Daniel 2:4
ਫ਼ੇਰ ਕਸਦੀਆਂ ਨੇ, ਰਾਜੇ ਨੂੰ ਜਵਾਬ ਦਿੱਤਾ। ਉਨ੍ਹਾਂ ਨੇ ਅਰਾਮੀ ਭਾਸ਼ਾ ਵਿੱਚ ਗੱਲ ਕੀਤੀ। ਉਨ੍ਹਾਂ ਨੇ ਆਖਿਆ, “ਹੇ ਰਾਜਨ, ਸਦਾ ਸਲਾਮਤ ਰਹੋ! ਅਸੀਂ ਤੁਹਾਡੇ ਸੇਵਕ ਹਾਂ। ਕਿਰਪਾ ਕਰਕੇ ਸਾਨੂੰ ਸੁਪਨਾ ਸੁਣਾਓ, ਫੇਰ ਅਸੀਂ ਦੱਸ ਦਿਆਂਗੇ ਕਿ ਇਸਦਾ ਕੀ ਅਰਬ ਹੈ।”
Daniel 2:4 in Other Translations
King James Version (KJV)
Then spake the Chaldeans to the king in Syriack, O king, live for ever: tell thy servants the dream, and we will shew the interpretation.
American Standard Version (ASV)
Then spake the Chaldeans to the king in the Syrian language, O king, live for ever: tell thy servants the dream, and we will show the interpretation.
Bible in Basic English (BBE)
Then the Chaldaeans said to the king in the Aramaean language, O King, have life for ever: give your servants an account of your dream, and we will make clear to you the sense of it.
Darby English Bible (DBY)
And the Chaldeans spoke to the king in Aramaic, O king, live for ever! tell thy servants the dream, and we will shew the interpretation.
World English Bible (WEB)
Then spoke the Chaldeans to the king in the Syrian language, O king, live forever: tell your servants the dream, and we will show the interpretation.
Young's Literal Translation (YLT)
And the Chaldeans speak to the king `in' Aramaean, `O king, to the ages live, tell the dream to thy servants, and the interpretation we do shew.'
| Then spake | וַֽיְדַבְּר֧וּ | waydabbĕrû | va-da-beh-ROO |
| the Chaldeans | הַכַּשְׂדִּ֛ים | hakkaśdîm | ha-kahs-DEEM |
| king the to | לַמֶּ֖לֶךְ | lammelek | la-MEH-lek |
| in Syriack, | אֲרָמִ֑ית | ʾărāmît | uh-ra-MEET |
| O king, | מַלְכָּא֙ | malkāʾ | mahl-KA |
| live | לְעָלְמִ֣ין | lĕʿolmîn | leh-ole-MEEN |
| ever: for | חֱיִ֔י | ḥĕyî | hay-YEE |
| tell | אֱמַ֥ר | ʾĕmar | ay-MAHR |
| thy servants | חֶלְמָ֛א | ḥelmāʾ | hel-MA |
| the dream, | לְעַבְדָ֖יךְ | lĕʿabdāyk | leh-av-DAIK |
| shew will we and | וּפִשְׁרָ֥א | ûpišrāʾ | oo-feesh-RA |
| the interpretation. | נְחַוֵּֽא׃ | nĕḥawwēʾ | neh-ha-WAY |
Cross Reference
Daniel 5:10
ਫ਼ੇਰ ਰਾਜੇ ਦੀ ਮਾਤਾ ਓੱਥੇ ਆਈ ਜਿੱਥੇ ਦਾਵਤ ਚੱਲ ਰਹੀ ਸੀ। ਉਸ ਨੇ ਰਾਜੇ ਅਤੇ ਉਸ ਦੇ ਅਧਿਕਾਰੀਆਂ ਦੀਆਂ ਆਵਾਜ਼ਾਂ ਸੁਣ ਲਈਆਂ ਸਨ। ਉਸ ਨੇ ਆਖਿਆ, “ਰਾਜਨ, ਤੁਸੀਂ ਸਦਾ ਸਲਾਮਤ ਰਹੋ! ਭੈਭੀਤ ਨਾ ਹੋਵੋ! ਆਪਣੇ ਚਿਹਰੇ ਨੂੰ ਡਰ ਨਾਲ ਇੰਨਾ ਬਗ੍ਗਾ ਨਾ ਹੋਣ ਦਿਓ!
Daniel 3:9
ਉਨ੍ਹਾਂ ਨੇ ਰਾਜੇ ਨਬੂਕਦਨੱਸਰ ਨੂੰ ਆਖਿਆ, “ਰਾਜਨ, ਤੁਸੀਂ ਸਦਾ ਸਲਾਮਤ ਰਹੋ!
