Daniel 12:6
ਉਹ ਬੰਦਾ ਜਿਸਨੇ ਸੂਤੀ ਬਸਤਰ ਪਹਿਨੇ ਹੋਏ ਸਨ, ਉਹ ਨਦੀ ਦੇ ਪਾਣੀ ਉੱਪਰ ਖਲੋਤਾ ਸੀ। ਦੋਹਾਂ ਵਿੱਚੋਂ ਇੱਕ ਜਣੇ ਨੇ ਉਸ ਨੂੰ ਆਖਿਆ, ‘ਹੋਰ ਕਿੰਨਾ ਚਿਰ ਲੱਗੇਗਾ ਜਦੋਂ ਇਹ ਅਦਭੁਤ ਗੱਲਾਂ ਸੱਚ ਹੋ ਜਾਣਗੀਆਂ?’
Daniel 12:6 in Other Translations
King James Version (KJV)
And one said to the man clothed in linen, which was upon the waters of the river, How long shall it be to the end of these wonders?
American Standard Version (ASV)
And one said to the man clothed in linen, who was above the waters of the river, How long shall it be to the end of these wonders?
Bible in Basic English (BBE)
And I said to the man clothed in linen, who was over the waters of the river, How long will it be to the end of these wonders?
Darby English Bible (DBY)
And he said to the man clothed in linen, who was above the waters of the river, How long [is it to] the end of these wonders?
World English Bible (WEB)
One said to the man clothed in linen, who was above the waters of the river, How long shall it be to the end of these wonders?
Young's Literal Translation (YLT)
and he saith to the one clothed in linen, who `is' upon the waters of the flood, `Till when `is' the end of these wonders?'
| And one said | וַיֹּ֗אמֶר | wayyōʾmer | va-YOH-mer |
| to the man | לָאִישׁ֙ | lāʾîš | la-EESH |
| clothed | לְב֣וּשׁ | lĕbûš | leh-VOOSH |
| linen, in | הַבַּדִּ֔ים | habbaddîm | ha-ba-DEEM |
| which | אֲשֶׁ֥ר | ʾăšer | uh-SHER |
| was upon | מִמַּ֖עַל | mimmaʿal | mee-MA-al |
| the waters | לְמֵימֵ֣י | lĕmêmê | leh-may-MAY |
| river, the of | הַיְאֹ֑ר | hayʾōr | hai-ORE |
| How long | עַד | ʿad | ad |
| מָתַ֖י | mātay | ma-TAI | |
| end the to be it shall | קֵ֥ץ | qēṣ | kayts |
| of these wonders? | הַפְּלָאֽוֹת׃ | happĕlāʾôt | ha-peh-la-OTE |
Cross Reference
Daniel 8:13
ਫ਼ੇਰ ਮੈਂ ਪਵਿੱਤਰ ਹਸਤੀਆਂ ਵਿੱਚੋਂ ਇੱਕ ਨੂੰ ਬੋਲਦਿਆਂ ਸੁਣਿਆ। ਫ਼ੇਰ ਮੈਂ ਦੂਸਰੀ ਪਵਿੱਤਰ ਹਸਤੀ ਨੂੰ ਪਹਿਲੀ ਨੂੰ ਜਵਾਬ ਦਿੰਦਿਆਂ ਸੁਣਿਆ। ਪਹਿਲੀ ਪਵਿੱਤਰ ਹਸਤੀ ਨੇ ਆਖਿਆ, “ਇਹ ਦਰਸ਼ਨ ਇਹ ਦਰਸਾਉਂਦਾ ਹੈ ਕਿ ਰੋਜ਼ਾਨਾ ਦੀ ਬਲੀ ਨਾਲ ਕੀ ਵਾਪਰੇਗਾ। ਇਹ ਉਸ ਭਿਆਨਕ ਪਾਪ ਬਾਰੇ ਹੈ ਜੋ ਤਬਾਹ ਕਰਦਾ ਹੈ। ਇਹ ਦਰਸਾਉਂਦਾ ਹੈ ਕਿ ਜਦੋਂ ਲੋਕ ਉਸ ਥਾਂ ਨੂੰ ਤਬਾਹ ਕਰ ਦੇਣਗੇ ਜਿੱਥੇ ਹਾਕਮ ਦੀ ਉਪਾਸਨਾ ਹੁੰਦੀ ਹੈ, ਤਾਂ ਕੀ ਵਾਪਰੇਗਾ। ਇਹ ਦਰਸਾਉਂਦਾ ਹੈ ਕਿ ਜਦੋਂ ਉਹ ਲੋਕ ਉਸ ਥਾਂ ਨੂੰ ਕੁਚਲ ਦੇਣਗੇ ਤਾਂ ਕੀ ਵਾਪਰੇਗਾ। ਇਹ ਦਰਸਾਉਂਦਾ ਹੈ ਕਿ ਉਦੋਂ ਕੀ ਵਾਪਰੇਗਾ ਜਦੋਂ ਲੋਕ ਤਾਰਿਆਂ ਨੂੰ ਕੁਚਲ ਦੇਣਗੇ। ਪਰ ਕਿੰਨਾ ਕੁ ਚਿਰ ਇਹ ਗੱਲਾਂ ਵਾਪਰਨਗੀਆਂ?”
