Daniel 2:5
ਤਾਂ ਰਾਜੇ ਨਬੂਕਦਨੱਸਰ ਨੇ ਉਨ੍ਹਾਂ ਬੰਦਿਆਂ ਨੂੰ ਆਖਿਆ, “ਨਹੀਂ, ਤੁਹਾਨੂੰ ਚਾਹੀਦਾ ਹੈ ਕਿ ਮੇਰੇ ਸੁਪਨੇ ਬਾਰੇ ਦੱਸੋਁ। ਅਤੇ ਫ਼ੇਰ ਤੁਹਾਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਸਦਾ ਕੀ ਅਰਬ ਹੈ। ਜੇ ਤੁਸੀਂ ਇਹ ਗੱਲਾਂ ਨਹੀਂ ਦੱਸੋਁਗੇ ਤਾਂ ਮੈਂ ਹੁਕਮ ਦੇ ਦਿਆਂਗਾ ਕਿ ਤੁਹਾਡੇ ਟੁਕੜੇ-ਟੁਕੜੇ ਕਰ ਦਿੱਤੇ ਜਾਣ। ਅਤੇ ਮੈਂ ਹੁਕਮ ਦਿਆਂਗਾ ਕਿ ਤੁਹਾਡੇ ਘਰ ਉਦੋਂ ਤੀਕ ਤਬਾਹ ਕੀਤੇ ਜਾਣ ਜਦੋਂ ਤੀਕ ਕਿ ਉਹ ਮਲਬੇ ਦੇ ਢੇਰ ਬਣਕੇ ਨਾ ਰਹਿ ਜਾਣ।
The king | עָנֵ֤ה | ʿānē | ah-NAY |
answered | מַלְכָּא֙ | malkāʾ | mahl-KA |
and said | וְאָמַ֣ר | wĕʾāmar | veh-ah-MAHR |
Chaldeans, the to | לְכַשְׂדָּיֵ֔א | lĕkaśdāyēʾ | leh-hahs-da-YAY |
The thing | מִלְּתָ֖ה | millĕtâ | mee-leh-TA |
gone is | מִנִּ֣י | minnî | mee-NEE |
from me: | אַזְדָּ֑א | ʾazdāʾ | az-DA |
if | הֵ֣ן | hēn | hane |
not will ye | לָ֤א | lāʾ | la |
make known | תְהֽוֹדְעוּנַּ֙נִי֙ | tĕhôdĕʿûnnaniy | teh-hoh-deh-oo-NA-NEE |
dream, the me unto | חֶלְמָ֣א | ḥelmāʾ | hel-MA |
with the interpretation | וּפִשְׁרֵ֔הּ | ûpišrēh | oo-feesh-RAY |
cut be shall ye thereof, | הַדָּמִין֙ | haddāmîn | ha-da-MEEN |
pieces, in | תִּתְעַבְד֔וּן | titʿabdûn | teet-av-DOON |
and your houses | וּבָתֵּיכ֖וֹן | ûbottêkôn | oo-voh-tay-HONE |
shall be made | נְוָלִ֥י | nĕwālî | neh-va-LEE |
a dunghill. | יִתְּשָׂמֽוּן׃ | yittĕśāmûn | yee-teh-sa-MOON |
Cross Reference
Ezra 6:11
ਮੈਂ ਇਹ ਆਗਿਆ ਵੀ ਦਿੱਤੀ ਹੈ ਕਿ ਜੋ ਕੋਈ ਇਸ ਆਗਿਆ ਨੂੰ ਬਦਲੇ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢੀ ਜਾਵੇ ਅਤੇ ਖੜੀ ਕੀਤੀ ਜਾਵੇ ਉਸ ਨੂੰ ਉਸ ਆਦਮੀ ਦੇ ਵਿੱਚ ਖੋਭਿਆ ਜਾਵੇ ਤੇ ਆਖੀਰ ਉਸ ਦੇ ਘਰ ਨੂੰ ਨਸ਼ਟ ਕਰਕੇ ਖੰਡਰ ਕੀਤਾ ਜਾਵੇ।
Daniel 3:29