Ezra 4:7
ਯਰੂਸ਼ਲਮ ਦੇ ਪੁਨਰ ਨਿਰਮਾਣ ਦਾ ਵਿਰੋਧ ਉਪਰੰਤ ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਬਰਦਾਬ, ਟਾਬਏਲ ਤੇ ਉਸ ਦੇ ਬਾਕੀ ਸਾਥੀਆਂ ਨੇ ਅਰਤਹਸ਼ਸ਼ਤਾ ਨੂੰ ਲਿਖਿਆ। ਇਹ ਚਿੱਠੀ ਅਰਾਮੀ ਲਿਖਾਈ ਵਿੱਚ ਲਿਖੀ ਗਈ ਸੀ ਅਤੇ ਅਰਾਮੀ ਵਿੱਚ ਅਨੁਵਾਦ ਕੀਤੀ ਹੋਈ ਸੀ।
Daniel 6:21
ਦਾਨੀਏਲ ਨੇ ਜਵਾਬ ਦਿੱਤਾ, “ਰਾਜਨ, ਸਦਾ ਸਲਾਮਤ ਰਹੋ!
Daniel 6:6
ਇਸ ਲਈ ਉਹ ਦੋਵੇਂ ਨਿਗਰਾਨ ਅਤੇ ਸਾਟਰਾਪ ਇਕੱਠੇ ਹੋਕੇ ਰਾਜੇ ਕੋਲ ਗਏ। ਉਨ੍ਹਾਂ ਨੇ ਆਖਿਆ: “ਸਦਾ ਸਲਾਮਤ ਰਹੋ, ਰਾਜਾ ਦਾਰਾ ਮਾਦੀ!
Isaiah 36:11
ਫ਼ੇਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਕਮਾਂਡਰ ਨੂੰ ਆਖਿਆ, “ਮਿਹਰਬਾਨੀ ਕਰਕੇ ਸਾਡੇ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ। ਅਸੀਂ ਉਸ ਭਾਸ਼ਾ ਨੂੰ ਸਮਝਦੇ ਹਾਂ। ਸਾਡੇ ਨਾਲ ਯਹੂਦਾਹ ਦੀ ਭਾਸ਼ਾ ਵਿੱਚ ਗੱਲ ਨਾ ਕਰੋ। ਕਿਉਂ ਕਿ ਫ਼ੇਰ ਸ਼ਹਿਰ ਦੀਆਂ ਦੀਵਾਰਾਂ ਉੱਤੇ ਖਲੋਤੇ ਲੋਕ ਤੁਹਾਡੀ ਗੱਲ ਸਮਝ ਜਾਣਗੇ।”
1 Kings 1:31
ਤਦ ਬਥਸ਼ਬਾ ਨੇ ਪਾਤਸ਼ਾਹ ਨੂੰ ਮੱਥਾ ਟੇਕਿਆ ਅਤੇ ਕਿਹਾ, “ਹੇ ਦਾਊਦ ਪਾਤਸ਼ਾਹ, ਤੇਰੀਆਂ ਵੱਡੀਆਂ ਉਮਰਾਂ ਹੋਣ!”
Mark 11:9
ਉਹ ਲੋਕ ਜਿਹੜੇ ਉਸ ਦੇ ਅੱਗੇ ਅਤੇ ਪਿੱਛੇ ਚੱਲੇ ਆ ਰਹੇ ਸਨ, ਸਾਰੇ ਉੱਚੀ-ਉੱਚੀ ਰੌਲਾ ਪਾ ਰਹੇ ਸਨ, “‘ਉਸਦੀ ਉਸਤਤਿ ਕਰੋ!’ ‘ਧੰਨ ਹੈ ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ!’
Matthew 21:9
ਭੀੜ ਜਿਹੜੀ ਉਸ ਦੇ ਅੱਗੇ ਤੇ ਪਿੱਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ, “ਦਾਊਦ ਦੇ ਪੁੱਤਰ ਨੂੰ ਉਸਤਤਿ ‘ਉਹ ਧੰਨ ਹੈ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!’ ਸਵਰਗ ਵਿੱਚ ਪਰਮੇਸ਼ੁਰ ਨੂੰ ਉਸਤਤਿ!”
