Daniel 3:26
ਫ਼ੇਰ ਨਬੂਕਦਨੱਸਰ ਬਲਦੀ ਹੋਈ ਭਠ੍ਠੀ ਦੇ ਮੂੰਹ ਕੋਲ ਗਿਆ। ਉਸ ਨੇ ਉੱਚੀ ਆਵਾਜ਼ ਵਿੱਚ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬਦ-ਨਗੋ, ਬਾਹਰ ਆ ਜਾਓ! ਅੱਤ ਮਹਾਨ ਪਰੇਮਸ਼ੁਰ ਦੇ ਸੇਵਕੋ ਇੱਥੇ ਆ ਜਾਓ!” ਇਸ ਲਈ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਅੱਗ ਤੋਂ ਬਾਹਰ ਆ ਗਏ।
Then | בֵּאדַ֜יִן | bēʾdayin | bay-DA-yeen |
Nebuchadnezzar | קְרֵ֣ב | qĕrēb | keh-RAVE |
came near | נְבוּכַדְנֶצַּ֗ר | nĕbûkadneṣṣar | neh-voo-hahd-neh-TSAHR |
mouth the to | לִתְרַע֮ | litraʿ | leet-RA |
of the burning | אַתּ֣וּן | ʾattûn | AH-toon |
fiery | נוּרָ֣א | nûrāʾ | noo-RA |
furnace, | יָקִֽדְתָּא֒ | yāqidĕttāʾ | ya-kee-deh-TA |
and spake, | עָנֵ֣ה | ʿānē | ah-NAY |
and said, | וְאָמַ֗ר | wĕʾāmar | veh-ah-MAHR |
Shadrach, | שַׁדְרַ֨ךְ | šadrak | shahd-RAHK |
Meshach, | מֵישַׁ֧ךְ | mêšak | may-SHAHK |
and Abed-nego, | וַעֲבֵד | waʿăbēd | va-uh-VADE |
ye servants | נְג֛וֹ | nĕgô | neh-ɡOH |
of | עַבְד֛וֹהִי | ʿabdôhî | av-DOH-hee |
the most high | דִּֽי | dî | dee |
God, | אֱלָהָ֥א | ʾĕlāhāʾ | ay-la-HA |
forth, come | עִלָּיָ֖א | ʿillāyāʾ | ee-la-YA |
and come | פֻּ֣קוּ | puqû | POO-koo |
hither. Then | וֶאֱת֑וֹ | weʾĕtô | veh-ay-TOH |
Shadrach, | בֵּאדַ֣יִן | bēʾdayin | bay-DA-yeen |