Ezekiel 9:2
ਫ਼ੇਰ ਮੈਂ ਛੇ ਬੰਦਿਆਂ ਨੂੰ ਉੱਪਰ ਫ਼ਾਟਕ ਵੱਲੋਂ ਸੜਕ ਤੇ ਤੁਰਦਿਆਂ ਦੇਖਿਆ। ਇਹ ਦਰਵਾਜ਼ਾ ਉੱਤਰ ਵਾਲੇ ਪਾਸੇ ਹੈ। ਹਰ ਬੰਦੇ ਕੋਲ ਆਪਣਾ ਮਾਰੂ ਹਬਿਆਰ ਸੀ। ਉਨ੍ਹਾਂ ਵਿੱਚੋਂ ਇੱਕ ਬੰਦੇ ਨੇ ਕਤਾਨੀ ਦੇ ਕੱਪੜੇ ਪਾਏ ਹੋਏ ਸਨ। ਉਸ ਨੇ ਲਿਖਾਰੀ ਦੀ ਕਲਮ ਅਤੇ ਆਪਣੇ ਲੱਕ ਉੱਤੇ ਸਿਆਹੀ ਪਹਿਨੀ ਹੋਈ ਸੀ। ਉਹ ਬੰਦੇ ਮੰਦਰ ਵਿੱਚ ਤਾਂਬੇ ਦੀ ਜਗਵੇਦੀ ਕੋਲ ਗਏ ਅਤੇ ਉੱਥੇ ਖੜ੍ਹੇ ਹੋ ਗਏ।
Zechariah 1:12
ਤਦ ਯਹੋਵਾਹ ਦੇ ਦੂਤ ਨੇ ਆਖਿਆ, “ਯਹੋਵਾਹ! ਤੂੰ ਕਦੋਂ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਸ਼ਾਂਤੀ ਤੇ ਸੁੱਖ ਬਹਾਲ ਕਰੇਂਗਾ? ਸੱਤਰ ਸਾਲ ਹੋ ਗਏ ਹਨ ਤੈਨੂੰ ਇਨ੍ਹਾਂ ਸ਼ਹਿਰਾਂ ਤੇ ਆਪਣੀ ਕਰੋਪੀ ਵਿਖਾਉਂਦਿਆਂ।”
Daniel 8:16
ਫ਼ੇਰ ਮੈਂ ਇੱਕ ਆਦਮੀ ਦੀ ਆਵਾਜ਼ ਸੁਣੀ। ਇਹ ਆਵਾਜ਼ ਊਲਾਈ ਨਦੀ ਦੇ ਉੱਤੋਂ ਆ ਰਹੀ ਸੀ। ਆਵਾਜ਼ ਨੇ ਆਖਿਆ, “ਜਬਰਾੇਲ ਇਸ ਆਦਮੀ ਨੂੰ ਦਰਸ਼ਨ ਦਾ ਅਰਬ ਸਮਝਾ।”
Revelation 19:14
ਸਵਰਗ ਦੀਆਂ ਫ਼ੌਜਾਂ ਉਸਦਾ ਅਨੁਸਰਣ ਕਰ ਰਹੀਆਂ ਸਨ। ਉਹ ਚਿੱਟੇ ਘੋੜਿਆਂ ਤੇ ਸਵਾਰ ਸਨ। ਉਹ ਵੱਧੀਆ ਲਿਨਨ ਦੇ ਕੱਪੜਿਆਂ ਨਾਲ ਸੱਜੇ ਹੋਏ ਸਨ ਜੋ ਸਾਫ਼ ਅਤੇ ਚਿੱਟਾ ਸੀ।
Revelation 15:6
ਸੱਤ ਦੂਤ ਜਿਨ੍ਹਾਂ ਕੋਲ ਸੱਤ ਮੁਸੀਬਤਾਂ ਸਨ ਮੰਦਰ ਵਿੱਚੋਂ ਬਾਹਰ ਆਏ। ਉਹ ਸਾਫ਼ ਅਤੇ ਚਮਕਦਾਰ ਕਤਾਨ ਵਿੱਚ ਸਜਿੱਤ ਸਨ। ਉਨ੍ਹਾਂ ਨੇ ਸੀਨਿਆਂ ਤੇ ਸੁਨਿਹਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ।
Revelation 10:2