Daniel 5:8
ਇਸ ਲਈ ਰਾਜੇ ਦੇ ਸਮੂਹ ਸਿਆਣੇ ਆਦਮੀ ਆ ਗਏ। ਪਰ ਉਹ ਲਿਖਾਵਟ ਨਾ ਪੜ੍ਹ ਸੱਕੇ ਜਾਂ ਰਾਜੇ ਨੂੰ ਅਰਬ ਦਾ ਵਿਵਰਣ ਨਾ ਕਰ ਸੱਕੇ। ਉਹ ਇਸ ਦਾ ਅਰਬ ਨਹੀਂ ਸਮਝ ਸੱਕੇ।
Daniel 4:19
ਫ਼ੇਰ ਦਾਨੀਏਲ (ਜਿਸਦਾ ਨਾਮ ਬੇਲਟਸ਼ੱਸਰ ਵੀ ਸੀ) ਤਕਰੀਬਨ ਇੱਕ ਘਂਟੇ ਤੀਕ ਬਹੁਤ ਚੁੱਪ ਹੋ ਗਿਆ। ਜਿਹੜੀਆਂ ਗੱਲਾਂ ਬਾਰੇ ਉਹ ਸੋਚ ਰਿਹਾ ਸੀ ਉਹ ਉਸ ਨੂੰ ਤੰਗ ਕਰ ਰਹੀਆਂ ਸਨ। ਇਸ ਲਈ ਪਾਤਸ਼ਾਹ ਨੇ ਆਖਿਆ, “ਬੇਲਟਸ਼ੱਸਰ (ਦਾਨੀਏਲ) ਤੂੰ ਇਸ ਸੁਪਨੇ ਜਾਂ ਇਸਦੇ ਅਰਬ ਤੋਂ ਭੈਭੀਤ ਨਾ ਹੋ।” ਫ਼ੇਰ ਬੇਲਟਸ਼ੱਸਰ (ਦਾਨੀਏਲ) ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, “ਮੇਰੇ ਮਹਾਰਾਜ, ਮੈਂ ਚਾਹੁੰਦਾ ਹਾਂ: ਕਿ ਇਹ ਸੁਪਨਾ ਤੇਰੇ ਦੁਸ਼ਮਣਾਂ ਬਾਰੇ ਹੁੰਦਾ। ਅਤੇ ਮੈਂ ਚਾਹੁੰਦਾ ਹਾਂ ਕਿ ਇਸਦਾ ਅਰਬ ਵੀ ਉਨ੍ਹਾਂ ਬਾਰੇ ਹੀ ਹੁੰਦਾ ਜੋ ਤੇਰੇ ਵਿਰੁੱਧ ਹਨ।
Daniel 4:7
ਜਦੋਂ ਜਾਦੂ ਟੂਣੇ ਵਾਲੇ ਬੰਦੇ ਅਤੇ ਕਸਦੀਆਂ ਮੇਰੇ ਪਾਸ ਆਏ, ਤਾਂ ਮੈਂ ਉਨ੍ਹਾਂ ਨੂੰ ਸੁਪਨੇ ਬਾਰੇ ਦੱਸਿਆ। ਪਰ ਉਹ ਲੋਕ ਮੈਨੂੰ ਇਹ ਨਹੀਂ ਦੱਸ ਸੱਕੇ ਕਿ ਇਸਦਾ ਕੀ ਅਰਬ ਸੀ।
Isaiah 44:25
ਨਕਲੀ ਨਬੀ ਝੂਠ ਬੋਲਦੇ ਹਨ, ਪਰ ਯਹੋਵਾਹ ਉਨ੍ਹਾਂ ਦੇ ਝੂਠ ਨੂੰ ਗ਼ਲਤ ਸਿੱਧ ਕਰ ਦਿੰਦਾ ਹੈ। ਯਹੋਵਾਹ ਜਾਦੂ ਟੂਣੇ ਕਰਨ ਵਾਲੇ ਲੋਕਾਂ ਨੂੰ ਮੂਰਖ ਬਣਾ ਦਿੰਦਾ ਹੈ। ਯਹੋਵਾਹ ਸਿਆਣਿਆਂ ਨੂੰ ਉਲਝਣ ਵਿੱਚ ਪਾ ਦਿੰਦਾ ਹੈ। ਉਹ ਸੋਚਦੇ ਹਨ ਕਿ ਉਹ ਬਹੁਤ ਕੁਝ ਜਾਣਦੇ ਹਨ ਪਰ ਯਹੋਵਾਹ ਉਨ੍ਹਾਂ ਨੂੰ ਮੂਰੱਖਾਂ ਵਰਗੇ ਬਣਾ ਦਿੰਦਾ ਹੈ।
Nehemiah 2:3