Meshach, | נָֽפְקִ֗ין | nāpĕqîn | na-feh-KEEN |
and Abed-nego, | שַׁדְרַ֥ךְ | šadrak | shahd-RAHK |
came forth | מֵישַׁ֛ךְ | mêšak | may-SHAHK |
of | וַעֲבֵ֥ד | waʿăbēd | va-uh-VADE |
midst the | נְג֖וֹ | nĕgô | neh-ɡOH |
of the fire. | מִן | min | meen |
גּ֥וֹא | gôʾ | ɡoh | |
נוּרָֽא׃ | nûrāʾ | noo-RA |
Cross Reference
Daniel 3:17
ਜੇ ਤੂੰ ਸਾਨੂੰ ਬਲਦੀ ਭਠ੍ਠੀ ਵਿੱਚ ਸੁੱਟ ਦੇਵੇਂਗਾ, ਤਾਂ ਉਹ ਪਰਮੇਸ਼ੁਰ ਸਾਨੂੰ ਬਚਾ ਲਵੇਗਾ ਜਿਸਦੀ ਅਸੀਂ ਸੇਵਾ ਕਰਦੇ ਹਾਂ। ਅਤੇ ਉਹ ਸਾਨੂੰ ਤੇਰੀ ਸ਼ਕਤੀ ਤੋਂ ਬਚਾ ਸੱਕਦਾ ਹੈ।
Revelation 19:5
ਫ਼ਿਰ ਤਖਤ ਤੋਂ ਇੱਕ ਅਵਾਜ਼ ਆਈ। ਅਵਾਜ਼ ਨੇ ਆਖਿਆ: “ਤੁਸੀਂ ਸਾਰੇ ਲੋਕੋ ਜੋ ਸਾਡੇ ਪਰਮੇਸ਼ੁਰ ਦੀ ਸੇਵਾ ਕਰਦੇ ਹੋ, ਉਸਦੀ ਉਸਤਤਿ ਕਰੋ। ਸਾਰੇ ਲੋਕੋ, ਵੱਡੇ ਅਤੇ ਛੋਟੇ ਜਿਹੜੇ ਪਰਮੇਸ਼ੁਰ ਨੂੰ ਸਤਿਕਾਰਦੇ ਹੋ, ਉਸਦੀ ਉਸਤਤਿ ਕਰੋ।”
Galatians 1:10
ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸ ਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੁੰਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ।
Acts 16:17
ਇਸ ਕੁੜੀ ਨੇ ਪੌਲੁਸ ਅਤੇ ਸਾਡਾ ਪਿੱਛਾ ਕੀਤਾ ਅਤੇ ਉੱਚੀ ਆਖ ਰਹੀ ਸੀ, “ਇਹ ਵਿਅਕਤੀ ਅੱਤ ਮਹਾਨ ਪਰਮੇਸ਼ੁਰ ਦੇ ਸੇਵਕ ਹਨ। ਇਹ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।”
Daniel 4:2
ਮੈਂ ਉਨ੍ਹਾਂ ਕਰਿਸ਼ਮਿਆਂ ਅਤੇ ਅਦਭੁਤ ਗੱਲਾਂ ਬਾਰੇ ਤੁਹਾਨੂੰ ਦਸੱਦਿਆਂ ਬਹੁਤ ਖੁਸ਼ ਹਾਂ ਜਿਹੜੀਆਂ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਲਈ ਕੀਤੀਆਂ ਹਨ।
Daniel 2:47