ਇਸ ਲਈ, ਮੈਂ ਹੁਣ ਇਹ ਕਨੂੰਨ ਬਣਾਉਂਦਾ ਹਾਂ: ਕਿਸੇ ਵੀ ਕੌਮ ਜਾਂ ਸਾਰੇ ਲੋਕ, ਕੌਮਾਂ ਅਤੇ ਭਾਸ਼ਾਵਾਂ ਜੇਕਰ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੁਝ ਆਖਦੇ ਹਨ ਤਾਂ ਉਨ੍ਹਾਂ ਦੇ ਟੁਕੜੇ ਕਰ ਦਿੱਤੇ ਜਾਣਗੇ। ਅਤੇ ਉਸ ਬੰਦੇ ਦੇ ਘਰ ਨੂੰ ਤਬਾਹ ਕਰਕੇ ਖੰਡਰ ਦਾ ਢੇਰ ਬਣਾ ਦਿੱਤਾ ਜਾਵੇਗਾ। ਕੋਈ ਵੀ ਹੋਰ ਦੇਵਤਾ ਇਸ ਤਰ੍ਹਾਂ ਆਪਣੇ ਬੰਦਿਆਂ ਨੂੰ ਨਹੀਂ ਬਚਾ ਸੱਕਦਾ।”
2 Kings 10:27
ਤੇ ਫ਼ਿਰ ਉਨ੍ਹਾਂ ਯਾਦਗਾਰੀ ਪੱਥਰ ਨੂੰ ਚੂਰਾ ਕਰ ਦਿੱਤਾ ਅਤੇ ਬਆਲ ਦੇ ਮੰਦਰ ਨੂੰ ਵੀ ਢਹਿ-ਢੇਰੀ ਕਰ ਦਿੱਤਾ ਅਤੇ ਮੰਦਰ ਦੀ ਥਾਵੇਂ ਉਸ ਨੂੰ ਬਣਾ ਦਿੱਤਾ। ਲੋਕ ਅੱਜ ਵੀ ਉਸ ਨੂੰ ਇਵੇਂ ਹੀ ਇਸਤੇਮਾਲ ਕਰਦੇ ਹਨ।
Deuteronomy 13:16
ਫ਼ੇਰ ਤੁਹਾਨੂੰ ਸਾਰੀਆਂ ਕੀਮਤੀ ਚੀਜ਼ਾਂ ਇਕੱਠੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਕੇਂਦਰ ਵਿੱਚ ਲੈ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਨੂੰ ਇਸਦੀ ਹਰ ਚੀਜ਼ ਸਮੇਤ ਸਾੜ ਦੇਣਾ ਚਾਹੀਦਾ ਹੈ। ਇਹ ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਹੋਮ ਦੀ ਭੇਟ ਹੋਵੇਗਾ। ਇਹ ਸ਼ਹਿਰ ਹਮੇਸ਼ਾ ਲਈ ਖੰਡਰ ਬਣ ਜਾਣਾ ਚਾਹੀਦਾ ਹੈ। ਉਸ ਸ਼ਹਿਰ ਦੀ ਫ਼ੇਰ ਕਦੇ ਵੀ ਉਸਾਰੀ ਨਹੀਂ ਕਰਨੀ ਚਾਹੀਦੀ।
Joshua 6:26
ਉਸ ਵੇਲੇ, ਯਹੋਸ਼ੁਆ ਨੇ ਇਹ ਮਹੱਤਵਪੂਰਣ ਇਕਰਾਰ ਕੀਤਾ, “ਯਹੋਵਾਹ ਉਸ ਆਦਮੀ ਨੂੰ ਸਰਾਪੇਗਾ ਜੋ ਯਰੀਹੋ ਸ਼ਹਿਰ ਨੂੰ ਫ਼ਿਰ ਤੋਂ ਉਸਾਰੇਗਾ। ਉਹ ਜੋ ਉਸ ਸ਼ਹਿਰ ਦੀ ਬੁਨਿਆਦ ਰੱਖੇਗਾ ਆਪਣਾ ਸਭ ਤੋਂ ਵੱਡਾ ਪੁੱਤਰ ਗਵਾ ਲਵੇਗਾ। ਜੋ ਵੀ ਕੋਈ ਆਦਮੀ ਫ਼ਾਟਕ ਖੜ੍ਹਾ ਕਰੇਗਾ ਆਪਣੇ ਸਭ ਤੋਂ ਛੋਟੇ ਪੁੱਤਰ ਨੂੰ ਗਵਾ ਲਵੇਗਾ।”
1 Samuel 15:33
ਪਰ ਸਮੂਏਲ ਨੇ ਅਗਾਗ ਨੂੰ ਆਖਿਆ, “ਤੇਰੀ ਤਲਵਾਰ ਨੇ ਮਾਵਾਂ ਦੇ ਲਾਲ ਖੋਹ ਲਏ। ਇਸ ਲਈ ਹੁਣ ਤੇਰੀ ਮਾਂ ਦੇ ਵੀ ਕੋਈ ਔਲਾਦ ਨਾ ਹੋਵੇਗੀ।” ਸਮੂਏਲ ਨੇ ਗਿਲਗਾਲ ਦੇ ਯਹੋਵਾਹ ਦੇ ਅੱਗੇ ਅਗਾਗ ਦੇ ਟੁਕੜੇ-ਟੁਕੜੇ ਕਰਕੇ ਰੱਖ ਦਿੱਤੇ।
Psalm 50:22
ਤੁਸੀਂ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹੋ। ਇਸ ਲਈ ਇਹ ਚੰਗਾ ਹੈ ਜੇਕਰ ਤੁਸੀਂ ਇਹ ਸਮਝ ਲਵੋ, ਇਸਤੋਂ ਪਹਿਲਾਂ ਕਿ ਮੈਂ ਤੁਹਾਨੂੰ ਪਾੜ ਸੁੱਟਾਂ। ਜਦੋਂ ਇਹ ਹੋਵੇਗਾ, ਕੋਈ ਵੀ ਬੰਦਾ ਤੁਹਾਨੂੰ ਨਹੀਂ ਬਚਾ ਸੱਕੇਗਾ।
Psalm 58:7
ਉਹ ਲੋਕ ਨਾਲਿਆਂ ਵਿੱਚੋਂ ਪਾਣੀ ਵਾਂਗ ਅਲੋਪ ਹੋ ਜਾਣ। ਉਨ੍ਹਾਂ ਨੂੰ ਜੰਗਲੀ ਘਾਹ ਦੇ ਵਾਂਗ ਕੁਚਲੇ ਜਾਣ ਦਿਉ।
Daniel 2:12
ਜਦੋਂ ਰਾਜੇ ਨੇ ਇਹ ਸੁਣਿਆ ਤਾਂ ਉਹ ਬਹੁਤ ਕਰੋਧਵਾਨ ਹੋ ਗਿਆ। ਇਸ ਲਈ ਉਸ ਨੇ ਬਾਬਲ ਦੇ ਸਾਰੇ ਸਿਆਣੇ ਆਦਮੀਆਂ ਨੂੰ ਕਤਲ ਕਰਨ ਦਾ ਹੁਕਮ ਦੇ ਦਿੱਤਾ।