ਭਾਵੇਂ ਮੈਂ ਬੜਾ ਡਰਿਆਂ ਹੋਇਆ ਸੀ ਤਾਂ ਵੀ ਮੈਂ ਪਾਤਸ਼ਾਹ ਨੂੰ ਕਿਹਾ, “ਪਾਤਸ਼ਾਹ, ਜੁਗੋ-ਜੁਗ ਜੀਉਂਦਾ ਰਹੇ। ਮੇਰਾ ਦਿਲ ਇਸ ਲਈ ਉਦਾਸ ਹੈ ਕਿਉਂ ਕਿ ਉਹ ਸ਼ਹਿਰ ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ ਉਹ ਬੇਹ ਹੋਇਆ ਪਿਆ ਹੈ ਅਤੇ ਉਸ ਸ਼ਹਿਰ ਦੇ ਫਾਟਕ ਅੱਗ ਨਾਲ ਝੁਲਸੇ ਫਨਾਹ ਹੋਏ ਪਏ ਹਨ।”
1 Kings 1:25
ਕਿਉਂ ਕਿ ਅੱਜ ਉਹ ਹੇਠਾਂ ਵਾਦੀ ਵਿੱਚ ਗਿਆ ਹੈ ਅਤੇ ਸੁੱਖ-ਸਾਂਦ ਦੀਆਂ ਭੇਟਾਂ ਵਜੋਂ ਢੇਰ ਸਾਰੀਆਂ ਗਊਆਂ, ਮੋਟੇ-ਵੱਛੇ ਅਤੇ ਭੇਡਾਂ ਬਲੀ ਚੜ੍ਹਾਈਆਂ ਹਨ ਅਤੇ ਤੇਰੇ ਬਾਕੀ ਸਾਰੇ ਪੁੱਤਰਾਂ, ਸੈਨਾਂ ਦੇ ਸੈਨਾਪਤੀਆਂ, ਅਤੇ ਅਬਯਾਥਾਰ ਜਾਜਕ ਨੂੰ ਸੱਦਾ ਦਿੱਤਾ ਹੈ ਉਹ ਹੁਣ ਉਸ ਨਾਲ ਖਾ-ਪੀ ਰਹੇ ਹਨ ਅਤੇ ਆਖ ਰਹੇ ਹਨ, ‘ਪਾਤਸ਼ਾਹ ਅਦੋਨੀਯਾਹ ਤੂੰ ਜਿਉਂਦਾ ਰਹੇਁ।’
1 Samuel 10:24
ਸਮੂਏਲ ਨੇ ਸਭਨਾਂ ਨੂੰ ਕਿਹਾ, “ਵੇਖੋ! ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਇਹ ਹੈ। ਲੋਕਾਂ ਵਿੱਚ ਸ਼ਾਊਲ ਵਰਗਾ ਕੋਈ ਹੋਰ ਦੂਜਾ ਮਨੁੱਖ ਨਹੀਂ ਹੈ।” ਤਦ ਸਭਨਾਂ ਲੋਕਾਂ ਨੇ ਜੈਕਾਰਾ ਬੁਲਾਕੇ ਆਖਿਆ, “ਪਾਤਸ਼ਾਹ ਜਿਉਂਦਾ ਰਹੇ।”
Genesis 41:8
ਅਗਲੀ ਸਵੇਰ ਫ਼ਿਰਊਨ ਇਨ੍ਹਾਂ ਸੁਪਨਿਆਂ ਬਾਰੇ ਫ਼ਿਕਰਮੰਦ ਸੀ। ਇਸ ਲਈ ਉਸ ਨੇ ਮਿਸਰ ਦੇ ਸਾਰੇ ਸਿਆਣੇ ਅਤੇ ਜਾਦੂਗਰ ਬੁਲਾ ਲਏ ਫ਼ਿਰਊਨ ਨੇ ਇਨ੍ਹਾਂ ਬੰਦਿਆਂ ਨੂੰ ਇਹ ਸੁਪਨੇ ਸੁਣਾਏ ਪਰ ਉਨ੍ਹਾਂ ਵਿੱਚੋਂ ਕੋਈ ਵੀ ਇਨ੍ਹਾਂ ਦੀ ਵਿਆਖਿਆ ਨਹੀਂ ਕਰ ਸੱਕਿਆ।
Genesis 31:47
ਲਾਬਾਨ ਨੇ ਉਸ ਥਾਂ ਦਾ ਨਾਮ ਯਗਰ ਸਾਹਦੂਥਾ ਰੱਖਿਆ। ਪਰ ਯਾਕੂਬ ਨੇ ਉਸ ਥਾਂ ਦਾ ਨਾਂ ਗਲੇਦ ਰੱਖਿਆ।