ਫ਼ੇਰ ਰਾਜੇ ਨੇ ਦਾਨੀਏਲ ਨੂੰ ਆਖਿਆ, “ਮੈਨੂੰ ਪੱਕਾ ਪਤਾ ਹੈ ਕਿ ਤੇਰਾ ਪਰਮੇਸ਼ੁਰ ਸਭ ਤੋਂ ਜ਼ਿਆਦਾ ਮਹੱਤਵਪੂਰਣ ਅਤੇ ਤਾਕਤਵਰ ਪਰਮੇਸ਼ੁਰ ਹੈ। ਅਤੇ ਉਹ ਸਾਰੇ ਰਾਜਿਆਂ ਦਾ ਯਹੋਵਾਹ ਹੈ। ਉਹ ਲੋਕਾਂ ਨੂੰ ਅਜਿਹੀਆਂ ਗੱਲਾਂ ਬਾਰੇ ਦੱਸਦਾ ਹੈ ਜਿਹੜੀਆਂ ਲੋਕ ਜਾਣ ਨਹੀਂ ਸੱਕਦੇ। ਮੈਂ ਜਾਣਦਾ ਹਾਂ ਕਿ ਇਹ ਸੱਚ ਹੈ ਕਿਉਂ ਕਿ ਤੂੰ ਮੈਨੂੰ ਇਹ ਗੁਝ੍ਝੀਆਂ ਗੱਲਾਂ ਦੱਸ ਸੱਕਿਆ ਸੀ।”
Isaiah 52:12
ਤੁਸੀਂ ਆਪਣੀ ਅਧੀਨਗੀ ਨੂੰ ਛੱਡ ਦਿਓਗੇ। ਪਰ ਉਹ ਛੱਡਣ ਲਈ ਮਜ਼ਬੂਰ ਨਹੀਂ ਕਰਨਗੇ ਉਹ ਕਾਹਲੀ ਵਿੱਚ। ਤੁਹਾਨੂੰ ਭੱਜਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ। ਤੁਸੀਂ ਤੁਰ ਜਾਓਗੇ, ਤੇ ਯਹੋਵਾਹ ਤੁਹਾਡੇ ਨਾਲ ਚੱਲੇਗਾ। ਯਹੋਵਾਹ ਤੁਹਾਡੇ ਅੱਗੇ-ਅੱਗੇ ਹੋਵੇਗਾ, ਅਤੇ ਇਸਰਾਏਲ ਦਾ ਪਰਮੇਸ਼ੁਰ ਤੁਹਾਡੇ ਪਿੱਛੇ-ਪਿੱਛੇ ਹੋਵੇਗਾ।
Acts 27:23
ਕੱਲ ਰਾਤ ਇੱਕ ਦੂਤ ਮੇਰੇ ਕੋਲ ਆਇਆ ਜਿਸ ਨੂੰ ਪਰਮੇਸ਼ੁਰ ਨੇ ਭੇਜਿਆ ਸੀ, ਇਹ ਉਹੀ ਪਰਮੇਸ਼ੁਰ ਹੈ ਜਿਸਦੀ ਮੈਂ ਉਪਾਸਨਾ ਕਰਦਾ ਹਾਂ, ਮੈਂ ਉਸੇ ਦਾ ਹਾਂ।
Acts 16:37
ਪਰ ਪੌਲੁਸ ਨੇ ਸਿਪਾਹੀਆਂ ਨੂੰ ਕਿਹਾ, “ਉਨ੍ਹਾਂ ਨੇ ਤਾਂ ਸਾਨੂੰ ਰੋਮੀ ਹੋਣ ਦਾ ਦੋਸ਼ ਸਾਬਤ ਕੀਤੇ ਬਿਨਾਂ ਹੀ ਸਭਨਾਂ ਦੇ ਸਾਹਮਣੇ ਕੋੜੇ ਮਾਰਕੇ ਕੈਦ ਕੀਤਾ ਸੀ। ਅਤੇ ਕੀ ਉਹ ਚਾਹੁੰਦੇ ਹਨ ਅਸੀਂ ਗੁਪਤ ਰੂਪ ਵਿੱਚ ਹੀ ਚੱਲੇ ਜਾਈਏ? ਨਹੀਂ ਇਹ ਇਵੇਂ ਨਹੀਂ ਹੋਣਾ, ਸਗੋਂ ਉਹ ਆਪ ਆਕੇ ਸਾਨੂੰ ਬਾਹਰ ਕੱਢ ਕੇ ਲੈ ਚੱਲਣ।”
Daniel 6:20
ਰਾਜਾ ਬਹੁਤ ਫ਼ਿਕਰਮੰਦ ਸੀ। ਜਦੋਂ ਰਾਜਾ ਸ਼ੇਰਾਂ ਦੀ ਗੁਫ਼ਾ ਕੋਲ ਗਿਆ, ਤਾਂ ਉਸ ਨੇ ਦਾਨੀਏਲ ਨੂੰ ਆਵਾਜ਼ ਦਿੱਤੀ। ਰਾਜੇ ਨੇ ਆਖਿਆ, “ਜੀਵਤ ਪਰਮੇਸ਼ੁਰ ਦੇ ਸੇਵਕ, ਦਾਨੀਏਲ, ਕੀ ਤੇਰਾ ਪਰਮੇਸ਼ੁਰ ਤੈਨੂੰ ਸ਼ੇਰਾ ਕੋਲੋਂ ਬਚਾਉਣ ਦੇ ਯੋਗ ਹੋਇਆ ਹੈ? ਤੂੰ ਹਮੇਸ਼ਾ ਆਪਣੇ ਪਰਮੇਸ਼ੁਰ ਦੀ ਸੇਵਾ ਕਰਦਾ ਹੈਂ।”