ਦੂਤ ਨੇ ਇੱਕ ਛੋਟੀ ਸੂਚੀ ਫ਼ੜੀ ਹੋਈ ਸੀ। ਸੂਚੀ ਉਸ ਦੇ ਹੱਥਾਂ ਵਿੱਚ ਖੁੱਲ੍ਹੀ ਹੋਈ ਸੀ। ਦੂਤ ਨੇ ਆਪਣਾ ਸੱਜਾ ਪੈਰ ਸਮੁੰਦਰ ਉੱਤੇ ਰੱਖਿਆ ਅਤੇ ਖੱਬਾ ਪੈਰ ਧਰਤੀ ਉੱਤੇ।
Revelation 6:10
ਇਹ ਰੂਹਾਂ ਉੱਚੀ ਅਵਾਜ਼ ਵਿੱਚ ਚੀਕੀਆਂ, “ਪਵਿੱਤਰ ਅਤੇ ਸੱਚੇ ਪ੍ਰਭੂ, ਤੇਰੇ ਲਈ ਧਰਤੀ ਦੇ ਲੋਕਾਂ ਦਾ ਨਿਆਂ ਕਰਨਾ ਹੋਵੇ ਤਾਂ ਕਿੰਨਾ ਚਿਰ ਲੱਗੇਗਾ ਤੇਰੇ ਲਈ ਉਨ੍ਹਾਂ ਲੋਕਾਂ ਨੂੰ ਸਾਨੂੰ ਮਾਰਨ ਲਈ ਸਜ਼ਾ ਦੇਣ ਲਈ ਹੋਰ ਕਿੰਨਾ ਸਮਾਂ ਲੱਗੇਗਾ?”
1 Peter 1:12
ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮਾ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦੱਸੀਆਂ ਗਈਆਂ ਹਨ।
Ephesians 3:10
ਪਰਮੇਸ਼ੁਰ ਦਾ ਮਨੋਰਥ ਸੀ ਕਿ ਸਮੂਹ ਹਾਕਮਾਂ ਅਤੇ ਸਵਰਗੀ ਥਾਵਾਂ ਦੇ ਅਧਿਕਾਰਾਂ ਨੂੰ ਵੱਖ-ਵੱਖ ਰਾਹਾਂ ਦਾ ਪਤਾ ਹੋਣਾ ਚਾਹੀਦਾ ਹੈ ਜਿਸ ਰਾਹੀਂ ਪਰਮੇਸ਼ੁਰ ਆਪਣੀ ਸਿਆਣਪ ਵਿਖਾਉਂਦਾ ਹੈ। ਉਹ ਇਸ ਨੂੰ ਕਲੀਸਿਯਾ ਦੇ ਕਾਰਣ ਜਾਨਣਗੇ।
Daniel 10:5
ਜਦੋਂ ਮੈਂ ਓੱਥੇ ਖਲੋਤਾ ਹੋਇਆ ਸਾਂ, ਮੈਂ ਉੱਪਰ ਵੱਲ ਵੇਖਿਆ। ਅਤੇ ਮੈਂ ਇੱਕ ਆਦਮੀ ਨੂੰ ਆਪਣੇ ਸਾਹਮਣੇ ਖਲੋਤਿਆ ਦੇਖਿਆ। ਉਸ ਨੇ ਸੂਤੀ ਕੱਪੜੇ ਪਾਏ ਹੋਏ ਸਨ। ਉਸ ਦੇ ਲੱਕ ਦੁਆਲੇ ਸ਼ੁੱਧ ਸੋਨੇ ਦੀ ਪੇਟੀ ਬੰਨ੍ਹ ਹੋਈ ਸੀ।
Psalm 74:9
ਅਸੀਂ ਉਨ੍ਹਾਂ ਕਰਾਮਾਤੀ ਨਿਸ਼ਾਨਾਂ ਵਿੱਚੋਂ ਕੋਈ ਵੀ ਨਾ ਵੇਖ ਸੱਕੇ। ਜੋ ਸਾਡੇ ਦਰਮਿਆਨ ਵਾਪਰਦੇ ਸਨ। ਅਤੇ ਉੱਥੇ ਹੋਰ ਨਬੀ ਨਹੀਂ ਹਨ। ਕੋਈ ਕੀ ਕਰੇ, ਕੋਈ ਬੰਦਾ ਨਹੀਂ ਜਾਣਦਾ ਸੀ।