ ਅਤੇ ਇਸ ਨੂੰ ਖੋਲ੍ਹ।” ਇਸ ਲਈ ਰੂਥ ਨੇ ਆਪਣੇ ਸ਼ੌਲ ਨੂੰ ਖੋਲ੍ਹਿਆ ਅਤੇ ਬੋਅਜ਼ ਨੇ ਜੌਆਂ ਦੇ ਛੇ ਤੋਂਲ ਲਈ ਅਤੇ ਉਸਦੀ ਸੱਸ ਨਾਓਮੀ ਨੂੰ ਸੁਗਾਤ ਵਜੋਂ ਦੇ ਦਿੱਤੇ। ਫ਼ੇਰ ਉਸ ਨੇ ਇਸ ਨੂੰ ਰੂਥ ਦੇ ਸ਼ੌਲ ਵਿੱਚ ਲਪੇਟ ਕੇ ਅਤੇ ਉਸ ਦੇ ਸਿਰ ਉੱਤੇ ਰੱਖ ਦਿੱਤਾ ਫ਼ੇਰ ਉਹ ਸ਼ਹਿਰ ਨੂੰ ਵਪਸ ਚੱਲਾ ਗਿਆ।
Also he said, Bring the vail that thou hast upon thee, and hold it. And when she held it, he measured six measures of barley, and laid it on her: and she went into the city.

16 ਰੂਥ ਆਪਣੀ ਸੱਸ ਨਾਓਮੀ ਦੇ ਘਰ ਚਲੀ ਗਈ। ਨਾਓਮੀ ਦਰਵਾਜ਼ੇ ਵੱਲ ਗਈ ਅਤੇ ਪੁੱਛਿਆ, “ਕੌਣ ਹੈ?” ਰੂਥ ਘਰ ਚਲੀ ਗਈ। ਨਾਓਮੀ ਨੂੰ ਉਹ ਸਾਰੀ ਗੱਲ ਦੱਸੱਦਿਆਂ ਹੋਇਆ ਜਿਹੜੀ ਬੋਅਜ਼ ਨੇ ਉਸ ਨਾਲ ਕੀਤੀ ਸੀ।
And when she came to her mother in law, she said, Who art thou, my daughter? And she told her all that the man had done to her.

17 ਉਸ ਨੇ ਆਖਿਆ, “ਬੋਅਜ਼ ਨੇ ਮੈਨੂੰ ਇਹ ਜੌਂ ਤੁਹਾਡੇ ਲਈ ਸੁਗਾਤ ਵਜੋਂ ਦਿੱਤੇ ਹਨ ਬੋਅਜ਼ ਨੇ ਆਖਿਆ ਸੀ ਕਿ ਮੈਂ ਤੁਹਾਡੇ ਲਈ ਸੁਗਾਤ ਲਈ ਬਿਨਾ ਘਰ ਨਾ ਜਾਵਾਂ।”
And she said, These six measures of barley gave he me; for he said to me, Go not empty unto thy mother in law.

18 ਨਾਓਮੀ ਨੇ ਆਖਿਆ, “ਧੀਏ ਓਨੀ ਦੇਰ ਤੱਕ ਹੌਂਸਲਾ ਰੱਖ ਜਿੰਨੀ ਦੇਰ ਤੱਕ ਅਸੀਂ ਕੁਝ ਵਾਪਰਨ ਬਾਰੇ ਨਹੀਂ ਸੁਣਦੇ ਬੋਅਜ਼ ਨੂੰ ਓਨੀ ਦੇਰ ਤੱਕ ਚੈਨ ਨਹੀਂ ਆਵੇਗਾ ਜਦੋਂ ਤੱਕ ਕਿ ਉਹ ਗੱਲ ਨਹੀਂ ਕਰ ਲੈਂਦਾ ਜਿਹੜੀ ਉਸ ਨੂੰ ਕਰਨੀ ਚਾਹੀਦੀ ਹੈ। ਅਸੀਂ ਦਿਨ ਮੁੱਕਣ ਤੋਂ ਪਹਿਲਾਂ ਹੀ ਜਾਣ ਲਵਾਂਗੇ ਕਿ ਕੀ ਵਾਪਰੇਗਾ।”
Then said she, Sit still, my daughter, until thou know how the matter will fall: for the man will not be in rest, until he have finished the thing this day.