Isaiah 28:16
ਉਨ੍ਹਾਂ ਗੱਲਾਂ ਕਾਰਣ, ਮੇਰਾ ਮਾਲਿਕ, ਯਹੋਵਾਹ ਆਖਦਾ ਹੈ, “ਮੈਂ ਸੀਯੋਨ ਦੀ ਧਰਤੀ ਉੱਤੇ ਇੱਕ ਚੱਟਾਨ ਰੱਖ ਦਿਆਂਗਾ ਇੱਕ ਬੁਨਿਆਦ ਵਾਲਾ ਪੱਥਰ। ਇਹ ਬਹੁਤ ਕੀਮਤੀ ਪੱਥਰ ਹੋਵੇਗਾ। ਹਰ ਚੀਜ਼ ਇਸ ਮਹੱਤਵਪੂਰਣ ਪੱਥਰ ਉੱਤੇ ਉਸਾਰੀ ਜਾਵੇਗੀ। ਜਿਹੜਾ ਬੰਦਾ ਵੀ ਉਸ ਪੱਥਰ ਉੱਤੇ ਭਰੋਸਾ ਕਰਦਾ ਹੈ, ਉਹ ਨਿਰਾਸ਼ ਨਹੀਂ ਹੋਵੇਗਾ।
Ezra 5:11
ਜਿਹੜਾ ਜਵਾਬ ਉਨ੍ਹਾਂ ਸਾਨੂੰ ਦਿੱਤਾ ਉਹ ਇਸ ਤਰ੍ਹਾਂ ਹੈ: “ਅਸੀਂ ਧਰਤੀ ਅਤੇ ਅਕਾਸ਼ ਦੇ ਪਰਮੇਸ਼ੁਰ ਦੇ ਦਾਸ ਹਾਂ। ਅਸੀਂ ਉਹ ਮੰਦਰ ਬਣਾ ਰਹੇ ਹਾਂ ਜਿਸ ਨੂੰ ਇਸਰਾਏਲ ਦੇ ਇੱਕ ਮਹਾਨ ਪਾਤਸ਼ਾਹ ਨੇ ਬਹੁਤ ਪਹਿਲਾਂ ਬਣਾਇਆ ਸੀ।
Joshua 4:16
“ਜਾਜਕਾਂ ਨੂੰ ਨਦੀ ਵਿੱਚੋਂ ਬਾਹਰ ਆਉਣ ਦਾ ਆਦੇਸ਼ ਦਿਉ।”
Joshua 4:10
ਯਹੋਵਾਹ ਨੇ ਯਹੋਸ਼ੁਆ ਨੂੰ ਆਦੇਸ਼ ਦੇ ਦਿੱਤਾ ਸੀ ਕਿ ਉਹ ਲੋਕਾਂ ਨੂੰ ਦੱਸ ਦੇਵੇ ਕਿ ਉਨ੍ਹਾਂ ਨੇ ਕੀ ਕਰਨਾ ਹੈ। ਇਹ ਉਹੀ ਗੱਲਾਂ ਸਨ ਜਿਹੜੀਆਂ ਮੂਸਾ ਨੇ ਯਹੋਸ਼ੁਆ ਨੂੰ ਜ਼ਰੂਰ ਕਰਨ ਲਈ ਆਖੀਆਂ ਸਨ। ਇਸ ਲਈ ਜਿਹੜੇ ਜਾਜਕ ਪਵਿੱਤਰ ਸੰਦੂਕ ਨੂੰ, ਲਈ ਖਲੋਤੇ ਸਨ ਉਦੋਂ ਤੀਕ ਨਦੀ ਦੇ ਅੱਧ ਵਿੱਚਕਾਰ ਖਲੋਤੇ ਰਹੇ ਜਦੋਂ ਤੱਕ ਕਿ ਉਹ ਸਾਰੀਆਂ ਗੱਲਾਂ ਕਰ ਨਹੀਂ ਲਈਆਂ ਗਈਆਂ। ਲੋਕ ਕਾਹਲੀ ਨਾਲ ਨਦੀ ਦੇ ਪਾਰ ਹੋ ਗਏ।
Joshua 3:17
ਉਸ ਥਾਂ ਜ਼ਮੀਨ ਖੁਸ਼ਕ ਹੋ ਗਈ ਅਤੇ ਜਾਜਕ ਯਹੋਵਾਹ ਦੇ ਇਕਰਾਰਨਾਮੇ ਦਾ ਸੰਦੂਕ ਚੁੱਕ ਕੇ ਨਦੀ ਦੇ ਅੱਧ ਵਿੱਚਕਾਰ ਲੈ ਗਏ ਅਤੇ ਰੁਕ ਗਏ। ਜਾਜਕ ਉੱਥੇ ਖਲੋ ਕੇ ਉਡੀਕਣ ਲੱਗੇ ਜਦੋਂ ਕਿ ਇਸਰਾਏਲ ਦੇ ਸਾਰੇ ਲੋਕ ਯਰਦਨ ਨਦੀ ਦੀ ਖੁਸ਼ਕ ਥਾਂ ਤੋਂ ਤੁਰ ਕੇ ਪਾਰ ਹੋ ਗਏ।
Genesis 14:18
ਮਲਕਿ-ਸਿਦਕ ਸਾਲੇਮ ਦਾ ਰਾਜਾ, ਮਲਕਿ-ਸਿਦਕ ਵੀ ਅਬਰਾਮ ਨੂੰ ਮਿਲਣ ਲਈ ਗਿਆ। ਮਲਕਿ-ਸਿਦਕ ਸਰਬ ਉੱਚ ਪਰਮੇਸ਼ੁਰ ਦਾ ਜਾਜਕ ਸੀ। ਮਲਕਿ-ਸਿਦਕ ਰੋਟੀ ਤੇ ਮੈਅ ਲੈ ਕੇ ਆਇਆ।